Sri Guru Granth Sahib

ਅੰਗ ੧੦੩੯

ਤੂ ਦਾਤਾ ਹਮ ਸੇਵਕ ਤੇਰੇ ॥ ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥੬॥
ਪੰਚ ਤਤੁ ਮਿਲਿ ਇਹੁ ਤਨੁ ਕੀਆ ॥ ਆਤਮ ਰਾਮ ਪਾਏ ਸੁਖੁ ਥੀਆ ॥ ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥੭॥
ਨਾ ਤਿਸੁ ਭੂਖ ਪਿਆਸ ਮਨੁ ਮਾਨਿਆ ॥ ਸਰਬ ਨਿਰੰਜਨੁ ਘਟਿ ਘਟਿ ਜਾਨਿਆ ॥ ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥੮॥
ਅਧਿਆਤਮ ਕਰਮ ਕਰੇ ਦਿਨੁ ਰਾਤੀ ॥ ਨਿਰਮਲ ਜੋਤਿ ਨਿਰੰਤਰਿ ਜਾਤੀ ॥ ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲੁ ਵਜਾਇਆ ॥੯॥
ਬੇਣੁ ਰਸਾਲ ਵਜਾਵੈ ਸੋਈ ॥ ਜਾ ਕੀ ਤ੍ਰਿਭਵਣ ਸੋਝੀ ਹੋਈ ॥ ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ ਰਾਮ ਨਾਮਿ ਲਿਵ ਲਾਇਆ ॥੧੦॥
ਐਸੇ ਜਨ ਵਿਰਲੇ ਸੰਸਾਰੇ ॥ ਗੁਰ ਸਬਦੁ ਵੀਚਾਰਹਿ ਰਹਹਿ ਨਿਰਾਰੇ ॥ ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥੧੧॥
ਘਰੁ ਦਰੁ ਮੰਦਰੁ ਜਾਣੈ ਸੋਈ ॥ ਜਿਸੁ ਪੂਰੇ ਗੁਰ ਤੇ ਸੋਝੀ ਹੋਈ ॥ ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ ॥੧੨॥
ਚਤੁਰ ਦਸ ਹਾਟ ਦੀਵੇ ਦੁਇ ਸਾਖੀ ॥ ਸੇਵਕ ਪੰਚ ਨਾਹੀ ਬਿਖੁ ਚਾਖੀ ॥ ਅੰਤਰਿ ਵਸਤੁ ਅਨੂਪ ਨਿਰਮੋਲਕ ਗੁਰਿ ਮਿਲਿਐ ਹਰਿ ਧਨੁ ਪਾਇਆ ॥੧੩॥
ਤਖਤਿ ਬਹੈ ਤਖਤੈ ਕੀ ਲਾਇਕ ॥ ਪੰਚ ਸਮਾਏ ਗੁਰਮਤਿ ਪਾਇਕ ॥ ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥੧੪॥
ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥ ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ ॥ ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥੧੫॥੧॥੧੮॥
ਮਾਰੂ ਮਹਲਾ ੧ ॥
ਹਰਿ ਧਨੁ ਸੰਚਹੁ ਰੇ ਜਨ ਭਾਈ ॥ ਸਤਿਗੁਰ ਸੇਵਿ ਰਹਹੁ ਸਰਣਾਈ ॥ ਤਸਕਰੁ ਚੋਰੁ ਨ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥੧॥
ਤੂ ਏਕੰਕਾਰੁ ਨਿਰਾਲਮੁ ਰਾਜਾ ॥ ਤੂ ਆਪਿ ਸਵਾਰਹਿ ਜਨ ਕੇ ਕਾਜਾ ॥ ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥੨॥
ਦੇਹੀ ਨਗਰੀ ਊਤਮ ਥਾਨਾ ॥ ਪੰਚ ਲੋਕ ਵਸਹਿ ਪਰਧਾਨਾ ॥ ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥
ਦੇਹੀ ਨਗਰੀ ਨਉ ਦਰਵਾਜੇ ॥ ਸਿਰਿ ਸਿਰਿ ਕਰਣੈਹਾਰੈ ਸਾਜੇ ॥ ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥੪॥
ਪੁਰਖੁ ਅਲੇਖੁ ਸਚੇ ਦੀਵਾਨਾ ॥ ਹੁਕਮਿ ਚਲਾਏ ਸਚੁ ਨੀਸਾਨਾ ॥ ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ ਆਤਮ ਰਾਮ ਨਾਮੁ ਪਾਇਆ ॥੫॥

Ang 1039

too dhaataa ham sevak tere ||
a(n)mirat naam kirapaa kar dheejai gur giaan ratan dheepaiaa ||6||
pa(n)ch tat mil ih tan keeaa ||
aatam raam paae sukh theeaa ||
karam karatoot a(n)mirat fal laagaa har naam ratan man paiaa ||7||
naa tis bhookh piaas man maaniaa ||
sarab nira(n)jan ghaT ghaT jaaniaa ||
a(n)mirat ras raataa keval bairaagee gurmat bhai subhaiaa ||8||
adhiaatam karam kare dhin raatee ||
niramal jot nira(n)tar jaatee ||
sabadh rasaal rasan ras rasanaa ben rasaal vajaiaa ||9||
ben rasaal vajaavai soiee ||
jaa kee tirabhavan sojhee hoiee ||
naanak boojhahu ieh bidh gurmat har raam naam liv laiaa ||10||
aaise jan virale sa(n)saare ||
gur sabadh veechaareh raheh niraare ||
aap tareh sa(n)gat kul taareh tin safal janam jag aaiaa ||11||
ghar dhar ma(n)dhar jaanai soiee ||
jis poore gur te sojhee hoiee ||
kaiaa gaR mahal mahalee prabh saachaa sach saachaa takhat rachaiaa ||12||
chatur dhas haaT dheeve dhui saakhee ||
sevak pa(n)ch naahee bikh chaakhee ||
a(n)tar vasat anoop niramolak gur miliaai har dhan paiaa ||13||
takhat bahai takhatai kee laik ||
pa(n)ch samaae gurmat paik ||
aadh jugaadhee hai bhee hosee sahasaa bharam chukaiaa ||14||
takhat salaam hovai dhin raatee ||
eih saach vaddaiee gurmat liv jaatee ||
naanak raam japahu tar taaree har a(n)t sakhaiee paiaa ||15||1||18||
maaroo mahalaa pehilaa ||
har dhan sa(n)chahu re jan bhaiee ||
satigur sev rahahu saranaiee ||
tasakar chor na laagai taa kau dhun upajai sabadh jagaiaa ||1||
too eka(n)kaar niraalam raajaa ||
too aap savaareh jan ke kaajaa ||
amar addol apaar amolak har asathir thaan suhaiaa ||2||
dhehee nagaree uootam thaanaa ||
pa(n)ch lok vaseh paradhaanaa ||
uoopar eka(n)kaar niraalam su(n)n samaadh lagaiaa ||3||
dhehee nagaree nau dharavaaje ||
sir sir karanaihaarai saaje ||
dhasavai purakh ateet niraalaa aape alakh lakhaiaa ||4||
purakh alekh sache dheevaanaa ||
hukam chalaae sach neesaanaa ||
naanak khoj lahahu ghar apanaa har aatam raam naam paiaa ||5||