Sri Guru Granth Sahib

ਅੰਗ ੧੦੩੩

ਸਭੁ ਕੋ ਬੋਲੈ ਆਪਣ ਭਾਣੈ ॥ ਮਨਮੁਖੁ ਦੂਜੈ ਬੋਲਿ ਨ ਜਾਣੈ ॥ ਅੰਧੁਲੇ ਕੀ ਮਤਿ ਅੰਧਲੀ ਬੋਲੀ ਆਇ ਗਇਆ ਦੁਖੁ ਤਾਹਾ ਹੇ ॥੧੧॥
ਦੁਖ ਮਹਿ ਜਨਮੈ ਦੁਖ ਮਹਿ ਮਰਣਾ ॥ ਦੂਖੁ ਨ ਮਿਟੈ ਬਿਨੁ ਗੁਰ ਕੀ ਸਰਣਾ ॥ ਦੂਖੀ ਉਪਜੈ ਦੂਖੀ ਬਿਨਸੈ ਕਿਆ ਲੈ ਆਇਆ ਕਿਆ ਲੈ ਜਾਹਾ ਹੇ ॥੧੨॥
ਸਚੀ ਕਰਣੀ ਗੁਰ ਕੀ ਸਿਰਕਾਰਾ ॥ ਆਵਣੁ ਜਾਣੁ ਨਹੀ ਜਮ ਧਾਰਾ ॥ ਡਾਲ ਛੋਡਿ ਤਤੁ ਮੂਲੁ ਪਰਾਤਾ ਮਨਿ ਸਾਚਾ ਓਮਾਹਾ ਹੇ ॥੧੩॥
ਹਰਿ ਕੇ ਲੋਗ ਨਹੀ ਜਮੁ ਮਾਰੈ ॥ ਨਾ ਦੁਖੁ ਦੇਖਹਿ ਪੰਥਿ ਕਰਾਰੈ ॥ ਰਾਮ ਨਾਮੁ ਘਟ ਅੰਤਰਿ ਪੂਜਾ ਅਵਰੁ ਨ ਦੂਜਾ ਕਾਹਾ ਹੇ ॥੧੪॥
ਓੜੁ ਨ ਕਥਨੈ ਸਿਫਤਿ ਸਜਾਈ ॥ ਜਿਉ ਤੁਧੁ ਭਾਵਹਿ ਰਹਹਿ ਰਜਾਈ ॥ ਦਰਗਹ ਪੈਧੇ ਜਾਨਿ ਸੁਹੇਲੇ ਹੁਕਮਿ ਸਚੇ ਪਾਤਿਸਾਹਾ ਹੇ ॥੧੫॥
ਕਿਆ ਕਹੀਐ ਗੁਣ ਕਥਹਿ ਘਨੇਰੇ ॥ ਅੰਤੁ ਨ ਪਾਵਹਿ ਵਡੇ ਵਡੇਰੇ ॥ ਨਾਨਕ ਸਾਚੁ ਮਿਲੈ ਪਤਿ ਰਾਖਹੁ ਤੂ ਸਿਰਿ ਸਾਹਾ ਪਾਤਿਸਾਹਾ ਹੇ ॥੧੬॥੬॥੧੨॥
ਮਾਰੂ ਮਹਲਾ ੧ ਦਖਣੀ ॥
ਕਾਇਆ ਨਗਰੁ ਨਗਰ ਗੜ ਅੰਦਰਿ ॥ ਸਾਚਾ ਵਾਸਾ ਪੁਰਿ ਗਗਨੰਦਰਿ ॥ ਅਸਥਿਰੁ ਥਾਨੁ ਸਦਾ ਨਿਰਮਾਇਲੁ ਆਪੇ ਆਪੁ ਉਪਾਇਦਾ ॥੧॥
ਅੰਦਰਿ ਕੋਟ ਛਜੇ ਹਟਨਾਲੇ ॥ ਆਪੇ ਲੇਵੈ ਵਸਤੁ ਸਮਾਲੇ ॥ ਬਜਰ ਕਪਾਟ ਜੜੇ ਜੜਿ ਜਾਣੈ ਗੁਰ ਸਬਦੀ ਖੋਲਾਇਦਾ ॥੨॥
ਭੀਤਰਿ ਕੋਟ ਗੁਫਾ ਘਰ ਜਾਈ ॥ ਨਉ ਘਰ ਥਾਪੇ ਹੁਕਮਿ ਰਜਾਈ ॥ ਦਸਵੈ ਪੁਰਖੁ ਅਲੇਖੁ ਅਪਾਰੀ ਆਪੇ ਅਲਖੁ ਲਖਾਇਦਾ ॥੩॥
ਪਉਣ ਪਾਣੀ ਅਗਨੀ ਇਕ ਵਾਸਾ ॥ ਆਪੇ ਕੀਤੋ ਖੇਲੁ ਤਮਾਸਾ ॥ ਬਲਦੀ ਜਲਿ ਨਿਵਰੈ ਕਿਰਪਾ ਤੇ ਆਪੇ ਜਲ ਨਿਧਿ ਪਾਇਦਾ ॥੪॥
ਧਰਤਿ ਉਪਾਇ ਧਰੀ ਧਰਮ ਸਾਲਾ ॥ ਉਤਪਤਿ ਪਰਲਉ ਆਪਿ ਨਿਰਾਲਾ ॥ ਪਵਣੈ ਖੇਲੁ ਕੀਆ ਸਭ ਥਾਈ ਕਲਾ ਖਿੰਚਿ ਢਾਹਾਇਦਾ ॥੫॥
ਭਾਰ ਅਠਾਰਹ ਮਾਲਣਿ ਤੇਰੀ ॥ ਚਉਰੁ ਢੁਲੈ ਪਵਣੈ ਲੈ ਫੇਰੀ ॥ ਚੰਦੁ ਸੂਰਜੁ ਦੁਇ ਦੀਪਕ ਰਾਖੇ ਸਸਿ ਘਰਿ ਸੂਰੁ ਸਮਾਇਦਾ ॥੬॥
ਪੰਖੀ ਪੰਚ ਉਡਰਿ ਨਹੀ ਧਾਵਹਿ ॥ ਸਫਲਿਓ ਬਿਰਖੁ ਅੰਮ੍ਰਿਤ ਫਲੁ ਪਾਵਹਿ ॥ ਗੁਰਮੁਖਿ ਸਹਜਿ ਰਵੈ ਗੁਣ ਗਾਵੈ ਹਰਿ ਰਸੁ ਚੋਗ ਚੁਗਾਇਦਾ ॥੭॥
ਝਿਲਮਿਲਿ ਝਿਲਕੈ ਚੰਦੁ ਨ ਤਾਰਾ ॥ ਸੂਰਜ ਕਿਰਣਿ ਨ ਬਿਜੁਲਿ ਗੈਣਾਰਾ ॥ ਅਕਥੀ ਕਥਉ ਚਿਹਨੁ ਨਹੀ ਕੋਈ ਪੂਰਿ ਰਹਿਆ ਮਨਿ ਭਾਇਦਾ ॥੮॥
ਪਸਰੀ ਕਿਰਣਿ ਜੋਤਿ ਉਜਿਆਲਾ ॥ ਕਰਿ ਕਰਿ ਦੇਖੈ ਆਪਿ ਦਇਆਲਾ ॥ ਅਨਹਦ ਰੁਣ ਝੁਣਕਾਰੁ ਸਦਾ ਧੁਨਿ ਨਿਰਭਉ ਕੈ ਘਰਿ ਵਾਇਦਾ ॥੯॥

Ang 1033

sabh ko bolai aapan bhaanai ||
manmukh dhoojai bol na jaanai ||
a(n)dhule kee mat a(n)dhalee bolee aai giaa dhukh taahaa he ||11||
dhukh meh janamai dhukh meh maranaa ||
dhookh na miTai bin gur kee saranaa ||
dhookhee upajai dhookhee binasai kiaa lai aaiaa kiaa lai jaahaa he ||12||
sachee karanee gur kee sirakaaraa ||
aavan jaan nahee jam dhaaraa ||
ddaal chhodd tat mool paraataa man saachaa omaahaa he ||13||
har ke log nahee jam maarai ||
naa dhukh dhekheh pa(n)th karaarai ||
raam naam ghaT a(n)tar poojaa avar na dhoojaa kaahaa he ||14||
oR na kathanai sifat sajaiee ||
jiau tudh bhaaveh raheh rajaiee ||
dharageh paidhe jaan suhele hukam sache paatisaahaa he ||15||
kiaa kaheeaai gun katheh ghanere ||
a(n)t na paaveh vadde vaddere ||
naanak saach milai pat raakhahu too sir saahaa paatisaahaa he ||16||6||12||
maaroo mahalaa pehilaa dhakhanee ||
kaiaa nagar nagar gaR a(n)dhar ||
saachaa vaasaa pur gagana(n)dhar ||
asathir thaan sadhaa niramail aape aap upaidhaa ||1||
a(n)dhar koT chhaje haTanaale ||
aape levai vasat samaale ||
bajar kapaaT jaRe jaR jaanai gur sabadhee kholaidhaa ||2||
bheetar koT gufaa ghar jaiee ||
nau ghar thaape hukam rajaiee ||
dhasavai purakh alekh apaaree aape alakh lakhaidhaa ||3||
paun paanee aganee ik vaasaa ||
aape keeto khel tamaasaa ||
baladhee jal nivarai kirapaa te aape jal nidh paidhaa ||4||
dharat upai dharee dharam saalaa ||
autapat paralau aap niraalaa ||
pavanai khel keeaa sabh thaiee kalaa khi(n)ch ddaahaidhaa ||5||
bhaar aThaareh maalan teree ||
chaur ddulai pavanai lai feree ||
cha(n)dh sooraj dhui dheepak raakhe sas ghar soor samaidhaa ||6||
pa(n)khee pa(n)ch uddar nahee dhaaveh ||
safalio birakh a(n)mirat fal paaveh ||
gurmukh sahaj ravai gun gaavai har ras chog chugaidhaa ||7||
jhilamil jhilakai cha(n)dh na taaraa ||
sooraj kiran na bijul gainaaraa ||
akathee kathau chihan nahee koiee poor rahiaa man bhaidhaa ||8||
pasaree kiran jot ujiaalaa ||
kar kar dhekhai aap dhiaalaa ||
anahadh run jhunakaar sadhaa dhun nirabhau kai ghar vaidhaa ||9||