ਛੋਡਿਹੁ ਨਿੰਦਾ ਤਾਤਿ ਪਰਾਈ ॥ ਪੜਿ ਪੜਿ ਦਝਹਿ ਸਾਤਿ ਨ ਆਈ ॥ ਮਿਲਿ ਸਤਸੰਗਤਿ ਨਾਮੁ ਸਲਾਹਹੁ ਆਤਮ ਰਾਮੁ ਸਖਾਈ ਹੇ ॥੭॥
ਛੋਡਹੁ ਕਾਮ ਕ੍ਰੋਧੁ ਬੁਰਿਆਈ ॥ ਹਉਮੈ ਧੰਧੁ ਛੋਡਹੁ ਲੰਪਟਾਈ ॥ ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥੮॥
ਆਗੈ ਬਿਮਲ ਨਦੀ ਅਗਨਿ ਬਿਖੁ ਝੇਲਾ ॥ ਤਿਥੈ ਅਵਰੁ ਨ ਕੋਈ ਜੀਉ ਇਕੇਲਾ ॥ ਭੜ ਭੜ ਅਗਨਿ ਸਾਗਰੁ ਦੇ ਲਹਰੀ ਪੜਿ ਦਝਹਿ ਮਨਮੁਖ ਤਾਈ ਹੇ ॥੯॥
ਗੁਰ ਪਹਿ ਮੁਕਤਿ ਦਾਨੁ ਦੇ ਭਾਣੈ ॥ ਜਿਨਿ ਪਾਇਆ ਸੋਈ ਬਿਧਿ ਜਾਣੈ ॥ ਜਿਨ ਪਾਇਆ ਤਿਨ ਪੂਛਹੁ ਭਾਈ ਸੁਖੁ ਸਤਿਗੁਰ ਸੇਵ ਕਮਾਈ ਹੇ ॥੧੦॥
ਗੁਰ ਬਿਨੁ ਉਰਝਿ ਮਰਹਿ ਬੇਕਾਰਾ ॥ ਜਮੁ ਸਿਰਿ ਮਾਰੇ ਕਰੇ ਖੁਆਰਾ ॥ ਬਾਧੇ ਮੁਕਤਿ ਨਾਹੀ ਨਰ ਨਿੰਦਕ ਡੂਬਹਿ ਨਿੰਦ ਪਰਾਈ ਹੇ ॥੧੧॥
ਬੋਲਹੁ ਸਾਚੁ ਪਛਾਣਹੁ ਅੰਦਰਿ ॥ ਦੂਰਿ ਨਾਹੀ ਦੇਖਹੁ ਕਰਿ ਨੰਦਰਿ ॥ ਬਿਘਨੁ ਨਾਹੀ ਗੁਰਮੁਖਿ ਤਰੁ ਤਾਰੀ ਇਉ ਭਵਜਲੁ ਪਾਰਿ ਲੰਘਾਈ ਹੇ ॥੧੨॥
ਦੇਹੀ ਅੰਦਰਿ ਨਾਮੁ ਨਿਵਾਸੀ ॥ ਆਪੇ ਕਰਤਾ ਹੈ ਅਬਿਨਾਸੀ ॥ ਨਾ ਜੀਉ ਮਰੈ ਨ ਮਾਰਿਆ ਜਾਈ ਕਰਿ ਦੇਖੈ ਸਬਦਿ ਰਜਾਈ ਹੇ ॥੧੩॥
ਓਹੁ ਨਿਰਮਲੁ ਹੈ ਨਾਹੀ ਅੰਧਿਆਰਾ ॥ ਓਹੁ ਆਪੇ ਤਖਤਿ ਬਹੈ ਸਚਿਆਰਾ ॥ ਸਾਕਤ ਕੂੜੇ ਬੰਧਿ ਭਵਾਈਅਹਿ ਮਰਿ ਜਨਮਹਿ ਆਈ ਜਾਈ ਹੇ ॥੧੪॥
ਗੁਰ ਕੇ ਸੇਵਕ ਸਤਿਗੁਰ ਪਿਆਰੇ ॥ ਓਇ ਬੈਸਹਿ ਤਖਤਿ ਸੁ ਸਬਦੁ ਵੀਚਾਰੇ ॥ ਤਤੁ ਲਹਹਿ ਅੰਤਰਗਤਿ ਜਾਣਹਿ ਸਤਸੰਗਤਿ ਸਾਚੁ ਵਡਾਈ ਹੇ ॥੧੫॥
ਆਪਿ ਤਰੈ ਜਨੁ ਪਿਤਰਾ ਤਾਰੇ ॥ ਸੰਗਤਿ ਮੁਕਤਿ ਸੁ ਪਾਰਿ ਉਤਾਰੇ ॥ ਨਾਨਕੁ ਤਿਸ ਕਾ ਲਾਲਾ ਗੋਲਾ ਜਿਨਿ ਗੁਰਮੁਖਿ ਹਰਿ ਲਿਵ ਲਾਈ ਹੇ ॥੧੬॥੬॥
ਮਾਰੂ ਮਹਲਾ ੧ ॥
ਕੇਤੇ ਜੁਗ ਵਰਤੇ ਗੁਬਾਰੈ ॥ ਤਾੜੀ ਲਾਈ ਅਪਰ ਅਪਾਰੈ ॥ ਧੁੰਧੂਕਾਰਿ ਨਿਰਾਲਮੁ ਬੈਠਾ ਨਾ ਤਦਿ ਧੰਧੁ ਪਸਾਰਾ ਹੇ ॥੧॥
ਜੁਗ ਛਤੀਹ ਤਿਨੈ ਵਰਤਾਏ ॥ ਜਿਉ ਤਿਸੁ ਭਾਣਾ ਤਿਵੈ ਚਲਾਏ ॥ ਤਿਸਹਿ ਸਰੀਕੁ ਨ ਦੀਸੈ ਕੋਈ ਆਪੇ ਅਪਰ ਅਪਾਰਾ ਹੇ ॥੨॥
ਗੁਪਤੇ ਬੂਝਹੁ ਜੁਗ ਚਤੁਆਰੇ ॥ ਘਟਿ ਘਟਿ ਵਰਤੈ ਉਦਰ ਮਝਾਰੇ ॥ ਜੁਗੁ ਜੁਗੁ ਏਕਾ ਏਕੀ ਵਰਤੈ ਕੋਈ ਬੂਝੈ ਗੁਰ ਵੀਚਾਰਾ ਹੇ ॥੩॥
ਬਿੰਦੁ ਰਕਤੁ ਮਿਲਿ ਪਿੰਡੁ ਸਰੀਆ ॥ ਪਉਣੁ ਪਾਣੀ ਅਗਨੀ ਮਿਲਿ ਜੀਆ ॥ ਆਪੇ ਚੋਜ ਕਰੇ ਰੰਗ ਮਹਲੀ ਹੋਰ ਮਾਇਆ ਮੋਹ ਪਸਾਰਾ ਹੇ ॥੪॥
ਗਰਭ ਕੁੰਡਲ ਮਹਿ ਉਰਧ ਧਿਆਨੀ ॥ ਆਪੇ ਜਾਣੈ ਅੰਤਰਜਾਮੀ ॥ ਸਾਸਿ ਸਾਸਿ ਸਚੁ ਨਾਮੁ ਸਮਾਲੇ ਅੰਤਰਿ ਉਦਰ ਮਝਾਰਾ ਹੇ ॥੫॥
chhoddih ni(n)dhaa taat paraiee ||
paR paR dhajheh saat na aaiee ||
mil satasa(n)gat naam salaahahu aatam raam sakhaiee he ||7||
chhoddahu kaam karodh buriaaiee ||
haumai dha(n)dh chhoddahu la(n)paTaiee ||
satigur saran parahu taa ubarahu iau tareeaai bhavajal bhaiee he ||8||
aagai bimal nadhee agan bikh jhelaa ||
tithai avar na koiee jeeau ikelaa ||
bhaR bhaR agan saagar dhe laharee paR dhajheh manmukh taiee he ||9||
gur peh mukat dhaan dhe bhaanai ||
jin paiaa soiee bidh jaanai ||
jin paiaa tin poochhahu bhaiee sukh satigur sev kamaiee he ||10||
gur bin urajh mareh bekaaraa ||
jam sir maare kare khuaaraa ||
baadhe mukat naahee nar ni(n)dhak ddoobeh ni(n)dh paraiee he ||11||
bolahu saach pachhaanahu a(n)dhar ||
dhoor naahee dhekhahu kar na(n)dhar ||
bighan naahee gurmukh tar taaree iau bhavajal paar la(n)ghaiee he ||12||
dhehee a(n)dhar naam nivaasee ||
aape karataa hai abinaasee ||
naa jeeau marai na maariaa jaiee kar dhekhai sabadh rajaiee he ||13||
oh niramal hai naahee a(n)dhiaaraa ||
oh aape takhat bahai sachiaaraa ||
saakat kooRe ba(n)dh bhavaie’eeh mar janameh aaiee jaiee he ||14||
gur ke sevak satigur piaare ||
oi baiseh takhat su sabadh veechaare ||
tat laheh a(n)taragat jaaneh satasa(n)gat saach vaddaiee he ||15||
aap tarai jan pitaraa taare ||
sa(n)gat mukat su paar utaare ||
naanak tis kaa laalaa golaa jin gurmukh har liv laiee he ||16||6||
maaroo mahalaa pehilaa ||
kete jug varate gubaarai ||
taaRee laiee apar apaarai ||
dhu(n)dhookaar niraalam baiThaa naa tadh dha(n)dh pasaaraa he ||1||
jug chhateeh tinai varataae ||
jiau tis bhaanaa tivai chalaae ||
tiseh sareek na dheesai koiee aape apar apaaraa he ||2||
gupate boojhahu jug chatuaare ||
ghaT ghaT varatai udhar majhaare ||
jug jug ekaa ekee varatai koiee boojhai gur veechaaraa he ||3||
bi(n)dh rakat mil pi(n)dd sareeaa ||
paun paanee aganee mil jeeaa ||
aape choj kare ra(n)g mahalee hor maiaa moh pasaaraa he ||4||
garabh ku(n)ddal meh uradh dhiaanee ||
aape jaanai a(n)tarajaamee ||
saas saas sach naam samaale a(n)tar udhar majhaaraa he ||5||