ਗੁਰ ਸੇਵਾ ਸਦਾ ਸੁਖੁ ਹੈ ਜਿਸ ਨੋ ਹੁਕਮੁ ਮਨਾਏ ॥੭॥
ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿ ਜਾਈ ॥ ਬਿਨੁ ਨਾਵੈ ਨਾਲਿ ਨ ਚਲਈ ਸਤਿਗੁਰਿ ਬੂਝ ਬੁਝਾਈ ॥ ਨਾਨਕ ਨਾਮਿ ਰਤੇ ਸੇ ਨਿਰਮਲੇ ਸਾਚੈ ਰਹੇ ਸਮਾਈ ॥੮॥੫॥
ਮਾਰੂ ਮਹਲਾ ੧ ॥
ਹੁਕਮੁ ਭਇਆ ਰਹਣਾ ਨਹੀ ਧੁਰਿ ਫਾਟੇ ਚੀਰੈ ॥ ਏਹੁ ਮਨੁ ਅਵਗਣਿ ਬਾਧਿਆ ਸਹੁ ਦੇਹ ਸਰੀਰੈ ॥ ਪੂਰੈ ਗੁਰਿ ਬਖਸਾਈਅਹਿ ਸਭਿ ਗੁਨਹ ਫਕੀਰੈ ॥੧॥
ਕਿਉ ਰਹੀਐ ਉਠਿ ਚਲਣਾ ਬੁਝੁ ਸਬਦ ਬੀਚਾਰਾ ॥ ਜਿਸੁ ਤੂ ਮੇਲਹਿ ਸੋ ਮਿਲੈ ਧੁਰਿ ਹੁਕਮੁ ਅਪਾਰਾ ॥੧॥ ਰਹਾਉ ॥
ਜਿਉ ਤੂ ਰਾਖਹਿ ਤਿਉ ਰਹਾ ਜੋ ਦੇਹਿ ਸੁ ਖਾਉ ॥ ਜਿਉ ਤੂ ਚਲਾਵਹਿ ਤਿਉ ਚਲਾ ਮੁਖਿ ਅੰਮ੍ਰਿਤ ਨਾਉ ॥ ਮੇਰੇ ਠਾਕੁਰ ਹਥਿ ਵਡਿਆਈਆ ਮੇਲਹਿ ਮਨਿ ਚਾਉ ॥੨॥
ਕੀਤਾ ਕਿਆ ਸਾਲਾਹੀਐ ਕਰਿ ਦੇਖੈ ਸੋਈ ॥ ਜਿਨਿ ਕੀਆ ਸੋ ਮਨਿ ਵਸੈ ਮੈ ਅਵਰੁ ਨ ਕੋਈ ॥ ਸੋ ਸਾਚਾ ਸਾਲਾਹੀਐ ਸਾਚੀ ਪਤਿ ਹੋਈ ॥੩॥
ਪੰਡਿਤੁ ਪੜਿ ਨ ਪਹੁਚਈ ਬਹੁ ਆਲ ਜੰਜਾਲਾ ॥ ਪਾਪ ਪੁੰਨ ਦੁਇ ਸੰਗਮੇ ਖੁਧਿਆ ਜਮਕਾਲਾ ॥ ਵਿਛੋੜਾ ਭਉ ਵੀਸਰੈ ਪੂਰਾ ਰਖਵਾਲਾ ॥੪॥
ਜਿਨ ਕੀ ਲੇਖੈ ਪਤਿ ਪਵੈ ਸੇ ਪੂਰੇ ਭਾਈ ॥ ਪੂਰੇ ਪੂਰੀ ਮਤਿ ਹੈ ਸਚੀ ਵਡਿਆਈ ॥ ਦੇਦੇ ਤੋਟਿ ਨ ਆਵਈ ਲੈ ਲੈ ਥਕਿ ਪਾਈ ॥੫॥
ਖਾਰ ਸਮੁਦ੍ਰੁ ਢੰਢੋਲੀਐ ਇਕੁ ਮਣੀਆ ਪਾਵੈ ॥ ਦੁਇ ਦਿਨ ਚਾਰਿ ਸੁਹਾਵਣਾ ਮਾਟੀ ਤਿਸੁ ਖਾਵੈ ॥ ਗੁਰੁ ਸਾਗਰੁ ਸਤਿ ਸੇਵੀਐ ਦੇ ਤੋਟਿ ਨ ਆਵੈ ॥੬॥
ਮੇਰੇ ਪ੍ਰਭ ਭਾਵਨਿ ਸੇ ਊਜਲੇ ਸਭ ਮੈਲੁ ਭਰੀਜੈ ॥ ਮੈਲਾ ਊਜਲੁ ਤਾ ਥੀਐ ਪਾਰਸ ਸੰਗਿ ਭੀਜੈ ॥ ਵੰਨੀ ਸਾਚੇ ਲਾਲ ਕੀ ਕਿਨਿ ਕੀਮਤਿ ਕੀਜੈ ॥੭॥
ਭੇਖੀ ਹਾਥ ਨ ਲਭਈ ਤੀਰਥਿ ਨਹੀ ਦਾਨੇ ॥ ਪੂਛਉ ਬੇਦ ਪੜੰਤਿਆ ਮੂਠੀ ਵਿਣੁ ਮਾਨੇ ॥ ਨਾਨਕ ਕੀਮਤਿ ਸੋ ਕਰੇ ਪੂਰਾ ਗੁਰੁ ਗਿਆਨੇ ॥੮॥੬॥
ਮਾਰੂ ਮਹਲਾ ੧ ॥
ਮਨਮੁਖੁ ਲਹਰਿ ਘਰੁ ਤਜਿ ਵਿਗੂਚੈ ਅਵਰਾ ਕੇ ਘਰ ਹੇਰੈ ॥ ਗ੍ਰਿਹ ਧਰਮੁ ਗਵਾਏ ਸਤਿਗੁਰੁ ਨ ਭੇਟੈ ਦੁਰਮਤਿ ਘੂਮਨ ਘੇਰੈ ॥ ਦਿਸੰਤਰੁ ਭਵੈ ਪਾਠ ਪੜਿ ਥਾਕਾ ਤ੍ਰਿਸਨਾ ਹੋਇ ਵਧੇਰੈ ॥ ਕਾਚੀ ਪਿੰਡੀ ਸਬਦੁ ਨ ਚੀਨੈ ਉਦਰੁ ਭਰੈ ਜੈਸੇ ਢੋਰੈ ॥੧॥
ਬਾਬਾ ਐਸੀ ਰਵਤ ਰਵੈ ਸੰਨਿਆਸੀ ॥ ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ ਤ੍ਰਿਪਤਾਸੀ ॥੧॥ ਰਹਾਉ ॥
ਘੋਲੀ ਗੇਰੂ ਰੰਗੁ ਚੜਾਇਆ ਵਸਤ੍ਰ ਭੇਖ ਭੇਖਾਰੀ ॥ ਕਾਪੜ ਫਾਰਿ ਬਨਾਈ ਖਿੰਥਾ ਝੋਲੀ ਮਾਇਆਧਾਰੀ ॥ ਘਰਿ ਘਰਿ ਮਾਗੈ ਜਗੁ ਪਰਬੋਧੈ ਮਨਿ ਅੰਧੈ ਪਤਿ ਹਾਰੀ ॥ ਭਰਮਿ ਭੁਲਾਣਾ ਸਬਦੁ ਨ ਚੀਨੈ ਜੂਐ ਬਾਜੀ ਹਾਰੀ ॥੨॥
gur sevaa sadhaa sukh hai jis no hukam manaae ||7||
suinaa rupaa sabh dhaat hai maaTee ral jaiee ||
bin naavai naal na chaliee satigur boojh bujhaiee ||
naanak naam rate se niramale saachai rahe samaiee ||8||5||
maaroo mahalaa pehilaa ||
hukam bhiaa rahanaa nahee dhur faaTe cheerai ||
eh man avagan baadhiaa sahu dheh sareerai ||
poorai gur bakhasaie’eeh sabh guneh fakeerai ||1||
kiau raheeaai uTh chalanaa bujh sabadh beechaaraa ||
jis too meleh so milai dhur hukam apaaraa ||1|| rahaau ||
jiau too raakheh tiau rahaa jo dheh su khaau ||
jiau too chalaaveh tiau chalaa mukh a(n)mirat naau ||
mere Thaakur hath vaddiaaieeaa meleh man chaau ||2||
keetaa kiaa saalaaheeaai kar dhekhai soiee ||
jin keeaa so man vasai mai avar na koiee ||
so saachaa saalaaheeaai saachee pat hoiee ||3||
pa(n)ddit paR na pahuchiee bahu aal ja(n)jaalaa ||
paap pu(n)n dhui sa(n)game khudhiaa jamakaalaa ||
vichhoRaa bhau veesarai pooraa rakhavaalaa ||4||
jin kee lekhai pat pavai se poore bhaiee ||
poore pooree mat hai sachee vaddiaaiee ||
dhedhe toT na aaviee lai lai thak paiee ||5||
khaar samudhr dda(n)ddoleeaai ik maneeaa paavai ||
dhui dhin chaar suhaavanaa maaTee tis khaavai ||
gur saagar sat seveeaai dhe toT na aavai ||6||
mere prabh bhaavan se uoojale sabh mail bhareejai ||
mailaa uoojal taa theeaai paaras sa(n)g bheejai ||
va(n)nee saache laal kee kin keemat keejai ||7||
bhekhee haath na labhiee teerath nahee dhaane ||
poochhau bedh paRa(n)tiaa mooThee vin maane ||
naanak keemat so kare pooraa gur giaane ||8||6||
maaroo mahalaa pehilaa ||
manmukh lahar ghar taj vigoochai avaraa ke ghar herai ||
gireh dharam gavaae satigur na bheTai dhuramat ghooman gherai ||
dhisa(n)tar bhavai paaTh paR thaakaa tirasanaa hoi vadherai ||
kaachee pi(n)ddee sabadh na cheenai udhar bharai jaise ddorai ||1||
baabaa aaisee ravat ravai sa(n)niaasee ||
gur kai sabadh ek liv laagee terai naam rate tirapataasee ||1|| rahaau ||
gholee geroo ra(n)g chaRaiaa vasatr bhekh bhekhaaree ||
kaapaR faar banaiee khi(n)thaa jholee maiaadhaaree ||
ghar ghar maagai jag parabodhai man a(n)dhai pat haaree ||
bharam bhulaanaa sabadh na cheenai jooaai baajee haaree ||2||