ਮੂੜੇ ਤੈ ਮਨ ਤੇ ਰਾਮੁ ਬਿਸਾਰਿਓ ॥ ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ ॥੧॥ ਰਹਾਉ ॥
ਅਸਾਧ ਰੋਗੁ ਉਪਜਿਓ ਤਨ ਭੀਤਰਿ ਟਰਤ ਨ ਕਾਹੂ ਟਾਰਿਓ ॥ ਪ੍ਰਭ ਬਿਸਰਤ ਮਹਾ ਦੁਖੁ ਪਾਇਓ ਇਹੁ ਨਾਨਕ ਤਤੁ ਬੀਚਾਰਿਓ ॥੨॥੮॥
ਮਾਰੂ ਮਹਲਾ ੫ ॥
ਚਰਨ ਕਮਲ ਪ੍ਰਭ ਰਾਖੇ ਚੀਤਿ ॥ ਹਰਿ ਗੁਣ ਗਾਵਹ ਨੀਤਾ ਨੀਤ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਊ ॥ ਆਦਿ ਮਧਿ ਅੰਤਿ ਹੈ ਸੋਊ ॥੧॥
ਸੰਤਨ ਕੀ ਓਟ ਆਪੇ ਆਪਿ ॥੧॥ ਰਹਾਉ ॥
ਜਾ ਕੈ ਵਸਿ ਹੈ ਸਗਲ ਸੰਸਾਰੁ ॥ ਆਪੇ ਆਪਿ ਆਪਿ ਨਿਰੰਕਾਰੁ ॥ ਨਾਨਕ ਗਹਿਓ ਸਾਚਾ ਸੋਇ ॥ ਸੁਖੁ ਪਾਇਆ ਫਿਰਿ ਦੂਖੁ ਨ ਹੋਇ ॥੨॥੯॥
ਮਾਰੂ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਪ੍ਰਾਨ ਸੁਖਦਾਤਾ ਜੀਅ ਸੁਖਦਾਤਾ ਤੁਮ ਕਾਹੇ ਬਿਸਾਰਿਓ ਅਗਿਆਨਥ ॥ ਹੋਛਾ ਮਦੁ ਚਾਖਿ ਹੋਏ ਤੁਮ ਬਾਵਰ ਦੁਲਭ ਜਨਮੁ ਅਕਾਰਥ ॥੧॥
ਰੇ ਨਰ ਐਸੀ ਕਰਹਿ ਇਆਨਥ ॥ ਤਜਿ ਸਾਰੰਗਧਰ ਭ੍ਰਮਿ ਤੂ ਭੂਲਾ ਮੋਹਿ ਲਪਟਿਓ ਦਾਸੀ ਸੰਗਿ ਸਾਨਥ ॥੧॥ ਰਹਾਉ ॥
ਧਰਣੀਧਰੁ ਤਿਆਗਿ ਨੀਚ ਕੁਲ ਸੇਵਹਿ ਹਉ ਹਉ ਕਰਤ ਬਿਹਾਵਥ ॥ ਫੋਕਟ ਕਰਮ ਕਰਹਿ ਅਗਿਆਨੀ ਮਨਮੁਖਿ ਅੰਧ ਕਹਾਵਥ ॥੨॥
ਸਤਿ ਹੋਤਾ ਅਸਤਿ ਕਰਿ ਮਾਨਿਆ ਜੋ ਬਿਨਸਤ ਸੋ ਨਿਹਚਲੁ ਜਾਨਥ ॥ ਪਰ ਕੀ ਕਉ ਅਪਨੀ ਕਰਿ ਪਕਰੀ ਐਸੇ ਭੂਲ ਭੁਲਾਨਥ ॥੩॥
ਖਤ੍ਰੀ ਬ੍ਰਾਹਮਣ ਸੂਦ ਵੈਸ ਸਭ ਏਕੈ ਨਾਮਿ ਤਰਾਨਥ ॥ ਗੁਰੁ ਨਾਨਕੁ ਉਪਦੇਸੁ ਕਹਤੁ ਹੈ ਜੋ ਸੁਨੈ ਸੋ ਪਾਰਿ ਪਰਾਨਥ ॥੪॥੧॥੧੦॥
ਮਾਰੂ ਮਹਲਾ ੫ ॥
ਗੁਪਤੁ ਕਰਤਾ ਸੰਗਿ ਸੋ ਪ੍ਰਭੁ ਡਹਕਾਵਏ ਮਨੁਖਾਇ ॥ ਬਿਸਾਰਿ ਹਰਿ ਜੀਉ ਬਿਖੈ ਭੋਗਹਿ ਤਪਤ ਥੰਮ ਗਲਿ ਲਾਇ ॥੧॥
ਰੇ ਨਰ ਕਾਇ ਪਰ ਗ੍ਰਿਹਿ ਜਾਇ ॥ ਕੁਚਲ ਕਠੋਰ ਕਾਮਿ ਗਰਧਭ ਤੁਮ ਨਹੀ ਸੁਨਿਓ ਧਰਮ ਰਾਇ ॥੧॥ ਰਹਾਉ ॥
ਬਿਕਾਰ ਪਾਥਰ ਗਲਹਿ ਬਾਧੇ ਨਿੰਦ ਪੋਟ ਸਿਰਾਇ ॥ ਮਹਾ ਸਾਗਰੁ ਸਮੁਦੁ ਲੰਘਨਾ ਪਾਰਿ ਨ ਪਰਨਾ ਜਾਇ ॥੨॥
ਕਾਮਿ ਕ੍ਰੋਧਿ ਲੋਭਿ ਮੋਹਿ ਬਿਆਪਿਓ ਨੇਤ੍ਰ ਰਖੇ ਫਿਰਾਇ ॥ ਸੀਸੁ ਉਠਾਵਨ ਨ ਕਬਹੂ ਮਿਲਈ ਮਹਾ ਦੁਤਰ ਮਾਇ ॥੩॥
ਸੂਰੁ ਮੁਕਤਾ ਸਸੀ ਮੁਕਤਾ ਬ੍ਰਹਮ ਗਿਆਨੀ ਅਲਿਪਾਇ ॥ ਸੁਭਾਵਤ ਜੈਸੇ ਬੈਸੰਤਰ ਅਲਿਪਤ ਸਦਾ ਨਿਰਮਲਾਇ ॥੪॥
ਜਿਸੁ ਕਰਮੁ ਖੁਲਿਆ ਤਿਸੁ ਲਹਿਆ ਪੜਦਾ ਜਿਨਿ ਗੁਰ ਪਹਿ ਮੰਨਿਆ ਸੁਭਾਇ ॥
mooRe tai man te raam bisaario ||
loon khai kareh haraamakhoree pekhat nain bidhaario ||1|| rahaau ||
asaadh rog upajio tan bheetar Tarat na kaahoo Taario ||
prabh bisarat mahaa dhukh paio ih naanak tat beechaario ||2||8||
maaroo mahalaa panjavaa ||
charan kamal prabh raakhe cheet ||
har gun gaaveh neetaa neet ||
tis bin dhoojaa avar na kouoo ||
aadh madh a(n)t hai souoo ||1||
sa(n)tan kee oT aape aap ||1|| rahaau ||
jaa kai vas hai sagal sa(n)saar ||
aape aap aap nira(n)kaar ||
naanak gahio saachaa soi ||
sukh paiaa fir dhookh na hoi ||2||9||
maaroo mahalaa panjavaa ghar teejaa
ikOankaar satigur prasaadh ||
praan sukhadhaataa jeea sukhadhaataa tum kaahe bisaario agiaanath ||
hochhaa madh chaakh hoe tum baavar dhulabh janam akaarath ||1||
re nar aaisee kareh iaanath ||
taj saara(n)gadhar bhram too bhoolaa moh lapaTio dhaasee sa(n)g saanath ||1|| rahaau ||
dharaneedhar tiaag neech kul seveh hau hau karat bihaavath ||
fokaT karam kareh agiaanee manmukh a(n)dh kahaavath ||2||
sat hotaa asat kar maaniaa jo binasat so nihachal jaanath ||
par kee kau apanee kar pakaree aaise bhool bhulaanath ||3||
khatree braahaman soodh vais sabh ekai naam taraanath ||
gur naanak upadhes kahat hai jo sunai so paar paraanath ||4||1||10||
maaroo mahalaa panjavaa ||
gupat karataa sa(n)g so prabh ddahakaave manukhai ||
bisaar har jeeau bikhai bhogeh tapat tha(n)m gal lai ||1||
re nar kai par gireh jai ||
kuchal kaThor kaam garadhabh tum nahee sunio dharam rai ||1|| rahaau ||
bikaar paathar galeh baadhe ni(n)dh poT sirai ||
mahaa saagar samudh la(n)ghanaa paar na paranaa jai ||2||
kaam karodh lobh moh biaapio netr rakhe firai ||
sees uThaavan na kabahoo miliee mahaa dhutar mai ||3||
soor mukataa sasee mukataa braham giaanee alipai ||
subhaavat jaise baisa(n)tar alipat sadhaa niramalai ||4||
jis karam khuliaa tis lahiaa paRadhaa jin gur peh ma(n)niaa subhai ||