Sri Guru Granth Sahib

ਅੰਗ ੧੦੧੦

ਧੰਧੈ ਧਾਵਤ ਜਗੁ ਬਾਧਿਆ ਨਾ ਬੂਝੈ ਵੀਚਾਰੁ ॥ ਜੰਮਣ ਮਰਣੁ ਵਿਸਾਰਿਆ ਮਨਮੁਖ ਮੁਗਧੁ ਗਵਾਰੁ ॥ ਗੁਰਿ ਰਾਖੇ ਸੇ ਉਬਰੇ ਸਚਾ ਸਬਦੁ ਵੀਚਾਰਿ ॥੭॥
ਸੂਹਟੁ ਪਿੰਜਰਿ ਪ੍ਰੇਮ ਕੈ ਬੋਲੈ ਬੋਲਣਹਾਰੁ ॥ ਸਚੁ ਚੁਗੈ ਅੰਮ੍ਰਿਤੁ ਪੀਐ ਉਡੈ ਤ ਏਕਾ ਵਾਰ ॥ ਗੁਰਿ ਮਿਲਿਐ ਖਸਮੁ ਪਛਾਣੀਐ ਕਹੁ ਨਾਨਕ ਮੋਖ ਦੁਆਰੁ ॥੮॥੨॥
ਮਾਰੂ ਮਹਲਾ ੧ ॥
ਸਬਦਿ ਮਰੈ ਤਾ ਮਾਰਿ ਮਰੁ ਭਾਗੋ ਕਿਸੁ ਪਹਿ ਜਾਉ ॥ ਜਿਸ ਕੈ ਡਰਿ ਭੈ ਭਾਗੀਐ ਅੰਮ੍ਰਿਤੁ ਤਾ ਕੋ ਨਾਉ ॥ ਮਾਰਹਿ ਰਾਖਹਿ ਏਕੁ ਤੂ ਬੀਜਉ ਨਾਹੀ ਥਾਉ ॥੧॥
ਬਾਬਾ ਮੈ ਕੁਚੀਲੁ ਕਾਚਉ ਮਤਿਹੀਨ ॥ ਨਾਮ ਬਿਨਾ ਕੋ ਕਛੁ ਨਹੀ ਗੁਰਿ ਪੂਰੈ ਪੂਰੀ ਮਤਿ ਕੀਨ ॥੧॥ ਰਹਾਉ ॥
ਅਵਗਣਿ ਸੁਭਰ ਗੁਣ ਨਹੀ ਬਿਨੁ ਗੁਣ ਕਿਉ ਘਰਿ ਜਾਉ ॥ ਸਹਜਿ ਸਬਦਿ ਸੁਖੁ ਊਪਜੈ ਬਿਨੁ ਭਾਗਾ ਧਨੁ ਨਾਹਿ ॥ ਜਿਨ ਕੈ ਨਾਮੁ ਨ ਮਨਿ ਵਸੈ ਸੇ ਬਾਧੇ ਦੂਖ ਸਹਾਹਿ ॥੨॥
ਜਿਨੀ ਨਾਮੁ ਵਿਸਾਰਿਆ ਸੇ ਕਿਤੁ ਆਏ ਸੰਸਾਰਿ ॥ ਆਗੈ ਪਾਛੈ ਸੁਖੁ ਨਹੀ ਗਾਡੇ ਲਾਦੇ ਛਾਰੁ ॥ ਵਿਛੁੜਿਆ ਮੇਲਾ ਨਹੀ ਦੂਖੁ ਘਣੋ ਜਮ ਦੁਆਰਿ ॥੩॥
ਅਗੈ ਕਿਆ ਜਾਣਾ ਨਾਹਿ ਮੈ ਭੂਲੇ ਤੂ ਸਮਝਾਇ ॥ ਭੂਲੇ ਮਾਰਗੁ ਜੋ ਦਸੇ ਤਿਸ ਕੈ ਲਾਗਉ ਪਾਇ ॥ ਗੁਰ ਬਿਨੁ ਦਾਤਾ ਕੋ ਨਹੀ ਕੀਮਤਿ ਕਹਣੁ ਨ ਜਾਇ ॥੪॥
ਸਾਜਨੁ ਦੇਖਾ ਤਾ ਗਲਿ ਮਿਲਾ ਸਾਚੁ ਪਠਾਇਓ ਲੇਖੁ ॥ ਮੁਖਿ ਧਿਮਾਣੈ ਧਨ ਖੜੀ ਗੁਰਮੁਖਿ ਆਖੀ ਦੇਖੁ ॥ ਤੁਧੁ ਭਾਵੈ ਤੂ ਮਨਿ ਵਸਹਿ ਨਦਰੀ ਕਰਮਿ ਵਿਸੇਖੁ ॥੫॥
ਭੂਖ ਪਿਆਸੋ ਜੇ ਭਵੈ ਕਿਆ ਤਿਸੁ ਮਾਗਉ ਦੇਇ ॥ ਬੀਜਉ ਸੂਝੈ ਕੋ ਨਹੀ ਮਨਿ ਤਨਿ ਪੂਰਨੁ ਦੇਇ ॥ ਜਿਨਿ ਕੀਆ ਤਿਨਿ ਦੇਖਿਆ ਆਪਿ ਵਡਾਈ ਦੇਇ ॥੬॥
ਨਗਰੀ ਨਾਇਕੁ ਨਵਤਨੋ ਬਾਲਕੁ ਲੀਲ ਅਨੂਪੁ ॥ ਨਾਰਿ ਨ ਪੁਰਖੁ ਨ ਪੰਖਣੂ ਸਾਚਉ ਚਤੁਰੁ ਸਰੂਪੁ ॥ ਜੋ ਤਿਸੁ ਭਾਵੈ ਸੋ ਥੀਐ ਤੂ ਦੀਪਕੁ ਤੂ ਧੂਪੁ ॥੭॥
ਗੀਤ ਸਾਦ ਚਾਖੇ ਸੁਣੇ ਬਾਦ ਸਾਦ ਤਨਿ ਰੋਗੁ ॥ ਸਚੁ ਭਾਵੈ ਸਾਚਉ ਚਵੈ ਛੂਟੈ ਸੋਗ ਵਿਜੋਗੁ ॥ ਨਾਨਕ ਨਾਮੁ ਨ ਵੀਸਰੈ ਜੋ ਤਿਸੁ ਭਾਵੈ ਸੁ ਹੋਗੁ ॥੮॥੩॥
ਮਾਰੂ ਮਹਲਾ ੧ ॥
ਸਾਚੀ ਕਾਰ ਕਮਾਵਣੀ ਹੋਰਿ ਲਾਲਚ ਬਾਦਿ ॥ ਇਹੁ ਮਨੁ ਸਾਚੈ ਮੋਹਿਆ ਜਿਹਵਾ ਸਚਿ ਸਾਦਿ ॥ ਬਿਨੁ ਨਾਵੈ ਕੋ ਰਸੁ ਨਹੀ ਹੋਰਿ ਚਲਹਿ ਬਿਖੁ ਲਾਦਿ ॥੧॥
ਐਸਾ ਲਾਲਾ ਮੇਰੇ ਲਾਲ ਕੋ ਸੁਣਿ ਖਸਮ ਹਮਾਰੇ ॥ ਜਿਉ ਫੁਰਮਾਵਹਿ ਤਿਉ ਚਲਾ ਸਚੁ ਲਾਲ ਪਿਆਰੇ ॥੧॥ ਰਹਾਉ ॥
ਅਨਦਿਨੁ ਲਾਲੇ ਚਾਕਰੀ ਗੋਲੇ ਸਿਰਿ ਮੀਰਾ ॥ ਗੁਰ ਬਚਨੀ ਮਨੁ ਵੇਚਿਆ ਸਬਦਿ ਮਨੁ ਧੀਰਾ ॥

Ang 1010

dha(n)dhai dhaavat jag baadhiaa naa boojhai veechaar ||
ja(n)man maran visaariaa manmukh mugadh gavaar ||
gur raakhe se ubare sachaa sabadh veechaar ||7||
soohaT pi(n)jar prem kai bolai bolanahaar ||
sach chugai a(n)mrit peeaai uddai ta ekaa vaar ||
gur miliaai khasam pachhaaneeaai kahu naanak mokh dhuaar ||8||2||
maaroo mahalaa pehilaa ||
sabadh marai taa maar mar bhaago kis peh jaau ||
jis kai ddar bhai bhaageeaai a(n)mrit taa ko naau ||
maareh raakheh ek too beejau naahee thaau ||1||
baabaa mai kucheel kaachau matiheen ||
naam binaa ko kachh nahee gur poorai pooree mat keen ||1|| rahaau ||
avagan subhar gun nahee bin gun kiau ghar jaau ||
sahaj sabadh sukh uoopajai bin bhaagaa dhan naeh ||
jin kai naam na man vasai se baadhe dhookh sahaeh ||2||
jinee naam visaariaa se kit aae sa(n)saar ||
aagai paachhai sukh nahee gaadde laadhe chhaar ||
vichhuRiaa melaa nahee dhookh ghano jam dhuaar ||3||
agai kiaa jaanaa naeh mai bhoole too samajhai ||
bhoole maarag jo dhase tis kai laagau pai ||
gur bin dhaataa ko nahee keemat kahan na jai ||4||
saajan dhekhaa taa gal milaa saach paThaio lekh ||
mukh dhimaanai dhan khaRee gurmukh aakhee dhekh ||
tudh bhaavai too man vaseh nadharee karam visekh ||5||
bhookh piaaso je bhavai kiaa tis maagau dhei ||
beejau soojhai ko nahee man tan pooran dhei ||
jin keeaa tin dhekhiaa aap vaddaiee dhei ||6||
nagaree naik navatano baalak leel anoop ||
naar na purakh na pa(n)khanoo saachau chatur saroop ||
jo tis bhaavai so theeaai too dheepak too dhoop ||7||
geet saadh chaakhe sune baadh saadh tan rog ||
sach bhaavai saachau chavai chhooTai sog vijog ||
naanak naam na veesarai jo tis bhaavai su hog ||8||3||
maaroo mahalaa pehilaa ||
saachee kaar kamaavanee hor laalach baadh ||
eih man saachai mohiaa jihavaa sach saadh ||
bin naavai ko ras nahee hor chaleh bikh laadh ||1||
aaisaa laalaa mere laal ko sun khasam hamaare ||
jiau furamaaveh tiau chalaa sach laal piaare ||1|| rahaau ||
anadhin laale chaakaree gole sir meeraa ||
gur bachanee man vechiaa sabadh man dheeraa ||