ਅਟਲ ਅਖਇਓ ਦੇਵਾ ਮੋਹਨ ਅਲਖ ਅਪਾਰਾ ॥ ਦਾਨੁ ਪਾਵਉ ਸੰਤਾ ਸੰਗੁ ਨਾਨਕ ਰੇਨੁ ਦਾਸਾਰਾ ॥੪॥੬॥੨੨॥
ਮਾਰੂ ਮਹਲਾ ੫ ॥
ਤ੍ਰਿਪਤਿ ਆਘਾਏ ਸੰਤਾ ॥ ਗੁਰ ਜਾਨੇ ਜਿਨ ਮੰਤਾ ॥ ਤਾ ਕੀ ਕਿਛੁ ਕਹਨੁ ਨ ਜਾਈ ॥ ਜਾ ਕਉ ਨਾਮ ਬਡਾਈ ॥੧॥
ਲਾਲੁ ਅਮੋਲਾ ਲਾਲੋ ॥ ਅਗਹ ਅਤੋਲਾ ਨਾਮੋ ॥੧॥ ਰਹਾਉ ॥
ਅਵਿਗਤ ਸਿਉ ਮਾਨਿਆ ਮਾਨੋ ॥ ਗੁਰਮੁਖਿ ਤਤੁ ਗਿਆਨੋ ॥ ਪੇਖਤ ਸਗਲ ਧਿਆਨੋ ॥ ਤਜਿਓ ਮਨ ਤੇ ਅਭਿਮਾਨੋ ॥੨॥
ਨਿਹਚਲੁ ਤਿਨ ਕਾ ਠਾਣਾ ॥ ਗੁਰ ਤੇ ਮਹਲੁ ਪਛਾਣਾ ॥ ਅਨਦਿਨੁ ਗੁਰ ਮਿਲਿ ਜਾਗੇ ॥ ਹਰਿ ਕੀ ਸੇਵਾ ਲਾਗੇ ॥੩॥
ਪੂਰਨ ਤ੍ਰਿਪਤਿ ਅਘਾਏ ॥ ਸਹਜ ਸਮਾਧਿ ਸੁਭਾਏ ॥ ਹਰਿ ਭੰਡਾਰੁ ਹਾਥਿ ਆਇਆ ॥ ਨਾਨਕ ਗੁਰ ਤੇ ਪਾਇਆ ॥੪॥੭॥੨੩॥
ਮਾਰੂ ਮਹਲਾ ੫ ਘਰੁ ੬ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਛੋਡਿ ਸਗਲ ਸਿਆਣਪਾ ਮਿਲਿ ਸਾਧ ਤਿਆਗਿ ਗੁਮਾਨੁ ॥ ਅਵਰੁ ਸਭੁ ਕਿਛੁ ਮਿਥਿਆ ਰਸਨਾ ਰਾਮ ਰਾਮ ਵਖਾਨੁ ॥੧॥
ਮੇਰੇ ਮਨ ਕਰਨ ਸੁਣਿ ਹਰਿ ਨਾਮੁ ॥ ਮਿਟਹਿ ਅਘ ਤੇਰੇ ਜਨਮ ਜਨਮ ਕੇ ਕਵਨੁ ਬਪੁਰੋ ਜਾਮੁ ॥੧॥ ਰਹਾਉ ॥
ਦੂਖ ਦੀਨ ਨ ਭਉ ਬਿਆਪੈ ਮਿਲੈ ਸੁਖ ਬਿਸ੍ਰਾਮੁ ॥ ਗੁਰ ਪ੍ਰਸਾਦਿ ਨਾਨਕੁ ਬਖਾਨੈ ਹਰਿ ਭਜਨੁ ਤਤੁ ਗਿਆਨੁ ॥੨॥੧॥੨੪॥
ਮਾਰੂ ਮਹਲਾ ੫ ॥
ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੇ ਖੇਹ ॥ ਪੁਤ੍ਰ ਮਿਤ੍ਰ ਬਿਲਾਸ ਬਨਿਤਾ ਤੂਟਤੇ ਏ ਨੇਹ ॥੧॥
ਮੇਰੇ ਮਨ ਨਾਮੁ ਨਿਤ ਨਿਤ ਲੇਹ ॥ ਜਲਤ ਨਾਹੀ ਅਗਨਿ ਸਾਗਰ ਸੂਖੁ ਮਨਿ ਤਨਿ ਦੇਹ ॥੧॥ ਰਹਾਉ ॥
ਬਿਰਖ ਛਾਇਆ ਜੈਸੇ ਬਿਨਸਤ ਪਵਨ ਝੂਲਤ ਮੇਹ ॥ ਹਰਿ ਭਗਤਿ ਦ੍ਰਿੜੁ ਮਿਲੁ ਸਾਧ ਨਾਨਕ ਤੇਰੈ ਕਾਮਿ ਆਵਤ ਏਹ ॥੨॥੨॥੨੫॥
ਮਾਰੂ ਮਹਲਾ ੫ ॥
ਪੁਰਖੁ ਪੂਰਨ ਸੁਖਹ ਦਾਤਾ ਸੰਗਿ ਬਸਤੋ ਨੀਤ ॥ ਮਰੈ ਨ ਆਵੈ ਨ ਜਾਇ ਬਿਨਸੈ ਬਿਆਪਤ ਉਸਨ ਨ ਸੀਤ ॥੧॥
ਮੇਰੇ ਮਨ ਨਾਮ ਸਿਉ ਕਰਿ ਪ੍ਰੀਤਿ ॥ ਚੇਤਿ ਮਨ ਮਹਿ ਹਰਿ ਹਰਿ ਨਿਧਾਨਾ ਏਹ ਨਿਰਮਲ ਰੀਤਿ ॥੧॥ ਰਹਾਉ ॥
ਕ੍ਰਿਪਾਲ ਦਇਆਲ ਗੋਪਾਲ ਗੋਬਿਦ ਜੋ ਜਪੈ ਤਿਸੁ ਸੀਧਿ ॥ ਨਵਲ ਨਵਤਨ ਚਤੁਰ ਸੁੰਦਰ ਮਨੁ ਨਾਨਕ ਤਿਸੁ ਸੰਗਿ ਬੀਧਿ ॥੨॥੩॥੨੬॥
ਮਾਰੂ ਮਹਲਾ ੫ ॥
ਚਲਤ ਬੈਸਤ ਸੋਵਤ ਜਾਗਤ ਗੁਰ ਮੰਤ੍ਰੁ ਰਿਦੈ ਚਿਤਾਰਿ ॥ ਚਰਣ ਸਰਣ ਭਜੁ ਸੰਗਿ ਸਾਧੂ ਭਵ ਸਾਗਰ ਉਤਰਹਿ ਪਾਰਿ ॥੧॥
aTal akhio dhevaa mohan alakh apaaraa ||
dhaan paavau sa(n)taa sa(n)g naanak ren dhaasaaraa ||4||6||22||
maaroo mahalaa panjavaa ||
tirapat aaghaae sa(n)taa ||
gur jaane jin ma(n)taa ||
taa kee kichh kahan na jaiee ||
jaa kau naam baddaiee ||1||
laal amolaa laalo ||
ageh atolaa naamo ||1|| rahaau ||
avigat siau maaniaa maano ||
gurmukh tat giaano ||
pekhat sagal dhiaano ||
tajio man te abhimaano ||2||
nihachal tin kaa Thaanaa ||
gur te mahal pachhaanaa ||
anadhin gur mil jaage ||
har kee sevaa laage ||3||
pooran tirapat aghaae ||
sahaj samaadh subhaae ||
har bha(n)ddaar haath aaiaa ||
naanak gur te paiaa ||4||7||23||
maaroo mahalaa panjavaa ghar chhayvaa dhupadhe
ikOankaar satigur prasaadh ||
chhodd sagal siaanapaa mil saadh tiaag gumaan ||
avar sabh kichh mithiaa rasanaa raam raam vakhaan ||1||
mere man karan sun har naam ||
miTeh agh tere janam janam ke kavan bapuro jaam ||1|| rahaau ||
dhookh dheen na bhau biaapai milai sukh bisraam ||
gur prasaadh naanak bakhaanai har bhajan tat giaan ||2||1||24||
maaroo mahalaa panjavaa ||
jinee naam visaariaa se hot dhekhe kheh ||
putr mitr bilaas banitaa tooTate e neh ||1||
mere man naam nit nit leh ||
jalat naahee agan saagar sookh man tan dheh ||1|| rahaau ||
birakh chhaiaa jaise binasat pavan jhoolat meh ||
har bhagat dhiraR mil saadh naanak terai kaam aavat eh ||2||2||25||
maaroo mahalaa panjavaa ||
purakh pooran sukheh dhaataa sa(n)g basato neet ||
marai na aavai na jai binasai biaapat usan na seet ||1||
mere man naam siau kar preet ||
chet man meh har har nidhaanaa eh niramal reet ||1|| rahaau ||
kirapaal dhiaal gopaal gobidh jo japai tis seedh ||
naval navatan chatur su(n)dhar man naanak tis sa(n)g beedh ||2||3||26||
maaroo mahalaa panjavaa ||
chalat baisat sovat jaagat gur ma(n)tr ridhai chitaar ||
charan saran bhaj sa(n)g saadhoo bhav saagar utareh paar ||1||