Sri Guru Granth Sahib

ਅੰਗ ੧੦੩੭

ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥੯॥
ਹੁਕਮੇ ਆਇਆ ਹੁਕਮਿ ਸਮਾਇਆ ॥ ਹੁਕਮੇ ਦੀਸੈ ਜਗਤੁ ਉਪਾਇਆ ॥ ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥੧੦॥
ਹੁਕਮੇ ਧਰਤੀ ਧਉਲ ਸਿਰਿ ਭਾਰੰ ॥ ਹੁਕਮੇ ਪਉਣ ਪਾਣੀ ਗੈਣਾਰੰ ॥ ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ ਖੇਲਾਇਦਾ ॥੧੧॥
ਹੁਕਮੇ ਆਡਾਣੇ ਆਗਾਸੀ ॥ ਹੁਕਮੇ ਜਲ ਥਲ ਤ੍ਰਿਭਵਣ ਵਾਸੀ ॥ ਹੁਕਮੇ ਸਾਸ ਗਿਰਾਸ ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥੧੨॥
ਹੁਕਮਿ ਉਪਾਏ ਦਸ ਅਉਤਾਰਾ ॥ ਦੇਵ ਦਾਨਵ ਅਗਣਤ ਅਪਾਰਾ ॥ ਮਾਨੈ ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥੧੩॥
ਹੁਕਮੇ ਜੁਗ ਛਤੀਹ ਗੁਦਾਰੇ ॥ ਹੁਕਮੇ ਸਿਧ ਸਾਧਿਕ ਵੀਚਾਰੇ ॥ ਆਪਿ ਨਾਥੁ ਨਥੀਂ ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥੧੪॥
ਕਾਇਆ ਕੋਟੁ ਗੜੈ ਮਹਿ ਰਾਜਾ ॥ ਨੇਬ ਖਵਾਸ ਭਲਾ ਦਰਵਾਜਾ ॥ ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥੧੫॥
ਸਤੁ ਸੰਤੋਖੁ ਨਗਰ ਮਹਿ ਕਾਰੀ ॥ ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥ ਨਾਨਕ ਸਹਜਿ ਮਿਲੈ ਜਗਜੀਵਨੁ ਗੁਰ ਸਬਦੀ ਪਤਿ ਪਾਇਦਾ ॥੧੬॥੪॥੧੬॥
ਮਾਰੂ ਮਹਲਾ ੧ ॥
ਸੁੰਨ ਕਲਾ ਅਪਰੰਪਰਿ ਧਾਰੀ ॥ ਆਪਿ ਨਿਰਾਲਮੁ ਅਪਰ ਅਪਾਰੀ ॥ ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥੧॥
ਪਉਣੁ ਪਾਣੀ ਸੁੰਨੈ ਤੇ ਸਾਜੇ ॥ ਸ੍ਰਿਸਟਿ ਉਪਾਇ ਕਾਇਆ ਗੜ ਰਾਜੇ ॥ ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥੨॥
ਸੁੰਨਹੁ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸੁੰਨੇ ਵਰਤੇ ਜੁਗ ਸਬਾਏ ॥ ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ ਚੁਕਾਇਦਾ ॥੩॥
ਸੁੰਨਹੁ ਸਪਤ ਸਰੋਵਰ ਥਾਪੇ ॥ ਜਿਨਿ ਸਾਜੇ ਵੀਚਾਰੇ ਆਪੇ ॥ ਤਿਤੁ ਸਤ ਸਰਿ ਮਨੂਆ ਗੁਰਮੁਖਿ ਨਾਵੈ ਫਿਰਿ ਬਾਹੁੜਿ ਜੋਨਿ ਨ ਪਾਇਦਾ ॥੪॥
ਸੁੰਨਹੁ ਚੰਦੁ ਸੂਰਜੁ ਗੈਣਾਰੇ ॥ ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥ ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥੫॥
ਸੁੰਨਹੁ ਧਰਤਿ ਅਕਾਸੁ ਉਪਾਏ ॥ ਬਿਨੁ ਥੰਮਾ ਰਾਖੇ ਸਚੁ ਕਲ ਪਾਏ ॥ ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥੬॥
ਸੁੰਨਹੁ ਖਾਣੀ ਸੁੰਨਹੁ ਬਾਣੀ ॥ ਸੁੰਨਹੁ ਉਪਜੀ ਸੁੰਨਿ ਸਮਾਣੀ ॥ ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥੭॥
ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥ ਓਪਤਿ ਖਪਤਿ ਸੁਖਾ ਦੁਖ ਦੀਏ ॥ ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ ਨਿਜ ਘਰੁ ਪਾਇਦਾ ॥੮॥

Ang 1037

gurmukh hoi su hukam pachhaanai maanai hukam samaidhaa ||9||
hukame aaiaa hukam samaiaa ||
hukame dheesai jagat upaiaa ||
hukame surag machh piaalaa hukame kalaa rahaidhaa ||10||
hukame dharatee dhaul sir bhaara(n) ||
hukame paun paanee gainaara(n) ||
hukame siv sakatee ghar vaasaa hukame khel khelaidhaa ||11||
hukame aaddaane aagaasee ||
hukame jal thal tirabhavan vaasee ||
hukame saas giraas sadhaa fun hukame dhekh dhikhaidhaa ||12||
hukam upaae dhas aautaaraa ||
dhev dhaanav aganat apaaraa ||
maanai hukamu su dharageh paijhai saach milai samaidhaa ||13||
hukame jug chhateeh gudhaare ||
hukame sidh saadhik veechaare ||
aap naath natha(n)ee sabh jaa kee bakhase mukat karaidhaa ||14||
kaiaa koT gaRai meh raajaa || neb khavaas bhalaa dharavaajaa ||
mithiaa lobh naahee ghar vaasaa lab paap pachhutaidhaa ||15||
sat sa(n)tokh nagar meh kaaree ||
jat sat sa(n)jam saran muraaree ||
naanak sahaj milai jagajeevan gur sabadhee pat paidhaa ||16||4||16||
maaroo mahalaa pehilaa ||
su(n)n kalaa apara(n)par dhaaree ||
aap niraalam apar apaaree ||
aape kudharat kar kar dhekhai su(n)nahu su(n)n upaidhaa ||1||
paun paanee su(n)nai te saaje ||
sirasaT upai kaiaa gaR raaje ||
agan paanee jeeau jot tumaaree su(n)ne kalaa rahaidhaa ||2||
su(n)nahu brahamaa bisan mahes upaae ||
su(n)ne varate jug sabaae ||
eis padh veechaare so jan pooraa tis mileeaai bharam chukaidhaa ||3||
su(n)nahu sapat sarovar thaape ||
jin saaje veechaare aape ||
tit sat sar manooaa gurmukh naavai fir baahuR jon na paidhaa ||4||
su(n)nahu cha(n)dh sooraj gainaare ||
tis kee jot tirabhavan saare ||
su(n)ne alakh apaar niraalam su(n)ne taaRee laidhaa ||5||
su(n)nahu dharat akaas upaae ||
bin tha(n)maa raakhe sach kal paae ||
tirabhavan saaj mekhulee maiaa aap upai khapaidhaa ||6||
su(n)nahu khaanee su(n)nahu baanee ||
su(n)nahu upajee su(n)n samaanee ||
autabhuj chalat keeaa sir karatai bisamaadh sabadh dhekhaidhaa ||7||
su(n)nahu raat dhinas dhui ke’ee ||
opat khapat sukhaa dhukh dhe’ee ||
sukh dhukh hee te amar ateetaa gurmukh nij ghar paidhaa ||8||