Sri Guru Granth Sahib

ਅੰਗ ੧੦੩੬

ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥ ਦੇਉ ਨ ਦੇਹੁਰਾ ਗਊ ਗਾਇਤ੍ਰੀ ॥ ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥੧੦॥
ਨਾ ਕੋ ਮੁਲਾ ਨਾ ਕੋ ਕਾਜੀ ॥ ਨਾ ਕੋ ਸੇਖੁ ਮਸਾਇਕੁ ਹਾਜੀ ॥ ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥੧੧॥
ਭਾਉ ਨ ਭਗਤੀ ਨਾ ਸਿਵ ਸਕਤੀ ॥ ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥ ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਦਾ ॥੧੨॥
ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥ ਪਾਠ ਪੁਰਾਣ ਉਦੈ ਨਹੀ ਆਸਤ ॥ ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥੧੩॥
ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥ ਬਾਝੁ ਕਲਾ ਆਡਾਣੁ ਰਹਾਇਆ ॥ ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥੧੪॥
ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥ ਕਰਿ ਕਰਿ ਦੇਖੈ ਹੁਕਮੁ ਸਬਾਇਆ ॥ ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥੧੫॥
ਤਾ ਕਾ ਅੰਤੁ ਨ ਜਾਣੈ ਕੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥੧੬॥੩॥੧੫॥
ਮਾਰੂ ਮਹਲਾ ੧ ॥
ਆਪੇ ਆਪੁ ਉਪਾਇ ਨਿਰਾਲਾ ॥ ਸਾਚਾ ਥਾਨੁ ਕੀਓ ਦਇਆਲਾ ॥ ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥੧॥
ਨਉ ਘਰ ਥਾਪੇ ਥਾਪਣਹਾਰੈ ॥ ਦਸਵੈ ਵਾਸਾ ਅਲਖ ਅਪਾਰੈ ॥ ਸਾਇਰ ਸਪਤ ਭਰੇ ਜਲਿ ਨਿਰਮਲਿ ਗੁਰਮੁਖਿ ਮੈਲੁ ਨ ਲਾਇਦਾ ॥੨॥
ਰਵਿ ਸਸਿ ਦੀਪਕ ਜੋਤਿ ਸਬਾਈ ॥ ਆਪੇ ਕਰਿ ਵੇਖੈ ਵਡਿਆਈ ॥ ਜੋਤਿ ਸਰੂਪ ਸਦਾ ਸੁਖਦਾਤਾ ਸਚੇ ਸੋਭਾ ਪਾਇਦਾ ॥੩॥
ਗੜ ਮਹਿ ਹਾਟ ਪਟਣ ਵਾਪਾਰਾ ॥ ਪੂਰੈ ਤੋਲਿ ਤੋਲੈ ਵਣਜਾਰਾ ॥ ਆਪੇ ਰਤਨੁ ਵਿਸਾਹੇ ਲੇਵੈ ਆਪੇ ਕੀਮਤਿ ਪਾਇਦਾ ॥੪॥
ਕੀਮਤਿ ਪਾਈ ਪਾਵਣਹਾਰੈ ॥ ਵੇਪਰਵਾਹ ਪੂਰੇ ਭੰਡਾਰੈ ॥ ਸਰਬ ਕਲਾ ਲੇ ਆਪੇ ਰਹਿਆ ਗੁਰਮੁਖਿ ਕਿਸੈ ਬੁਝਾਇਦਾ ॥੫॥
ਨਦਰਿ ਕਰੇ ਪੂਰਾ ਗੁਰੁ ਭੇਟੈ ॥ ਜਮ ਜੰਦਾਰੁ ਨ ਮਾਰੈ ਫੇਟੈ ॥ ਜਿਉ ਜਲ ਅੰਤਰਿ ਕਮਲੁ ਬਿਗਾਸੀ ਆਪੇ ਬਿਗਸਿ ਧਿਆਇਦਾ ॥੬॥
ਆਪੇ ਵਰਖੈ ਅੰਮ੍ਰਿਤ ਧਾਰਾ ॥ ਰਤਨ ਜਵੇਹਰ ਲਾਲ ਅਪਾਰਾ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਪ੍ਰੇਮ ਪਦਾਰਥੁ ਪਾਇਦਾ ॥੭॥
ਪ੍ਰੇਮ ਪਦਾਰਥੁ ਲਹੈ ਅਮੋਲੋ ॥ ਕਬ ਹੀ ਨ ਘਾਟਸਿ ਪੂਰਾ ਤੋਲੋ ॥ ਸਚੇ ਕਾ ਵਾਪਾਰੀ ਹੋਵੈ ਸਚੋ ਸਉਦਾ ਪਾਇਦਾ ॥੮॥
ਸਚਾ ਸਉਦਾ ਵਿਰਲਾ ਕੋ ਪਾਏ ॥ ਪੂਰਾ ਸਤਿਗੁਰੁ ਮਿਲੈ ਮਿਲਾਏ ॥

Ang 1036

varan bhekh nahee brahaman khatree ||
dheau na dhehuraa guoo gaitree ||
hom jag nahee teerath naavan naa ko poojaa laidhaa ||10||
naa ko mulaa naa ko kaajee ||
naa ko sekh masaik haajee ||
rieeat raau na haumai dhuneeaa naa ko kahan kahaidhaa ||11||
bhaau na bhagatee naa siv sakatee ||
saajan meet bi(n)dh nahee rakatee ||
aape saahu aape vanajaaraa saache eho bhaidhaa ||12||
bedh kateb na si(n)mirat saasat ||
paaTh puraan udhai nahee aasat ||
kahataa bakataa aap agochar aape alakh lakhaidhaa ||13||
jaa tis bhaanaa taa jagat upaiaa ||
baajh kalaa aaddaan rahaiaa ||
brahamaa bisan mahes upaae maiaa moh vadhaidhaa ||14||
virale kau gur sabadh sunaiaa ||
kar kar dhekhai hukam sabaiaa ||
kha(n)dd brahama(n)dd paataal ara(n)bhe gupatahu paragaTee aaidhaa ||15||
taa kaa a(n)t na jaanai koiee ||
poore gur te sojhee hoiee ||
naanak saach rate bisamaadhee bisam bhe gun gaidhaa ||16||3||15||
maaroo mahalaa pehilaa ||
aape aap upai niraalaa ||
saachaa thaan keeo dhiaalaa ||
paun paanee aganee kaa ba(n)dhan kaiaa koT rachaidhaa ||1||
nau ghar thaape thaapanahaarai ||
dhasavai vaasaa alakh apaarai ||
sair sapat bhare jal niramal gurmukh mail na laidhaa ||2||
rav sas dheepak jot sabaiee ||
aape kar vekhai vaddiaaiee ||
jot saroop sadhaa sukhadhaataa sache sobhaa paidhaa ||3||
gaR meh haaT paTan vaapaaraa ||
poorai tol tolai vanajaaraa ||
aape ratan visaahe levai aape keemat paidhaa ||4||
keemat paiee paavanahaarai ||
veparavaeh poore bha(n)ddaarai ||
sarab kalaa le aape rahiaa gurmukh kisai bujhaidhaa ||5||
nadhar kare pooraa gur bheTai ||
jam ja(n)dhaar na maarai feTai ||
jiau jal a(n)tar kamal bigaasee aape bigas dhiaaidhaa ||6||
aape varakhai a(n)mirat dhaaraa || ratan javehar laal apaaraa ||
satigur milai ta pooraa paieeaai prem padhaarath paidhaa ||7||
prem padhaarath lahai amolo ||
kab hee na ghaaTas pooraa tolo ||
sache kaa vaapaaree hovai sacho saudhaa paidhaa ||8||
sachaa saudhaa viralaa ko paae ||
pooraa satigur milai milaae ||