Sri Guru Granth Sahib

ਅੰਗ ੧੦੨੫

ਨਾਵਹੁ ਭੁਲੀ ਚੋਟਾ ਖਾਏ ॥ ਬਹੁਤੁ ਸਿਆਣਪ ਭਰਮੁ ਨ ਜਾਏ ॥ ਪਚਿ ਪਚਿ ਮੁਏ ਅਚੇਤ ਨ ਚੇਤਹਿ ਅਜਗਰਿ ਭਾਰਿ ਲਦਾਈ ਹੇ ॥੮॥
ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥ ਮੈ ਦੇਖਾਲਿਹੁ ਤਿਸੁ ਸਾਲਾਹੀ ॥ ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥੯॥
ਪ੍ਰਭ ਕੀ ਗਤਿ ਮਿਤਿ ਕੋਇ ਨ ਪਾਵੈ ॥ ਜੇ ਕੋ ਵਡਾ ਕਹਾਇ ਵਡਾਈ ਖਾਵੈ ॥ ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥੧੦॥
ਵਡੀ ਵਡਿਆਈ ਵੇਪਰਵਾਹੇ ॥ ਆਪਿ ਉਪਾਏ ਦਾਨੁ ਸਮਾਹੇ ॥ ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥੧੧॥
ਇਕਿ ਸੋਗੀ ਇਕਿ ਰੋਗਿ ਵਿਆਪੇ ॥ ਜੋ ਕਿਛੁ ਕਰੇ ਸੁ ਆਪੇ ਆਪੇ ॥ ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥੧੨॥
ਇਕਿ ਨਾਗੇ ਭੂਖੇ ਭਵਹਿ ਭਵਾਏ ॥ ਇਕਿ ਹਠੁ ਕਰਿ ਮਰਹਿ ਨ ਕੀਮਤਿ ਪਾਏ ॥ ਗਤਿ ਅਵਿਗਤ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥੧੩॥
ਇਕਿ ਤੀਰਥਿ ਨਾਵਹਿ ਅੰਨੁ ਨ ਖਾਵਹਿ ॥ ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ ਪਾਰਿ ਲੰਘਾਈ ਹੇ ॥੧੪॥
ਗੁਰਮਤਿ ਛੋਡਹਿ ਉਝੜਿ ਜਾਈ ॥ ਮਨਮੁਖਿ ਰਾਮੁ ਨ ਜਪੈ ਅਵਾਈ ॥ ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥੧੫॥
ਹੁਕਮੇ ਆਵੈ ਹੁਕਮੇ ਜਾਵੈ ॥ ਬੂਝੈ ਹੁਕਮੁ ਸੋ ਸਾਚਿ ਸਮਾਵੈ ॥ ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥੧੬॥੫॥
ਮਾਰੂ ਮਹਲਾ ੧ ॥
ਆਪੇ ਕਰਤਾ ਪੁਰਖੁ ਬਿਧਾਤਾ ॥ ਜਿਨਿ ਆਪੇ ਆਪਿ ਉਪਾਇ ਪਛਾਤਾ ॥ ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥੧॥
ਆਪੇ ਨੇੜੈ ਨਾਹੀ ਦੂਰੇ ॥ ਬੂਝਹਿ ਗੁਰਮੁਖਿ ਸੇ ਜਨ ਪੂਰੇ ॥ ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥੨॥
ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥ ਹਰਿ ਗੁਣ ਗਾਵਹਿ ਰਸਨ ਰਸੇਰੇ ॥ ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥
ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥ ਸੰਗਤਿ ਕੁਲ ਤਾਰੇ ਸਾਚੁ ਪਰੀਸਹਿ ॥ ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥੪॥
ਬੂਝਹੁ ਹਰਿ ਜਨ ਸਤਿਗੁਰ ਬਾਣੀ ॥ ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥ ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ ਧਿਆਈ ਹੇ ॥੫॥
ਛੋਡਹੁ ਪ੍ਰਾਣੀ ਕੂੜ ਕਬਾੜਾ ॥ ਕੂੜੁ ਮਾਰੇ ਕਾਲੁ ਉਛਾਹਾੜਾ ॥ ਸਾਕਤ ਕੂੜਿ ਪਚਹਿ ਮਨਿ ਹਉਮੈ ਦੁਹੁ ਮਾਰਗਿ ਪਚੈ ਪਚਾਈ ਹੇ ॥੬॥

Ang 1025

naavahu bhulee choTaa khaae ||
bahut siaanap bharam na jaae ||
pach pach mue achet na cheteh ajagar bhaar ladhaiee he ||8||
bin baadh birodheh koiee naahee ||
mai dhekhaalih tis saalaahee ||
man tan arap milai jagajeevan har siau banat banaiee he ||9||
prabh kee gat mit koi na paavai ||
je ko vaddaa kahai vaddaiee khaavai ||
saache saahib toT na dhaatee sagalee tineh upaiee he ||10||
vaddee vaddiaaiee veparavaahe ||
aap upaae dhaan samaahe ||
aap dhiaal dhoor nahee dhaataa miliaa sahaj rajaiee he ||11||
eik sogee ik rog viaape ||
jo kichh kare su aape aape ||
bhagat bhaau gur kee mat pooree anahadh sabadh lakhaiee he ||12||
eik naage bhookhe bhaveh bhavaae ||
eik haTh kar mareh na keemat paae ||
gat avigat kee saar na jaanai boojhai sabadh kamaiee he ||13||
eik teerath naaveh a(n)n na khaaveh ||
eik agan jalaaveh dheh khapaaveh ||
raam naam bin mukat na hoiee kit bidh paar la(n)ghaiee he ||14||
gurmat chhoddeh ujhaR jaiee ||
manmukh raam na japai avaiee ||
pach pach booddeh kooR kamaaveh kooR kaal bairaiee he ||15||
hukame aavai hukame jaavai ||
boojhai hukam so saach samaavai ||
naanak saach milai man bhaavai gurmukh kaar kamaiee he ||16||5||
maaroo mahalaa pehilaa ||
aape karataa purakh bidhaataa ||
jin aape aap upai pachhaataa ||
aape satigur aape sevak aape sirasaT upaiee he ||1||
aape neRai naahee dhoore ||
boojheh gurmukh se jan poore ||
tin kee sa(n)gat ahinis laahaa gur sa(n)gat eh vaddaiee he ||2||
jug jug sa(n)t bhale prabh tere ||
har gun gaaveh rasan rasere ||
ausatat kareh parahar dhukh dhaaladh jin naahee chi(n)t paraiee he ||3||
oi jaagat raheh na soote dheeseh ||
sa(n)gat kul taare saach pareeseh ||
kalimal mail naahee te niramal oi raheh bhagat liv laiee he ||4||
boojhahu har jan satigur baanee ||
eh joban saas hai dheh puraanee ||
aaj kaal mar jaieeaai praanee har jap jap ridhai dhiaaiee he ||5||
chhoddahu praanee kooR kabaaRaa ||
kooR maare kaal uchhaahaaRaa ||
saakat kooR pacheh man haumai dhuh maarag pachai pachaiee he ||6||