Sri Guru Granth Sahib

ਅੰਗ ੧੦੩੫

ਹਮ ਦਾਸਨ ਕੇ ਦਾਸ ਪਿਆਰੇ ॥ ਸਾਧਿਕ ਸਾਚ ਭਲੇ ਵੀਚਾਰੇ ॥ ਮੰਨੇ ਨਾਉ ਸੋਈ ਜਿਣਿ ਜਾਸੀ ਆਪੇ ਸਾਚੁ ਦ੍ਰਿੜਾਇਦਾ ॥੧੦॥
ਪਲੈ ਸਾਚੁ ਸਚੇ ਸਚਿਆਰਾ ॥ ਸਾਚੇ ਭਾਵੈ ਸਬਦੁ ਪਿਆਰਾ ॥ ਤ੍ਰਿਭਵਣਿ ਸਾਚੁ ਕਲਾ ਧਰਿ ਥਾਪੀ ਸਾਚੇ ਹੀ ਪਤੀਆਇਦਾ ॥੧੧॥
ਵਡਾ ਵਡਾ ਆਖੈ ਸਭੁ ਕੋਈ ॥ ਗੁਰ ਬਿਨੁ ਸੋਝੀ ਕਿਨੈ ਨ ਹੋਈ ॥ ਸਾਚਿ ਮਿਲੈ ਸੋ ਸਾਚੇ ਭਾਏ ਨਾ ਵੀਛੁੜਿ ਦੁਖੁ ਪਾਇਦਾ ॥੧੨॥
ਧੁਰਹੁ ਵਿਛੁੰਨੇ ਧਾਹੀ ਰੁੰਨੇ ॥ ਮਰਿ ਮਰਿ ਜਨਮਹਿ ਮੁਹਲਤਿ ਪੁੰਨੇ ॥ ਜਿਸੁ ਬਖਸੇ ਤਿਸੁ ਦੇ ਵਡਿਆਈ ਮੇਲਿ ਨ ਪਛੋਤਾਇਦਾ ॥੧੩॥
ਆਪੇ ਕਰਤਾ ਆਪੇ ਭੁਗਤਾ ॥ ਆਪੇ ਤ੍ਰਿਪਤਾ ਆਪੇ ਮੁਕਤਾ ॥ ਆਪੇ ਮੁਕਤਿ ਦਾਨੁ ਮੁਕਤੀਸਰੁ ਮਮਤਾ ਮੋਹੁ ਚੁਕਾਇਦਾ ॥੧੪॥
ਦਾਨਾ ਕੈ ਸਿਰਿ ਦਾਨੁ ਵੀਚਾਰਾ ॥ ਕਰਣ ਕਾਰਣ ਸਮਰਥੁ ਅਪਾਰਾ ॥ ਕਰਿ ਕਰਿ ਵੇਖੈ ਕੀਤਾ ਅਪਣਾ ਕਰਣੀ ਕਾਰ ਕਰਾਇਦਾ ॥੧੫॥
ਸੇ ਗੁਣ ਗਾਵਹਿ ਸਾਚੇ ਭਾਵਹਿ ॥ ਤੁਝ ਤੇ ਉਪਜਹਿ ਤੁਝ ਮਾਹਿ ਸਮਾਵਹਿ ॥ ਨਾਨਕੁ ਸਾਚੁ ਕਹੈ ਬੇਨੰਤੀ ਮਿਲਿ ਸਾਚੇ ਸੁਖੁ ਪਾਇਦਾ ॥੧੬॥੨॥੧੪॥
ਮਾਰੂ ਮਹਲਾ ੧ ॥
ਅਰਬਦ ਨਰਬਦ ਧੁੰਧੂਕਾਰਾ ॥ ਧਰਣਿ ਨ ਗਗਨਾ ਹੁਕਮੁ ਅਪਾਰਾ ॥ ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥
ਖਾਣੀ ਨ ਬਾਣੀ ਪਉਣ ਨ ਪਾਣੀ ॥ ਓਪਤਿ ਖਪਤਿ ਨ ਆਵਣ ਜਾਣੀ ॥ ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥੨॥
ਨਾ ਤਦਿ ਸੁਰਗੁ ਮਛੁ ਪਇਆਲਾ ॥ ਦੋਜਕੁ ਭਿਸਤੁ ਨਹੀ ਖੈ ਕਾਲਾ ॥ ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥੩॥
ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥ ਅਵਰੁ ਨ ਦੀਸੈ ਏਕੋ ਸੋਈ ॥ ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥੪॥
ਨਾ ਤਦਿ ਜਤੀ ਸਤੀ ਬਨਵਾਸੀ ॥ ਨਾ ਤਦਿ ਸਿਧ ਸਾਧਿਕ ਸੁਖਵਾਸੀ ॥ ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥੫॥
ਜਪ ਤਪ ਸੰਜਮ ਨਾ ਬ੍ਰਤ ਪੂਜਾ ॥ ਨਾ ਕੋ ਆਖਿ ਵਖਾਣੈ ਦੂਜਾ ॥ ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥੬॥
ਨਾ ਸੁਚਿ ਸੰਜਮੁ ਤੁਲਸੀ ਮਾਲਾ ॥ ਗੋਪੀ ਕਾਨੁ ਨ ਗਊ ਗੋੁਆਲਾ ॥ ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ ॥੭॥
ਕਰਮ ਧਰਮ ਨਹੀ ਮਾਇਆ ਮਾਖੀ ॥ ਜਾਤਿ ਜਨਮੁ ਨਹੀ ਦੀਸੈ ਆਖੀ ॥ ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ ਧਿਆਇਦਾ ॥੮॥
ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥ ਨਾ ਤਦਿ ਗੋਰਖੁ ਨਾ ਮਾਛਿੰਦੋ ॥ ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥੯॥

Ang 1035

ham dhaasan ke dhaas piaare ||
saadhik saach bhale veechaare ||
ma(n)ne naau soiee jin jaasee aape saach dhiraRaidhaa ||10||
palai saach sache sachiaaraa ||
saache bhaavai sabadh piaaraa ||
tirabhavan saach kalaa dhar thaapee saache hee pateeaaidhaa ||11||
vaddaa vaddaa aakhai sabh koiee ||
gur bin sojhee kinai na hoiee ||
saach milai so saache bhaae naa veechhuR dhukh paidhaa ||12||
dhurahu vichhu(n)ne dhaahee ru(n)ne ||
mar mar janameh muhalat pu(n)ne ||
jis bakhase tis dhe vaddiaaiee mel na pachhotaidhaa ||13||
aape karataa aape bhugataa ||
aape tirapataa aape mukataa ||
aape mukat dhaan mukateesar mamataa moh chukaidhaa ||14||
dhaanaa kai sir dhaan veechaaraa ||
karan kaaran samarath apaaraa ||
kar kar vekhai keetaa apanaa karanee kaar karaidhaa ||15||
se gun gaaveh saache bhaaveh ||
tujh te upajeh tujh maeh samaaveh ||
naanak saach kahai bena(n)tee mil saache sukh paidhaa ||16||2||14||
maaroo mahalaa pehilaa ||
arabadh narabadh dhu(n)dhookaaraa ||
dharan na gaganaa hukam apaaraa ||
naa dhin rain na cha(n)dh na sooraj su(n)n samaadh lagaidhaa ||1||
khaanee na baanee paun na paanee ||
opat khapat na aavan jaanee ||
kha(n)dd pataal sapat nahee saagar nadhee na neer vahaidhaa ||2||
naa tadh surag machh piaalaa ||
dhojak bhisat nahee khai kaalaa ||
narak surag nahee ja(n)man maranaa naa ko aai na jaidhaa ||3||
brahamaa bisan mahes na koiee ||
avar na dheesai eko soiee ||
naar purakh nahee jaat na janamaa naa ko dhukh sukh paidhaa ||4||
naa tadh jatee satee banavaasee ||
naa tadh sidh saadhik sukhavaasee ||
jogee ja(n)gam bhekh na koiee naa ko naath kahaidhaa ||5||
jap tap sa(n)jam naa brat poojaa ||
naa ko aakh vakhaanai dhoojaa ||
aape aap upai vigasai aape keemat paidhaa ||6||
naa such sa(n)jam tulasee maalaa ||
gopee kaan na guoo guoaalaa ||
ta(n)t ma(n)t paakha(n)dd na koiee naa ko va(n)s vajaidhaa ||7||
karam dharam nahee maiaa maakhee ||
jaat janam nahee dheesai aakhee ||
mamataa jaal kaal nahee maathai naa ko kisai dhiaaidhaa ||8||
ni(n)dh bi(n)dh nahee jeeau na ji(n)dho ||
naa tadh gorakh naa maachhi(n)dho ||
naa tadh giaan dhiaan kul opat naa ko ganat ganaidhaa ||9||