ਰਾਮ ਨਾਮੁ ਸਾਧੂ ਸਰਣਾਈ ॥ ਸਤਿਗੁਰ ਬਚਨੀ ਗਤਿ ਮਿਤਿ ਪਾਈ ॥ ਨਾਨਕ ਹਰਿ ਜਪਿ ਹਰਿ ਮਨ ਮੇਰੇ ਹਰਿ ਮੇਲੇ ਮੇਲਣਹਾਰਾ ਹੇ ॥੧੭॥੩॥੯॥
ਮਾਰੂ ਮਹਲਾ ੧ ॥
ਘਰਿ ਰਹੁ ਰੇ ਮਨ ਮੁਗਧ ਇਆਨੇ ॥ ਰਾਮੁ ਜਪਹੁ ਅੰਤਰਗਤਿ ਧਿਆਨੇ ॥ ਲਾਲਚ ਛੋਡਿ ਰਚਹੁ ਅਪਰੰਪਰਿ ਇਉ ਪਾਵਹੁ ਮੁਕਤਿ ਦੁਆਰਾ ਹੇ ॥੧॥
ਜਿਸੁ ਬਿਸਰਿਐ ਜਮੁ ਜੋਹਣਿ ਲਾਗੈ ॥ ਸਭਿ ਸੁਖ ਜਾਹਿ ਦੁਖਾ ਫੁਨਿ ਆਗੈ ॥ ਰਾਮ ਨਾਮੁ ਜਪਿ ਗੁਰਮੁਖਿ ਜੀਅੜੇ ਏਹੁ ਪਰਮ ਤਤੁ ਵੀਚਾਰਾ ਹੇ ॥੨॥
ਹਰਿ ਹਰਿ ਨਾਮੁ ਜਪਹੁ ਰਸੁ ਮੀਠਾ ॥ ਗੁਰਮੁਖਿ ਹਰਿ ਰਸੁ ਅੰਤਰਿ ਡੀਠਾ ॥ ਅਹਿਨਿਸਿ ਰਾਮ ਰਹਹੁ ਰੰਗਿ ਰਾਤੇ ਏਹੁ ਜਪੁ ਤਪੁ ਸੰਜਮੁ ਸਾਰਾ ਹੇ ॥੩॥
ਰਾਮ ਨਾਮੁ ਗੁਰ ਬਚਨੀ ਬੋਲਹੁ ॥ ਸੰਤ ਸਭਾ ਮਹਿ ਇਹੁ ਰਸੁ ਟੋਲਹੁ ॥ ਗੁਰਮਤਿ ਖੋਜਿ ਲਹਹੁ ਘਰੁ ਅਪਨਾ ਬਹੁੜਿ ਨ ਗਰਭ ਮਝਾਰਾ ਹੇ ॥੪॥
ਸਚੁ ਤੀਰਥਿ ਨਾਵਹੁ ਹਰਿ ਗੁਣ ਗਾਵਹੁ ॥ ਤਤੁ ਵੀਚਾਰਹੁ ਹਰਿ ਲਿਵ ਲਾਵਹੁ ॥ ਅੰਤ ਕਾਲਿ ਜਮੁ ਜੋਹਿ ਨ ਸਾਕੈ ਹਰਿ ਬੋਲਹੁ ਰਾਮੁ ਪਿਆਰਾ ਹੇ ॥੫॥
ਸਤਿਗੁਰੁ ਪੁਰਖੁ ਦਾਤਾ ਵਡ ਦਾਣਾ ॥ ਜਿਸੁ ਅੰਤਰਿ ਸਾਚੁ ਸੁ ਸਬਦਿ ਸਮਾਣਾ ॥ ਜਿਸ ਕਉ ਸਤਿਗੁਰੁ ਮੇਲਿ ਮਿਲਾਏ ਤਿਸੁ ਚੂਕਾ ਜਮ ਭੈ ਭਾਰਾ ਹੇ ॥੬॥
ਪੰਚ ਤਤੁ ਮਿਲਿ ਕਾਇਆ ਕੀਨੀ ॥ ਤਿਸ ਮਹਿ ਰਾਮ ਰਤਨੁ ਲੈ ਚੀਨੀ ॥ ਆਤਮ ਰਾਮੁ ਰਾਮੁ ਹੈ ਆਤਮ ਹਰਿ ਪਾਈਐ ਸਬਦਿ ਵੀਚਾਰਾ ਹੇ ॥੭॥
ਸਤ ਸੰਤੋਖਿ ਰਹਹੁ ਜਨ ਭਾਈ ॥ ਖਿਮਾ ਗਹਹੁ ਸਤਿਗੁਰ ਸਰਣਾਈ ॥ ਆਤਮੁ ਚੀਨਿ ਪਰਾਤਮੁ ਚੀਨਹੁ ਗੁਰ ਸੰਗਤਿ ਇਹੁ ਨਿਸਤਾਰਾ ਹੇ ॥੮॥
ਸਾਕਤ ਕੂੜ ਕਪਟ ਮਹਿ ਟੇਕਾ ॥ ਅਹਿਨਿਸਿ ਨਿੰਦਾ ਕਰਹਿ ਅਨੇਕਾ ॥ ਬਿਨੁ ਸਿਮਰਨ ਆਵਹਿ ਫੁਨਿ ਜਾਵਹਿ ਗ੍ਰਭ ਜੋਨੀ ਨਰਕ ਮਝਾਰਾ ਹੇ ॥੯॥
ਸਾਕਤ ਜਮ ਕੀ ਕਾਣਿ ਨ ਚੂਕੈ ॥ ਜਮ ਕਾ ਡੰਡੁ ਨ ਕਬਹੂ ਮੂਕੈ ॥ ਬਾਕੀ ਧਰਮ ਰਾਇ ਕੀ ਲੀਜੈ ਸਿਰਿ ਅਫਰਿਓ ਭਾਰੁ ਅਫਾਰਾ ਹੇ ॥੧੦॥
ਬਿਨੁ ਗੁਰ ਸਾਕਤੁ ਕਹਹੁ ਕੋ ਤਰਿਆ ॥ ਹਉਮੈ ਕਰਤਾ ਭਵਜਲਿ ਪਰਿਆ ॥ ਬਿਨੁ ਗੁਰ ਪਾਰੁ ਨ ਪਾਵੈ ਕੋਈ ਹਰਿ ਜਪੀਐ ਪਾਰਿ ਉਤਾਰਾ ਹੇ ॥੧੧॥
ਗੁਰ ਕੀ ਦਾਤਿ ਨ ਮੇਟੈ ਕੋਈ ॥ ਜਿਸੁ ਬਖਸੇ ਤਿਸੁ ਤਾਰੇ ਸੋਈ ॥ ਜਨਮ ਮਰਣ ਦੁਖੁ ਨੇੜਿ ਨ ਆਵੈ ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥੧੨॥
ਗੁਰ ਤੇ ਭੂਲੇ ਆਵਹੁ ਜਾਵਹੁ ॥ ਜਨਮਿ ਮਰਹੁ ਫੁਨਿ ਪਾਪ ਕਮਾਵਹੁ ॥ ਸਾਕਤ ਮੂੜ ਅਚੇਤ ਨ ਚੇਤਹਿ ਦੁਖੁ ਲਾਗੈ ਤਾ ਰਾਮੁ ਪੁਕਾਰਾ ਹੇ ॥੧੩॥
ਸੁਖੁ ਦੁਖੁ ਪੁਰਬ ਜਨਮ ਕੇ ਕੀਏ ॥ ਸੋ ਜਾਣੈ ਜਿਨਿ ਦਾਤੈ ਦੀਏ ॥ ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ ਸਹੁ ਅਪਣਾ ਕੀਆ ਕਰਾਰਾ ਹੇ ॥੧੪॥
raam naam saadhoo saranaiee ||
satigur bachanee gat mit paiee ||
naanak har jap har man mere har mele melanahaaraa he ||17||3||9||
maaroo mahalaa pehilaa ||
ghar rahu re man mugadh iaane ||
raam japahu a(n)taragat dhiaane ||
laalach chhodd rachahu apara(n)par iau paavahu mukat dhuaaraa he ||1||
jis bisariaai jam johan laagai ||
sabh sukh jaeh dhukhaa fun aagai ||
raam naam jap gurmukh jeeaRe eh param tat veechaaraa he ||2||
har har naam japahu ras meeThaa ||
gurmukh har ras a(n)tar ddeeThaa ||
ahinis raam rahahu ra(n)g raate eh jap tap sa(n)jam saaraa he ||3||
raam naam gur bachanee bolahu ||
sa(n)t sabhaa meh ih ras Tolahu ||
gurmat khoj lahahu ghar apanaa bahuR na garabh majhaaraa he ||4||
sach teerath naavahu har gun gaavahu ||
tat veechaarahu har liv laavahu ||
a(n)t kaal jam joh na saakai har bolahu raam piaaraa he ||5||
satigur purakh dhaataa vadd dhaanaa ||
jis a(n)tar saachu su sabadh samaanaa ||
jis kau satigur mel milaae tis chookaa jam bhai bhaaraa he ||6||
pa(n)ch tat mil kaiaa keenee ||
tis meh raam ratan lai cheenee ||
aatam raam raam hai aatam har paieeaai sabadh veechaaraa he ||7||
sat sa(n)tokh rahahu jan bhaiee ||
khimaa gahahu satigur saranaiee ||
aatam cheen paraatam cheenahu gur sa(n)gat ih nisataaraa he ||8||
saakat kooR kapaT meh Tekaa ||
ahinis ni(n)dhaa kareh anekaa ||
bin simaran aaveh fun jaaveh grabh jonee narak majhaaraa he ||9||
saakat jam kee kaan na chookai ||
jam kaa dda(n)dd na kabahoo mookai ||
baakee dharam rai kee leejai sir afario bhaar afaaraa he ||10||
bin gur saakat kahahu ko tariaa ||
haumai karataa bhavajal pariaa ||
bin gur paar na paavai koiee har japeeaai paar utaaraa he ||11||
gur kee dhaat na meTai koiee ||
jis bakhase tis taare soiee ||
janam maran dhukh neR na aavai man so prabh apar apaaraa he ||12||
gur te bhoole aavahu jaavahu ||
janam marahu fun paap kamaavahu ||
saakat mooR achet na cheteh dhukh laagai taa raam pukaaraa he ||13||
sukh dhukh purab janam ke ke’ee ||
so jaanai jin dhaatai dhe’ee ||
kis kau dhos dheh too praanee sahu apanaa keeaa karaaraa he ||14||