ਏਕੋ ਅਮਰੁ ਏਕਾ ਪਤਿਸਾਹੀ ਜੁਗੁ ਜੁਗੁ ਸਿਰਿ ਕਾਰ ਬਣਾਈ ਹੇ ॥੧॥
ਸੋ ਜਨੁ ਨਿਰਮਲੁ ਜਿਨਿ ਆਪੁ ਪਛਾਤਾ ॥ ਆਪੇ ਆਇ ਮਿਲਿਆ ਸੁਖਦਾਤਾ ॥ ਰਸਨਾ ਸਬਦਿ ਰਤੀ ਗੁਣ ਗਾਵੈ ਦਰਿ ਸਾਚੈ ਪਤਿ ਪਾਈ ਹੇ ॥੨॥
ਗੁਰਮੁਖਿ ਨਾਮਿ ਮਿਲੈ ਵਡਿਆਈ ॥ ਮਨਮੁਖਿ ਨਿੰਦਕਿ ਪਤਿ ਗਵਾਈ ॥ ਨਾਮਿ ਰਤੇ ਪਰਮ ਹੰਸ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੩॥
ਸਬਦਿ ਮਰੈ ਸੋਈ ਜਨੁ ਪੂਰਾ ॥ ਸਤਿਗੁਰੁ ਆਖਿ ਸੁਣਾਏ ਸੂਰਾ ॥ ਕਾਇਆ ਅੰਦਰਿ ਅੰਮ੍ਰਿਤ ਸਰੁ ਸਾਚਾ ਮਨੁ ਪੀਵੈ ਭਾਇ ਸੁਭਾਈ ਹੇ ॥੪॥
ਪੜਿ ਪੰਡਿਤੁ ਅਵਰਾ ਸਮਝਾਏ ॥ ਘਰ ਜਲਤੇ ਕੀ ਖਬਰਿ ਨ ਪਾਏ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪੜਿ ਥਾਕੇ ਸਾਂਤਿ ਨ ਆਈ ਹੇ ॥੫॥
ਇਕਿ ਭਸਮ ਲਗਾਇ ਫਿਰਹਿ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨਿ ਮਾਰੀ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਭਰਮਿ ਭੇਖਿ ਭਰਮਾਈ ਹੇ ॥੬॥
ਇਕਿ ਗ੍ਰਿਹ ਕੁਟੰਬ ਮਹਿ ਸਦਾ ਉਦਾਸੀ ॥ ਸਬਦਿ ਮੁਏ ਹਰਿ ਨਾਮਿ ਨਿਵਾਸੀ ॥ ਅਨਦਿਨੁ ਸਦਾ ਰਹਹਿ ਰੰਗਿ ਰਾਤੇ ਭੈ ਭਾਇ ਭਗਤਿ ਚਿਤੁ ਲਾਈ ਹੇ ॥੭॥
ਮਨਮੁਖੁ ਨਿੰਦਾ ਕਰਿ ਕਰਿ ਵਿਗੁਤਾ ॥ ਅੰਤਰਿ ਲੋਭੁ ਭਉਕੈ ਜਿਸੁ ਕੁਤਾ ॥ ਜਮਕਾਲੁ ਤਿਸੁ ਕਦੇ ਨ ਛੋਡੈ ਅੰਤਿ ਗਇਆ ਪਛੁਤਾਈ ਹੇ ॥੮॥
ਸਚੈ ਸਬਦਿ ਸਚੀ ਪਤਿ ਹੋਈ ॥ ਬਿਨੁ ਨਾਵੈ ਮੁਕਤਿ ਨ ਪਾਵੈ ਕੋਈ ॥ ਬਿਨੁ ਸਤਿਗੁਰ ਕੋ ਨਾਉ ਨ ਪਾਏ ਪ੍ਰਭਿ ਐਸੀ ਬਣਤ ਬਣਾਈ ਹੇ ॥੯॥
ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥ ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ ॥ ਜਿਸ ਨੋ ਆਪਿ ਮਿਲਾਏ ਸੋ ਬੂਝੈ ਭਗਤਿ ਭਾਇ ਭਉ ਜਾਈ ਹੇ ॥੧੦॥
ਇਸਨਾਨੁ ਦਾਨੁ ਕਰਹਿ ਨਹੀ ਬੂਝਹਿ ॥ ਇਕਿ ਮਨੂਆ ਮਾਰਿ ਮਨੈ ਸਿਉ ਲੂਝਹਿ ॥ ਸਾਚੈ ਸਬਦਿ ਰਤੇ ਇਕ ਰੰਗੀ ਸਾਚੈ ਸਬਦਿ ਮਿਲਾਈ ਹੇ ॥੧੧॥
ਆਪੇ ਸਿਰਜੇ ਦੇ ਵਡਿਆਈ ॥ ਆਪੇ ਭਾਣੈ ਦੇਇ ਮਿਲਾਈ ॥ ਆਪੇ ਨਦਰਿ ਕਰੇ ਮਨਿ ਵਸਿਆ ਮੇਰੈ ਪ੍ਰਭਿ ਇਉ ਫੁਰਮਾਈ ਹੇ ॥੧੨॥
ਸਤਿਗੁਰੁ ਸੇਵਹਿ ਸੇ ਜਨ ਸਾਚੇ ॥ ਮਨਮੁਖ ਸੇਵਿ ਨ ਜਾਣਨਿ ਕਾਚੇ ॥ ਆਪੇ ਕਰਤਾ ਕਰਿ ਕਰਿ ਵੇਖੈ ਜਿਉ ਭਾਵੈ ਤਿਉ ਲਾਈ ਹੇ ॥੧੩॥
ਜੁਗਿ ਜੁਗਿ ਸਾਚਾ ਏਕੋ ਦਾਤਾ ॥ ਪੂਰੈ ਭਾਗਿ ਗੁਰ ਸਬਦੁ ਪਛਾਤਾ ॥ ਸਬਦਿ ਮਿਲੇ ਸੇ ਵਿਛੁੜੇ ਨਾਹੀ ਨਦਰੀ ਸਹਜਿ ਮਿਲਾਈ ਹੇ ॥੧੪॥
ਹਉਮੈ ਮਾਇਆ ਮੈਲੁ ਕਮਾਇਆ ॥ ਮਰਿ ਮਰਿ ਜੰਮਹਿ ਦੂਜਾ ਭਾਇਆ ॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ਮਨਿ ਦੇਖਹੁ ਲਿਵ ਲਾਈ ਹੇ ॥੧੫॥
eko amar ekaa patisaahee jug jug sir kaar banaiee he ||1||
so jan niramal jin aap pachhaataa ||
aape aai miliaa sukhadhaataa ||
rasanaa sabadh ratee gun gaavai dhar saachai pat paiee he ||2||
gurmukh naam milai vaddiaaiee ||
manmukh ni(n)dhak pat gavaiee ||
naam rate param ha(n)s bairaagee nij ghar taaRee laiee he ||3||
sabadh marai soiee jan pooraa ||
satigur aakh sunaae sooraa ||
kaiaa a(n)dhar a(n)mirat sar saachaa man peevai bhai subhaiee he ||4||
paR pa(n)ddit avaraa samajhaae ||
ghar jalate kee khabar na paae ||
bin satigur seve naam na paieeaai paR thaake saa(n)t na aaiee he ||5||
eik bhasam lagai fireh bhekhadhaaree ||
bin sabadhai haumai kin maaree ||
anadhin jalat raheh dhin raatee bharam bhekh bharamaiee he ||6||
eik gireh kuTa(n)b meh sadhaa udhaasee ||
sabadh mue har naam nivaasee ||
anadhin sadhaa raheh ra(n)g raate bhai bhai bhagat chit laiee he ||7||
manmukh ni(n)dhaa kar kar vigutaa ||
a(n)tar lobh bhaukai jis kutaa ||
jamakaal tis kadhe na chhoddai a(n)t giaa pachhutaiee he ||8||
sachai sabadh sachee pat hoiee ||
bin naavai mukat na paavai koiee ||
bin satigur ko naau na paae prabh aaisee banat banaiee he ||9||
eik sidh saadhik bahut veechaaree ||
eik ahinis naam rate nira(n)kaaree ||
jis no aap milaae so boojhai bhagat bhai bhau jaiee he ||10||
eisanaan dhaan kareh nahee boojheh ||
eik manooaa maar manai siau loojheh ||
saachai sabadh rate ik ra(n)gee saachai sabadh milaiee he ||11||
aape siraje dhe vaddiaaiee ||
aape bhaanai dhei milaiee ||
aape nadhar kare man vasiaa merai prabh iau furamaiee he ||12||
satigur seveh se jan saache ||
manmukh sev na jaanan kaache ||
aape karataa kar kar vekhai jiau bhaavai tiau laiee he ||13||
jug jug saachaa eko dhaataa ||
poorai bhaag gur sabadh pachhaataa ||
sabadh mile se vichhuRe naahee nadharee sahaj milaiee he ||14||
haumai maiaa mail kamaiaa ||
mar mar ja(n)meh dhoojaa bhaiaa ||
bin satigur seve mukat na hoiee man dhekhahu liv laiee he ||15||