ਸਚੈ ਊਪਰਿ ਅਵਰ ਨ ਦੀਸੈ ਸਾਚੇ ਕੀਮਤਿ ਪਾਈ ਹੇ ॥੮॥
ਐਥੈ ਗੋਇਲੜਾ ਦਿਨ ਚਾਰੇ ॥ ਖੇਲੁ ਤਮਾਸਾ ਧੁੰਧੂਕਾਰੇ ॥ ਬਾਜੀ ਖੇਲਿ ਗਏ ਬਾਜੀਗਰ ਜਿਉ ਨਿਸਿ ਸੁਪਨੈ ਭਖਲਾਈ ਹੇ ॥੯॥
ਤਿਨ ਕਉ ਤਖਤਿ ਮਿਲੀ ਵਡਿਆਈ ॥ ਨਿਰਭਉ ਮਨਿ ਵਸਿਆ ਲਿਵ ਲਾਈ ॥ ਖੰਡੀ ਬ੍ਰਹਮੰਡੀ ਪਾਤਾਲੀ ਪੁਰੀਈ ਤ੍ਰਿਭਵਣ ਤਾੜੀ ਲਾਈ ਹੇ ॥੧੦॥
ਸਾਚੀ ਨਗਰੀ ਤਖਤੁ ਸਚਾਵਾ ॥ ਗੁਰਮੁਖਿ ਸਾਚੁ ਮਿਲੈ ਸੁਖੁ ਪਾਵਾ ॥ ਸਾਚੇ ਸਾਚੈ ਤਖਤਿ ਵਡਾਈ ਹਉਮੈ ਗਣਤ ਗਵਾਈ ਹੇ ॥੧੧॥
ਗਣਤ ਗਣੀਐ ਸਹਸਾ ਜੀਐ ॥ ਕਿਉ ਸੁਖੁ ਪਾਵੈ ਦੂਐ ਤੀਐ ॥ ਨਿਰਮਲੁ ਏਕੁ ਨਿਰੰਜਨੁ ਦਾਤਾ ਗੁਰ ਪੂਰੇ ਤੇ ਪਤਿ ਪਾਈ ਹੇ ॥੧੨॥
ਜੁਗਿ ਜੁਗਿ ਵਿਰਲੀ ਗੁਰਮੁਖਿ ਜਾਤਾ ॥ ਸਾਚਾ ਰਵਿ ਰਹਿਆ ਮਨੁ ਰਾਤਾ ॥ ਤਿਸ ਕੀ ਓਟ ਗਹੀ ਸੁਖੁ ਪਾਇਆ ਮਨਿ ਤਨਿ ਮੈਲੁ ਨ ਕਾਈ ਹੇ ॥੧੩॥
ਜੀਭ ਰਸਾਇਣਿ ਸਾਚੈ ਰਾਤੀ ॥ ਹਰਿ ਪ੍ਰਭੁ ਸੰਗੀ ਭਉ ਨ ਭਰਾਤੀ ॥ ਸ੍ਰਵਣ ਸ੍ਰੋਤ ਰਜੇ ਗੁਰਬਾਣੀ ਜੋਤੀ ਜੋਤਿ ਮਿਲਾਈ ਹੇ ॥੧੪॥
ਰਖਿ ਰਖਿ ਪੈਰ ਧਰੇ ਪਉ ਧਰਣਾ ॥ ਜਤ ਕਤ ਦੇਖਉ ਤੇਰੀ ਸਰਣਾ ॥ ਦੁਖੁ ਸੁਖੁ ਦੇਹਿ ਤੂਹੈ ਮਨਿ ਭਾਵਹਿ ਤੁਝ ਹੀ ਸਿਉ ਬਣਿ ਆਈ ਹੇ ॥੧੫॥
ਅੰਤ ਕਾਲਿ ਕੋ ਬੇਲੀ ਨਾਹੀ ॥ ਗੁਰਮੁਖਿ ਜਾਤਾ ਤੁਧੁ ਸਾਲਾਹੀ ॥ ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੧੬॥੩॥
ਮਾਰੂ ਮਹਲਾ ੧ ॥
ਆਦਿ ਜੁਗਾਦੀ ਅਪਰ ਅਪਾਰੇ ॥ ਆਦਿ ਨਿਰੰਜਨ ਖਸਮ ਹਮਾਰੇ ॥ ਸਾਚੇ ਜੋਗ ਜੁਗਤਿ ਵੀਚਾਰੀ ਸਾਚੇ ਤਾੜੀ ਲਾਈ ਹੇ ॥੧॥
ਕੇਤੜਿਆ ਜੁਗ ਧੁੰਧੂਕਾਰੈ ॥ ਤਾੜੀ ਲਾਈ ਸਿਰਜਣਹਾਰੈ ॥ ਸਚੁ ਨਾਮੁ ਸਚੀ ਵਡਿਆਈ ਸਾਚੈ ਤਖਤਿ ਵਡਾਈ ਹੇ ॥੨॥
ਸਤਜੁਗਿ ਸਤੁ ਸੰਤੋਖੁ ਸਰੀਰਾ ॥ ਸਤਿ ਸਤਿ ਵਰਤੈ ਗਹਿਰ ਗੰਭੀਰਾ ॥ ਸਚਾ ਸਾਹਿਬੁ ਸਚੁ ਪਰਖੈ ਸਾਚੈ ਹੁਕਮਿ ਚਲਾਈ ਹੇ ॥੩॥
ਸਤ ਸੰਤੋਖੀ ਸਤਿਗੁਰੁ ਪੂਰਾ ॥ ਗੁਰ ਕਾ ਸਬਦੁ ਮਨੇ ਸੋ ਸੂਰਾ ॥ ਸਾਚੀ ਦਰਗਹ ਸਾਚੁ ਨਿਵਾਸਾ ਮਾਨੈ ਹੁਕਮੁ ਰਜਾਈ ਹੇ ॥੪॥
ਸਤਜੁਗਿ ਸਾਚੁ ਕਹੈ ਸਭੁ ਕੋਈ ॥ ਸਚਿ ਵਰਤੈ ਸਾਚਾ ਸੋਈ ॥ ਮਨਿ ਮੁਖਿ ਸਾਚੁ ਭਰਮ ਭਉ ਭੰਜਨੁ ਗੁਰਮੁਖਿ ਸਾਚੁ ਸਖਾਈ ਹੇ ॥੫॥
ਤ੍ਰੇਤੈ ਧਰਮ ਕਲਾ ਇਕ ਚੂਕੀ ॥ ਤੀਨਿ ਚਰਣ ਇਕ ਦੁਬਿਧਾ ਸੂਕੀ ॥ ਗੁਰਮੁਖਿ ਹੋਵੈ ਸੁ ਸਾਚੁ ਵਖਾਣੈ ਮਨਮੁਖਿ ਪਚੈ ਅਵਾਈ ਹੇ ॥੬॥
ਮਨਮੁਖਿ ਕਦੇ ਨ ਦਰਗਹ ਸੀਝੈ ॥ ਬਿਨੁ ਸਬਦੈ ਕਿਉ ਅੰਤਰੁ ਰੀਝੈ ॥ ਬਾਧੇ ਆਵਹਿ ਬਾਧੇ ਜਾਵਹਿ ਸੋਝੀ ਬੂਝ ਨ ਕਾਈ ਹੇ ॥੭॥
ਦਇਆ ਦੁਆਪੁਰਿ ਅਧੀ ਹੋਈ ॥
sachai uoopar avar na dheesai saache keemat paiee he ||8||
aaithai goilaRaa dhin chaare ||
khel tamaasaa dhu(n)dhookaare ||
baajee khel ge baajeegar jiau nis supanai bhakhalaiee he ||9||
tin kau takhat milee vaddiaaiee ||
nirabhau man vasiaa liv laiee ||
kha(n)ddee brahama(n)ddee paataalee pureeiee tirabhavan taaRee laiee he ||10||
saachee nagaree takhat sachaavaa ||
gurmukh saach milai sukh paavaa ||
saache saachai takhat vaddaiee haumai ganat gavaiee he ||11||
ganat ganeeaai sahasaa jeeaai ||
kiau sukh paavai dhooaai teeaai ||
niramal ek nira(n)jan dhaataa gur poore te pat paiee he ||12||
jug jug viralee gurmukh jaataa ||
saachaa rav rahiaa man raataa ||
tis kee oT gahee sukh paiaa man tan mail na kaiee he ||13||
jeebh rasain saachai raatee ||
har prabh sa(n)gee bhau na bharaatee ||
sravan srot raje gurbaanee jotee jot milaiee he ||14||
rakh rakh pair dhare pau dharanaa ||
jat kat dhekhau teree saranaa ||
dhukh sukh dheh toohai man bhaaveh tujh hee siau ban aaiee he ||15||
a(n)t kaal ko belee naahee ||
gurmukh jaataa tudh saalaahee ||
naanak naam rate bairaagee nij ghar taaRee laiee he ||16||3||
maaroo mahalaa pehilaa ||
aadh jugaadhee apar apaare ||
aadh nira(n)jan khasam hamaare ||
saache jog jugat veechaaree saache taaRee laiee he ||1||
ketaRiaa jug dhu(n)dhookaarai ||
taaRee laiee sirajanahaarai ||
sach naam sachee vaddiaaiee saachai takhat vaddaiee he ||2||
satajug sat sa(n)tokh sareeraa ||
sat sat varatai gahir ga(n)bheeraa ||
sachaa saahib sach parakhai saachai hukam chalaiee he ||3||
sat sa(n)tokhee satigur pooraa ||
gur kaa sabadh mane so sooraa ||
saachee dharageh saach nivaasaa maanai hukam rajaiee he ||4||
satajug saach kahai sabh koiee ||
sach varatai saachaa soiee ||
man mukh saach bharam bhau bha(n)jan gurmukh saach sakhaiee he ||5||
tretai dharam kalaa ik chookee ||
teen charan ik dhubidhaa sookee ||
gurmukh hovai su saach vakhaanai manmukh pachai avaiee he ||6||
manmukh kadhe na dharageh seejhai ||
bin sabadhai kiau a(n)tar reejhai ||
baadhe aaveh baadhe jaaveh sojhee boojh na kaiee he ||7||
dhiaa dhuaapur adhee hoiee ||