Sri Guru Granth Sahib

ਅੰਗ ੧੦੧੫

ਕਿਤੀ ਚਖਉ ਸਾਡੜੇ ਕਿਤੀ ਵੇਸ ਕਰੇਉ ॥ ਪਿਰ ਬਿਨੁ ਜੋਬਨੁ ਬਾਦਿ ਗਇਅਮੁ ਵਾਢੀ ਝੂਰੇਦੀ ਝੂਰੇਉ ॥੫॥
ਸਚੇ ਸੰਦਾ ਸਦੜਾ ਸੁਣੀਐ ਗੁਰ ਵੀਚਾਰਿ ॥ ਸਚੇ ਸਚਾ ਬੈਹਣਾ ਨਦਰੀ ਨਦਰਿ ਪਿਆਰਿ ॥੬॥
ਗਿਆਨੀ ਅੰਜਨੁ ਸਚ ਕਾ ਡੇਖੈ ਡੇਖਣਹਾਰੁ ॥ ਗੁਰਮੁਖਿ ਬੂਝੈ ਜਾਣੀਐ ਹਉਮੈ ਗਰਬੁ ਨਿਵਾਰਿ ॥੭॥
ਤਉ ਭਾਵਨਿ ਤਉ ਜੇਹੀਆ ਮੂ ਜੇਹੀਆ ਕਿਤੀਆਹ ॥ ਨਾਨਕ ਨਾਹੁ ਨ ਵੀਛੁੜੈ ਤਿਨ ਸਚੈ ਰਤੜੀਆਹ ॥੮॥੧॥੯॥
ਮਾਰੂ ਮਹਲਾ ੧ ॥
ਨਾ ਭੈਣਾ ਭਰਜਾਈਆ ਨਾ ਸੇ ਸਸੁੜੀਆਹ ॥ ਸਚਾ ਸਾਕੁ ਨ ਤੁਟਈ ਗੁਰੁ ਮੇਲੇ ਸਹੀਆਹ ॥੧॥
ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ ਗੁਰ ਬਿਨੁ ਏਤਾ ਭਵਿ ਥਕੀ ਗੁਰਿ ਪਿਰੁ ਮੇਲਿਮੁ ਦਿਤਮੁ ਮਿਲਾਇ ॥੧॥ ਰਹਾਉ ॥
ਫੁਫੀ ਨਾਨੀ ਮਾਸੀਆ ਦੇਰ ਜੇਠਾਨੜੀਆਹ ॥ ਆਵਨਿ ਵੰਞਨਿ ਨਾ ਰਹਨਿ ਪੂਰ ਭਰੇ ਪਹੀਆਹ ॥੨॥
ਮਾਮੇ ਤੈ ਮਾਮਾਣੀਆ ਭਾਇਰ ਬਾਪ ਨ ਮਾਉ ॥ ਸਾਥ ਲਡੇ ਤਿਨ ਨਾਠੀਆ ਭੀੜ ਘਣੀ ਦਰੀਆਉ ॥੩॥
ਸਾਚਉ ਰੰਗਿ ਰੰਗਾਵਲੋ ਸਖੀ ਹਮਾਰੋ ਕੰਤੁ ॥ ਸਚਿ ਵਿਛੋੜਾ ਨਾ ਥੀਐ ਸੋ ਸਹੁ ਰੰਗਿ ਰਵੰਤੁ ॥੪॥
ਸਭੇ ਰੁਤੀ ਚੰਗੀਆ ਜਿਤੁ ਸਚੇ ਸਿਉ ਨੇਹੁ ॥ ਸਾ ਧਨ ਕੰਤੁ ਪਛਾਣਿਆ ਸੁਖਿ ਸੁਤੀ ਨਿਸਿ ਡੇਹੁ ॥੫॥
ਪਤਣਿ ਕੂਕੇ ਪਾਤਣੀ ਵੰਞਹੁ ਧ੍ਰੁਕਿ ਵਿਲਾੜਿ ॥ ਪਾਰਿ ਪਵੰਦੜੇ ਡਿਠੁ ਮੈ ਸਤਿਗੁਰ ਬੋਹਿਥਿ ਚਾੜਿ ॥੬॥
ਹਿਕਨੀ ਲਦਿਆ ਹਿਕਿ ਲਦਿ ਗਏ ਹਿਕਿ ਭਾਰੇ ਭਰ ਨਾਲਿ ॥ ਜਿਨੀ ਸਚੁ ਵਣੰਜਿਆ ਸੇ ਸਚੇ ਪ੍ਰਭ ਨਾਲਿ ॥੭॥
ਨਾ ਹਮ ਚੰਗੇ ਆਖੀਅਹ ਬੁਰਾ ਨ ਦਿਸੈ ਕੋਇ ॥ ਨਾਨਕ ਹਉਮੈ ਮਾਰੀਐ ਸਚੇ ਜੇਹੜਾ ਸੋਇ ॥੮॥੨॥੧੦॥
ਮਾਰੂ ਮਹਲਾ ੧ ॥
ਨਾ ਜਾਣਾ ਮੂਰਖੁ ਹੈ ਕੋਈ ਨਾ ਜਾਣਾ ਸਿਆਣਾ ॥ ਸਦਾ ਸਾਹਿਬ ਕੈ ਰੰਗੇ ਰਾਤਾ ਅਨਦਿਨੁ ਨਾਮੁ ਵਖਾਣਾ ॥੧॥
ਬਾਬਾ ਮੂਰਖੁ ਹਾ ਨਾਵੈ ਬਲਿ ਜਾਉ ॥ ਤੂ ਕਰਤਾ ਤੂ ਦਾਨਾ ਬੀਨਾ ਤੇਰੈ ਨਾਮਿ ਤਰਾਉ ॥੧॥ ਰਹਾਉ ॥
ਮੂਰਖੁ ਸਿਆਣਾ ਏਕੁ ਹੈ ਏਕ ਜੋਤਿ ਦੁਇ ਨਾਉ ॥ ਮੂਰਖਾ ਸਿਰਿ ਮੂਰਖੁ ਹੈ ਜਿ ਮੰਨੇ ਨਾਹੀ ਨਾਉ ॥੨॥
ਗੁਰ ਦੁਆਰੈ ਨਾਉ ਪਾਈਐ ਬਿਨੁ ਸਤਿਗੁਰ ਪਲੈ ਨ ਪਾਇ ॥ ਸਤਿਗੁਰ ਕੈ ਭਾਣੈ ਮਨਿ ਵਸੈ ਤਾ ਅਹਿਨਿਸਿ ਰਹੈ ਲਿਵ ਲਾਇ ॥੩॥
ਰਾਜੰ ਰੰਗੰ ਰੂਪੰ ਮਾਲੰ ਜੋਬਨੁ ਤੇ ਜੂਆਰੀ ॥ ਹੁਕਮੀ ਬਾਧੇ ਪਾਸੈ ਖੇਲਹਿ ਚਉਪੜਿ ਏਕਾ ਸਾਰੀ ॥੪॥
ਜਗਿ ਚਤੁਰੁ ਸਿਆਣਾ ਭਰਮਿ ਭੁਲਾਣਾ ਨਾਉ ਪੰਡਿਤ ਪੜਹਿ ਗਾਵਾਰੀ ॥ ਨਾਉ ਵਿਸਾਰਹਿ ਬੇਦੁ ਸਮਾਲਹਿ ਬਿਖੁ ਭੂਲੇ ਲੇਖਾਰੀ ॥੫॥

Ang 1015

kitee chakhau saaddaRe kitee ves kareau ||
pir bin joban baadh giam vaaddee jhooredhee jhooreau ||5||
sache sa(n)dhaa sadhaRaa suneeaai gur veechaar ||
sache sachaa baihanaa nadharee nadhar piaar ||6||
giaanee a(n)jan sach kaa ddekhai ddekhanahaar ||
gurmukh boojhai jaaneeaai haumai garab nivaar ||7||
tau bhaavan tau jeheeaa moo jeheeaa kiteeaaeh ||
naanak naahu na veechhuRai tin sachai rataReeaaeh ||8||1||9||
maaroo mahalaa pehilaa ||
naa bhainaa bharajaieeaa naa se sasuReeaaeh ||
sachaa saak na tuTiee gur mele saheeaaeh ||1||
balihaaree gur aapane sadh balihaarai jaau ||
gur bin etaa bhav thakee gur pir melim dhitam milai ||1|| rahaau ||
fufee naanee maaseeaa dher jeThaanaReeaaeh ||
aavan va(n)n(j)n naa rahan poor bhare paheeaaeh ||2||
maame tai maamaaneeaa bhair baap na maau ||
saath ladde tin naaTheeaa bheeR ghanee dhareeaau ||3||
saachau ra(n)g ra(n)gaavalo sakhee hamaaro ka(n)t ||
sach vichhoRaa naa theeaai so sahu ra(n)g rava(n)t ||4||
sabhe rutee cha(n)geeaa jit sache siau neh ||
saa dhan ka(n)t pachhaaniaa sukh sutee nis ddeh ||5||
patan kooke paatanee va(n)n(j)h dhruk vilaaR ||
paar pava(n)dhaRe ddiTh mai satigur bohith chaaR ||6||
hikanee ladhiaa hik ladh ge hik bhaare bhar naal ||
jinee sach vana(n)jiaa se sache prabh naal ||7||
naa ham cha(n)ge aakhe’eeh buraa na dhisai koi ||
naanak haumai maareeaai sache jehaRaa soi ||8||2||10||
maaroo mahalaa pehilaa ||
naa jaanaa moorakh hai koiee naa jaanaa siaanaa ||
sadhaa saahib kai ra(n)ge raataa anadhin naam vakhaanaa ||1||
baabaa moorakh haa naavai bal jaau ||
too karataa too dhaanaa beenaa terai naam taraau ||1|| rahaau ||
moorakh siaanaa ek hai ek jot dhui naau ||
moorakhaa sir moorakh hai j ma(n)ne naahee naau ||2||
gur dhuaarai naau paieeaai bin satigur palai na pai ||
satigur kai bhaanai man vasai taa ahinis rahai liv lai ||3||
raaja(n) ra(n)ga(n) roopa(n) maala(n) joban te jooaaree ||
hukamee baadhe paasai kheleh chaupaR ekaa saaree ||4||
jag chatur siaanaa bharam bhulaanaa naau pa(n)ddit paReh gaavaaree ||
naau visaareh bedh samaaleh bikh bhoole lekhaaree ||5||