ਹਰਿ ਪੜੀਐ ਹਰਿ ਬੁਝੀਐ ਗੁਰਮਤੀ ਨਾਮਿ ਉਧਾਰਾ ॥ ਗੁਰਿ ਪੂਰੈ ਪੂਰੀ ਮਤਿ ਹੈ ਪੂਰੈ ਸਬਦਿ ਬੀਚਾਰਾ ॥ ਅਠਸਠਿ ਤੀਰਥ ਹਰਿ ਨਾਮੁ ਹੈ ਕਿਲਵਿਖ ਕਾਟਣਹਾਰਾ ॥੨॥
ਜਲੁ ਬਿਲੋਵੈ ਜਲੁ ਮਥੈ ਤਤੁ ਲੋੜੈ ਅੰਧੁ ਅਗਿਆਨਾ ॥ ਗੁਰਮਤੀ ਦਧਿ ਮਥੀਐ ਅੰਮ੍ਰਿਤੁ ਪਾਈਐ ਨਾਮੁ ਨਿਧਾਨਾ ॥ ਮਨਮੁਖ ਤਤੁ ਨ ਜਾਣਨੀ ਪਸੂ ਮਾਹਿ ਸਮਾਨਾ ॥੩॥
ਹਉਮੈ ਮੇਰਾ ਮਰੀ ਮਰੁ ਮਰਿ ਜੰਮੈ ਵਾਰੋ ਵਾਰ ॥ ਗੁਰ ਕੈ ਸਬਦੇ ਜੇ ਮਰੈ ਫਿਰਿ ਮਰੈ ਨ ਦੂਜੀ ਵਾਰ ॥ ਗੁਰਮਤੀ ਜਗਜੀਵਨੁ ਮਨਿ ਵਸੈ ਸਭਿ ਕੁਲ ਉਧਾਰਣਹਾਰ ॥੪॥
ਸਚਾ ਵਖਰੁ ਨਾਮੁ ਹੈ ਸਚਾ ਵਾਪਾਰਾ ॥ ਲਾਹਾ ਨਾਮੁ ਸੰਸਾਰਿ ਹੈ ਗੁਰਮਤੀ ਵੀਚਾਰਾ ॥ ਦੂਜੈ ਭਾਇ ਕਾਰ ਕਮਾਵਣੀ ਨਿਤ ਤੋਟਾ ਸੈਸਾਰਾ ॥੫॥
ਸਾਚੀ ਸੰਗਤਿ ਥਾਨੁ ਸਚੁ ਸਚੇ ਘਰ ਬਾਰਾ ॥ ਸਚਾ ਭੋਜਨੁ ਭਾਉ ਸਚੁ ਸਚੁ ਨਾਮੁ ਅਧਾਰਾ ॥ ਸਚੀ ਬਾਣੀ ਸੰਤੋਖਿਆ ਸਚਾ ਸਬਦੁ ਵੀਚਾਰਾ ॥੬॥
ਰਸ ਭੋਗਣ ਪਾਤਿਸਾਹੀਆ ਦੁਖ ਸੁਖ ਸੰਘਾਰਾ ॥ ਮੋਟਾ ਨਾਉ ਧਰਾਈਐ ਗਲਿ ਅਉਗਣ ਭਾਰਾ ॥ ਮਾਣਸ ਦਾਤਿ ਨ ਹੋਵਈ ਤੂ ਦਾਤਾ ਸਾਰਾ ॥੭॥
ਅਗਮ ਅਗੋਚਰੁ ਤੂ ਧਣੀ ਅਵਿਗਤੁ ਅਪਾਰਾ ॥ ਗੁਰ ਸਬਦੀ ਦਰੁ ਜੋਈਐ ਮੁਕਤੇ ਭੰਡਾਰਾ ॥ ਨਾਨਕ ਮੇਲੁ ਨ ਚੂਕਈ ਸਾਚੇ ਵਾਪਾਰਾ ॥੮॥੧॥
ਮਾਰੂ ਮਹਲਾ ੧ ॥
ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ ॥ ਕੰਧੀ ਦਿਸਿ ਨ ਆਵਈ ਨਾ ਉਰਵਾਰੁ ਨ ਪਾਰੁ ॥ ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ ॥੧॥
ਬਾਬਾ ਜਗੁ ਫਾਥਾ ਮਹਾ ਜਾਲਿ ॥ ਗੁਰ ਪਰਸਾਦੀ ਉਬਰੇ ਸਚਾ ਨਾਮੁ ਸਮਾਲਿ ॥੧॥ ਰਹਾਉ ॥
ਸਤਿਗੁਰੂ ਹੈ ਬੋਹਿਥਾ ਸਬਦਿ ਲੰਘਾਵਣਹਾਰੁ ॥ ਤਿਥੈ ਪਵਣੁ ਨ ਪਾਵਕੋ ਨਾ ਜਲੁ ਨਾ ਆਕਾਰੁ ॥ ਤਿਥੈ ਸਚਾ ਸਚਿ ਨਾਇ ਭਵਜਲ ਤਾਰਣਹਾਰੁ ॥੨॥
ਗੁਰਮੁਖਿ ਲੰਘੇ ਸੇ ਪਾਰਿ ਪਏ ਸਚੇ ਸਿਉ ਲਿਵ ਲਾਇ ॥ ਆਵਾ ਗਉਣੁ ਨਿਵਾਰਿਆ ਜੋਤੀ ਜੋਤਿ ਮਿਲਾਇ ॥ ਗੁਰਮਤੀ ਸਹਜੁ ਊਪਜੈ ਸਚੇ ਰਹੈ ਸਮਾਇ ॥੩॥
ਸਪੁ ਪਿੜਾਈ ਪਾਈਐ ਬਿਖੁ ਅੰਤਰਿ ਮਨਿ ਰੋਸੁ ॥ ਪੂਰਬਿ ਲਿਖਿਆ ਪਾਈਐ ਕਿਸ ਨੋ ਦੀਜੈ ਦੋਸੁ ॥ ਗੁਰਮੁਖਿ ਗਾਰੜੁ ਜੇ ਸੁਣੇ ਮੰਨੇ ਨਾਉ ਸੰਤੋਸੁ ॥੪॥
ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ ॥ ਦੁਰਮਤਿ ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ ॥ ਜੰਮਣ ਮਰਣੁ ਨ ਸੁਝਈ ਕਿਰਤੁ ਨ ਮੇਟਿਆ ਜਾਇ ॥੫॥
ਹਉਮੈ ਬਿਖੁ ਪਾਇ ਜਗਤੁ ਉਪਾਇਆ ਸਬਦੁ ਵਸੈ ਬਿਖੁ ਜਾਇ ॥ ਜਰਾ ਜੋਹਿ ਨ ਸਕਈ ਸਚਿ ਰਹੈ ਲਿਵ ਲਾਇ ॥ ਜੀਵਨ ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥੬॥
har paReeaai har bujheeaai gurmatee naam udhaaraa ||
gur poorai pooree mat hai poorai sabadh beechaaraa ||
aThasaTh teerath har naam hai kilavikh kaaTanahaaraa ||2||
jal bilovai jal mathai tat loRai a(n)dh agiaanaa ||
gurmatee dhadh matheeaai a(n)mrit paieeaai naam nidhaanaa ||
manmukh tat na jaananee pasoo maeh samaanaa ||3||
haumai meraa maree mar mar ja(n)mai vaaro vaar ||
gur kai sabadhe je marai fir marai na dhoojee vaar ||
gurmatee jagajeevan man vasai sabh kul udhaaranahaar ||4||
sachaa vakhar naam hai sachaa vaapaaraa ||
laahaa naam sa(n)saar hai gurmatee veechaaraa ||
dhoojai bhai kaar kamaavanee nit toTaa saisaaraa ||5||
saachee sa(n)gat thaan sach sache ghar baaraa || sachaa bhojan bhaau sach sach naam adhaaraa ||
sachee baanee sa(n)tokhiaa sachaa sabadh veechaaraa ||6||
ras bhogan paatisaaheeaa dhukh sukh sa(n)ghaaraa ||
moTaa naau dharaieeaai gal aaugan bhaaraa ||
maanas dhaat na hoviee too dhaataa saaraa ||7||
agam agochar too dhanee avigat apaaraa ||
gur sabadhee dhar joieeaai mukate bha(n)ddaaraa ||
naanak mel na chookiee saache vaapaaraa ||8||1||
maaroo mahalaa pehilaa ||
bikh bohithaa laadhiaa dheeaa samu(n)dh ma(n)jhaar ||
ka(n)dhee dhis na aaviee naa uravaar na paar ||
va(n)jhee haath na khevaToo jal saagar asaraal ||1||
baabaa jag faathaa mahaa jaal ||
gur parasaadhee ubare sachaa naam samaal ||1|| rahaau ||
satiguroo hai bohithaa sabadh la(n)ghaavanahaar ||
tithai pavan na paavako naa jal naa aakaar ||
tithai sachaa sach nai bhavajal taaranahaar ||2||
gurmukh la(n)ghe se paar pe sache siau liv lai ||
aavaa gaun nivaariaa jotee jot milai ||
gurmatee sahaj uoopajai sache rahai samai ||3||
sap piRaiee paieeaai bikh a(n)tar man ros ||
poorab likhiaa paieeaai kis no dheejai dhos ||
gurmukh gaaraR je sune ma(n)ne naau sa(n)tos ||4||
maagaramachh fahaieeaai ku(n)ddee jaal vatai ||
dhuramat faathaa faaheeaai fir fir pachhotai ||
ja(n)man maran na sujhiee kirat na meTiaa jai ||5||
haumai bikh pai jagat upaiaa sabadh vasai bikh jai ||
jaraa joh na sakiee sach rahai liv lai ||
jeevan mukat so aakheeaai jis vichahu haumai jai ||6||