ਗੰਗਾ ਜਮੁਨਾ ਕੇਲ ਕੇਦਾਰਾ ॥ ਕਾਸੀ ਕਾਂਤੀ ਪੁਰੀ ਦੁਆਰਾ ॥ ਗੰਗਾ ਸਾਗਰੁ ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥੯॥
ਆਪੇ ਸਿਧ ਸਾਧਿਕੁ ਵੀਚਾਰੀ ॥ ਆਪੇ ਰਾਜਨੁ ਪੰਚਾ ਕਾਰੀ ॥ ਤਖਤਿ ਬਹੈ ਅਦਲੀ ਪ੍ਰਭੁ ਆਪੇ ਭਰਮੁ ਭੇਦੁ ਭਉ ਜਾਈ ਹੇ ॥੧੦॥
ਆਪੇ ਕਾਜੀ ਆਪੇ ਮੁਲਾ ॥ ਆਪਿ ਅਭੁਲੁ ਨ ਕਬਹੂ ਭੁਲਾ ॥ ਆਪੇ ਮਿਹਰ ਦਇਆਪਤਿ ਦਾਤਾ ਨਾ ਕਿਸੈ ਕੋ ਬੈਰਾਈ ਹੇ ॥੧੧॥
ਜਿਸੁ ਬਖਸੇ ਤਿਸੁ ਦੇ ਵਡਿਆਈ ॥ ਸਭਸੈ ਦਾਤਾ ਤਿਲੁ ਨ ਤਮਾਈ ॥ ਭਰਪੁਰਿ ਧਾਰਿ ਰਹਿਆ ਨਿਹਕੇਵਲੁ ਗੁਪਤੁ ਪ੍ਰਗਟੁ ਸਭ ਠਾਈ ਹੇ ॥੧੨॥
ਕਿਆ ਸਾਲਾਹੀ ਅਗਮ ਅਪਾਰੈ ॥ ਸਾਚੇ ਸਿਰਜਣਹਾਰ ਮੁਰਾਰੈ ॥ ਜਿਸ ਨੋ ਨਦਰਿ ਕਰੇ ਤਿਸੁ ਮੇਲੇ ਮੇਲਿ ਮਿਲੈ ਮੇਲਾਈ ਹੇ ॥੧੩॥
ਬ੍ਰਹਮਾ ਬਿਸਨੁ ਮਹੇਸੁ ਦੁਆਰੈ ॥ ਊਭੇ ਸੇਵਹਿ ਅਲਖ ਅਪਾਰੈ ॥ ਹੋਰ ਕੇਤੀ ਦਰਿ ਦੀਸੈ ਬਿਲਲਾਦੀ ਮੈ ਗਣਤ ਨ ਆਵੈ ਕਾਈ ਹੇ ॥੧੪॥
ਸਾਚੀ ਕੀਰਤਿ ਸਾਚੀ ਬਾਣੀ ॥ ਹੋਰ ਨ ਦੀਸੈ ਬੇਦ ਪੁਰਾਣੀ ॥ ਪੂੰਜੀ ਸਾਚੁ ਸਚੇ ਗੁਣ ਗਾਵਾ ਮੈ ਧਰ ਹੋਰ ਨ ਕਾਈ ਹੇ ॥੧੫॥
ਜੁਗੁ ਜੁਗੁ ਸਾਚਾ ਹੈ ਭੀ ਹੋਸੀ ॥ ਕਉਣੁ ਨ ਮੂਆ ਕਉਣੁ ਨ ਮਰਸੀ ॥ ਨਾਨਕੁ ਨੀਚੁ ਕਹੈ ਬੇਨੰਤੀ ਦਰਿ ਦੇਖਹੁ ਲਿਵ ਲਾਈ ਹੇ ॥੧੬॥੨॥
ਮਾਰੂ ਮਹਲਾ ੧ ॥
ਦੂਜੀ ਦੁਰਮਤਿ ਅੰਨੀ ਬੋਲੀ ॥ ਕਾਮ ਕ੍ਰੋਧ ਕੀ ਕਚੀ ਚੋਲੀ ॥ ਘਰਿ ਵਰੁ ਸਹਜੁ ਨ ਜਾਣੈ ਛੋਹਰਿ ਬਿਨੁ ਪਿਰ ਨੀਦ ਨ ਪਾਈ ਹੇ ॥੧॥
ਅੰਤਰਿ ਅਗਨਿ ਜਲੈ ਭੜਕਾਰੇ ॥ ਮਨਮੁਖੁ ਤਕੇ ਕੁੰਡਾ ਚਾਰੇ ॥ ਬਿਨੁ ਸਤਿਗੁਰ ਸੇਵੇ ਕਿਉ ਸੁਖੁ ਪਾਈਐ ਸਾਚੇ ਹਾਥਿ ਵਡਾਈ ਹੇ ॥੨॥
ਕਾਮੁ ਕ੍ਰੋਧੁ ਅਹੰਕਾਰੁ ਨਿਵਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਗਿਆਨ ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥੩॥
ਮਾ ਕੀ ਰਕਤੁ ਪਿਤਾ ਬਿਦੁ ਧਾਰਾ ॥ ਮੂਰਤਿ ਸੂਰਤਿ ਕਰਿ ਆਪਾਰਾ ॥ ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥੪॥
ਤੁਝ ਹੀ ਕੀਆ ਜੰਮਣ ਮਰਣਾ ॥ ਗੁਰ ਤੇ ਸਮਝ ਪੜੀ ਕਿਆ ਡਰਣਾ ॥ ਤੂ ਦਇਆਲੁ ਦਇਆ ਕਰਿ ਦੇਖਹਿ ਦੁਖੁ ਦਰਦੁ ਸਰੀਰਹੁ ਜਾਈ ਹੇ ॥੫॥
ਨਿਜ ਘਰਿ ਬੈਸਿ ਰਹੇ ਭਉ ਖਾਇਆ ॥ ਧਾਵਤ ਰਾਖੇ ਠਾਕਿ ਰਹਾਇਆ ॥ ਕਮਲ ਬਿਗਾਸ ਹਰੇ ਸਰ ਸੁਭਰ ਆਤਮ ਰਾਮੁ ਸਖਾਈ ਹੇ ॥੬॥
ਮਰਣੁ ਲਿਖਾਇ ਮੰਡਲ ਮਹਿ ਆਏ ॥ ਕਿਉ ਰਹੀਐ ਚਲਣਾ ਪਰਥਾਏ ॥ ਸਚਾ ਅਮਰੁ ਸਚੇ ਅਮਰਾ ਪੁਰਿ ਸੋ ਸਚੁ ਮਿਲੈ ਵਡਾਈ ਹੇ ॥੭॥
ਆਪਿ ਉਪਾਇਆ ਜਗਤੁ ਸਬਾਇਆ ॥ ਜਿਨਿ ਸਿਰਿਆ ਤਿਨਿ ਧੰਧੈ ਲਾਇਆ ॥
ga(n)gaa jamunaa kel kedhaaraa ||
kaasee kaa(n)tee puree dhuaaraa ||
ga(n)gaa saagar benee sa(n)gam aThasaTh a(n)k samaiee he ||9||
aape sidh saadhik veechaaree ||
aape raajan pa(n)chaa kaaree ||
takhat bahai adhalee prabh aape bharam bhedh bhau jaiee he ||10||
aape kaajee aape mulaa ||
aap abhul na kabahoo bhulaa ||
aape mihar dhiaapat dhaataa naa kisai ko bairaiee he ||11||
jis bakhase tis dhe vaddiaaiee ||
sabhasai dhaataa til na tamaiee ||
bharapur dhaar rahiaa nihakeval gupat pragaT sabh Thaiee he ||12||
kiaa saalaahee agam apaarai ||
saache sirajanahaar muraarai ||
jis no nadhar kare tis mele mel milai melaiee he ||13||
brahamaa bisan mahes dhuaarai ||
uoobhe seveh alakh apaarai ||
hor ketee dhar dheesai bilalaadhee mai ganat na aavai kaiee he ||14||
saachee keerat saachee baanee ||
hor na dheesai bedh puraanee ||
poo(n)jee saach sache gun gaavaa mai dhar hor na kaiee he ||15||
jug jug saachaa hai bhee hosee ||
kaun na mooaa kaun na marasee ||
naanak neech kahai bena(n)tee dhar dhekhahu liv laiee he ||16||2||
maaroo mahalaa pehilaa ||
dhoojee dhuramat a(n)nee bolee ||
kaam karodh kee kachee cholee ||
ghar var sahaj na jaanai chhohar bin pir needh na paiee he ||1||
a(n)tar agan jalai bhaRakaare ||
manmukh take ku(n)ddaa chaare ||
bin satigur seve kiau sukh paieeaai saache haath vaddaiee he ||2||
kaam karodh aha(n)kaar nivaare ||
tasakar pa(n)ch sabadh sa(n)ghaare ||
giaan khaRag lai man siau loojhai manasaa maneh samaiee he ||3||
maa kee rakat pitaa bidh dhaaraa ||
moorat soorat kar aapaaraa ||
jot dhaat jetee sabh teree too karataa sabh Thaiee he ||4||
tujh hee keeaa ja(n)man maranaa ||
gur te samajh paRee kiaa ddaranaa ||
too dhiaal dhiaa kar dhekheh dhukh dharadh sareerahu jaiee he ||5||
nij ghar bais rahe bhau khaiaa ||
dhaavat raakhe Thaak rahaiaa ||
kamal bigaas hare sar subhar aatam raam sakhaiee he ||6||
maran likhai ma(n)ddal meh aae ||
kiau raheeaai chalanaa parathaae ||
sachaa amar sache amaraa pur so sach milai vaddaiee he ||7||
aap upaiaa jagat sabaiaa ||
jin siriaa tin dha(n)dhai laiaa ||