Sri Guru Granth Sahib

ਅੰਗ ੧੦੩੪

ਅਨਹਦੁ ਵਾਜੈ ਭ੍ਰਮੁ ਭਉ ਭਾਜੈ ॥ ਸਗਲ ਬਿਆਪਿ ਰਹਿਆ ਪ੍ਰਭੁ ਛਾਜੈ ॥ ਸਭ ਤੇਰੀ ਤੂ ਗੁਰਮੁਖਿ ਜਾਤਾ ਦਰਿ ਸੋਹੈ ਗੁਣ ਗਾਇਦਾ ॥੧੦॥
ਆਦਿ ਨਿਰੰਜਨੁ ਨਿਰਮਲੁ ਸੋਈ ॥ ਅਵਰੁ ਨ ਜਾਣਾ ਦੂਜਾ ਕੋਈ ॥ ਏਕੰਕਾਰੁ ਵਸੈ ਮਨਿ ਭਾਵੈ ਹਉਮੈ ਗਰਬੁ ਗਵਾਇਦਾ ॥੧੧॥
ਅੰਮ੍ਰਿਤੁ ਪੀਆ ਸਤਿਗੁਰਿ ਦੀਆ ॥ ਅਵਰੁ ਨ ਜਾਣਾ ਦੂਆ ਤੀਆ ॥ ਏਕੋ ਏਕੁ ਸੁ ਅਪਰ ਪਰੰਪਰੁ ਪਰਖਿ ਖਜਾਨੈ ਪਾਇਦਾ ॥੧੨॥
ਗਿਆਨੁ ਧਿਆਨੁ ਸਚੁ ਗਹਿਰ ਗੰਭੀਰਾ ॥ ਕੋਇ ਨ ਜਾਣੈ ਤੇਰਾ ਚੀਰਾ ॥ ਜੇਤੀ ਹੈ ਤੇਤੀ ਤੁਧੁ ਜਾਚੈ ਕਰਮਿ ਮਿਲੈ ਸੋ ਪਾਇਦਾ ॥੧੩॥
ਕਰਮੁ ਧਰਮੁ ਸਚੁ ਹਾਥਿ ਤੁਮਾਰੈ ॥ ਵੇਪਰਵਾਹ ਅਖੁਟ ਭੰਡਾਰੈ ॥ ਤੂ ਦਇਆਲੁ ਕਿਰਪਾਲੁ ਸਦਾ ਪ੍ਰਭੁ ਆਪੇ ਮੇਲਿ ਮਿਲਾਇਦਾ ॥੧੪॥
ਆਪੇ ਦੇਖਿ ਦਿਖਾਵੈ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਆਪੇ ਜੋੜਿ ਵਿਛੋੜੇ ਕਰਤਾ ਆਪੇ ਮਾਰਿ ਜੀਵਾਇਦਾ ॥੧੫॥
ਜੇਤੀ ਹੈ ਤੇਤੀ ਤੁਧੁ ਅੰਦਰਿ ॥ ਦੇਖਹਿ ਆਪਿ ਬੈਸਿ ਬਿਜ ਮੰਦਰਿ ॥ ਨਾਨਕੁ ਸਾਚੁ ਕਹੈ ਬੇਨੰਤੀ ਹਰਿ ਦਰਸਨਿ ਸੁਖੁ ਪਾਇਦਾ ॥੧੬॥੧॥੧੩॥
ਮਾਰੂ ਮਹਲਾ ੧ ॥
ਦਰਸਨੁ ਪਾਵਾ ਜੇ ਤੁਧੁ ਭਾਵਾ ॥ ਭਾਇ ਭਗਤਿ ਸਾਚੇ ਗੁਣ ਗਾਵਾ ॥ ਤੁਧੁ ਭਾਣੇ ਤੂ ਭਾਵਹਿ ਕਰਤੇ ਆਪੇ ਰਸਨ ਰਸਾਇਦਾ ॥੧॥
ਸੋਹਨਿ ਭਗਤ ਪ੍ਰਭੂ ਦਰਬਾਰੇ ॥ ਮੁਕਤੁ ਭਏ ਹਰਿ ਦਾਸ ਤੁਮਾਰੇ ॥ ਆਪੁ ਗਵਾਇ ਤੇਰੈ ਰੰਗਿ ਰਾਤੇ ਅਨਦਿਨੁ ਨਾਮੁ ਧਿਆਇਦਾ ॥੨॥
ਈਸਰੁ ਬ੍ਰਹਮਾ ਦੇਵੀ ਦੇਵਾ ॥ ਇੰਦ੍ਰ ਤਪੇ ਮੁਨਿ ਤੇਰੀ ਸੇਵਾ ॥ ਜਤੀ ਸਤੀ ਕੇਤੇ ਬਨਵਾਸੀ ਅੰਤੁ ਨ ਕੋਈ ਪਾਇਦਾ ॥੩॥
ਵਿਣੁ ਜਾਣਾਏ ਕੋਇ ਨ ਜਾਣੈ ॥ ਜੋ ਕਿਛੁ ਕਰੇ ਸੁ ਆਪਣ ਭਾਣੈ ॥ ਲਖ ਚਉਰਾਸੀਹ ਜੀਅ ਉਪਾਏ ਭਾਣੈ ਸਾਹ ਲਵਾਇਦਾ ॥੪॥
ਜੋ ਤਿਸੁ ਭਾਵੈ ਸੋ ਨਿਹਚਉ ਹੋਵੈ ॥ ਮਨਮੁਖੁ ਆਪੁ ਗਣਾਏ ਰੋਵੈ ॥ ਨਾਵਹੁ ਭੁਲਾ ਠਉਰ ਨ ਪਾਏ ਆਇ ਜਾਇ ਦੁਖੁ ਪਾਇਦਾ ॥੫॥
ਨਿਰਮਲ ਕਾਇਆ ਊਜਲ ਹੰਸਾ ॥ ਤਿਸੁ ਵਿਚਿ ਨਾਮੁ ਨਿਰੰਜਨ ਅੰਸਾ ॥ ਸਗਲੇ ਦੂਖ ਅੰਮ੍ਰਿਤੁ ਕਰਿ ਪੀਵੈ ਬਾਹੁੜਿ ਦੂਖੁ ਨ ਪਾਇਦਾ ॥੬॥
ਬਹੁ ਸਾਦਹੁ ਦੂਖੁ ਪਰਾਪਤਿ ਹੋਵੈ ॥ ਭੋਗਹੁ ਰੋਗ ਸੁ ਅੰਤਿ ਵਿਗੋਵੈ ॥ ਹਰਖਹੁ ਸੋਗੁ ਨ ਮਿਟਈ ਕਬਹੂ ਵਿਣੁ ਭਾਣੇ ਭਰਮਾਇਦਾ ॥੭॥
ਗਿਆਨ ਵਿਹੂਣੀ ਭਵੈ ਸਬਾਈ ॥ ਸਾਚਾ ਰਵਿ ਰਹਿਆ ਲਿਵ ਲਾਈ ॥ ਨਿਰਭਉ ਸਬਦੁ ਗੁਰੂ ਸਚੁ ਜਾਤਾ ਜੋਤੀ ਜੋਤਿ ਮਿਲਾਇਦਾ ॥੮॥
ਅਟਲੁ ਅਡੋਲੁ ਅਤੋਲੁ ਮੁਰਾਰੇ ॥ ਖਿਨ ਮਹਿ ਢਾਹੇ ਫੇਰਿ ਉਸਾਰੇ ॥ ਰੂਪੁ ਨ ਰੇਖਿਆ ਮਿਤਿ ਨਹੀ ਕੀਮਤਿ ਸਬਦਿ ਭੇਦਿ ਪਤੀਆਇਦਾ ॥੯॥

Ang 1034

anahadh vaajai bhram bhau bhaajai ||
sagal biaap rahiaa prabh chhaajai ||
sabh teree too gurmukh jaataa dhar sohai gun gaidhaa ||10||
aadh nira(n)jan niramal soiee ||
avar na jaanaa dhoojaa koiee ||
eka(n)kaar vasai man bhaavai haumai garab gavaidhaa ||11||
a(n)mrit peeaa satigur dheeaa ||
avar na jaanaa dhooaa teeaa ||
eko eku su apar para(n)par parakh khajaanai paidhaa ||12||
giaan dhiaan sach gahir ga(n)bheeraa ||
koi na jaanai teraa cheeraa ||
jetee hai tetee tudh jaachai karam milai so paidhaa ||13||
karam dharam sach haath tumaarai ||
veparavaeh akhuT bha(n)ddaarai ||
too dhiaal kirapaal sadhaa prabh aape mel milaidhaa ||14||
aape dhekh dhikhaavai aape ||
aape thaap uthaape aape ||
aape joR vichhoRe karataa aape maar jeevaidhaa ||15||
jetee hai tetee tudh a(n)dhar ||
dhekheh aap bais bij ma(n)dhar ||
naanak saach kahai bena(n)tee har dharasan sukh paidhaa ||16||1||13||
maaroo mahalaa pehilaa ||
dharasan paavaa je tudh bhaavaa ||
bhai bhagat saache gun gaavaa ||
tudh bhaane too bhaaveh karate aape rasan rasaidhaa ||1||
sohan bhagat prabhoo dharabaare ||
mukat bhe har dhaas tumaare ||
aap gavai terai ra(n)g raate anadhin naam dhiaaidhaa ||2||
e’eesar brahamaa dhevee dhevaa ||
ei(n)dhr tape mun teree sevaa ||
jatee satee kete banavaasee a(n)t na koiee paidhaa ||3||
vin jaanaae koi na jaanai ||
jo kichh kare su aapan bhaanai ||
lakh chauraaseeh jeea upaae bhaanai saeh lavaidhaa ||4||
jo tis bhaavai so nihachau hovai ||
manmukh aap ganaae rovai ||
naavahu bhulaa Thaur na paae aai jai dhukh paidhaa ||5||
niramal kaiaa uoojal ha(n)saa ||
tis vich naam nira(n)jan a(n)saa ||
sagale dhookh a(n)mrit kar peevai baahuR dhookh na paidhaa ||6||
bahu saadhahu dhookh paraapat hovai ||
bhogahu rog su a(n)t vigovai ||
harakhahu sog na miTiee kabahoo vin bhaane bharamaidhaa ||7||
giaan vihoonee bhavai sabaiee ||
saachaa rav rahiaa liv laiee ||
nirabhau sabadh guroo sach jaataa jotee jot milaidhaa ||8||
aTal addol atol muraare ||
khin meh ddaahe fer usaare ||
roop na rekhiaa mit nahee keemat sabadh bhedh pateeaaidhaa ||9||