Sri Guru Granth Sahib

ਅੰਗ ੧੦੧੧

ਗੁਰ ਪੂਰੇ ਸਾਬਾਸਿ ਹੈ ਕਾਟੈ ਮਨ ਪੀਰਾ ॥੨॥
ਲਾਲਾ ਗੋਲਾ ਧਣੀ ਕੋ ਕਿਆ ਕਹਉ ਵਡਿਆਈਐ ॥ ਭਾਣੈ ਬਖਸੇ ਪੂਰਾ ਧਣੀ ਸਚੁ ਕਾਰ ਕਮਾਈਐ ॥ ਵਿਛੁੜਿਆ ਕਉ ਮੇਲਿ ਲਏ ਗੁਰ ਕਉ ਬਲਿ ਜਾਈਐ ॥੩॥
ਲਾਲੇ ਗੋਲੇ ਮਤਿ ਖਰੀ ਗੁਰ ਕੀ ਮਤਿ ਨੀਕੀ ॥ ਸਾਚੀ ਸੁਰਤਿ ਸੁਹਾਵਣੀ ਮਨਮੁਖ ਮਤਿ ਫੀਕੀ ॥ ਮਨੁ ਤਨੁ ਤੇਰਾ ਤੂ ਪ੍ਰਭੂ ਸਚੁ ਧੀਰਕ ਧੁਰ ਕੀ ॥੪॥
ਸਾਚੈ ਬੈਸਣੁ ਉਠਣਾ ਸਚੁ ਭੋਜਨੁ ਭਾਖਿਆ ॥ ਚਿਤਿ ਸਚੈ ਵਿਤੋ ਸਚਾ ਸਾਚਾ ਰਸੁ ਚਾਖਿਆ ॥ ਸਾਚੈ ਘਰਿ ਸਾਚੈ ਰਖੇ ਗੁਰ ਬਚਨਿ ਸੁਭਾਖਿਆ ॥੫॥
ਮਨਮੁਖ ਕਉ ਆਲਸੁ ਘਣੋ ਫਾਥੇ ਓਜਾੜੀ ॥ ਫਾਥਾ ਚੁਗੈ ਨਿਤ ਚੋਗੜੀ ਲਗਿ ਬੰਧੁ ਵਿਗਾੜੀ ॥ ਗੁਰ ਪਰਸਾਦੀ ਮੁਕਤੁ ਹੋਇ ਸਾਚੇ ਨਿਜ ਤਾੜੀ ॥੬॥
ਅਨਹਤਿ ਲਾਲਾ ਬੇਧਿਆ ਪ੍ਰਭ ਹੇਤਿ ਪਿਆਰੀ ॥ ਬਿਨੁ ਸਾਚੇ ਜੀਉ ਜਲਿ ਬਲਉ ਝੂਠੇ ਵੇਕਾਰੀ ॥ ਬਾਦਿ ਕਾਰਾ ਸਭਿ ਛੋਡੀਆ ਸਾਚੀ ਤਰੁ ਤਾਰੀ ॥੭॥
ਜਿਨੀ ਨਾਮੁ ਵਿਸਾਰਿਆ ਤਿਨਾ ਠਉਰ ਨ ਠਾਉ ॥ ਲਾਲੈ ਲਾਲਚੁ ਤਿਆਗਿਆ ਪਾਇਆ ਹਰਿ ਨਾਉ ॥ ਤੂ ਬਖਸਹਿ ਤਾ ਮੇਲਿ ਲੈਹਿ ਨਾਨਕ ਬਲਿ ਜਾਉ ॥੮॥੪॥
ਮਾਰੂ ਮਹਲਾ ੧ ॥
ਲਾਲੈ ਗਾਰਬੁ ਛੋਡਿਆ ਗੁਰ ਕੈ ਭੈ ਸਹਜਿ ਸੁਭਾਈ ॥ ਲਾਲੈ ਖਸਮੁ ਪਛਾਣਿਆ ਵਡੀ ਵਡਿਆਈ ॥ ਖਸਮਿ ਮਿਲਿਐ ਸੁਖੁ ਪਾਇਆ ਕੀਮਤਿ ਕਹਣੁ ਨ ਜਾਈ ॥੧॥
ਲਾਲਾ ਗੋਲਾ ਖਸਮ ਕਾ ਖਸਮੈ ਵਡਿਆਈ ॥ ਗੁਰ ਪਰਸਾਦੀ ਉਬਰੇ ਹਰਿ ਕੀ ਸਰਣਾਈ ॥੧॥ ਰਹਾਉ ॥
ਲਾਲੇ ਨੋ ਸਿਰਿ ਕਾਰ ਹੈ ਧੁਰਿ ਖਸਮਿ ਫੁਰਮਾਈ ॥ ਲਾਲੈ ਹੁਕਮੁ ਪਛਾਣਿਆ ਸਦਾ ਰਹੈ ਰਜਾਈ ॥ ਆਪੇ ਮੀਰਾ ਬਖਸਿ ਲਏ ਵਡੀ ਵਡਿਆਈ ॥੨॥
ਆਪਿ ਸਚਾ ਸਭੁ ਸਚੁ ਹੈ ਗੁਰ ਸਬਦਿ ਬੁਝਾਈ ॥ ਤੇਰੀ ਸੇਵਾ ਸੋ ਕਰੇ ਜਿਸ ਨੋ ਲੈਹਿ ਤੂ ਲਾਈ ॥ ਬਿਨੁ ਸੇਵਾ ਕਿਨੈ ਨ ਪਾਇਆ ਦੂਜੈ ਭਰਮਿ ਖੁਆਈ ॥੩॥
ਸੋ ਕਿਉ ਮਨਹੁ ਵਿਸਾਰੀਐ ਨਿਤ ਦੇਵੈ ਚੜੈ ਸਵਾਇਆ ॥ ਜੀਉ ਪਿੰਡੁ ਸਭੁ ਤਿਸ ਦਾ ਸਾਹੁ ਤਿਨੈ ਵਿਚਿ ਪਾਇਆ ॥ ਜਾ ਕ੍ਰਿਪਾ ਕਰੇ ਤਾ ਸੇਵੀਐ ਸੇਵਿ ਸਚਿ ਸਮਾਇਆ ॥੪॥
ਲਾਲਾ ਸੋ ਜੀਵਤੁ ਮਰੈ ਮਰਿ ਵਿਚਹੁ ਆਪੁ ਗਵਾਏ ॥ ਬੰਧਨ ਤੂਟਹਿ ਮੁਕਤਿ ਹੋਇ ਤ੍ਰਿਸਨਾ ਅਗਨਿ ਬੁਝਾਏ ॥ ਸਭ ਮਹਿ ਨਾਮੁ ਨਿਧਾਨੁ ਹੈ ਗੁਰਮੁਖਿ ਕੋ ਪਾਏ ॥੫॥
ਲਾਲੇ ਵਿਚਿ ਗੁਣੁ ਕਿਛੁ ਨਹੀ ਲਾਲਾ ਅਵਗਣਿਆਰੁ ॥ ਤੁਧੁ ਜੇਵਡੁ ਦਾਤਾ ਕੋ ਨਹੀ ਤੂ ਬਖਸਣਹਾਰੁ ॥ ਤੇਰਾ ਹੁਕਮੁ ਲਾਲਾ ਮੰਨੇ ਏਹ ਕਰਣੀ ਸਾਰੁ ॥੬॥
ਗੁਰੁ ਸਾਗਰੁ ਅੰਮ੍ਰਿਤ ਸਰੁ ਜੋ ਇਛੇ ਸੋ ਫਲੁ ਪਾਏ ॥ ਨਾਮੁ ਪਦਾਰਥੁ ਅਮਰੁ ਹੈ ਹਿਰਦੈ ਮੰਨਿ ਵਸਾਏ ॥

Ang 1011

gur poore saabaas hai kaaTai man peeraa ||2||
laalaa golaa dhanee ko kiaa kahau vaddiaaieeaai ||
bhaanai bakhase pooraa dhanee sach kaar kamaieeaai ||
vichhuRiaa kau mel le gur kau bal jaieeaai ||3||
laale gole mat kharee gur kee mat neekee ||
saachee surat suhaavanee manmukh mat feekee ||
man tan teraa too prabhoo sach dheerak dhur kee ||4||
saachai baisan uThanaa sach bhojan bhaakhiaa ||
chit sachai vito sachaa saachaa ras chaakhiaa ||
saachai ghar saachai rakhe gur bachan subhaakhiaa ||5||
manmukh kau aalas ghano faathe ojaaRee ||
faathaa chugai nit chogaRee lag ba(n)dh vigaaRee ||
gur parasaadhee mukat hoi saache nij taaRee ||6||
anahat laalaa bedhiaa prabh het piaaree ||
bin saache jeeau jal balau jhooThe vekaaree ||
baadh kaaraa sabh chhoddeeaa saachee tar taaree ||7||
jinee naam visaariaa tinaa Thaur na Thaau ||
laalai laalach tiaagiaa paiaa har naau ||
too bakhaseh taa mel laih naanak bal jaau ||8||4||
maaroo mahalaa pehilaa ||
laalai gaarab chhoddiaa gur kai bhai sahaj subhaiee ||
laalai khasam pachhaaniaa vaddee vaddiaaiee ||
khasam miliaai sukh paiaa keemat kahan na jaiee ||1||
laalaa golaa khasam kaa khasamai vaddiaaiee ||
gur parasaadhee ubare har kee saranaiee ||1|| rahaau ||
laale no sir kaar hai dhur khasam furamaiee ||
laalai hukam pachhaaniaa sadhaa rahai rajaiee ||
aape meeraa bakhas le vaddee vaddiaaiee ||2||
aap sachaa sabh sach hai gur sabadh bujhaiee ||
teree sevaa so kare jis no laih too laiee ||
bin sevaa kinai na paiaa dhoojai bharam khuaaiee ||3||
so kiau manahu visaareeaai nit dhevai chaRai savaiaa ||
jeeau pi(n)dd sabh tis dhaa saahu tinai vich paiaa ||
jaa kirapaa kare taa seveeaai sev sach samaiaa ||4||
laalaa so jeevat marai mar vichahu aap gavaae ||
ba(n)dhan tooTeh mukat hoi tirasanaa agan bujhaae ||
sabh meh naam nidhaan hai gurmukh ko paae ||5||
laale vich gun kichh nahee laalaa avaganiaar ||
tudh jevadd dhaataa ko nahee too bakhasanahaar ||
teraa hukam laalaa ma(n)ne eh karanee saar ||6||
gur saagar a(n)mirat sar jo ichhe so fal paae ||
naam padhaarath amar hai hiradhai ma(n)n vasaae ||