ਲਾਗੀ ਭੂਖ ਮਾਇਆ ਮਗੁ ਜੋਹੈ ਮੁਕਤਿ ਪਦਾਰਥੁ ਮੋਹਿ ਖਰੇ ॥੩॥
ਕਰਣ ਪਲਾਵ ਕਰੇ ਨਹੀ ਪਾਵੈ ਇਤ ਉਤ ਢੂਢਤ ਥਾਕਿ ਪਰੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਆਪੇ ਕੂੜ ਕੁਟੰਬ ਸਿਉ ਪ੍ਰੀਤਿ ਕਰੇ ॥੪॥
ਖਾਵੈ ਭੋਗੈ ਸੁਣਿ ਸੁਣਿ ਦੇਖੈ ਪਹਿਰਿ ਦਿਖਾਵੈ ਕਾਲ ਘਰੇ ॥ ਬਿਨੁ ਗੁਰ ਸਬਦ ਨ ਆਪੁ ਪਛਾਣੈ ਬਿਨੁ ਹਰਿ ਨਾਮ ਨ ਕਾਲੁ ਟਰੇ ॥੫॥
ਜੇਤਾ ਮੋਹੁ ਹਉਮੈ ਕਰਿ ਭੂਲੇ ਮੇਰੀ ਮੇਰੀ ਕਰਤੇ ਛੀਨਿ ਖਰੇ ॥ ਤਨੁ ਧਨੁ ਬਿਨਸੈ ਸਹਸੈ ਸਹਸਾ ਫਿਰਿ ਪਛੁਤਾਵੈ ਮੁਖਿ ਧੂਰਿ ਪਰੇ ॥੬॥
ਬਿਰਧਿ ਭਇਆ ਜੋਬਨੁ ਤਨੁ ਖਿਸਿਆ ਕਫੁ ਕੰਠੁ ਬਿਰੂਧੋ ਨੈਨਹੁ ਨੀਰੁ ਢਰੇ ॥ ਚਰਣ ਰਹੇ ਕਰ ਕੰਪਣ ਲਾਗੇ ਸਾਕਤ ਰਾਮੁ ਨ ਰਿਦੈ ਹਰੇ ॥੭॥
ਸੁਰਤਿ ਗਈ ਕਾਲੀ ਹੂ ਧਉਲੇ ਕਿਸੈ ਨ ਭਾਵੈ ਰਖਿਓ ਘਰੇ ॥ ਬਿਸਰਤ ਨਾਮ ਐਸੇ ਦੋਖ ਲਾਗਹਿ ਜਮੁ ਮਾਰਿ ਸਮਾਰੇ ਨਰਕਿ ਖਰੇ ॥੮॥
ਪੂਰਬ ਜਨਮ ਕੋ ਲੇਖੁ ਨ ਮਿਟਈ ਜਨਮਿ ਮਰੈ ਕਾ ਕਉ ਦੋਸੁ ਧਰੇ ॥ ਬਿਨੁ ਗੁਰ ਬਾਦਿ ਜੀਵਣੁ ਹੋਰੁ ਮਰਣਾ ਬਿਨੁ ਗੁਰ ਸਬਦੈ ਜਨਮੁ ਜਰੇ ॥੯॥
ਖੁਸੀ ਖੁਆਰ ਭਏ ਰਸ ਭੋਗਣ ਫੋਕਟ ਕਰਮ ਵਿਕਾਰ ਕਰੇ ॥ ਨਾਮੁ ਬਿਸਾਰਿ ਲੋਭਿ ਮੂਲੁ ਖੋਇਓ ਸਿਰਿ ਧਰਮ ਰਾਇ ਕਾ ਡੰਡੁ ਪਰੇ ॥੧੦॥
ਗੁਰਮੁਖਿ ਰਾਮ ਨਾਮ ਗੁਣ ਗਾਵਹਿ ਜਾ ਕਉ ਹਰਿ ਪ੍ਰਭੁ ਨਦਰਿ ਕਰੇ ॥ ਤੇ ਨਿਰਮਲ ਪੁਰਖ ਅਪਰੰਪਰ ਪੂਰੇ ਤੇ ਜਗ ਮਹਿ ਗੁਰ ਗੋਵਿੰਦ ਹਰੇ ॥੧੧॥
ਹਰਿ ਸਿਮਰਹੁ ਗੁਰ ਬਚਨ ਸਮਾਰਹੁ ਸੰਗਤਿ ਹਰਿ ਜਨ ਭਾਉ ਕਰੇ ॥ ਹਰਿ ਜਨ ਗੁਰੁ ਪਰਧਾਨੁ ਦੁਆਰੈ ਨਾਨਕ ਤਿਨ ਜਨ ਕੀ ਰੇਣੁ ਹਰੇ ॥੧੨॥੮॥
ੴ ਸਤਿਗੁਰ ਪ੍ਰਸਾਦਿ ॥
ਮਾਰੂ ਕਾਫੀ ਮਹਲਾ ੧ ਘਰੁ ੨ ॥
ਆਵਉ ਵੰਞਉ ਡੁੰਮਣੀ ਕਿਤੀ ਮਿਤ੍ਰ ਕਰੇਉ ॥ ਸਾ ਧਨ ਢੋਈ ਨ ਲਹੈ ਵਾਢੀ ਕਿਉ ਧੀਰੇਉ ॥੧॥
ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥ ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਨਦਰਿ ਨਿਹਾਲਿ ॥੧॥ ਰਹਾਉ ॥
ਪੇਈਅੜੈ ਡੋਹਾਗਣੀ ਸਾਹੁਰੜੈ ਕਿਉ ਜਾਉ ॥ ਮੈ ਗਲਿ ਅਉਗਣ ਮੁਠੜੀ ਬਿਨੁ ਪਿਰ ਝੂਰਿ ਮਰਾਉ ॥੨॥
ਪੇਈਅੜੈ ਪਿਰੁ ਸੰਮਲਾ ਸਾਹੁਰੜੈ ਘਰਿ ਵਾਸੁ ॥ ਸੁਖਿ ਸਵੰਧਿ ਸੋਹਾਗਣੀ ਪਿਰੁ ਪਾਇਆ ਗੁਣਤਾਸੁ ॥੩॥
ਲੇਫੁ ਨਿਹਾਲੀ ਪਟ ਕੀ ਕਾਪੜੁ ਅੰਗਿ ਬਣਾਇ ॥ ਪਿਰੁ ਮੁਤੀ ਡੋਹਾਗਣੀ ਤਿਨ ਡੁਖੀ ਰੈਣਿ ਵਿਹਾਇ ॥੪॥
laagee bhookh maiaa mag johai mukat padhaarath moh khare ||3||
karan palaav kare nahee paavai it ut ddooddat thaak pare ||
kaam karodh aha(n)kaar viaape kooR kuTa(n)b siau preet kare ||4||
khaavai bhogai sun sun dhekhai pahir dhikhaavai kaal ghare ||
bin gur sabadh na aap pachhaanai bin har naam na kaal Tare ||5||
jetaa moh haumai kar bhoole meree meree karate chheen khare ||
tan dhan binasai sahasai sahasaa fir pachhutaavai mukh dhoor pare ||6||
biradh bhiaa joban tan khisiaa kaf ka(n)Th biroodho nainahu neer ddare ||
charan rahe kar ka(n)pan laage saakat raam na ridhai hare ||7||
surat giee kaalee hoo dhaule kisai na bhaavai rakhio ghare ||
bisarat naam aaise dhokh laageh jam maar samaare narak khare ||8||
poorab janam ko lekh na miTiee janam marai kaa kau dhos dhare ||
bin gur baadh jeevan hor maranaa bin gur sabadhai janam jare ||9||
khusee khuaar bhe ras bhogan fokaT karam vikaar kare ||
naam bisaar lobh mool khoio sir dharam rai kaa dda(n)dd pare ||10||
gurmukh raam naam gun gaaveh jaa kau har prabh nadhar kare ||
te niramal purakh apara(n)par poore te jag meh gur govi(n)dh hare ||11||
har simarahu gur bachan samaarahu sa(n)gat har jan bhaau kare ||
har jan gur paradhaan dhuaarai naanak tin jan kee ren hare ||12||8||
ikOankaar satigur prasaadh ||
maaroo kaafee mahalaa pehilaa ghar doojaa ||
aavau va(n)n(j)au ddu(n)manee kitee mitr kareau ||
saa dhan ddoiee na lahai vaaddee kiau dheereau ||1||
maiddaa man rataa aapanaRe pir naal ||
hau ghol ghumaiee kha(n)neeaai keetee hik bhoree nadhar nihaal ||1|| rahaau ||
peieeaRai ddohaaganee saahuraRai kiau jaau ||
mai gal aaugan muThaRee bin pir jhoor maraau ||2||
peieeaRai pir sa(n)malaa saahuraRai ghar vaas ||
sukh sava(n)dh sohaaganee pir paiaa gunataas ||3||
lef nihaalee paT kee kaapaR a(n)g banai ||
pir mutee ddohaaganee tin ddukhee rain vihai ||4||