ਸਤਿਗੁਰੁ ਦਾਤਾ ਮੁਕਤਿ ਕਰਾਏ ॥ ਸਭਿ ਰੋਗ ਗਵਾਏ ਅੰਮ੍ਰਿਤ ਰਸੁ ਪਾਏ ॥ ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥੫॥
ਕਾਇਆ ਹੰਸ ਪ੍ਰੀਤਿ ਬਹੁ ਧਾਰੀ ॥ ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥ ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਨ ਕੀਨਾ ਹੇ ॥੬॥
ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ ॥ ਪਉਣ ਪਾਣੀ ਬੈਸੰਤਰੁ ਗਾਜੈ ॥ ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਪਾਏ ਜੋ ਕਿਛੁ ਕੀਨਾ ਹੇ ॥੭॥
ਨਾਮੁ ਵਿਸਾਰਿ ਦੋਖ ਦੁਖ ਸਹੀਐ ॥ ਹੁਕਮੁ ਭਇਆ ਚਲਣਾ ਕਿਉ ਰਹੀਐ ॥ ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥੮॥
ਚਉਰਾਸੀਹ ਨਰਕ ਸਾਕਤੁ ਭੋਗਾਈਐ ॥ ਜੈਸਾ ਕੀਚੈ ਤੈਸੋ ਪਾਈਐ ॥ ਸਤਿਗੁਰ ਬਾਝਹੁ ਮੁਕਤਿ ਨ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥੯॥
ਖੰਡੇ ਧਾਰ ਗਲੀ ਅਤਿ ਭੀੜੀ ॥ ਲੇਖਾ ਲੀਜੈ ਤਿਲ ਜਿਉ ਪੀੜੀ ॥ ਮਾਤ ਪਿਤਾ ਕਲਤ੍ਰ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਨ ਕੀਨਾ ਹੇ ॥੧੦॥
ਮੀਤ ਸਖੇ ਕੇਤੇ ਜਗ ਮਾਹੀ ॥ ਬਿਨੁ ਗੁਰ ਪਰਮੇਸਰ ਕੋਈ ਨਾਹੀ ॥ ਗੁਰ ਕੀ ਸੇਵਾ ਮੁਕਤਿ ਪਰਾਇਣਿ ਅਨਦਿਨੁ ਕੀਰਤਨੁ ਕੀਨਾ ਹੇ ॥੧੧॥
ਕੂੜੁ ਛੋਡਿ ਸਾਚੇ ਕਉ ਧਾਵਹੁ ॥ ਜੋ ਇਛਹੁ ਸੋਈ ਫਲੁ ਪਾਵਹੁ ॥ ਸਾਚ ਵਖਰ ਕੇ ਵਾਪਾਰੀ ਵਿਰਲੇ ਲੈ ਲਾਹਾ ਸਉਦਾ ਕੀਨਾ ਹੇ ॥੧੨॥
ਹਰਿ ਹਰਿ ਨਾਮੁ ਵਖਰੁ ਲੈ ਚਲਹੁ ॥ ਦਰਸਨੁ ਪਾਵਹੁ ਸਹਜਿ ਮਹਲਹੁ ॥ ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥੧੩॥
ਪ੍ਰਭ ਬੇਅੰਤ ਗੁਰਮਤਿ ਕੋ ਪਾਵਹਿ ॥ ਗੁਰ ਕੈ ਸਬਦਿ ਮਨ ਕਉ ਸਮਝਾਵਹਿ ॥ ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ਇਉ ਆਤਮ ਰਾਮੈ ਲੀਨਾ ਹੇ ॥੧੪॥
ਨਾਰਦ ਸਾਰਦ ਸੇਵਕ ਤੇਰੇ ॥ ਤ੍ਰਿਭਵਣਿ ਸੇਵਕ ਵਡਹੁ ਵਡੇਰੇ ॥ ਸਭ ਤੇਰੀ ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥੧੫॥
ਇਕਿ ਦਰਿ ਸੇਵਹਿ ਦਰਦੁ ਵਞਾਏ ॥ ਓਇ ਦਰਗਹ ਪੈਧੇ ਸਤਿਗੁਰੂ ਛਡਾਏ ॥ ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਨ ਦੀਨਾ ਹੇ ॥੧੬॥
ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ ॥ ਜਿਤੁ ਪ੍ਰਭੁ ਪਾਵਹੁ ਗਣਤ ਨ ਕਾਈ ॥ ਹਉਮੈ ਮਾਰਿ ਕਰਹੁ ਗੁਰ ਸੇਵਾ ਜਨ ਨਾਨਕ ਹਰਿ ਰੰਗਿ ਭੀਨਾ ਹੇ ॥੧੭॥੨॥੮॥
ਮਾਰੂ ਮਹਲਾ ੧ ॥
ਅਸੁਰ ਸਘਾਰਣ ਰਾਮੁ ਹਮਾਰਾ ॥ ਘਟਿ ਘਟਿ ਰਮਈਆ ਰਾਮੁ ਪਿਆਰਾ ॥ ਨਾਲੇ ਅਲਖੁ ਨ ਲਖੀਐ ਮੂਲੇ ਗੁਰਮੁਖਿ ਲਿਖੁ ਵੀਚਾਰਾ ਹੇ ॥੧॥
ਗੁਰਮੁਖਿ ਸਾਧੂ ਸਰਣਿ ਤੁਮਾਰੀ ॥
satigur dhaataa mukat karaae ||
sabh rog gavaae a(n)mirat ras paae ||
jam jaagaat naahee kar laagai jis agan bujhee Thar seenaa he ||5||
kaiaa ha(n)s preet bahu dhaaree ||
oh jogee purakh oh su(n)dhar naaree ||
ahinis bhogai choj binodhee uTh chalatai mataa na keenaa he ||6||
sirasaT upai rahe prabh chhaajai ||
paun paanee baisa(n)tar gaajai ||
manooaa ddolai dhoot sa(n)gat mil so paae jo kichh keenaa he ||7||
naam visaar dhokh dhukh saheeaai ||
hukam bhiaa chalanaa kiau raheeaai ||
narak koop meh gote khaavai jiau jal te baahar meenaa he ||8||
chauraaseeh narak saakat bhogaieeaai ||
jaisaa keechai taiso paieeaai ||
satigur baajhahu mukat na hoiee kirat baadhaa gras dheenaa he ||9||
kha(n)dde dhaar galee at bheeRee ||
lekhaa leejai til jiau peeRee ||
maat pitaa kalatr sut belee naahee bin har ras mukat na keenaa he ||10||
meet sakhe kete jag maahee ||
bin gur paramesar koiee naahee ||
gur kee sevaa mukat parain anadhin keeratan keenaa he ||11||
kooR chhodd saache kau dhaavahu ||
jo ichhahu soiee fal paavahu ||
saach vakhar ke vaapaaree virale lai laahaa saudhaa keenaa he ||12||
har har naam vakhar lai chalahu ||
dharasan paavahu sahaj mahalahu ||
gurmukh khoj laheh jan poore iau samadharasee cheenaa he ||13||
prabh bea(n)t gurmat ko paaveh ||
gur kai sabadh man kau samajhaaveh ||
satigur kee baanee sat sat kar maanahu iau aatam raamai leenaa he ||14||
naaradh saaradh sevak tere ||
tirabhavan sevak vaddahu vaddere ||
sabh teree kudharat too sir sir dhaataa sabh tero kaaran keenaa he ||15||
eik dhar seveh dharadh van(j)aae ||
oi dharageh paidhe satiguroo chhaddaae ||
haumai ba(n)dhan satigur toRe chit cha(n)chal chalan na dheenaa he ||16||
satigur milahu cheenahu bidh saiee ||
jit prabh paavahu ganat na kaiee ||
haumai maar karahu gur sevaa jan naanak har ra(n)g bheenaa he ||17||2||8||
maaroo mahalaa pehilaa ||
asur saghaaran raam hamaaraa ||
ghaT ghaT ramieeaa raam piaaraa ||
naale alakh na lakheeaai moole gurmukh likh veechaaraa he ||1||
gurmukh saadhoo saran tumaaree ||