Sri Guru Granth Sahib

ਅੰਗ ੧੦੨੧

ਆਪੇ ਕਿਸ ਹੀ ਕਸਿ ਬਖਸੇ ਆਪੇ ਦੇ ਲੈ ਭਾਈ ਹੇ ॥੮॥
ਆਪੇ ਧਨਖੁ ਆਪੇ ਸਰਬਾਣਾ ॥ ਆਪੇ ਸੁਘੜੁ ਸਰੂਪੁ ਸਿਆਣਾ ॥ ਕਹਤਾ ਬਕਤਾ ਸੁਣਤਾ ਸੋਈ ਆਪੇ ਬਣਤ ਬਣਾਈ ਹੇ ॥੯॥
ਪਉਣੁ ਗੁਰੂ ਪਾਣੀ ਪਿਤ ਜਾਤਾ ॥ ਉਦਰ ਸੰਜੋਗੀ ਧਰਤੀ ਮਾਤਾ ॥ ਰੈਣਿ ਦਿਨਸੁ ਦੁਇ ਦਾਈ ਦਾਇਆ ਜਗੁ ਖੇਲੈ ਖੇਲਾਈ ਹੇ ॥੧੦॥
ਆਪੇ ਮਛੁਲੀ ਆਪੇ ਜਾਲਾ ॥ ਆਪੇ ਗਊ ਆਪੇ ਰਖਵਾਲਾ ॥ ਸਰਬ ਜੀਆ ਜਗਿ ਜੋਤਿ ਤੁਮਾਰੀ ਜੈਸੀ ਪ੍ਰਭਿ ਫੁਰਮਾਈ ਹੇ ॥੧੧॥
ਆਪੇ ਜੋਗੀ ਆਪੇ ਭੋਗੀ ॥ ਆਪੇ ਰਸੀਆ ਪਰਮ ਸੰਜੋਗੀ ॥ ਆਪੇ ਵੇਬਾਣੀ ਨਿਰੰਕਾਰੀ ਨਿਰਭਉ ਤਾੜੀ ਲਾਈ ਹੇ ॥੧੨॥
ਖਾਣੀ ਬਾਣੀ ਤੁਝਹਿ ਸਮਾਣੀ ॥ ਜੋ ਦੀਸੈ ਸਭ ਆਵਣ ਜਾਣੀ ॥ ਸੇਈ ਸਾਹ ਸਚੇ ਵਾਪਾਰੀ ਸਤਿਗੁਰਿ ਬੂਝ ਬੁਝਾਈ ਹੇ ॥੧੩॥
ਸਬਦੁ ਬੁਝਾਏ ਸਤਿਗੁਰੁ ਪੂਰਾ ॥ ਸਰਬ ਕਲਾ ਸਾਚੇ ਭਰਪੂਰਾ ॥ ਅਫਰਿਓ ਵੇਪਰਵਾਹੁ ਸਦਾ ਤੂ ਨਾ ਤਿਸੁ ਤਿਲੁ ਨ ਤਮਾਈ ਹੇ ॥੧੪॥
ਕਾਲੁ ਬਿਕਾਲੁ ਭਏ ਦੇਵਾਨੇ ॥ ਸਬਦੁ ਸਹਜ ਰਸੁ ਅੰਤਰਿ ਮਾਨੇ ॥ ਆਪੇ ਮੁਕਤਿ ਤ੍ਰਿਪਤਿ ਵਰਦਾਤਾ ਭਗਤਿ ਭਾਇ ਮਨਿ ਭਾਈ ਹੇ ॥੧੫॥
ਆਪਿ ਨਿਰਾਲਮੁ ਗੁਰ ਗਮ ਗਿਆਨਾ ॥ ਜੋ ਦੀਸੈ ਤੁਝ ਮਾਹਿ ਸਮਾਨਾ ॥ ਨਾਨਕੁ ਨੀਚੁ ਭਿਖਿਆ ਦਰਿ ਜਾਚੈ ਮੈ ਦੀਜੈ ਨਾਮੁ ਵਡਾਈ ਹੇ ॥੧੬॥੧॥
ਮਾਰੂ ਮਹਲਾ ੧ ॥
ਆਪੇ ਧਰਤੀ ਧਉਲੁ ਅਕਾਸੰ ॥ ਆਪੇ ਸਾਚੇ ਗੁਣ ਪਰਗਾਸੰ ॥ ਜਤੀ ਸਤੀ ਸੰਤੋਖੀ ਆਪੇ ਆਪੇ ਕਾਰ ਕਮਾਈ ਹੇ ॥੧॥
ਜਿਸੁ ਕਰਣਾ ਸੋ ਕਰਿ ਕਰਿ ਵੇਖੈ ॥ ਕੋਇ ਨ ਮੇਟੈ ਸਾਚੇ ਲੇਖੈ ॥ ਆਪੇ ਕਰੇ ਕਰਾਏ ਆਪੇ ਆਪੇ ਦੇ ਵਡਿਆਈ ਹੇ ॥੨॥
ਪੰਚ ਚੋਰ ਚੰਚਲ ਚਿਤੁ ਚਾਲਹਿ ॥ ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥ ਕਾਇਆ ਨਗਰੁ ਢਹੈ ਢਹਿ ਢੇਰੀ ਬਿਨੁ ਸਬਦੈ ਪਤਿ ਜਾਈ ਹੇ ॥੩॥
ਗੁਰ ਤੇ ਬੂਝੈ ਤ੍ਰਿਭਵਣੁ ਸੂਝੈ ॥ ਮਨਸਾ ਮਾਰਿ ਮਨੈ ਸਿਉ ਲੂਝੈ ॥ ਜੋ ਤੁਧੁ ਸੇਵਹਿ ਸੇ ਤੁਧ ਹੀ ਜੇਹੇ ਨਿਰਭਉ ਬਾਲ ਸਖਾਈ ਹੇ ॥੪॥
ਆਪੇ ਸੁਰਗੁ ਮਛੁ ਪਇਆਲਾ ॥ ਆਪੇ ਜੋਤਿ ਸਰੂਪੀ ਬਾਲਾ ॥ ਜਟਾ ਬਿਕਟ ਬਿਕਰਾਲ ਸਰੂਪੀ ਰੂਪੁ ਨ ਰੇਖਿਆ ਕਾਈ ਹੇ ॥੫॥
ਬੇਦ ਕਤੇਬੀ ਭੇਦੁ ਨ ਜਾਤਾ ॥ ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥ ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥੬॥
ਕਰਿ ਕਰਿ ਥਾਕੀ ਮੀਤ ਘਨੇਰੇ ॥ ਕੋਇ ਨ ਕਾਟੈ ਅਵਗੁਣ ਮੇਰੇ ॥ ਸੁਰਿ ਨਰ ਨਾਥੁ ਸਾਹਿਬੁ ਸਭਨਾ ਸਿਰਿ ਭਾਇ ਮਿਲੈ ਭਉ ਜਾਈ ਹੇ ॥੭॥
ਭੂਲੇ ਚੂਕੇ ਮਾਰਗਿ ਪਾਵਹਿ ॥ ਆਪਿ ਭੁਲਾਇ ਤੂਹੈ ਸਮਝਾਵਹਿ ॥ ਬਿਨੁ ਨਾਵੈ ਮੈ ਅਵਰੁ ਨ ਦੀਸੈ ਨਾਵਹੁ ਗਤਿ ਮਿਤਿ ਪਾਈ ਹੇ ॥੮॥

Ang 1021

aape kis hee kas bakhase aape dhe lai bhaiee he ||8||
aape dhanakh aape sarabaanaa ||
aape sughaR saroop siaanaa ||
kahataa bakataa sunataa soiee aape banat banaiee he ||9||
paun guroo paanee pit jaataa ||
audhar sa(n)jogee dharatee maataa ||
rain dhinas dhui dhaiee dhaiaa jag khelai khelaiee he ||10||
aape machhulee aape jaalaa ||
aape guoo aape rakhavaalaa ||
sarab jeeaa jag jot tumaaree jaisee prabh furamaiee he ||11||
aape jogee aape bhogee ||
aape raseeaa param sa(n)jogee ||
aape vebaanee nira(n)kaaree nirabhau taaRee laiee he ||12||
khaanee baanee tujheh samaanee ||
jo dheesai sabh aavan jaanee ||
seiee saeh sache vaapaaree satigur boojh bujhaiee he ||13||
sabadh bujhaae satigur pooraa ||
sarab kalaa saache bharapooraa ||
afario veparavaahu sadhaa too naa tis til na tamaiee he ||14||
kaal bikaal bhe dhevaane ||
sabadh sahaj ras a(n)tar maane ||
aape mukat tirapat varadhaataa bhagat bhai man bhaiee he ||15||
aap niraalam gur gam giaanaa ||
jo dheesai tujh maeh samaanaa ||
naanak neech bhikhiaa dhar jaachai mai dheejai naam vaddaiee he ||16||1||
maaroo mahalaa pehilaa ||
aape dharatee dhaul akaasa(n) ||
aape saache gun paragaasa(n) ||
jatee satee sa(n)tokhee aape aape kaar kamaiee he ||1||
jis karanaa so kar kar vekhai ||
koi na meTai saache lekhai ||
aape kare karaae aape aape dhe vaddiaaiee he ||2||
pa(n)ch chor cha(n)chal chit chaaleh ||
par ghar joheh ghar nahee bhaaleh ||
kaiaa nagar ddahai ddeh dderee bin sabadhai pat jaiee he ||3||
gur te boojhai tirabhavan soojhai ||
manasaa maar manai siau loojhai ||
jo tudh seveh se tudh hee jehe nirabhau baal sakhaiee he ||4||
aape surag machh piaalaa ||
aape jot saroopee baalaa ||
jaTaa bikaT bikaraal saroopee roop na rekhiaa kaiee he ||5||
bedh katebee bhedh na jaataa ||
naa tis maat pitaa sut bhraataa ||
sagale sail upai samaae alakh na lakhanaa jaiee he ||6||
kar kar thaakee meet ghanere ||
koi na kaaTai avagun mere ||
sur nar naath saahib sabhanaa sir bhai milai bhau jaiee he ||7||
bhoole chooke maarag paaveh ||
aap bhulai toohai samajhaaveh ||
bin naavai mai avar na dheesai naavahu gat mit paiee he ||8||