ਹਉਮੈ ਮਮਤਾ ਕਰਦਾ ਆਇਆ ॥ ਆਸਾ ਮਨਸਾ ਬੰਧਿ ਚਲਾਇਆ ॥ ਮੇਰੀ ਮੇਰੀ ਕਰਤ ਕਿਆ ਲੇ ਚਾਲੇ ਬਿਖੁ ਲਾਦੇ ਛਾਰ ਬਿਕਾਰਾ ਹੇ ॥੧੫॥
ਹਰਿ ਕੀ ਭਗਤਿ ਕਰਹੁ ਜਨ ਭਾਈ ॥ ਅਕਥੁ ਕਥਹੁ ਮਨੁ ਮਨਹਿ ਸਮਾਈ ॥ ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥੧੬॥
ਹਰਿ ਗੁਰ ਪੂਰੇ ਕੀ ਓਟ ਪਰਾਤੀ ॥ ਗੁਰਮੁਖਿ ਹਰਿ ਲਿਵ ਗੁਰਮੁਖਿ ਜਾਤੀ ॥ ਨਾਨਕ ਰਾਮ ਨਾਮਿ ਮਤਿ ਊਤਮ ਹਰਿ ਬਖਸੇ ਪਾਰਿ ਉਤਾਰਾ ਹੇ ॥੧੭॥੪॥੧੦॥
ਮਾਰੂ ਮਹਲਾ ੧ ॥
ਸਰਣਿ ਪਰੇ ਗੁਰਦੇਵ ਤੁਮਾਰੀ ॥ ਤੂ ਸਮਰਥੁ ਦਇਆਲੁ ਮੁਰਾਰੀ ॥ ਤੇਰੇ ਚੋਜ ਨ ਜਾਣੈ ਕੋਈ ਤੂ ਪੂਰਾ ਪੁਰਖੁ ਬਿਧਾਤਾ ਹੇ ॥੧॥
ਤੂ ਆਦਿ ਜੁਗਾਦਿ ਕਰਹਿ ਪ੍ਰਤਿਪਾਲਾ ॥ ਘਟਿ ਘਟਿ ਰੂਪੁ ਅਨੂਪੁ ਦਇਆਲਾ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ਸਭੁ ਤੇਰੋ ਕੀਆ ਕਮਾਤਾ ਹੇ ॥੨॥
ਅੰਤਰਿ ਜੋਤਿ ਭਲੀ ਜਗਜੀਵਨ ॥ ਸਭਿ ਘਟ ਭੋਗੈ ਹਰਿ ਰਸੁ ਪੀਵਨ ॥ ਆਪੇ ਲੇਵੈ ਆਪੇ ਦੇਵੈ ਤਿਹੁ ਲੋਈ ਜਗਤ ਪਿਤ ਦਾਤਾ ਹੇ ॥੩॥
ਜਗਤੁ ਉਪਾਇ ਖੇਲੁ ਰਚਾਇਆ ॥ ਪਵਣੈ ਪਾਣੀ ਅਗਨੀ ਜੀਉ ਪਾਇਆ ॥ ਦੇਹੀ ਨਗਰੀ ਨਉ ਦਰਵਾਜੇ ਸੋ ਦਸਵਾ ਗੁਪਤੁ ਰਹਾਤਾ ਹੇ ॥੪॥
ਚਾਰਿ ਨਦੀ ਅਗਨੀ ਅਸਰਾਲਾ ॥ ਕੋਈ ਗੁਰਮੁਖਿ ਬੂਝੈ ਸਬਦਿ ਨਿਰਾਲਾ ॥ ਸਾਕਤ ਦੁਰਮਤਿ ਡੂਬਹਿ ਦਾਝਹਿ ਗੁਰਿ ਰਾਖੇ ਹਰਿ ਲਿਵ ਰਾਤਾ ਹੇ ॥੫॥
ਅਪੁ ਤੇਜੁ ਵਾਇ ਪ੍ਰਿਥਮੀ ਆਕਾਸਾ ॥ ਤਿਨ ਮਹਿ ਪੰਚ ਤਤੁ ਘਰਿ ਵਾਸਾ ॥ ਸਤਿਗੁਰ ਸਬਦਿ ਰਹਹਿ ਰੰਗਿ ਰਾਤਾ ਤਜਿ ਮਾਇਆ ਹਉਮੈ ਭ੍ਰਾਤਾ ਹੇ ॥੬॥
ਇਹੁ ਮਨੁ ਭੀਜੈ ਸਬਦਿ ਪਤੀਜੈ ॥ ਬਿਨੁ ਨਾਵੈ ਕਿਆ ਟੇਕ ਟਿਕੀਜੈ ॥ ਅੰਤਰਿ ਚੋਰੁ ਮੁਹੈ ਘਰੁ ਮੰਦਰੁ ਇਨਿ ਸਾਕਤਿ ਦੂਤੁ ਨ ਜਾਤਾ ਹੇ ॥੭॥
ਦੁੰਦਰ ਦੂਤ ਭੂਤ ਭੀਹਾਲੇ ॥ ਖਿੰਚੋਤਾਣਿ ਕਰਹਿ ਬੇਤਾਲੇ ॥ ਸਬਦ ਸੁਰਤਿ ਬਿਨੁ ਆਵੈ ਜਾਵੈ ਪਤਿ ਖੋਈ ਆਵਤ ਜਾਤਾ ਹੇ ॥੮॥
ਕੂੜੁ ਕਲਰੁ ਤਨੁ ਭਸਮੈ ਢੇਰੀ ॥ ਬਿਨੁ ਨਾਵੈ ਕੈਸੀ ਪਤਿ ਤੇਰੀ ॥ ਬਾਧੇ ਮੁਕਤਿ ਨਾਹੀ ਜੁਗ ਚਾਰੇ ਜਮਕੰਕਰਿ ਕਾਲਿ ਪਰਾਤਾ ਹੇ ॥੯॥
ਜਮ ਦਰਿ ਬਾਧੇ ਮਿਲਹਿ ਸਜਾਈ ॥ ਤਿਸੁ ਅਪਰਾਧੀ ਗਤਿ ਨਹੀ ਕਾਈ ॥ ਕਰਣ ਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥੧੦॥
ਸਾਕਤੁ ਫਾਸੀ ਪੜੈ ਇਕੇਲਾ ॥ ਜਮ ਵਸਿ ਕੀਆ ਅੰਧੁ ਦੁਹੇਲਾ ॥ ਰਾਮ ਨਾਮ ਬਿਨੁ ਮੁਕਤਿ ਨ ਸੂਝੈ ਆਜੁ ਕਾਲਿ ਪਚਿ ਜਾਤਾ ਹੇ ॥੧੧॥
ਸਤਿਗੁਰ ਬਾਝੁ ਨ ਬੇਲੀ ਕੋਈ ॥ ਐਥੈ ਓਥੈ ਰਾਖਾ ਪ੍ਰਭੁ ਸੋਈ ॥ ਰਾਮ ਨਾਮੁ ਦੇਵੈ ਕਰਿ ਕਿਰਪਾ ਇਉ ਸਲਲੈ ਸਲਲ ਮਿਲਾਤਾ ਹੇ ॥੧੨॥
haumai mamataa karadhaa aaiaa ||
aasaa manasaa ba(n)dh chalaiaa ||
meree meree karat kiaa le chaale bikh laadhe chhaar bikaaraa he ||15||
har kee bhagat karahu jan bhaiee ||
akath kathahu man maneh samaiee ||
auTh chalataa Thaak rakhahu ghar apunai dhukh kaaTe kaaTanahaaraa he ||16||
har gur poore kee oT paraatee ||
gurmukh har liv gurmukh jaatee ||
naanak raam naam mat uootam har bakhase paar utaaraa he ||17||4||10||
maaroo mahalaa pehilaa ||
saran pare gurdhev tumaaree ||
too samarath dhiaal muraaree ||
tere choj na jaanai koiee too pooraa purakh bidhaataa he ||1||
too aadh jugaadh kareh pratipaalaa ||
ghaT ghaT roop anoop dhiaalaa ||
jiau tudh bhaavai tivai chalaaveh sabh tero keeaa kamaataa he ||2||
a(n)tar jot bhalee jagajeevan ||
sabh ghaT bhogai har ras peevan ||
aape levai aape dhevai tih loiee jagat pit dhaataa he ||3||
jagat upai khel rachaiaa ||
pavanai paanee aganee jeeau paiaa ||
dhehee nagaree nau dharavaaje so dhasavaa gupat rahaataa he ||4||
chaar nadhee aganee asaraalaa ||
koiee gurmukh boojhai sabadh niraalaa ||
saakat dhuramat ddoobeh dhaajheh gur raakhe har liv raataa he ||5||
ap tej vai pirathamee aakaasaa ||
tin meh pa(n)ch tat ghar vaasaa ||
satigur sabadh raheh ra(n)g raataa taj maiaa haumai bhraataa he ||6||
eih man bheejai sabadh pateejai ||
bin naavai kiaa Tek Tikeejai ||
a(n)tar chor muhai ghar ma(n)dhar in saakat dhoot na jaataa he ||7||
dhu(n)dhar dhoot bhoot bheehaale ||
khi(n)chotaan kareh betaale ||
sabadh surat bin aavai jaavai pat khoiee aavat jaataa he ||8||
kooR kalar tan bhasamai dderee ||
bin naavai kaisee pat teree ||
baadhe mukat naahee jug chaare jamaka(n)kar kaal paraataa he ||9||
jam dhar baadhe mileh sajaiee ||
tis aparaadhee gat nahee kaiee ||
karan palaav kare bilalaavai jiau ku(n)ddee meen paraataa he ||10||
saakat faasee paRai ikelaa ||
jam vas keeaa a(n)dh dhuhelaa ||
raam naam bin mukat na soojhai aaj kaal pach jaataa he ||11||
satigur baajh na belee koiee ||
aaithai othai raakhaa prabh soiee ||
raam naam dhevai kar kirapaa iau salalai salal milaataa he ||12||