ਸਾਮ ਵੇਦੁ ਰਿਗੁ ਜੁਜਰੁ ਅਥਰਬਣੁ ॥ ਬ੍ਰਹਮੇ ਮੁਖਿ ਮਾਇਆ ਹੈ ਤ੍ਰੈ ਗੁਣ ॥ ਤਾ ਕੀ ਕੀਮਤਿ ਕਹਿ ਨ ਸਕੈ ਕੋ ਤਿਉ ਬੋਲੇ ਜਿਉ ਬੋਲਾਇਦਾ ॥੯॥
ਸੁੰਨਹੁ ਸਪਤ ਪਾਤਾਲ ਉਪਾਏ ॥ ਸੁੰਨਹੁ ਭਵਣ ਰਖੇ ਲਿਵ ਲਾਏ ॥ ਆਪੇ ਕਾਰਣੁ ਕੀਆ ਅਪਰੰਪਰਿ ਸਭੁ ਤੇਰੋ ਕੀਆ ਕਮਾਇਦਾ ॥੧੦॥
ਰਜ ਤਮ ਸਤ ਕਲ ਤੇਰੀ ਛਾਇਆ ॥ ਜਨਮ ਮਰਣ ਹਉਮੈ ਦੁਖੁ ਪਾਇਆ ॥ ਜਿਸ ਨੋ ਕ੍ਰਿਪਾ ਕਰੇ ਹਰਿ ਗੁਰਮੁਖਿ ਗੁਣਿ ਚਉਥੈ ਮੁਕਤਿ ਕਰਾਇਦਾ ॥੧੧॥
ਸੁੰਨਹੁ ਉਪਜੇ ਦਸ ਅਵਤਾਰਾ ॥ ਸ੍ਰਿਸਟਿ ਉਪਾਇ ਕੀਆ ਪਾਸਾਰਾ ॥ ਦੇਵ ਦਾਨਵ ਗਣ ਗੰਧਰਬ ਸਾਜੇ ਸਭਿ ਲਿਖਿਆ ਕਰਮ ਕਮਾਇਦਾ ॥੧੨॥
ਗੁਰਮੁਖਿ ਸਮਝੈ ਰੋਗੁ ਨ ਹੋਈ ॥ ਇਹ ਗੁਰ ਕੀ ਪਉੜੀ ਜਾਣੈ ਜਨੁ ਕੋਈ ॥ ਜੁਗਹ ਜੁਗੰਤਰਿ ਮੁਕਤਿ ਪਰਾਇਣ ਸੋ ਮੁਕਤਿ ਭਇਆ ਪਤਿ ਪਾਇਦਾ ॥੧੩॥
ਪੰਚ ਤਤੁ ਸੁੰਨਹੁ ਪਰਗਾਸਾ ॥ ਦੇਹ ਸੰਜੋਗੀ ਕਰਮ ਅਭਿਆਸਾ ॥ ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥੧੪॥
ਊਤਮ ਸਤਿਗੁਰ ਪੁਰਖ ਨਿਰਾਲੇ ॥ ਸਬਦਿ ਰਤੇ ਹਰਿ ਰਸਿ ਮਤਵਾਲੇ ॥ ਰਿਧਿ ਬੁਧਿ ਸਿਧਿ ਗਿਆਨੁ ਗੁਰੂ ਤੇ ਪਾਈਐ ਪੂਰੈ ਭਾਗਿ ਮਿਲਾਇਦਾ ॥੧੫॥
ਇਸੁ ਮਨ ਮਾਇਆ ਕਉ ਨੇਹੁ ਘਨੇਰਾ ॥ ਕੋਈ ਬੂਝਹੁ ਗਿਆਨੀ ਕਰਹੁ ਨਿਬੇਰਾ ॥ ਆਸਾ ਮਨਸਾ ਹਉਮੈ ਸਹਸਾ ਨਰੁ ਲੋਭੀ ਕੂੜੁ ਕਮਾਇਦਾ ॥੧੬॥
ਸਤਿਗੁਰ ਤੇ ਪਾਏ ਵੀਚਾਰਾ ॥ ਸੁੰਨ ਸਮਾਧਿ ਸਚੇ ਘਰ ਬਾਰਾ ॥ ਨਾਨਕ ਨਿਰਮਲ ਨਾਦੁ ਸਬਦ ਧੁਨਿ ਸਚੁ ਰਾਮੈ ਨਾਮਿ ਸਮਾਇਦਾ ॥੧੭॥੫॥੧੭॥
ਮਾਰੂ ਮਹਲਾ ੧ ॥
ਜਹ ਦੇਖਾ ਤਹ ਦੀਨ ਦਇਆਲਾ ॥ ਆਇ ਨ ਜਾਈ ਪ੍ਰਭੁ ਕਿਰਪਾਲਾ ॥ ਜੀਆ ਅੰਦਰਿ ਜੁਗਤਿ ਸਮਾਈ ਰਹਿਓ ਨਿਰਾਲਮੁ ਰਾਇਆ ॥੧॥
ਜਗੁ ਤਿਸ ਕੀ ਛਾਇਆ ਜਿਸੁ ਬਾਪੁ ਨ ਮਾਇਆ ॥ ਨਾ ਤਿਸੁ ਭੈਣ ਨ ਭਰਾਉ ਕਮਾਇਆ ॥ ਨਾ ਤਿਸੁ ਓਪਤਿ ਖਪਤਿ ਕੁਲ ਜਾਤੀ ਓਹੁ ਅਜਰਾਵਰੁ ਮਨਿ ਭਾਇਆ ॥੨॥
ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ ॥ ਤੂ ਪੁਰਖੁ ਅਲੇਖ ਅਗੰਮ ਨਿਰਾਲਾ ॥ ਸਤ ਸੰਤੋਖਿ ਸਬਦਿ ਅਤਿ ਸੀਤਲੁ ਸਹਜ ਭਾਇ ਲਿਵ ਲਾਇਆ ॥੩॥
ਤ੍ਰੈ ਵਰਤਾਇ ਚਉਥੈ ਘਰਿ ਵਾਸਾ ॥ ਕਾਲ ਬਿਕਾਲ ਕੀਏ ਇਕ ਗ੍ਰਾਸਾ ॥ ਨਿਰਮਲ ਜੋਤਿ ਸਰਬ ਜਗਜੀਵਨੁ ਗੁਰਿ ਅਨਹਦ ਸਬਦਿ ਦਿਖਾਇਆ ॥੪॥
ਊਤਮ ਜਨ ਸੰਤ ਭਲੇ ਹਰਿ ਪਿਆਰੇ ॥ ਹਰਿ ਰਸ ਮਾਤੇ ਪਾਰਿ ਉਤਾਰੇ ॥ ਨਾਨਕ ਰੇਣ ਸੰਤ ਜਨ ਸੰਗਤਿ ਹਰਿ ਗੁਰ ਪਰਸਾਦੀ ਪਾਇਆ ॥੫॥
ਤੂ ਅੰਤਰਜਾਮੀ ਜੀਅ ਸਭਿ ਤੇਰੇ ॥
saam vedh rig jujar atharaban ||
brahame mukh maiaa hai trai gun ||
taa kee keemat keh na sakai ko tiau bole jiau bolaidhaa ||9||
su(n)nahu sapat paataal upaae ||
su(n)nahu bhavan rakhe liv laae ||
aape kaaran keeaa apara(n)par sabh tero keeaa kamaidhaa ||10||
raj tam sat kal teree chhaiaa ||
janam maran haumai dhukh paiaa ||
jis no kirapaa kare har gurmukh gun chauthai mukat karaidhaa ||11||
su(n)nahu upaje dhas avataaraa ||
sirasaT upai keeaa paasaaraa ||
dhev dhaanav gan ga(n)dharab saaje sabh likhiaa karam kamaidhaa ||12||
gurmukh samajhai rog na hoiee ||
eeh gur kee pauRee jaanai jan koiee ||
jugeh juga(n)tar mukat parain so mukat bhiaa pat paidhaa ||13||
pa(n)ch tat su(n)nahu paragaasaa ||
dheh sa(n)jogee karam abhiaasaa ||
buraa bhalaa dhui masatak leekhe paap pu(n)n beejaidhaa ||14||
uootam satigur purakh niraale ||
sabadh rate har ras matavaale ||
ridh budh sidh giaan guroo te paieeaai poorai bhaag milaidhaa ||15||
eis man maiaa kau neh ghaneraa ||
koiee boojhahu giaanee karahu niberaa ||
aasaa manasaa haumai sahasaa nar lobhee kooR kamaidhaa ||16||
satigur te paae veechaaraa ||
su(n)n samaadh sache ghar baaraa ||
naanak niramal naadh sabadh dhun sach raamai naam samaidhaa ||17||5||17||
maaroo mahalaa pehilaa ||
jeh dhekhaa teh dheen dhiaalaa ||
aai na jaiee prabh kirapaalaa ||
jeeaa a(n)dhar jugat samaiee rahio niraalam raiaa ||1||
jag tis kee chhaiaa jis baap na maiaa ||
naa tis bhain na bharaau kamaiaa ||
naa tis opat khapat kul jaatee oh ajaraavar man bhaiaa ||2||
too akaal purakh naahee sir kaalaa ||
too purakh alekh aga(n)m niraalaa ||
sat sa(n)tokh sabadh at seetal sahaj bhai liv laiaa ||3||
trai varatai chauthai ghar vaasaa ||
kaal bikaal ke’ee ik graasaa ||
niramal jot sarab jagajeevan gur anahadh sabadh dhikhaiaa ||4||
uootam jan sa(n)t bhale har piaare ||
har ras maate paar utaare ||
naanak ren sa(n)t jan sa(n)gat har gur parasaadhee paiaa ||5||
too a(n)tarajaamee jeea sabh tere ||