ਗਿਆਨੀ ਧਿਆਨੀ ਆਖਿ ਸੁਣਾਏ ॥ ਸਭਨਾ ਰਿਜਕੁ ਸਮਾਹੇ ਆਪੇ ਕੀਮਤਿ ਹੋਰ ਨ ਹੋਈ ਹੇ ॥੨॥
ਮਾਇਆ ਮੋਹੁ ਅੰਧੁ ਅੰਧਾਰਾ ॥ ਹਉਮੈ ਮੇਰਾ ਪਸਰਿਆ ਪਾਸਾਰਾ ॥ ਅਨਦਿਨੁ ਜਲਤ ਰਹੈ ਦਿਨੁ ਰਾਤੀ ਗੁਰ ਬਿਨੁ ਸਾਂਤਿ ਨ ਹੋਈ ਹੇ ॥੩॥
ਆਪੇ ਜੋੜਿ ਵਿਛੋੜੇ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਸਚਾ ਹੁਕਮੁ ਸਚਾ ਪਾਸਾਰਾ ਹੋਰਨਿ ਹੁਕਮੁ ਨ ਹੋਈ ਹੇ ॥੪॥
ਆਪੇ ਲਾਇ ਲਏ ਸੋ ਲਾਗੈ ॥ ਗੁਰ ਪਰਸਾਦੀ ਜਮ ਕਾ ਭਉ ਭਾਗੈ ॥ ਅੰਤਰਿ ਸਬਦੁ ਸਦਾ ਸੁਖਦਾਤਾ ਗੁਰਮੁਖਿ ਬੂਝੈ ਕੋਈ ਹੇ ॥੫॥
ਆਪੇ ਮੇਲੇ ਮੇਲਿ ਮਿਲਾਏ ॥ ਪੁਰਬਿ ਲਿਖਿਆ ਸੋ ਮੇਟਣਾ ਨ ਜਾਏ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ ਗੁਰਮੁਖਿ ਸੇਵਾ ਹੋਈ ਹੇ ॥੬॥
ਸਤਿਗੁਰੁ ਸੇਵਿ ਸਦਾ ਸੁਖੁ ਜਾਤਾ ॥ ਆਪੇ ਆਇ ਮਿਲਿਆ ਸਭਨਾ ਕਾ ਦਾਤਾ ॥ ਹਉਮੈ ਮਾਰਿ ਤ੍ਰਿਸਨਾ ਅਗਨਿ ਨਿਵਾਰੀ ਸਬਦੁ ਚੀਨਿ ਸੁਖੁ ਹੋਈ ਹੇ ॥੭॥
ਕਾਇਆ ਕੁਟੰਬੁ ਮੋਹੁ ਨ ਬੂਝੈ ॥ ਗੁਰਮੁਖਿ ਹੋਵੈ ਤ ਆਖੀ ਸੂਝੈ ॥ ਅਨਦਿਨੁ ਨਾਮੁ ਰਵੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਹੋਈ ਹੇ ॥੮॥
ਮਨਮੁਖ ਧਾਤੁ ਦੂਜੈ ਹੈ ਲਾਗਾ ॥ ਜਨਮਤ ਕੀ ਨ ਮੂਓ ਆਭਾਗਾ ॥ ਆਵਤ ਜਾਤ ਬਿਰਥਾ ਜਨਮੁ ਗਵਾਇਆ ਬਿਨੁ ਗੁਰ ਮੁਕਤਿ ਨ ਹੋਈ ਹੇ ॥੯॥
ਕਾਇਆ ਕੁਸੁਧ ਹਉਮੈ ਮਲੁ ਲਾਈ ॥ ਜੇ ਸਉ ਧੋਵਹਿ ਤਾ ਮੈਲੁ ਨ ਜਾਈ ॥ ਸਬਦਿ ਧੋਪੈ ਤਾ ਹਛੀ ਹੋਵੈ ਫਿਰਿ ਮੈਲੀ ਮੂਲਿ ਨ ਹੋਈ ਹੇ ॥੧੦॥
ਪੰਚ ਦੂਤ ਕਾਇਆ ਸੰਘਾਰਹਿ ॥ ਮਰਿ ਮਰਿ ਜੰਮਹਿ ਸਬਦੁ ਨ ਵੀਚਾਰਹਿ ॥ ਅੰਤਰਿ ਮਾਇਆ ਮੋਹ ਗੁਬਾਰਾ ਜਿਉ ਸੁਪਨੈ ਸੁਧਿ ਨ ਹੋਈ ਹੇ ॥੧੧॥
ਇਕਿ ਪੰਚਾ ਮਾਰਿ ਸਬਦਿ ਹੈ ਲਾਗੇ ॥ ਸਤਿਗੁਰੁ ਆਇ ਮਿਲਿਆ ਵਡਭਾਗੇ ॥ ਅੰਤਰਿ ਸਾਚੁ ਰਵਹਿ ਰੰਗਿ ਰਾਤੇ ਸਹਜਿ ਸਮਾਵੈ ਸੋਈ ਹੇ ॥੧੨॥
ਗੁਰ ਕੀ ਚਾਲ ਗੁਰੂ ਤੇ ਜਾਪੈ ॥ ਪੂਰਾ ਸੇਵਕੁ ਸਬਦਿ ਸਿਞਾਪੈ ॥ ਸਦਾ ਸਬਦੁ ਰਵੈ ਘਟ ਅੰਤਰਿ ਰਸਨਾ ਰਸੁ ਚਾਖੈ ਸਚੁ ਸੋਈ ਹੇ ॥੧੩॥
ਹਉਮੈ ਮਾਰੇ ਸਬਦਿ ਨਿਵਾਰੇ ॥ ਹਰਿ ਕਾ ਨਾਮੁ ਰਖੈ ਉਰਿ ਧਾਰੇ ॥ ਏਕਸੁ ਬਿਨੁ ਹਉ ਹੋਰੁ ਨ ਜਾਣਾ ਸਹਜੇ ਹੋਇ ਸੁ ਹੋਈ ਹੇ ॥੧੪॥
ਬਿਨੁ ਸਤਿਗੁਰ ਸਹਜੁ ਕਿਨੈ ਨਹੀ ਪਾਇਆ ॥ ਗੁਰਮੁਖਿ ਬੂਝੈ ਸਚਿ ਸਮਾਇਆ ॥ ਸਚਾ ਸੇਵਿ ਸਬਦਿ ਸਚ ਰਾਤੇ ਹਉਮੈ ਸਬਦੇ ਖੋਈ ਹੇ ॥੧੫॥
ਆਪੇ ਗੁਣਦਾਤਾ ਬੀਚਾਰੀ ॥ ਗੁਰਮੁਖਿ ਦੇਵਹਿ ਪਕੀ ਸਾਰੀ ॥ ਨਾਨਕ ਨਾਮਿ ਸਮਾਵਹਿ ਸਾਚੈ ਸਾਚੇ ਤੇ ਪਤਿ ਹੋਈ ਹੇ ॥੧੬॥੨॥
ਮਾਰੂ ਮਹਲਾ ੩ ॥
ਜਗਜੀਵਨੁ ਸਾਚਾ ਏਕੋ ਦਾਤਾ ॥ ਗੁਰ ਸੇਵਾ ਤੇ ਸਬਦਿ ਪਛਾਤਾ ॥
giaanee dhiaanee aakh sunaae ||
sabhanaa rijak samaahe aape keemat hor na hoiee he ||2||
maiaa moh a(n)dh a(n)dhaaraa ||
haumai meraa pasariaa paasaaraa ||
anadhin jalat rahai dhin raatee gur bin saa(n)t na hoiee he ||3||
aape joR vichhoRe aape ||
aape thaap uthaape aape ||
sachaa hukam sachaa paasaaraa horan hukam na hoiee he ||4||
aape lai le so laagai ||
gur parasaadhee jam kaa bhau bhaagai ||
a(n)tar sabadh sadhaa sukhadhaataa gurmukh boojhai koiee he ||5||
aape mele mel milaae ||
purab likhiaa so meTanaa na jaae ||
anadhin bhagat kare dhin raatee gurmukh sevaa hoiee he ||6||
satigur sev sadhaa sukh jaataa ||
aape aai miliaa sabhanaa kaa dhaataa ||
haumai maar tirasanaa agan nivaaree sabadh cheen sukh hoiee he ||7||
kaiaa kuTa(n)b moh na boojhai ||
gurmukh hovai ta aakhee soojhai ||
anadhin naam ravai dhin raatee mil preetam sukh hoiee he ||8||
manmukh dhaat dhoojai hai laagaa ||
janamat kee na mooo aabhaagaa ||
aavat jaat birathaa janam gavaiaa bin gur mukat na hoiee he ||9||
kaiaa kusudh haumai mal laiee ||
je sau dhoveh taa mail na jaiee ||
sabadh dhopai taa hachhee hovai fir mailee mool na hoiee he ||10||
pa(n)ch dhoot kaiaa sa(n)ghaareh ||
mar mar ja(n)meh sabadh na veechaareh ||
a(n)tar maiaa moh gubaaraa jiau supanai sudh na hoiee he ||11||
eik pa(n)chaa maar sabadh hai laage ||
satigur aai miliaa vaddabhaage ||
a(n)tar saach raveh ra(n)g raate sahaj samaavai soiee he ||12||
gur kee chaal guroo te jaapai ||
pooraa sevak sabadh sin(j)aapai ||
sadhaa sabadh ravai ghaT a(n)tar rasanaa ras chaakhai sach soiee he ||13||
haumai maare sabadh nivaare ||
har kaa naam rakhai ur dhaare ||
ekas bin hau hor na jaanaa sahaje hoi su hoiee he ||14||
bin satigur sahaj kinai nahee paiaa ||
gurmukh boojhai sach samaiaa ||
sachaa sev sabadh sach raate haumai sabadhe khoiee he ||15||
aape gunadhaataa beechaaree ||
gurmukh dheveh pakee saaree ||
naanak naam samaaveh saachai saache te pat hoiee he ||16||2||
maaroo mahalaa teejaa ||
jagajeevan saachaa eko dhaataa ||
gur sevaa te sabadh pachhaataa ||