Sri Guru Granth Sahib

ਅੰਗ ੧੦੧੮

ਚਰਣ ਤਲੈ ਉਗਾਹਿ ਬੈਸਿਓ ਸ੍ਰਮੁ ਨ ਰਹਿਓ ਸਰੀਰਿ ॥ ਮਹਾ ਸਾਗਰੁ ਨਹ ਵਿਆਪੈ ਖਿਨਹਿ ਉਤਰਿਓ ਤੀਰਿ ॥੨॥
ਚੰਦਨ ਅਗਰ ਕਪੂਰ ਲੇਪਨ ਤਿਸੁ ਸੰਗੇ ਨਹੀ ਪ੍ਰੀਤਿ ॥ ਬਿਸਟਾ ਮੂਤ੍ਰ ਖੋਦਿ ਤਿਲੁ ਤਿਲੁ ਮਨਿ ਨ ਮਨੀ ਬਿਪਰੀਤਿ ॥੩॥
ਊਚ ਨੀਚ ਬਿਕਾਰ ਸੁਕ੍ਰਿਤ ਸੰਲਗਨ ਸਭ ਸੁਖ ਛਤ੍ਰ ॥ ਮਿਤ੍ਰ ਸਤ੍ਰੁ ਨ ਕਛੂ ਜਾਨੈ ਸਰਬ ਜੀਅ ਸਮਤ ॥੪॥
ਕਰਿ ਪ੍ਰਗਾਸੁ ਪ੍ਰਚੰਡ ਪ੍ਰਗਟਿਓ ਅੰਧਕਾਰ ਬਿਨਾਸ ॥ ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ ਮਨਿ ਨ ਭਇਓ ਬਿਖਾਦੁ ॥੫॥
ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ ॥ ਜਹਾ ਸਾ ਕਿਛੁ ਤਹਾ ਲਾਗਿਓ ਤਿਲੁ ਨ ਸੰਕਾ ਮਾਨ ॥੬॥
ਸੁਭਾਇ ਅਭਾਇ ਜੁ ਨਿਕਟਿ ਆਵੈ ਸੀਤੁ ਤਾ ਕਾ ਜਾਇ ॥ ਆਪ ਪਰ ਕਾ ਕਛੁ ਨ ਜਾਣੈ ਸਦਾ ਸਹਜਿ ਸੁਭਾਇ ॥੭॥
ਚਰਣ ਸਰਣ ਸਨਾਥ ਇਹੁ ਮਨੁ ਰੰਗਿ ਰਾਤੇ ਲਾਲ ॥ ਗੋਪਾਲ ਗੁਣ ਨਿਤ ਗਾਉ ਨਾਨਕ ਭਏ ਪ੍ਰਭ ਕਿਰਪਾਲ ॥੮॥੩॥
ਮਾਰੂ ਮਹਲਾ ੫ ਘਰੁ ੪ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥੧॥
ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਨਾ ॥੨॥
ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥੩॥
ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥੪॥
ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥੫॥
ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ ॥੬॥
ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥੭॥
ਕਹੁ ਨਾਨਕ ਤਿਸੁ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥੮॥੧॥੪॥
ਮਾਰੂ ਮਹਲਾ ੫ ॥
ਆਉ ਜੀ ਤੂ ਆਉ ਹਮਾਰੈ ਹਰਿ ਜਸੁ ਸ੍ਰਵਨ ਸੁਨਾਵਨਾ ॥੧॥ ਰਹਾਉ ॥
ਤੁਧੁ ਆਵਤ ਮੇਰਾ ਮਨੁ ਤਨੁ ਹਰਿਆ ਹਰਿ ਜਸੁ ਤੁਮ ਸੰਗਿ ਗਾਵਨਾ ॥੧॥
ਸੰਤ ਕ੍ਰਿਪਾ ਤੇ ਹਿਰਦੈ ਵਾਸੈ ਦੂਜਾ ਭਾਉ ਮਿਟਾਵਨਾ ॥੨॥
ਭਗਤ ਦਇਆ ਤੇ ਬੁਧਿ ਪਰਗਾਸੈ ਦੁਰਮਤਿ ਦੂਖ ਤਜਾਵਨਾ ॥੩॥
ਦਰਸਨੁ ਭੇਟਤ ਹੋਤ ਪੁਨੀਤਾ ਪੁਨਰਪਿ ਗਰਭਿ ਨ ਪਾਵਨਾ ॥੪॥
ਨਉ ਨਿਧਿ ਰਿਧਿ ਸਿਧਿ ਪਾਈ ਜੋ ਤੁਮਰੈ ਮਨਿ ਭਾਵਨਾ ॥੫॥
ਸੰਤ ਬਿਨਾ ਮੈ ਥਾਉ ਨ ਕੋਈ ਅਵਰ ਨ ਸੂਝੈ ਜਾਵਨਾ ॥੬॥
ਮੋਹਿ ਨਿਰਗੁਨ ਕਉ ਕੋਇ ਨ ਰਾਖੈ ਸੰਤਾ ਸੰਗਿ ਸਮਾਵਨਾ ॥੭॥
ਕਹੁ ਨਾਨਕ ਗੁਰਿ ਚਲਤੁ ਦਿਖਾਇਆ ਮਨ ਮਧੇ ਹਰਿ ਹਰਿ ਰਾਵਨਾ ॥੮॥੨॥੫॥

Ang 1018

charan talai ugaeh baisio sram na rahio sareer ||
mahaa saagar neh viaapai khineh utario teer ||2||
cha(n)dhan agar kapoor lepan tis sa(n)ge nahee preet ||
bisaTaa mootr khodh til til man na manee bipareet ||3||
uooch neech bikaar sukirat sa(n)lagan sabh sukh chhatr ||
mitr satr na kachhoo jaanai sarab jeea samat ||4||
kar pragaas pracha(n)dd pragaTio a(n)dhakaar binaas ||
pavitr apavitreh kiran laage man na bhio bikhaadh ||5||
seet ma(n)dh suga(n)dh chalio sarab thaan samaan ||
jahaa saa kichh tahaa laagio til na sa(n)kaa maan ||6||
subhai abhai ju nikaT aavai seet taa kaa jai ||
aap par kaa kachh na jaanai sadhaa sahaj subhai ||7||
charan saran sanaath ih man ra(n)g raate laal ||
gopaal gun nit gaau naanak bhe prabh kirapaal ||8||3||
maaroo mahalaa panjavaa ghar chauthhaa asaTapadheeaa
ikOankaar satigur prasaadh ||
chaadhanaa chaadhan aa(n)gan prabh jeeau a(n)tar chaadhanaa ||1||
aaraadhanaa araadhan neekaa har har naam araadhanaa ||2||
tiaaganaa tiaagan neekaa kaam karodh lobh tiaaganaa ||3||
maaganaa maagan neekaa har jas gur te maaganaa ||4||
jaaganaa jaagan neekaa har keeratan meh jaaganaa ||5||
laaganaa laagan neekaa gur charanee man laaganaa ||6||
eeh bidh tiseh paraapate jaa kai masatak bhaaganaa ||7||
kahu naanak tis sabh kichh neekaa jo prabh kee saranaaganaa ||8||1||4||
maaroo mahalaa panjavaa ||
aau jee too aau hamaarai har jas sravan sunaavanaa ||1|| rahaau ||
tudh aavat meraa man tan hariaa har jas tum sa(n)g gaavanaa ||1||
sa(n)t kirapaa te hiradhai vaasai dhoojaa bhaau miTaavanaa ||2||
bhagat dhiaa te budh paragaasai dhuramat dhookh tajaavanaa ||3||
dharasan bheTat hot puneetaa punarap garabh na paavanaa ||4||
nau nidh ridh sidh paiee jo tumarai man bhaavanaa ||5||
sa(n)t binaa mai thaau na koiee avar na soojhai jaavanaa ||6||
moh niragun kau koi na raakhai sa(n)taa sa(n)g samaavanaa ||7||
kahu naanak gur chalat dhikhaiaa man madhe har har raavanaa ||8||2||5||