Sri Guru Granth Sahib

ਅੰਗ ੧੦੪੦

ਸਰਬ ਨਿਰੰਜਨ ਪੁਰਖੁ ਸੁਜਾਨਾ ॥ ਅਦਲੁ ਕਰੇ ਗੁਰ ਗਿਆਨ ਸਮਾਨਾ ॥ ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥
ਸਚੈ ਥਾਨਿ ਵਸੈ ਨਿਰੰਕਾਰਾ ॥ ਆਪਿ ਪਛਾਣੈ ਸਬਦੁ ਵੀਚਾਰਾ ॥ ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥
ਨਾ ਮਨੁ ਚਲੈ ਨ ਪਉਣੁ ਉਡਾਵੈ ॥ ਜੋਗੀ ਸਬਦੁ ਅਨਾਹਦੁ ਵਾਵੈ ॥ ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥੮॥
ਭਉ ਬੈਰਾਗਾ ਸਹਜਿ ਸਮਾਤਾ ॥ ਹਉਮੈ ਤਿਆਗੀ ਅਨਹਦਿ ਰਾਤਾ ॥ ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥੯॥
ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥ ਰੋਗ ਕਟੇ ਕਾਟੀ ਜਮ ਫਾਸੀ ॥ ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥੧੦॥
ਕਾਲੈ ਕਵਲੁ ਨਿਰੰਜਨੁ ਜਾਣੈ ॥ ਬੂਝੈ ਕਰਮੁ ਸੁ ਸਬਦੁ ਪਛਾਣੈ ॥ ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥
ਆਪੇ ਸਾਹੁ ਆਪੇ ਵਣਜਾਰਾ ॥ ਆਪੇ ਪਰਖੇ ਪਰਖਣਹਾਰਾ ॥ ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥
ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥੧੩॥
ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥ ਦੂਜਾ ਮੇਟੈ ਏਕੁ ਦਿਖਾਏ ॥ ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥੧੪॥
ਹਉਮੈ ਮੇਟਿ ਸਬਦਿ ਸੁਖੁ ਹੋਈ ॥ ਆਪੁ ਵੀਚਾਰੇ ਗਿਆਨੀ ਸੋਈ ॥ ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥
ਮਾਰੂ ਮਹਲਾ ੧ ॥
ਸਚੁ ਕਹਹੁ ਸਚੈ ਘਰਿ ਰਹਣਾ ॥ ਜੀਵਤ ਮਰਹੁ ਭਵਜਲੁ ਜਗੁ ਤਰਣਾ ॥ ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥੧॥
ਹਉਮੈ ਮਮਤਾ ਲੋਭ ਬਿਨਾਸਨੁ ॥ ਨਉ ਦਰ ਮੁਕਤੇ ਦਸਵੈ ਆਸਨੁ ॥ ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥
ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥ ਅਕਲੁ ਗਾਇ ਜਮ ਤੇ ਕਿਆ ਡਰੀਐ ॥ ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥
ਸਚੁ ਹਰਿ ਨਾਮੁ ਸਚੁ ਹੈ ਸਰਣਾ ॥ ਸਚੁ ਗੁਰ ਸਬਦੁ ਜਿਤੈ ਲਗਿ ਤਰਣਾ ॥ ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥
ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥ ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥ ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥੫॥

Ang 1040

sarab nira(n)jan purakh sujaanaa ||
adhal kare gur giaan samaanaa ||
kaam karodh lai garadhan maare haumai lobh chukaiaa ||6||
sachai thaan vasai nira(n)kaaraa ||
aap pachhaanai sabadh veechaaraa ||
sachai mahal nivaas nira(n)tar aavan jaan chukaiaa ||7||
naa man chalai na paun uddaavai ||
jogee sabadh anaahadh vaavai ||
pa(n)ch sabadh jhunakaar niraalam prabh aape vai sunaiaa ||8||
bhau bairaagaa sahaj samaataa ||
haumai tiaagee anahadh raataa ||
a(n)jan saar nira(n)jan jaanai sarab nira(n)jan raiaa ||9||
dhukh bhai bha(n)jan prabh abinaasee ||
rog kaTe kaaTee jam faasee ||
naanak har prabh so bhau bha(n)jan gur miliaai har prabh paiaa ||10||
kaalai kaval nira(n)jan jaanai ||
boojhai karamu su sabadh pachhaanai ||
aape jaanai aap pachhaanai sabh tis kaa choj sabaiaa ||11||
aape saahu aape vanajaaraa ||
aape parakhe parakhanahaaraa ||
aape kas kasavaTee laae aape keemat paiaa ||12||
aap dhiaal dhiaa prabh dhaaree ||
ghaT ghaT rav rahiaa banavaaree ||
purakh ateet vasai nihakeval gur purakhai purakh milaiaa ||13||
prabh dhaanaa beenaa garab gavaae ||
dhoojaa meTai ek dhikhaae ||
aasaa maeh niraalam jonee akul nira(n)jan gaiaa ||14||
haumai meT sabadh sukh hoiee ||
aap veechaare giaanee soiee ||
naanak har jas har gun laahaa satasa(n)gat sach fal paiaa ||15||2||19||
maaroo mahalaa pehilaa ||
sach kahahu sachai ghar rahanaa ||
jeevat marahu bhavajal jag taranaa ||
gur bohith gur beRee tulahaa man har jap paar la(n)ghaiaa ||1||
haumai mamataa lobh binaasan ||
nau dhar mukate dhasavai aasan ||
uoopar parai parai apara(n)par jin aape aap upaiaa ||2||
gurmat levahu har liv tareeaai ||
akal gai jam te kiaa ddareeaai ||
jat jat dhekhau tat tat tum hee avar na dhuteeaa gaiaa ||3||
sach har naam sach hai saranaa ||
sach gur sabadh jitai lag taranaa ||
akath kathai dhekhai apara(n)par fun garabh na jonee jaiaa ||4||
sach bin sat sa(n)tokh na paavai ||
bin gur mukat na aavai jaavai ||
mool ma(n)tr har naam rasain kahu naanak pooraa paiaa ||5||