Sri Guru Granth Sahib

ਅੰਗ ੧੦੦੭

ਮੇਰੇ ਮਨ ਨਾਮੁ ਹਿਰਦੈ ਧਾਰਿ ॥ ਕਰਿ ਪ੍ਰੀਤਿ ਮਨੁ ਤਨੁ ਲਾਇ ਹਰਿ ਸਿਉ ਅਵਰ ਸਗਲ ਵਿਸਾਰਿ ॥੧॥ ਰਹਾਉ ॥
ਜੀਉ ਮਨੁ ਤਨੁ ਪ੍ਰਾਣ ਪ੍ਰਭ ਕੇ ਤੂ ਆਪਨ ਆਪੁ ਨਿਵਾਰਿ ॥ ਗੋਵਿਦ ਭਜੁ ਸਭਿ ਸੁਆਰਥ ਪੂਰੇ ਨਾਨਕ ਕਬਹੁ ਨ ਹਾਰਿ ॥੨॥੪॥੨੭॥
ਮਾਰੂ ਮਹਲਾ ੫ ॥
ਤਜਿ ਆਪੁ ਬਿਨਸੀ ਤਾਪੁ ਰੇਣ ਸਾਧੂ ਥੀਉ ॥ ਤਿਸਹਿ ਪਰਾਪਤਿ ਨਾਮੁ ਤੇਰਾ ਕਰਿ ਕ੍ਰਿਪਾ ਜਿਸੁ ਦੀਉ ॥੧॥
ਮੇਰੇ ਮਨ ਨਾਮੁ ਅੰਮ੍ਰਿਤੁ ਪੀਉ ॥ ਆਨ ਸਾਦ ਬਿਸਾਰਿ ਹੋਛੇ ਅਮਰੁ ਜੁਗੁ ਜੁਗੁ ਜੀਉ ॥੧॥ ਰਹਾਉ ॥
ਨਾਮੁ ਇਕ ਰਸ ਰੰਗ ਨਾਮਾ ਨਾਮਿ ਲਾਗੀ ਲੀਉ ॥ ਮੀਤੁ ਸਾਜਨੁ ਸਖਾ ਬੰਧਪੁ ਹਰਿ ਏਕੁ ਨਾਨਕ ਕੀਉ ॥੨॥੫॥੨੮॥
ਮਾਰੂ ਮਹਲਾ ੫ ॥
ਪ੍ਰਤਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥ ਸੋਈ ਸੁਆਮੀ ਈਹਾ ਰਾਖੈ ਬੂਝੁ ਬੁਧਿ ਬਿਬੇਕ ॥੧॥
ਮੇਰੇ ਮਨ ਨਾਮ ਕੀ ਕਰਿ ਟੇਕ ॥ ਤਿਸਹਿ ਬੂਝੁ ਜਿਨਿ ਤੂ ਕੀਆ ਪ੍ਰਭੁ ਕਰਣ ਕਾਰਣ ਏਕ ॥੧॥ ਰਹਾਉ ॥
ਚੇਤਿ ਮਨ ਮਹਿ ਤਜਿ ਸਿਆਣਪ ਛੋਡਿ ਸਗਲੇ ਭੇਖ ॥ ਸਿਮਰਿ ਹਰਿ ਹਰਿ ਸਦਾ ਨਾਨਕ ਤਰੇ ਕਈ ਅਨੇਕ ॥੨॥੬॥੨੯॥
ਮਾਰੂ ਮਹਲਾ ੫ ॥
ਪਤਿਤ ਪਾਵਨ ਨਾਮੁ ਜਾ ਕੋ ਅਨਾਥ ਕੋ ਹੈ ਨਾਥੁ ॥ ਮਹਾ ਭਉਜਲ ਮਾਹਿ ਤੁਲਹੋ ਜਾ ਕੋ ਲਿਖਿਓ ਮਾਥ ॥੧॥
ਡੂਬੇ ਨਾਮ ਬਿਨੁ ਘਨ ਸਾਥ ॥ ਕਰਣ ਕਾਰਣੁ ਚਿਤਿ ਨ ਆਵੈ ਦੇ ਕਰਿ ਰਾਖੈ ਹਾਥ ॥੧॥ ਰਹਾਉ ॥
ਸਾਧਸੰਗਤਿ ਗੁਣ ਉਚਾਰਣ ਹਰਿ ਨਾਮ ਅੰਮ੍ਰਿਤ ਪਾਥ ॥ ਕਰਹੁ ਕ੍ਰਿਪਾ ਮੁਰਾਰਿ ਮਾਧਉ ਸੁਣਿ ਨਾਨਕ ਜੀਵੈ ਗਾਥ ॥੨॥੭॥੩੦॥
ਮਾਰੂ ਅੰਜੁਲੀ ਮਹਲਾ ੫ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਸੰਜੋਗੁ ਵਿਜੋਗੁ ਧੁਰਹੁ ਹੀ ਹੂਆ ॥ ਪੰਚ ਧਾਤੁ ਕਰਿ ਪੁਤਲਾ ਕੀਆ ॥ ਸਾਹੈ ਕੈ ਫੁਰਮਾਇਅੜੈ ਜੀ ਦੇਹੀ ਵਿਚਿ ਜੀਉ ਆਇ ਪਇਆ ॥੧॥
ਜਿਥੈ ਅਗਨਿ ਭਖੈ ਭੜਹਾਰੇ ॥ ਊਰਧ ਮੁਖ ਮਹਾ ਗੁਬਾਰੇ ॥ ਸਾਸਿ ਸਾਸਿ ਸਮਾਲੇ ਸੋਈ ਓਥੈ ਖਸਮਿ ਛਡਾਇ ਲਇਆ ॥੨॥
ਵਿਚਹੁ ਗਰਭੈ ਨਿਕਲਿ ਆਇਆ ॥ ਖਸਮੁ ਵਿਸਾਰਿ ਦੁਨੀ ਚਿਤੁ ਲਾਇਆ ॥ ਆਵੈ ਜਾਇ ਭਵਾਈਐ ਜੋਨੀ ਰਹਣੁ ਨ ਕਿਤਹੀ ਥਾਇ ਭਇਆ ॥੩॥
ਮਿਹਰਵਾਨਿ ਰਖਿ ਲਇਅਨੁ ਆਪੇ ॥ ਜੀਅ ਜੰਤ ਸਭਿ ਤਿਸ ਕੇ ਥਾਪੇ ॥ ਜਨਮੁ ਪਦਾਰਥੁ ਜਿਣਿ ਚਲਿਆ ਨਾਨਕ ਆਇਆ ਸੋ ਪਰਵਾਣੁ ਥਿਆ ॥੪॥੧॥੩੧॥

Ang 1007

mere man naam hiradhai dhaar ||
kar preet man tan lai har siau avar sagal visaar ||1|| rahaau ||
jeeau man tan praan prabh ke too aapan aap nivaar ||
govidh bhaj sabh suaarath poore naanak kabahu na haar ||2||4||27||
maaroo mahalaa panjavaa ||
taj aap binasee taap ren saadhoo theeau ||
tiseh paraapat naam teraa kar kirapaa jis dheeau ||1||
mere man naam a(n)mrit peeau ||
aan saadh bisaar hochhe amar jug jug jeeau ||1|| rahaau ||
naam ik ras ra(n)g naamaa naam laagee leeau ||
meet saajan sakhaa ba(n)dhap har ek naanak keeau ||2||5||28||
maaroo mahalaa panjavaa ||
pratipaal maataa udhar raakhai lagan dhet na sek ||
soiee suaamee ieehaa raakhai boojh budh bibek ||1||
mere man naam kee kar Tek ||
tiseh boojh jin too keeaa prabh karan kaaran ek ||1|| rahaau ||
chet man meh taj siaanap chhodd sagale bhekh ||
simar har har sadhaa naanak tare kiee anek ||2||6||29||
maaroo mahalaa panjavaa ||
patit paavan naam jaa ko anaath ko hai naath ||
mahaa bhaujal maeh tulaho jaa ko likhio maath ||1||
ddoobe naam bin ghan saath ||
karan kaaran chit na aavai dhe kar raakhai haath ||1|| rahaau ||
saadhasa(n)gat gun uchaaran har naam a(n)mirat paath ||
karahu kirapaa muraar maadhau sun naanak jeevai gaath ||2||7||30||
maaroo a(n)julee mahalaa panjavaa ghar satvaa
ikOankaar satigur prasaadh ||
sa(n)jog vijog dhurahu hee hooaa ||
pa(n)ch dhaat kar putalaa keeaa ||
saahai kai furamaiaRai jee dhehee vich jeeau aai piaa ||1||
jithai agan bhakhai bhaRahaare ||
uooradh mukh mahaa gubaare ||
saas saas samaale soiee othai khasam chhaddai liaa ||2||
vichahu garabhai nikal aaiaa ||
khasam visaar dhunee chit laiaa ||
aavai jai bhavaieeaai jonee rahan na kitahee thai bhiaa ||3||
miharavaan rakh lian aape ||
jeea ja(n)t sabh tis ke thaape ||
janam padhaarath jin chaliaa naanak aaiaa so paravaan thiaa ||4||1||31||