Sri Guru Granth Sahib

ਅੰਗ ੧੦੨੪

ਗੁਰਮੁਖਿ ਵਿਰਲਾ ਚੀਨੈ ਕੋਈ ॥ ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥੮॥
ਰਾਜੇ ਧਰਮੁ ਕਰਹਿ ਪਰਥਾਏ ॥ ਆਸਾ ਬੰਧੇ ਦਾਨੁ ਕਰਾਏ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਥਾਕੇ ਕਰਮ ਕਮਾਈ ਹੇ ॥੯॥
ਕਰਮ ਧਰਮ ਕਰਿ ਮੁਕਤਿ ਮੰਗਾਹੀ ॥ ਮੁਕਤਿ ਪਦਾਰਥੁ ਸਬਦਿ ਸਲਾਹੀ ॥ ਬਿਨੁ ਗੁਰ ਸਬਦੈ ਮੁਕਤਿ ਨ ਹੋਈ ਪਰਪੰਚੁ ਕਰਿ ਭਰਮਾਈ ਹੇ ॥੧੦॥
ਮਾਇਆ ਮਮਤਾ ਛੋਡੀ ਨ ਜਾਈ ॥ ਸੇ ਛੂਟੇ ਸਚੁ ਕਾਰ ਕਮਾਈ ॥ ਅਹਿਨਿਸਿ ਭਗਤਿ ਰਤੇ ਵੀਚਾਰੀ ਠਾਕੁਰ ਸਿਉ ਬਣਿ ਆਈ ਹੇ ॥੧੧॥
ਇਕਿ ਜਪ ਤਪ ਕਰਿ ਕਰਿ ਤੀਰਥ ਨਾਵਹਿ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ॥ ਹਠਿ ਨਿਗ੍ਰਹਿ ਅਪਤੀਜੁ ਨ ਭੀਜੈ ਬਿਨੁ ਹਰਿ ਗੁਰ ਕਿਨਿ ਪਤਿ ਪਾਈ ਹੇ ॥੧੨॥
ਕਲੀ ਕਾਲ ਮਹਿ ਇਕ ਕਲ ਰਾਖੀ ॥ ਬਿਨੁ ਗੁਰ ਪੂਰੇ ਕਿਨੈ ਨ ਭਾਖੀ ॥ ਮਨਮੁਖਿ ਕੂੜੁ ਵਰਤੈ ਵਰਤਾਰਾ ਬਿਨੁ ਸਤਿਗੁਰ ਭਰਮੁ ਨ ਜਾਈ ਹੇ ॥੧੩॥
ਸਤਿਗੁਰੁ ਵੇਪਰਵਾਹੁ ਸਿਰੰਦਾ ॥ ਨਾ ਜਮ ਕਾਣਿ ਨ ਛੰਦਾ ਬੰਦਾ ॥ ਜੋ ਤਿਸੁ ਸੇਵੇ ਸੋ ਅਬਿਨਾਸੀ ਨਾ ਤਿਸੁ ਕਾਲੁ ਸੰਤਾਈ ਹੇ ॥੧੪॥
ਗੁਰ ਮਹਿ ਆਪੁ ਰਖਿਆ ਕਰਤਾਰੇ ॥ ਗੁਰਮੁਖਿ ਕੋਟਿ ਅਸੰਖ ਉਧਾਰੇ ॥ ਸਰਬ ਜੀਆ ਜਗਜੀਵਨੁ ਦਾਤਾ ਨਿਰਭਉ ਮੈਲੁ ਨ ਕਾਈ ਹੇ ॥੧੫॥
ਸਗਲੇ ਜਾਚਹਿ ਗੁਰ ਭੰਡਾਰੀ ॥ ਆਪਿ ਨਿਰੰਜਨੁ ਅਲਖ ਅਪਾਰੀ ॥ ਨਾਨਕੁ ਸਾਚੁ ਕਹੈ ਪ੍ਰਭ ਜਾਚੈ ਮੈ ਦੀਜੈ ਸਾਚੁ ਰਜਾਈ ਹੇ ॥੧੬॥੪॥
ਮਾਰੂ ਮਹਲਾ ੧ ॥
ਸਾਚੈ ਮੇਲੇ ਸਬਦਿ ਮਿਲਾਏ ॥ ਜਾ ਤਿਸੁ ਭਾਣਾ ਸਹਜਿ ਸਮਾਏ ॥ ਤ੍ਰਿਭਵਣ ਜੋਤਿ ਧਰੀ ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥੧॥
ਜਿਸ ਕੇ ਚਾਕਰ ਤਿਸ ਕੀ ਸੇਵਾ ॥ ਸਬਦਿ ਪਤੀਜੈ ਅਲਖ ਅਭੇਵਾ ॥ ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥੨॥
ਦੇਦੇ ਤੋਟਿ ਨ ਆਵੈ ਸਾਚੇ ॥ ਲੈ ਲੈ ਮੁਕਰਿ ਪਉਦੇ ਕਾਚੇ ॥ ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥੩॥
ਗੁਰਮੁਖਿ ਜਾਗਿ ਰਹੇ ਦਿਨ ਰਾਤੀ ॥ ਸਾਚੇ ਕੀ ਲਿਵ ਗੁਰਮਤਿ ਜਾਤੀ ॥ ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥੪॥
ਕੂੜੇ ਆਵੈ ਕੂੜੇ ਜਾਵੈ ॥ ਕੂੜੇ ਰਾਤੀ ਕੂੜੁ ਕਮਾਵੈ ॥ ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥੫॥
ਕੂੜਿ ਮੁਠੀ ਠਗੀ ਠਗਵਾੜੀ ॥ ਜਿਉ ਵਾੜੀ ਓਜਾੜਿ ਉਜਾੜੀ ॥ ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ ॥੬॥
ਭੋਜਨੁ ਸਾਚੁ ਮਿਲੈ ਆਘਾਈ ॥ ਨਾਮ ਰਤਨੁ ਸਾਚੀ ਵਡਿਆਈ ॥ ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ ਮਿਲਾਈ ਹੇ ॥੭॥

Ang 1024

gurmukh viralaa cheenai koiee ||
dhui pag dharam dhare dharaneedhar gurmukh saach tithaiee he ||8||
raaje dharam kareh parathaae ||
aasaa ba(n)dhe dhaan karaae ||
raam naam bin mukat na hoiee thaake karam kamaiee he ||9||
karam dharam kar mukat ma(n)gaahee ||
mukat padhaarath sabadh salaahee ||
bin gur sabadhai mukat na hoiee parapa(n)ch kar bharamaiee he ||10||
maiaa mamataa chhoddee na jaiee ||
se chhooTe sach kaar kamaiee ||
ahinis bhagat rate veechaaree Thaakur siau ban aaiee he ||11||
eik jap tap kar kar teerath naaveh ||
jiau tudh bhaavai tivai chalaaveh ||
haTh nigreh apateej na bheejai bin har gur kin pat paiee he ||12||
kalee kaal meh ik kal raakhee ||
bin gur poore kinai na bhaakhee ||
manmukh kooR varatai varataaraa bin satigur bharam na jaiee he ||13||
satigur veparavaahu sira(n)dhaa ||
naa jam kaan na chha(n)dhaa ba(n)dhaa ||
jo tis seve so abinaasee naa tis kaal sa(n)taiee he ||14||
gur meh aap rakhiaa karataare ||
gurmukh koT asa(n)kh udhaare ||
sarab jeeaa jagajeevan dhaataa nirabhau mail na kaiee he ||15||
sagale jaacheh gur bha(n)ddaaree ||
aap nira(n)jan alakh apaaree ||
naanak saach kahai prabh jaachai mai dheejai saach rajaiee he ||16||4||
maaroo mahalaa pehilaa ||
saachai mele sabadh milaae ||
jaa tis bhaanaa sahaj samaae ||
tirabhavan jot dharee paramesar avar na dhoojaa bhaiee he ||1||
jis ke chaakar tis kee sevaa ||
sabadh pateejai alakh abhevaa ||
bhagataa kaa gunakaaree karataa bakhas le vaddiaaiee he ||2||
dhedhe toT na aavai saache ||
lai lai mukar paudhe kaache ||
mool na boojheh saach na reejheh dhoojai bharam bhulaiee he ||3||
gurmukh jaag rahe dhin raatee ||
saache kee liv gurmat jaatee ||
manmukh soi rahe se looTe gurmukh saabat bhaiee he ||4||
kooRe aavai kooRe jaavai ||
kooRe raatee kooR kamaavai ||
sabadh mile se dharageh paidhe gurmukh surat samaiee he ||5||
kooR muThee Thagee ThagavaaRee ||
jiau vaaRee ojaaR ujaaRee ||
naam binaa kichh saadh na laagai har bisariaai dhukh paiee he ||6||
bhojan saach milai aaghaiee ||
naam ratan saachee vaddiaaiee ||
cheenai aap pachhaanai soiee jotee jot milaiee he ||7||