Sri Guru Granth Sahib

ਅੰਗ ੧੦੪੪

ਆਪੇ ਮੇਲੇ ਦੇ ਵਡਿਆਈ ॥ ਗੁਰ ਪਰਸਾਦੀ ਕੀਮਤਿ ਪਾਈ ॥ ਮਨਮੁਖਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥੩॥
ਹਉਮੈ ਮਾਇਆ ਵਿਚੇ ਪਾਈ ॥ ਮਨਮੁਖ ਭੂਲੇ ਪਤਿ ਗਵਾਈ ॥ ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥੪॥
ਗੁਰ ਤੇ ਗਿਆਨੁ ਨਾਮ ਰਤਨੁ ਪਾਇਆ ॥ ਮਨਸਾ ਮਾਰਿ ਮਨ ਮਾਹਿ ਸਮਾਇਆ ॥ ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥੫॥
ਸਤਿਗੁਰੁ ਸੇਵੇ ਆਪੁ ਗਵਾਏ ॥ ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥ ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥੬॥
ਦੂਖ ਨਿਵਾਰਣੁ ਗੁਰ ਤੇ ਜਾਤਾ ॥ ਆਪਿ ਮਿਲਿਆ ਜਗਜੀਵਨੁ ਦਾਤਾ ॥ ਜਿਸ ਨੋ ਲਾਏ ਸੋਈ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥੭॥
ਆਪੇ ਗੁਰਮੁਖਿ ਆਪੇ ਦੇਵੈ ॥ ਸਚੈ ਸਬਦਿ ਸਤਿਗੁਰੁ ਸੇਵੈ ॥ ਜਰਾ ਜਮੁ ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥੮॥
ਤ੍ਰਿਸਨਾ ਅਗਨਿ ਜਲੈ ਸੰਸਾਰਾ ॥ ਜਲਿ ਜਲਿ ਖਪੈ ਬਹੁਤੁ ਵਿਕਾਰਾ ॥ ਮਨਮੁਖੁ ਠਉਰ ਨ ਪਾਏ ਕਬਹੂ ਸਤਿਗੁਰ ਬੂਝ ਬੁਝਾਈ ਹੇ ॥੯॥
ਸਤਿਗੁਰੁ ਸੇਵਨਿ ਸੇ ਵਡਭਾਗੀ ॥ ਸਾਚੈ ਨਾਮਿ ਸਦਾ ਲਿਵ ਲਾਗੀ ॥ ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸਨਾ ਸਬਦਿ ਬੁਝਾਈ ਹੇ ॥੧੦॥
ਸਚਾ ਸਬਦੁ ਸਚੀ ਹੈ ਬਾਣੀ ॥ ਗੁਰਮੁਖਿ ਵਿਰਲੈ ਕਿਨੈ ਪਛਾਣੀ ॥ ਸਚੈ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ॥੧੧॥
ਸਬਦੁ ਬੁਝੈ ਸੋ ਮੈਲੁ ਚੁਕਾਏ ॥ ਨਿਰਮਲ ਨਾਮੁ ਵਸੈ ਮਨਿ ਆਏ ॥ ਸਤਿਗੁਰੁ ਅਪਣਾ ਸਦ ਹੀ ਸੇਵਹਿ ਹਉਮੈ ਵਿਚਹੁ ਜਾਈ ਹੇ ॥੧੨॥
ਗੁਰ ਤੇ ਬੂਝੈ ਤਾ ਦਰੁ ਸੂਝੈ ॥ ਨਾਮ ਵਿਹੂਣਾ ਕਥਿ ਕਥਿ ਲੂਝੈ ॥ ਸਤਿਗੁਰ ਸੇਵੇ ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥੧੩॥
ਆਪੇ ਆਪਿ ਮਿਲੈ ਤਾ ਬੂਝੈ ॥ ਗਿਆਨ ਵਿਹੂਣਾ ਕਿਛੂ ਨ ਸੂਝੈ ॥ ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥੧੪॥
ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥ ਕੋਇ ਨ ਮੇਟੈ ਧੁਰਿ ਫੁਰਮਾਇਆ ॥ ਸਤਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ ਹੇ ॥੧੫॥
ਅਪਣੀ ਨਦਰਿ ਕਰੇ ਸੋ ਪਾਏ ॥ ਸਚੈ ਸਬਦਿ ਤਾੜੀ ਚਿਤੁ ਲਾਏ ॥ ਨਾਨਕ ਦਾਸੁ ਕਹੈ ਬੇਨੰਤੀ ਭੀਖਿਆ ਨਾਮੁ ਦਰਿ ਪਾਈ ਹੇ ॥੧੬॥੧॥
ਮਾਰੂ ਮਹਲਾ ੩ ॥
ਏਕੋ ਏਕੁ ਵਰਤੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਏਕੋ ਰਵਿ ਰਹਿਆ ਸਭ ਅੰਤਰਿ ਤਿਸੁ ਬਿਨੁ ਅਵਰੁ ਨ ਕੋਈ ਹੇ ॥੧॥
ਲਖ ਚਉਰਾਸੀਹ ਜੀਅ ਉਪਾਏ ॥

Ang 1044

aape mele dhe vaddiaaiee ||
gur parasaadhee keemat paiee ||
manmukh bahut firai bilalaadhee dhoojai bhai khuaaiee he ||3||
haumai maiaa viche paiee ||
manmukh bhoole pat gavaiee ||
gurmukh hovai so nai raachai saachai rahiaa samaiee he ||4||
gur te giaan naam ratan paiaa ||
manasaa maar man maeh samaiaa ||
aape khel kare sabh karataa aape dhei bujhaiee he ||5||
satigur seve aap gavaae ||
mil preetam sabadh sukh paae ||
a(n)tar piaar bhagatee raataa sahaj mate ban aaiee he ||6||
dhookh nivaaran gur te jaataa ||
aap miliaa jagajeevan dhaataa ||
jis no laae soiee boojhai bhau bharam sareerahu jaiee he ||7||
aape gurmukh aape dhevai ||
sachai sabadh satigur sevai ||
jaraa jam tis joh na saakai saache siau ban aaiee he ||8||
tirasanaa agan jalai sa(n)saaraa ||
jal jal khapai bahut vikaaraa ||
manmukh Thaur na paae kabahoo satigur boojh bujhaiee he ||9||
satigur sevan se vaddabhaagee ||
saachai naam sadhaa liv laagee ||
a(n)tar naam raviaa nihakeval tirasanaa sabadh bujhaiee he ||10||
sachaa sabadh sachee hai baanee ||
gurmukh viralai kinai pachhaanee ||
sache sabadh rate bairaagee aavan jaan rahaiee he ||11||
sabadh bujhai so mail chukaae ||
niramal naam vasai man aae ||
satigur apanaa sadh hee seveh haumai vichahu jaiee he ||12||
gur te boojhai taa dhar soojhai ||
naam vihoonaa kath kath loojhai ||
satigur seve kee vaddiaaiee tirasanaa bhookh gavaiee he ||13||
aape aap milai taa boojhai ||
giaan vihoonaa kichhoo na soojhai ||
gur kee dhaat sadhaa man a(n)tar baanee sabadh vajaiee he ||14||
jo dhur likhiaa su karam kamaiaa ||
koi na meTai dhur furamaiaa ||
satasa(n)gat meh tin hee vaasaa jin kau dhur likh paiee he ||15||
apanee nadhar kare so paae ||
sachai sabadh taaRee chit laae ||
naanak dhaas kahai bena(n)tee bheekhiaa naam dhar paiee he ||16||1||
maaroo mahalaa teejaa ||
eko ek varatai sabh soiee ||
gurmukh viralaa boojhai koiee ||
eko rav rahiaa sabh a(n)tar tis bin avar na koiee he ||1||
lakh chauraaseeh jeea upaae ||