ਭੂਲੇ ਸਿਖ ਗੁਰੂ ਸਮਝਾਏ ॥ ਉਝੜਿ ਜਾਦੇ ਮਾਰਗਿ ਪਾਏ ॥ ਤਿਸੁ ਗੁਰ ਸੇਵਿ ਸਦਾ ਦਿਨੁ ਰਾਤੀ ਦੁਖ ਭੰਜਨ ਸੰਗਿ ਸਖਾਤਾ ਹੇ ॥੧੩॥
ਗੁਰ ਕੀ ਭਗਤਿ ਕਰਹਿ ਕਿਆ ਪ੍ਰਾਣੀ ॥ ਬ੍ਰਹਮੈ ਇੰਦ੍ਰਿ ਮਹੇਸਿ ਨ ਜਾਣੀ ॥ ਸਤਿਗੁਰੁ ਅਲਖੁ ਕਹਹੁ ਕਿਉ ਲਖੀਐ ਜਿਸੁ ਬਖਸੇ ਤਿਸਹਿ ਪਛਾਤਾ ਹੇ ॥੧੪॥
ਅੰਤਰਿ ਪ੍ਰੇਮੁ ਪਰਾਪਤਿ ਦਰਸਨੁ ॥ ਗੁਰਬਾਣੀ ਸਿਉ ਪ੍ਰੀਤਿ ਸੁ ਪਰਸਨੁ ॥ ਅਹਿਨਿਸਿ ਨਿਰਮਲ ਜੋਤਿ ਸਬਾਈ ਘਟਿ ਦੀਪਕੁ ਗੁਰਮੁਖਿ ਜਾਤਾ ਹੇ ॥੧੫॥
ਭੋਜਨ ਗਿਆਨੁ ਮਹਾ ਰਸੁ ਮੀਠਾ ॥ ਜਿਨਿ ਚਾਖਿਆ ਤਿਨਿ ਦਰਸਨੁ ਡੀਠਾ ॥ ਦਰਸਨੁ ਦੇਖਿ ਮਿਲੇ ਬੈਰਾਗੀ ਮਨੁ ਮਨਸਾ ਮਾਰਿ ਸਮਾਤਾ ਹੇ ॥੧੬॥
ਸਤਿਗੁਰੁ ਸੇਵਹਿ ਸੇ ਪਰਧਾਨਾ ॥ ਤਿਨ ਘਟ ਘਟ ਅੰਤਰਿ ਬ੍ਰਹਮੁ ਪਛਾਨਾ ॥ ਨਾਨਕ ਹਰਿ ਜਸੁ ਹਰਿ ਜਨ ਕੀ ਸੰਗਤਿ ਦੀਜੈ ਜਿਨ ਸਤਿਗੁਰੁ ਹਰਿ ਪ੍ਰਭੁ ਜਾਤਾ ਹੇ ॥੧੭॥੫॥੧੧॥
ਮਾਰੂ ਮਹਲਾ ੧ ॥
ਸਾਚੇ ਸਾਹਿਬ ਸਿਰਜਣਹਾਰੇ ॥ ਜਿਨਿ ਧਰ ਚਕ੍ਰ ਧਰੇ ਵੀਚਾਰੇ ॥ ਆਪੇ ਕਰਤਾ ਕਰਿ ਕਰਿ ਵੇਖੈ ਸਾਚਾ ਵੇਪਰਵਾਹਾ ਹੇ ॥੧॥
ਵੇਕੀ ਵੇਕੀ ਜੰਤ ਉਪਾਏ ॥ ਦੁਇ ਪੰਦੀ ਦੁਇ ਰਾਹ ਚਲਾਏ ॥ ਗੁਰ ਪੂਰੇ ਵਿਣੁ ਮੁਕਤਿ ਨ ਹੋਈ ਸਚੁ ਨਾਮੁ ਜਪਿ ਲਾਹਾ ਹੇ ॥੨॥
ਪੜਹਿ ਮਨਮੁਖ ਪਰੁ ਬਿਧਿ ਨਹੀ ਜਾਨਾ ॥ ਨਾਮੁ ਨ ਬੂਝਹਿ ਭਰਮਿ ਭੁਲਾਨਾ ॥ ਲੈ ਕੈ ਵਢੀ ਦੇਨਿ ਉਗਾਹੀ ਦੁਰਮਤਿ ਕਾ ਗਲਿ ਫਾਹਾ ਹੇ ॥੩॥
ਸਿਮ੍ਰਿਤਿ ਸਾਸਤ੍ਰ ਪੜਹਿ ਪੁਰਾਣਾ ॥ ਵਾਦੁ ਵਖਾਣਹਿ ਤਤੁ ਨ ਜਾਣਾ ॥ ਵਿਣੁ ਗੁਰ ਪੂਰੇ ਤਤੁ ਨ ਪਾਈਐ ਸਚ ਸੂਚੇ ਸਚੁ ਰਾਹਾ ਹੇ ॥੪॥
ਸਭ ਸਾਲਾਹੇ ਸੁਣਿ ਸੁਣਿ ਆਖੈ ॥ ਆਪੇ ਦਾਨਾ ਸਚੁ ਪਰਾਖੈ ॥ ਜਿਨ ਕਉ ਨਦਰਿ ਕਰੇ ਪ੍ਰਭੁ ਅਪਨੀ ਗੁਰਮੁਖਿ ਸਬਦੁ ਸਲਾਹਾ ਹੇ ॥੫॥
ਸੁਣਿ ਸੁਣਿ ਆਖੈ ਕੇਤੀ ਬਾਣੀ ॥ ਸੁਣਿ ਕਹੀਐ ਕੋ ਅੰਤੁ ਨ ਜਾਣੀ ॥ ਜਾ ਕਉ ਅਲਖੁ ਲਖਾਏ ਆਪੇ ਅਕਥ ਕਥਾ ਬੁਧਿ ਤਾਹਾ ਹੇ ॥੬॥
ਜਨਮੇ ਕਉ ਵਾਜਹਿ ਵਾਧਾਏ ॥ ਸੋਹਿਲੜੇ ਅਗਿਆਨੀ ਗਾਏ ॥ ਜੋ ਜਨਮੈ ਤਿਸੁ ਸਰਪਰ ਮਰਣਾ ਕਿਰਤੁ ਪਇਆ ਸਿਰਿ ਸਾਹਾ ਹੇ ॥੭॥
ਸੰਜੋਗੁ ਵਿਜੋਗੁ ਮੇਰੈ ਪ੍ਰਭਿ ਕੀਏ ॥ ਸ੍ਰਿਸਟਿ ਉਪਾਇ ਦੁਖਾ ਸੁਖ ਦੀਏ ॥ ਦੁਖ ਸੁਖ ਹੀ ਤੇ ਭਏ ਨਿਰਾਲੇ ਗੁਰਮੁਖਿ ਸੀਲੁ ਸਨਾਹਾ ਹੇ ॥੮॥
ਨੀਕੇ ਸਾਚੇ ਕੇ ਵਾਪਾਰੀ ॥ ਸਚੁ ਸਉਦਾ ਲੈ ਗੁਰ ਵੀਚਾਰੀ ॥ ਸਚਾ ਵਖਰੁ ਜਿਸੁ ਧਨੁ ਪਲੈ ਸਬਦਿ ਸਚੈ ਓਮਾਹਾ ਹੇ ॥੯॥
ਕਾਚੀ ਸਉਦੀ ਤੋਟਾ ਆਵੈ ॥ ਗੁਰਮੁਖਿ ਵਣਜੁ ਕਰੇ ਪ੍ਰਭ ਭਾਵੈ ॥ ਪੂੰਜੀ ਸਾਬਤੁ ਰਾਸਿ ਸਲਾਮਤਿ ਚੂਕਾ ਜਮ ਕਾ ਫਾਹਾ ਹੇ ॥੧੦॥
bhoole sikh guroo samajhaae ||
aujhaR jaadhe maarag paae ||
tis gur sev sadhaa dhin raatee dhukh bha(n)jan sa(n)g sakhaataa he ||13||
gur kee bhagat kareh kiaa praanee ||
brahamai i(n)dhr mahes na jaanee ||
satigur alakh kahahu kiau lakheeaai jis bakhase tiseh pachhaataa he ||14||
a(n)tar prem paraapat dharasan ||
gurbaanee siau preet su parasan ||
ahinis niramal jot sabaiee ghaT dheepak gurmukh jaataa he ||15||
bhojan giaan mahaa ras meeThaa ||
jin chaakhiaa tin dharasan ddeeThaa ||
dharasan dhekh mile bairaagee man manasaa maar samaataa he ||16||
satigur seveh se paradhaanaa ||
tin ghaT ghaT a(n)tar braham pachhaanaa ||
naanak har jas har jan kee sa(n)gat dheejai jin satigur har prabh jaataa he ||17||5||11||
maaroo mahalaa pehilaa ||
saache saahib sirajanahaare ||
jin dhar chakar dhare veechaare ||
aape karataa kar kar vekhai saachaa veparavaahaa he ||1||
vekee vekee ja(n)t upaae ||
dhui pa(n)dhee dhui raeh chalaae ||
gur poore vin mukat na hoiee sach naam jap laahaa he ||2||
paReh manmukh par bidh nahee jaanaa ||
naam na boojheh bharam bhulaanaa ||
lai kai vaddee dhen ugaahee dhuramat kaa gal faahaa he ||3||
simirat saasatr paReh puraanaa ||
vaadh vakhaaneh tat na jaanaa ||
vin gur poore tat na paieeaai sach sooche sach raahaa he ||4||
sabh saalaahe sun sun aakhai ||
aape dhaanaa sach paraakhai ||
jin kau nadhar kare prabh apanee gurmukh sabadh salaahaa he ||5||
sun sun aakhai ketee baanee ||
sun kaheeaai ko a(n)t na jaanee ||
jaa kau alakh lakhaae aape akath kathaa budh taahaa he ||6||
janame kau vaajeh vaadhaae ||
sohilaRe agiaanee gaae ||
jo janamai tis sarapar maranaa kirat piaa sir saahaa he ||7||
sa(n)jog vijog merai prabh ke’ee ||
sirasaT upai dhukhaa sukh dhe’ee ||
dhukh sukh hee te bhe niraale gurmukh seel sanaahaa he ||8||
neeke saache ke vaapaaree ||
sach saudhaa lai gur veechaaree ||
sachaa vakhar jis dhan palai sabadh sachai omaahaa he ||9||
kaachee saudhee toTaa aavai ||
gurmukh vanaj kare prabh bhaavai ||
poo(n)jee saabat raas salaamat chookaa jam kaa faahaa he ||10||