ਮਾਰੂ ਮਹਲਾ ੫ ॥
ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥ ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥੧॥
ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥ ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥੧॥ ਰਹਾਉ ॥
ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ ਨਹੀ ਮੋਰਿਓ ॥ ਸਹਜੁ ਅਨੰਦੁ ਰਖਿਓ ਗ੍ਰਿਹ ਭੀਤਰਿ ਉਠਿ ਉਆਹੂ ਕਉ ਦਉਰਿਓ ॥੨॥
ਆਗਿਆ ਮਹਿ ਭੂਖ ਸੋਈ ਕਰਿ ਸੂਖਾ ਸੋਗ ਹਰਖ ਨਹੀ ਜਾਨਿਓ ॥ ਜੋ ਜੋ ਹੁਕਮੁ ਭਇਓ ਸਾਹਿਬ ਕਾ ਸੋ ਮਾਥੈ ਲੇ ਮਾਨਿਓ ॥੩॥
ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤ ਪਲਾਤਾ ॥ ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕ ਖਸਮੁ ਪਛਾਤਾ ॥੪॥੫॥
ਮਾਰੂ ਮਹਲਾ ੫ ॥
ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥ ਸ੍ਰਮੁ ਥਾਕਾ ਪਾਏ ਬਿਸ੍ਰਾਮਾ ਮਿਟਿ ਗਈ ਸਗਲੀ ਧਾਈ ॥੧॥
ਅਬ ਮੋਹਿ ਜੀਵਨ ਪਦਵੀ ਪਾਈ ॥ ਚੀਤਿ ਆਇਓ ਮਨਿ ਪੁਰਖੁ ਬਿਧਾਤਾ ਸੰਤਨ ਕੀ ਸਰਣਾਈ ॥੧॥ ਰਹਾਉ ॥
ਕਾਮੁ ਕ੍ਰੋਧੁ ਲੋਭੁ ਮੋਹੁ ਨਿਵਾਰੇ ਨਿਵਰੇ ਸਗਲ ਬੈਰਾਈ ॥ ਸਦ ਹਜੂਰਿ ਹਾਜਰੁ ਹੈ ਨਾਜਰੁ ਕਤਹਿ ਨ ਭਇਓ ਦੂਰਾਈ ॥੨॥
ਸੁਖ ਸੀਤਲ ਸਰਧਾ ਸਭ ਪੂਰੀ ਹੋਏ ਸੰਤ ਸਹਾਈ ॥ ਪਾਵਨ ਪਤਿਤ ਕੀਏ ਖਿਨ ਭੀਤਰਿ ਮਹਿਮਾ ਕਥਨੁ ਨ ਜਾਈ ॥੩॥
ਨਿਰਭਉ ਭਏ ਸਗਲ ਭੈ ਖੋਏ ਗੋਬਿਦ ਚਰਣ ਓਟਾਈ ॥ ਨਾਨਕੁ ਜਸੁ ਗਾਵੈ ਠਾਕੁਰ ਕਾ ਰੈਣਿ ਦਿਨਸੁ ਲਿਵ ਲਾਈ ॥੪॥੬॥
ਮਾਰੂ ਮਹਲਾ ੫ ॥
ਜੋ ਸਮਰਥੁ ਸਰਬ ਗੁਣ ਨਾਇਕੁ ਤਿਸ ਕਉ ਕਬਹੁ ਨ ਗਾਵਸਿ ਰੇ ॥ ਛੋਡਿ ਜਾਇ ਖਿਨ ਭੀਤਰਿ ਤਾ ਕਉ ਉਆ ਕਉ ਫਿਰਿ ਫਿਰਿ ਧਾਵਸਿ ਰੇ ॥੧॥
ਅਪੁਨੇ ਪ੍ਰਭ ਕਉ ਕਿਉ ਨ ਸਮਾਰਸਿ ਰੇ ॥ ਬੈਰੀ ਸੰਗਿ ਰੰਗ ਰਸਿ ਰਚਿਆ ਤਿਸੁ ਸਿਉ ਜੀਅਰਾ ਜਾਰਸਿ ਰੇ ॥੧॥ ਰਹਾਉ ॥
ਜਾ ਕੈ ਨਾਮਿ ਸੁਨਿਐ ਜਮੁ ਛੋਡੈ ਤਾ ਕੀ ਸਰਣਿ ਨ ਪਾਵਸਿ ਰੇ ॥ ਕਾਢਿ ਦੇਇ ਸਿਆਲ ਬਪੁਰੇ ਕਉ ਤਾ ਕੀ ਓਟ ਟਿਕਾਵਸਿ ਰੇ ॥੨॥
ਜਿਸ ਕਾ ਜਾਸੁ ਸੁਨਤ ਭਵ ਤਰੀਐ ਤਾ ਸਿਉ ਰੰਗੁ ਨ ਲਾਵਸਿ ਰੇ ॥ ਥੋਰੀ ਬਾਤ ਅਲਪ ਸੁਪਨੇ ਕੀ ਬਹੁਰਿ ਬਹੁਰਿ ਅਟਕਾਵਸਿ ਰੇ ॥੩॥
ਭਇਓ ਪ੍ਰਸਾਦੁ ਕ੍ਰਿਪਾ ਨਿਧਿ ਠਾਕੁਰ ਸੰਤਸੰਗਿ ਪਤਿ ਪਾਈ ॥ ਕਹੁ ਨਾਨਕ ਤ੍ਰੈ ਗੁਣ ਭ੍ਰਮੁ ਛੂਟਾ ਜਉ ਪ੍ਰਭ ਭਏ ਸਹਾਈ ॥੪॥੭॥
ਮਾਰੂ ਮਹਲਾ ੫ ॥
ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਲਾਰਿਓ ॥ ਹਸਤ ਪਾਵ ਝਰੇ ਖਿਨ ਭੀਤਰਿ ਅਗਨਿ ਸੰਗਿ ਲੈ ਜਾਰਿਓ ॥੧॥
maaroo mahalaa panjavaa ||
maan moh ar lobh vikaaraa beeo cheet na ghaalio ||
naam ratan gunaa har banaje laadh vakhar lai chaalio ||1||
sevak kee oRak nibahee preet ||
jeevat saahib sevio apanaa chalate raakhio cheet ||1|| rahaau ||
jaisee aagiaa keenee Thaakur tis te mukh nahee morio ||
sahaj ana(n)dh rakhio gireh bheetar uTh uaahoo kau dhaurio ||2||
aagiaa meh bhookh soiee kar sookhaa sog harakh nahee jaanio ||
jo jo hukam bhio saahib kaa so maathai le maanio ||3||
bhio kirapaal Thaakur sevak kau savare halat palaataa ||
dha(n)n sevak safal oh aaiaa jin naanak khasam pachhaataa ||4||5||
maaroo mahalaa panjavaa ||
khuliaa karam kirapaa bhiee Thaakur keeratan har har gaiee ||
sram thaakaa paae bisraamaa miT giee sagalee dhaiee ||1||
ab moh jeevan padhavee paiee ||
cheet aaio man purakh bidhaataa sa(n)tan kee saranaiee ||1|| rahaau ||
kaam karodh lobh moh nivaare nivare sagal bairaiee ||
sadh hajoor haajar hai naajar kateh na bhio dhooraiee ||2||
sukh seetal saradhaa sabh pooree hoe sa(n)t sahaiee ||
paavan patit ke’ee khin bheetar mahimaa kathan na jaiee ||3||
nirabhau bhe sagal bhai khoe gobidh charan oTaiee ||
naanak jas gaavai Thaakur kaa rain dhinas liv laiee ||4||6||
maaroo mahalaa panjavaa ||
jo samarath sarab gun naik tis kau kabahu na gaavas re ||
chhodd jai khin bheetar taa kau uaa kau fir fir dhaavas re ||1||
apune prabh kau kiau na samaaras re ||
bairee sa(n)g ra(n)g ras rachiaa tis siau jeearaa jaaras re ||1|| rahaau ||
jaa kai naam suniaai jam chhoddai taa kee saran na paavas re ||
kaadd dhei siaal bapure kau taa kee oT Tikaavas re ||2||
jis kaa jaas sunat bhav tareeaai taa siau ra(n)g na laavas re ||
thoree baat alap supane kee bahur bahur aTakaavas re ||3||
bhio prasaadh kirapaa nidh Thaakur sa(n)tasa(n)g pat paiee ||
kahu naanak trai gun bhram chhooTaa jau prabh bhe sahaiee ||4||7||
maaroo mahalaa panjavaa ||
a(n)tarajaamee sabh bidh jaanai tis te kahaa dhulaario ||
hasat paav jhare khin bheetar agan sa(n)g lai jaario ||1||