Sri Guru Granth Sahib

ਅੰਗ ੧੦੧੭

ਮਾਰੂ ਮਹਲਾ ੫ ਘਰੁ ੩ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਲਖ ਚਉਰਾਸੀਹ ਭ੍ਰਮਤੇ ਭ੍ਰਮਤੇ ਦੁਲਭ ਜਨਮੁ ਅਬ ਪਾਇਓ ॥੧॥
ਰੇ ਮੂੜੇ ਤੂ ਹੋਛੈ ਰਸਿ ਲਪਟਾਇਓ ॥ ਅੰਮ੍ਰਿਤੁ ਸੰਗਿ ਬਸਤੁ ਹੈ ਤੇਰੈ ਬਿਖਿਆ ਸਿਉ ਉਰਝਾਇਓ ॥੧॥ ਰਹਾਉ ॥
ਰਤਨ ਜਵੇਹਰ ਬਨਜਨਿ ਆਇਓ ਕਾਲਰੁ ਲਾਦਿ ਚਲਾਇਓ ॥੨॥
ਜਿਹ ਘਰ ਮਹਿ ਤੁਧੁ ਰਹਨਾ ਬਸਨਾ ਸੋ ਘਰੁ ਚੀਤਿ ਨ ਆਇਓ ॥੩॥
ਅਟਲ ਅਖੰਡ ਪ੍ਰਾਣ ਸੁਖਦਾਈ ਇਕ ਨਿਮਖ ਨਹੀ ਤੁਝੁ ਗਾਇਓ ॥੪॥
ਜਹਾ ਜਾਣਾ ਸੋ ਥਾਨੁ ਵਿਸਾਰਿਓ ਇਕ ਨਿਮਖ ਨਹੀ ਮਨੁ ਲਾਇਓ ॥੫॥
ਪੁਤ੍ਰ ਕਲਤ੍ਰ ਗ੍ਰਿਹ ਦੇਖਿ ਸਮਗ੍ਰੀ ਇਸ ਹੀ ਮਹਿ ਉਰਝਾਇਓ ॥੬॥
ਜਿਤੁ ਕੋ ਲਾਇਓ ਤਿਤ ਹੀ ਲਾਗਾ ਤੈਸੇ ਕਰਮ ਕਮਾਇਓ ॥੭॥
ਜਉ ਭਇਓ ਕ੍ਰਿਪਾਲੁ ਤਾ ਸਾਧਸੰਗੁ ਪਾਇਆ ਜਨ ਨਾਨਕ ਬ੍ਰਹਮੁ ਧਿਆਇਓ ॥੮॥੧॥
ਮਾਰੂ ਮਹਲਾ ੫ ॥
ਕਰਿ ਅਨੁਗ੍ਰਹੁ ਰਾਖਿ ਲੀਨੋ ਭਇਓ ਸਾਧੂ ਸੰਗੁ ॥ ਹਰਿ ਨਾਮ ਰਸੁ ਰਸਨਾ ਉਚਾਰੈ ਮਿਸਟ ਗੂੜਾ ਰੰਗੁ ॥੧॥
ਮੇਰੇ ਮਾਨ ਕੋ ਅਸਥਾਨੁ ॥ ਮੀਤ ਸਾਜਨ ਸਖਾ ਬੰਧਪੁ ਅੰਤਰਜਾਮੀ ਜਾਨੁ ॥੧॥ ਰਹਾਉ ॥
ਸੰਸਾਰ ਸਾਗਰੁ ਜਿਨਿ ਉਪਾਇਓ ਸਰਣਿ ਪ੍ਰਭ ਕੀ ਗਹੀ ॥ ਗੁਰ ਪ੍ਰਸਾਦੀ ਪ੍ਰਭੁ ਅਰਾਧੇ ਜਮਕੰਕਰੁ ਕਿਛੁ ਨ ਕਹੀ ॥੨॥
ਮੋਖ ਮੁਕਤਿ ਦੁਆਰਿ ਜਾ ਕੈ ਸੰਤ ਰਿਦਾ ਭੰਡਾਰੁ ॥ ਜੀਅ ਜੁਗਤਿ ਸੁਜਾਣੁ ਸੁਆਮੀ ਸਦਾ ਰਾਖਣਹਾਰੁ ॥੩॥
ਦੂਖ ਦਰਦ ਕਲੇਸ ਬਿਨਸਹਿ ਜਿਸੁ ਬਸੈ ਮਨ ਮਾਹਿ ॥ ਮਿਰਤੁ ਨਰਕੁ ਅਸਥਾਨ ਬਿਖੜੇ ਬਿਖੁ ਨ ਪੋਹੈ ਤਾਹਿ ॥੪॥
ਰਿਧਿ ਸਿਧਿ ਨਵ ਨਿਧਿ ਜਾ ਕੈ ਅੰਮ੍ਰਿਤਾ ਪਰਵਾਹ ॥ ਆਦਿ ਅੰਤੇ ਮਧਿ ਪੂਰਨ ਊਚ ਅਗਮ ਅਗਾਹ ॥੫॥
ਸਿਧ ਸਾਧਿਕ ਦੇਵ ਮੁਨਿ ਜਨ ਬੇਦ ਕਰਹਿ ਉਚਾਰੁ ॥ ਸਿਮਰਿ ਸੁਆਮੀ ਸੁਖ ਸਹਜਿ ਭੁੰਚਹਿ ਨਹੀ ਅੰਤੁ ਪਾਰਾਵਾਰੁ ॥੬॥
ਅਨਿਕ ਪ੍ਰਾਛਤ ਮਿਟਹਿ ਖਿਨ ਮਹਿ ਰਿਦੈ ਜਪਿ ਭਗਵਾਨ ॥ ਪਾਵਨਾ ਤੇ ਮਹਾ ਪਾਵਨ ਕੋਟਿ ਦਾਨ ਇਸਨਾਨ ॥੭॥
ਬਲ ਬੁਧਿ ਸੁਧਿ ਪਰਾਣ ਸਰਬਸੁ ਸੰਤਨਾ ਕੀ ਰਾਸਿ ॥ ਬਿਸਰੁ ਨਾਹੀ ਨਿਮਖ ਮਨ ਤੇ ਨਾਨਕ ਕੀ ਅਰਦਾਸਿ ॥੮॥੨॥
ਮਾਰੂ ਮਹਲਾ ੫ ॥
ਸਸਤ੍ਰਿ ਤੀਖਣਿ ਕਾਟਿ ਡਾਰਿਓ ਮਨਿ ਨ ਕੀਨੋ ਰੋਸੁ ॥ ਕਾਜੁ ਉਆ ਕੋ ਲੇ ਸਵਾਰਿਓ ਤਿਲੁ ਨ ਦੀਨੋ ਦੋਸੁ ॥੧॥
ਮਨ ਮੇਰੇ ਰਾਮ ਰਉ ਨਿਤ ਨੀਤਿ ॥ ਦਇਆਲ ਦੇਵ ਕ੍ਰਿਪਾਲ ਗੋਬਿੰਦ ਸੁਨਿ ਸੰਤਨਾ ਕੀ ਰੀਤਿ ॥੧॥ ਰਹਾਉ ॥

Ang 1017

maaroo mahalaa panjavaa ghar teejaa asaTapadheeaa
ikOankaar satigur prasaadh ||
lakh chauraaseeh bhramate bhramate dhulabh janam ab paio ||1||
re mooRe too hochhai ras lapaTaio ||
a(n)mrit sa(n)g basat hai terai bikhiaa siau urajhaio ||1|| rahaau ||
ratan javehar banajan aaio kaalar laadh chalaio ||2||
jeh ghar meh tudh rahanaa basanaa so ghar cheet na aaio ||3||
aTal akha(n)dd praan sukhadhaiee ik nimakh nahee tujh gaio ||4||
jahaa jaanaa so thaan visaario ik nimakh nahee man laio ||5||
putr kalatr gireh dhekh samagree is hee meh urajhaio ||6||
jit ko laio tit hee laagaa taise karam kamaio ||7||
jau bhio kirapaal taa saadhasa(n)g paiaa jan naanak braham dhiaaio ||8||1||
maaroo mahalaa panjavaa ||
kar anugrahu raakh leeno bhio saadhoo sa(n)g ||
har naam ras rasanaa uchaarai misaT gooRaa ra(n)g ||1||
mere maan ko asathaan ||
meet saajan sakhaa ba(n)dhap a(n)tarajaamee jaan ||1|| rahaau ||
sa(n)saar saagar jin upaio saran prabh kee gahee ||
gur prasaadhee prabh araadhe jamaka(n)kar kichh na kahee ||2||
mokh mukat dhuaar jaa kai sa(n)t ridhaa bha(n)ddaar ||
jeea jugat sujaan suaamee sadhaa raakhanahaar ||3||
dhookh dharadh kales binaseh jis basai man maeh ||
mrit narak asathaan bikhaRe bikh na pohai taeh ||4||
ridh sidh nav nidh jaa kai a(n)mritaa paravaeh ||
aadh a(n)te madh pooran uooch agam agaeh ||5||
sidh saadhik dhev mun jan bedh kareh uchaar ||
simar suaamee sukh sahaj bhu(n)cheh nahee a(n)t paaraavaar ||6||
anik praachhat miTeh khin meh ridhai jap bhagavaan ||
paavanaa te mahaa paavan koT dhaan isanaan ||7||
bal budh sudh paraan sarabas sa(n)tanaa kee raas ||
bisar naahee nimakh man te naanak kee aradhaas ||8||2||
maaroo mahalaa panjavaa ||
sasatr teekhan kaaT ddaario man na keeno ros ||
kaaj uaa ko le savaario til na dheeno dhos ||1||
man mere raam rau nit neet ||
dhiaal dhev kirapaal gobi(n)dh sun sa(n)tanaa kee reet ||1|| rahaau ||