ਬੇਦੁ ਪੁਕਾਰੈ ਮੁਖ ਤੇ ਪੰਡਤ ਕਾਮਾਮਨ ਕਾ ਮਾਠਾ ॥ ਮੋਨੀ ਹੋਇ ਬੈਠਾ ਇਕਾਂਤੀ ਹਿਰਦੈ ਕਲਪਨ ਗਾਠਾ ॥ ਹੋਇ ਉਦਾਸੀ ਗ੍ਰਿਹੁ ਤਜਿ ਚਲਿਓ ਛੁਟਕੈ ਨਾਹੀ ਨਾਠਾ ॥੧॥
ਜੀਅ ਕੀ ਕੈ ਪਹਿ ਬਾਤ ਕਹਾ ॥ ਆਪਿ ਮੁਕਤੁ ਮੋ ਕਉ ਪ੍ਰਭੁ ਮੇਲੇ ਐਸੋ ਕਹਾ ਲਹਾ ॥੧॥ ਰਹਾਉ ॥
ਤਪਸੀ ਕਰਿ ਕੈ ਦੇਹੀ ਸਾਧੀ ਮਨੂਆ ਦਹ ਦਿਸ ਧਾਨਾ ॥ ਬ੍ਰਹਮਚਾਰਿ ਬ੍ਰਹਮਚਜੁ ਕੀਨਾ ਹਿਰਦੈ ਭਇਆ ਗੁਮਾਨਾ ॥ ਸੰਨਿਆਸੀ ਹੋਇ ਕੈ ਤੀਰਥਿ ਭ੍ਰਮਿਓ ਉਸੁ ਮਹਿ ਕ੍ਰੋਧੁ ਬਿਗਾਨਾ ॥੨॥
ਘੂੰਘਰ ਬਾਧਿ ਭਏ ਰਾਮਦਾਸਾ ਰੋਟੀਅਨ ਕੇ ਓਪਾਵਾ ॥ ਬਰਤ ਨੇਮ ਕਰਮ ਖਟ ਕੀਨੇ ਬਾਹਰਿ ਭੇਖ ਦਿਖਾਵਾ ॥ ਗੀਤ ਨਾਦ ਮੁਖਿ ਰਾਗ ਅਲਾਪੇ ਮਨਿ ਨਹੀ ਹਰਿ ਹਰਿ ਗਾਵਾ ॥੩॥
ਹਰਖ ਸੋਗ ਲੋਭ ਮੋਹ ਰਹਤ ਹਹਿ ਨਿਰਮਲ ਹਰਿ ਕੇ ਸੰਤਾ ॥ ਤਿਨ ਕੀ ਧੂੜਿ ਪਾਏ ਮਨੁ ਮੇਰਾ ਜਾ ਦਇਆ ਕਰੇ ਭਗਵੰਤਾ ॥ ਕਹੁ ਨਾਨਕ ਗੁਰੁ ਪੂਰਾ ਮਿਲਿਆ ਤਾਂ ਉਤਰੀ ਮਨ ਕੀ ਚਿੰਤਾ ॥੪॥
ਮੇਰਾ ਅੰਤਰਜਾਮੀ ਹਰਿ ਰਾਇਆ ॥ ਸਭੁ ਕਿਛੁ ਜਾਣੈ ਮੇਰੇ ਜੀਅ ਕਾ ਪ੍ਰੀਤਮੁ ਬਿਸਰਿ ਗਏ ਬਕਬਾਇਆ ॥੧॥ ਰਹਾਉ ਦੂਜਾ ॥੬॥੧੫॥
ਮਾਰੂ ਮਹਲਾ ੫ ॥
ਕੋਟਿ ਲਾਖ ਸਰਬ ਕੋ ਰਾਜਾ ਜਿਸੁ ਹਿਰਦੈ ਨਾਮੁ ਤੁਮਾਰਾ ॥ ਜਾ ਕਉ ਨਾਮੁ ਨ ਦੀਆ ਮੇਰੈ ਸਤਿਗੁਰਿ ਸੇ ਮਰਿ ਜਨਮਹਿ ਗਾਵਾਰਾ ॥੧॥
ਮੇਰੇ ਸਤਿਗੁਰ ਹੀ ਪਤਿ ਰਾਖੁ ॥ ਚੀਤਿ ਆਵਹਿ ਤਬ ਹੀ ਪਤਿ ਪੂਰੀ ਬਿਸਰਤ ਰਲੀਐ ਖਾਕੁ ॥੧॥ ਰਹਾਉ ॥
ਰੂਪ ਰੰਗ ਖੁਸੀਆ ਮਨ ਭੋਗਣ ਤੇ ਤੇ ਛਿਦ੍ਰ ਵਿਕਾਰਾ ॥ ਹਰਿ ਕਾ ਨਾਮੁ ਨਿਧਾਨੁ ਕਲਿਆਣਾ ਸੂਖ ਸਹਜੁ ਇਹੁ ਸਾਰਾ ॥੨॥
ਮਾਇਆ ਰੰਗ ਬਿਰੰਗ ਖਿਨੈ ਮਹਿ ਜਿਉ ਬਾਦਰ ਕੀ ਛਾਇਆ ॥ ਸੇ ਲਾਲ ਭਏ ਗੂੜੈ ਰੰਗਿ ਰਾਤੇ ਜਿਨ ਗੁਰ ਮਿਲਿ ਹਰਿ ਹਰਿ ਗਾਇਆ ॥੩॥
ਊਚ ਮੂਚ ਅਪਾਰ ਸੁਆਮੀ ਅਗਮ ਦਰਬਾਰਾ ॥ ਨਾਮੋ ਵਡਿਆਈ ਸੋਭਾ ਨਾਨਕ ਖਸਮੁ ਪਿਆਰਾ ॥੪॥੭॥੧੬॥
ਮਾਰੂ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਓਅੰਕਾਰਿ ਉਤਪਾਤੀ ॥ ਕੀਆ ਦਿਨਸੁ ਸਭ ਰਾਤੀ ॥ ਵਣੁ ਤ੍ਰਿਣੁ ਤ੍ਰਿਭਵਣ ਪਾਣੀ ॥ ਚਾਰਿ ਬੇਦ ਚਾਰੇ ਖਾਣੀ ॥ ਖੰਡ ਦੀਪ ਸਭਿ ਲੋਆ ॥ ਏਕ ਕਵਾਵੈ ਤੇ ਸਭਿ ਹੋਆ ॥੧॥
ਕਰਣੈਹਾਰਾ ਬੂਝਹੁ ਰੇ ॥ ਸਤਿਗੁਰੁ ਮਿਲੈ ਤ ਸੂਝੈ ਰੇ ॥੧॥ ਰਹਾਉ ॥
ਤ੍ਰੈ ਗੁਣ ਕੀਆ ਪਸਾਰਾ ॥ ਨਰਕ ਸੁਰਗ ਅਵਤਾਰਾ ॥ ਹਉਮੈ ਆਵੈ ਜਾਈ ॥ ਮਨੁ ਟਿਕਣੁ ਨ ਪਾਵੈ ਰਾਈ ॥
bedh pukaarai mukh te pa(n)ddat kaamaaman kaa maaThaa ||
monee hoi baiThaa ikaa(n)tee hiradhai kalapan gaaThaa ||
hoi udhaasee girahu taj chalio chhuTakai naahee naaThaa ||1||
jeea kee kai peh baat kahaa ||
aap mukat mo kau prabh mele aaiso kahaa lahaa ||1|| rahaau ||
tapasee kar kai dhehee saadhee manooaa dheh dhis dhaanaa ||
brahamachaar brahamachaj keenaa hiradhai bhiaa gumaanaa ||
sa(n)niaasee hoi kai teerath bhramio us meh karodh bigaanaa ||2||
ghoo(n)ghar baadh bhe raamadhaasaa roTeean ke opaavaa ||
barat nem karam khaT keene baahar bhekh dhikhaavaa ||
geet naadh mukh raag alaape man nahee har har gaavaa ||3||
harakh sog lobh moh rahat heh niramal har ke sa(n)taa ||
tin kee dhooR paae man meraa jaa dhiaa kare bhagava(n)taa ||
kahu naanak gur pooraa miliaa taa(n) utaree man kee chi(n)taa ||4||
meraa a(n)tarajaamee har raiaa ||
sabh kichh jaanai mere jeea kaa preetam bisar ge bakabaiaa ||1|| rahaau dhoojaa ||6||15||
maaroo mahalaa panjavaa ||
koT laakh sarab ko raajaa jis hiradhai naam tumaaraa ||
jaa kau naam na dheeaa merai satigur se mar janameh gaavaaraa ||1||
mere satigur hee pat raakh ||
cheet aaveh tab hee pat pooree bisarat raleeaai khaak ||1|| rahaau ||
roop ra(n)g khuseeaa man bhogan te te chhidhr vikaaraa ||
har kaa naam nidhaan kaliaanaa sookh sahaj ih saaraa ||2||
maiaa ra(n)g bira(n)g khinai meh jiau baadhar kee chhaiaa ||
se laal bhe gooRai ra(n)g raate jin gur mil har har gaiaa ||3||
uooch mooch apaar suaamee agam dharabaaraa ||
naamo vaddiaaiee sobhaa naanak khasam piaaraa ||4||7||16||
maaroo mahalaa panjavaa ghar chauthhaa
ikOankaar satigur prasaadh ||
oa(n)kaar utapaatee ||
keeaa dhinas sabh raatee ||
van tiran tirabhavan paanee ||
chaar bedh chaare khaanee ||
kha(n)dd dheep sabh loaa ||
ek kavaavai te sabh hoaa ||1||
karanaihaaraa boojhahu re ||
satigur milai ta soojhai re ||1|| rahaau ||
trai gun keeaa pasaaraa ||
narak surag avataaraa ||
haumai aavai jaiee ||
man Tikan na paavai raiee ||