ਚਾਰਿ ਪਦਾਰਥ ਲੈ ਜਗਿ ਆਇਆ ॥ ਸਿਵ ਸਕਤੀ ਘਰਿ ਵਾਸਾ ਪਾਇਆ ॥ ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥੬॥
ਬਾਲਕੁ ਮਰੈ ਬਾਲਕ ਕੀ ਲੀਲਾ ॥ ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥ ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥੭॥
ਭਰਿ ਜੋਬਨਿ ਮਰਿ ਜਾਹਿ ਕਿ ਕੀਜੈ ॥ ਮੇਰਾ ਮੇਰਾ ਕਰਿ ਰੋਵੀਜੈ ॥ ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ ਸੰਸਾਰਾ ਹੇ ॥੮॥
ਕਾਲੀ ਹੂ ਫੁਨਿ ਧਉਲੇ ਆਏ ॥ ਵਿਣੁ ਨਾਵੈ ਗਥੁ ਗਇਆ ਗਵਾਏ ॥ ਦੁਰਮਤਿ ਅੰਧੁਲਾ ਬਿਨਸਿ ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥੯॥
ਆਪੁ ਵੀਚਾਰਿ ਨ ਰੋਵੈ ਕੋਈ ॥ ਸਤਿਗੁਰੁ ਮਿਲੈ ਤ ਸੋਝੀ ਹੋਈ ॥ ਬਿਨੁ ਗੁਰ ਬਜਰ ਕਪਾਟ ਨ ਖੂਲਹਿ ਸਬਦਿ ਮਿਲੈ ਨਿਸਤਾਰਾ ਹੇ ॥੧੦॥
ਬਿਰਧਿ ਭਇਆ ਤਨੁ ਛੀਜੈ ਦੇਹੀ ॥ ਰਾਮੁ ਨ ਜਪਈ ਅੰਤਿ ਸਨੇਹੀ ॥ ਨਾਮੁ ਵਿਸਾਰਿ ਚਲੈ ਮੁਹਿ ਕਾਲੈ ਦਰਗਹ ਝੂਠੁ ਖੁਆਰਾ ਹੇ ॥੧੧॥
ਨਾਮੁ ਵਿਸਾਰਿ ਚਲੈ ਕੂੜਿਆਰੋ ॥ ਆਵਤ ਜਾਤ ਪੜੈ ਸਿਰਿ ਛਾਰੋ ॥ ਸਾਹੁਰੜੈ ਘਰਿ ਵਾਸੁ ਨ ਪਾਏ ਪੇਈਅੜੈ ਸਿਰਿ ਮਾਰਾ ਹੇ ॥੧੨॥
ਖਾਜੈ ਪੈਝੈ ਰਲੀ ਕਰੀਜੈ ॥ ਬਿਨੁ ਅਭ ਭਗਤੀ ਬਾਦਿ ਮਰੀਜੈ ॥ ਸਰ ਅਪਸਰ ਕੀ ਸਾਰ ਨ ਜਾਣੈ ਜਮੁ ਮਾਰੇ ਕਿਆ ਚਾਰਾ ਹੇ ॥੧੩॥
ਪਰਵਿਰਤੀ ਨਰਵਿਰਤਿ ਪਛਾਣੈ ॥ ਗੁਰ ਕੈ ਸੰਗਿ ਸਬਦਿ ਘਰੁ ਜਾਣੈ ॥ ਕਿਸ ਹੀ ਮੰਦਾ ਆਖਿ ਨ ਚਲੈ ਸਚਿ ਖਰਾ ਸਚਿਆਰਾ ਹੇ ॥੧੪॥
ਸਾਚ ਬਿਨਾ ਦਰਿ ਸਿਝੈ ਨ ਕੋਈ ॥ ਸਾਚ ਸਬਦਿ ਪੈਝੈ ਪਤਿ ਹੋਈ ॥ ਆਪੇ ਬਖਸਿ ਲਏ ਤਿਸੁ ਭਾਵੈ ਹਉਮੈ ਗਰਬੁ ਨਿਵਾਰਾ ਹੇ ॥੧੫॥
ਗੁਰ ਕਿਰਪਾ ਤੇ ਹੁਕਮੁ ਪਛਾਣੈ ॥ ਜੁਗਹ ਜੁਗੰਤਰ ਕੀ ਬਿਧਿ ਜਾਣੈ ॥ ਨਾਨਕ ਨਾਮੁ ਜਪਹੁ ਤਰੁ ਤਾਰੀ ਸਚੁ ਤਾਰੇ ਤਾਰਣਹਾਰਾ ਹੇ ॥੧੬॥੧॥੭॥
ਮਾਰੂ ਮਹਲਾ ੧ ॥
ਹਰਿ ਸਾ ਮੀਤੁ ਨਾਹੀ ਮੈ ਕੋਈ ॥ ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥ ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥
ਗੁਰੁ ਸਰਵਰੁ ਹਮ ਹੰਸ ਪਿਆਰੇ ॥ ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥ ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥
ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥ ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥ ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥
ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥ ਓਹੁ ਆਦਿ ਜੁਗਾਦੀ ਰਾਮ ਸਨੇਹੀ ॥ ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥
chaar padhaarath lai jag aaiaa ||
siv sakatee ghar vaasaa paiaa ||
ek visaare taa piR haare a(n)dhulai naam visaaraa he ||6||
baalak marai baalak kee leelaa ||
keh keh roveh baal ra(n)geelaa ||
jis kaa saa so tin hee leeaa bhoolaa rovanahaaraa he ||7||
bhar joban mar jaeh k keejai ||
meraa meraa kar roveejai ||
maiaa kaaran roi vigoocheh dhirag jeevan sa(n)saaraa he ||8||
kaalee hoo fun dhaule aae ||
vin naavai gath giaa gavaae ||
dhuramat a(n)dhulaa binas binaasai mooThe roi pookaaraa he ||9||
aap veechaar na rovai koiee ||
satigur milai ta sojhee hoiee ||
bin gur bajar kapaaT na khooleh sabadh milai nisataaraa he ||10||
biradh bhiaa tan chheejai dhehee ||
raam na japiee a(n)t sanehee ||
naam visaar chalai muh kaalai dharageh jhooTh khuaaraa he ||11||
naam visaar chalai kooRiaaro ||
aavat jaat paRai sir chhaaro ||
saahuraRai ghar vaas na paae peieeaRai sir maaraa he ||12||
khaajai paijhai ralee kareejai ||
bin abh bhagatee baadh mareejai ||
sar apasar kee saar na jaanai jam maare kiaa chaaraa he ||13||
paraviratee naravirat pachhaanai ||
gur kai sa(n)g sabadh ghar jaanai ||
kis hee ma(n)dhaa aakh na chalai sach kharaa sachiaaraa he ||14||
saach binaa dhar sijhai na koiee ||
saach sabadh paijhai pat hoiee ||
aape bakhas le tis bhaavai haumai garab nivaaraa he ||15||
gur kirapaa te hukam pachhaanai ||
jugeh juga(n)tar kee bidh jaanai ||
naanak naam japahu tar taaree sach taare taaranahaaraa he ||16||1||7||
maaroo mahalaa pehilaa ||
har saa meet naahee mai koiee ||
jin tan man dheeaa surat samoiee ||
sarab jeeaa pratipaal samaale so a(n)tar dhaanaa beenaa he ||1||
gur saravar ham ha(n)s piaare ||
saagar meh ratan laal bahu saare ||
motee maanak heeraa har jas gaavat man tan bheenaa he ||2||
har agam agaahu agaadh niraalaa ||
har a(n)t na paieeaai gur gopaalaa ||
satigur mat taare taaranahaaraa mel le ra(n)g leenaa he ||3||
satigur baajhahu mukat kinehee ||
oh aadh jugaadhee raam sanehee ||
dharageh mukat kare kar kirapaa bakhase avagun keenaa he ||4||