Sri Guru Granth Sahib

ਅੰਗ ੧੦੪੮

ਘਟਿ ਘਟਿ ਵਸਿ ਰਹਿਆ ਜਗਜੀਵਨੁ ਦਾਤਾ ॥ ਇਕ ਥੈ ਗੁਪਤੁ ਪਰਗਟੁ ਹੈ ਆਪੇ ਗੁਰਮੁਖਿ ਭ੍ਰਮੁ ਭਉ ਜਾਈ ਹੇ ॥੧੫॥
ਗੁਰਮੁਖਿ ਹਰਿ ਜੀਉ ਏਕੋ ਜਾਤਾ ॥ ਅੰਤਰਿ ਨਾਮੁ ਸਬਦਿ ਪਛਾਤਾ ॥ ਜਿਸੁ ਤੂ ਦੇਹਿ ਸੋਈ ਜਨੁ ਪਾਏ ਨਾਨਕ ਨਾਮਿ ਵਡਾਈ ਹੇ ॥੧੬॥੪॥
ਮਾਰੂ ਮਹਲਾ ੩ ॥
ਸਚੁ ਸਾਲਾਹੀ ਗਹਿਰ ਗੰਭੀਰੈ ॥ ਸਭੁ ਜਗੁ ਹੈ ਤਿਸ ਹੀ ਕੈ ਚੀਰੈ ॥ ਸਭਿ ਘਟ ਭੋਗਵੈ ਸਦਾ ਦਿਨੁ ਰਾਤੀ ਆਪੇ ਸੂਖ ਨਿਵਾਸੀ ਹੇ ॥੧॥
ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਆਪੇ ਆਇ ਵਸਿਆ ਘਟ ਅੰਤਰਿ ਤੂਟੀ ਜਮ ਕੀ ਫਾਸੀ ਹੇ ॥੨॥
ਕਿਸੁ ਸੇਵੀ ਤੈ ਕਿਸੁ ਸਾਲਾਹੀ ॥ ਸਤਿਗੁਰੁ ਸੇਵੀ ਸਬਦਿ ਸਾਲਾਹੀ ॥ ਸਚੈ ਸਬਦਿ ਸਦਾ ਮਤਿ ਊਤਮ ਅੰਤਰਿ ਕਮਲੁ ਪ੍ਰਗਾਸੀ ਹੇ ॥੩॥
ਦੇਹੀ ਕਾਚੀ ਕਾਗਦ ਮਿਕਦਾਰਾ ॥ ਬੂੰਦ ਪਵੈ ਬਿਨਸੈ ਢਹਤ ਨ ਲਾਗੈ ਬਾਰਾ ॥ ਕੰਚਨ ਕਾਇਆ ਗੁਰਮੁਖਿ ਬੂਝੈ ਜਿਸੁ ਅੰਤਰਿ ਨਾਮੁ ਨਿਵਾਸੀ ਹੇ ॥੪॥
ਸਚਾ ਚਉਕਾ ਸੁਰਤਿ ਕੀ ਕਾਰਾ ॥ ਹਰਿ ਨਾਮੁ ਭੋਜਨੁ ਸਚੁ ਆਧਾਰਾ ॥ ਸਦਾ ਤ੍ਰਿਪਤਿ ਪਵਿਤ੍ਰੁ ਹੈ ਪਾਵਨੁ ਜਿਤੁ ਘਟਿ ਹਰਿ ਨਾਮੁ ਨਿਵਾਸੀ ਹੇ ॥੫॥
ਹਉ ਤਿਨ ਬਲਿਹਾਰੀ ਜੋ ਸਾਚੈ ਲਾਗੇ ॥ ਹਰਿ ਗੁਣ ਗਾਵਹਿ ਅਨਦਿਨੁ ਜਾਗੇ ॥ ਸਾਚਾ ਸੂਖੁ ਸਦਾ ਤਿਨ ਅੰਤਰਿ ਰਸਨਾ ਹਰਿ ਰਸਿ ਰਾਸੀ ਹੇ ॥੬॥
ਹਰਿ ਨਾਮੁ ਚੇਤਾ ਅਵਰੁ ਨ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥ ਪੂਰੈ ਗੁਰਿ ਸਭੁ ਸਚੁ ਦਿਖਾਇਆ ਸਚੈ ਨਾਮਿ ਨਿਵਾਸੀ ਹੇ ॥੭॥
ਭ੍ਰਮਿ ਭ੍ਰਮਿ ਜੋਨੀ ਫਿਰਿ ਫਿਰਿ ਆਇਆ ॥ ਆਪਿ ਭੂਲਾ ਜਾ ਖਸਮਿ ਭੁਲਾਇਆ ॥ ਹਰਿ ਜੀਉ ਮਿਲੈ ਤਾ ਗੁਰਮੁਖਿ ਬੂਝੈ ਚੀਨੈ ਸਬਦੁ ਅਬਿਨਾਸੀ ਹੇ ॥੮॥
ਕਾਮਿ ਕ੍ਰੋਧਿ ਭਰੇ ਹਮ ਅਪਰਾਧੀ ॥ ਕਿਆ ਮੁਹੁ ਲੈ ਬੋਲਹ ਨਾ ਹਮ ਗੁਣ ਨ ਸੇਵਾ ਸਾਧੀ ॥ ਡੁਬਦੇ ਪਾਥਰ ਮੇਲਿ ਲੈਹੁ ਤੁਮ ਆਪੇ ਸਾਚੁ ਨਾਮੁ ਅਬਿਨਾਸੀ ਹੇ ॥੯॥
ਨਾ ਕੋਈ ਕਰੇ ਨ ਕਰਣੈ ਜੋਗਾ ॥ ਆਪੇ ਕਰਹਿ ਕਰਾਵਹਿ ਸੁ ਹੋਇਗਾ ॥ ਆਪੇ ਬਖਸਿ ਲੈਹਿ ਸੁਖੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੦॥
ਇਹੁ ਤਨੁ ਧਰਤੀ ਸਬਦੁ ਬੀਜਿ ਅਪਾਰਾ ॥ ਹਰਿ ਸਾਚੇ ਸੇਤੀ ਵਣਜੁ ਵਾਪਾਰਾ ॥ ਸਚੁ ਧਨੁ ਜੰਮਿਆ ਤੋਟਿ ਨ ਆਵੈ ਅੰਤਰਿ ਨਾਮੁ ਨਿਵਾਸੀ ਹੇ ॥੧੧॥
ਹਰਿ ਜੀਉ ਅਵਗਣਿਆਰੇ ਨੋ ਗੁਣੁ ਕੀਜੈ ॥ ਆਪੇ ਬਖਸਿ ਲੈਹਿ ਨਾਮੁ ਦੀਜੈ ॥ ਗੁਰਮੁਖਿ ਹੋਵੈ ਸੋ ਪਤਿ ਪਾਏ ਇਕਤੁ ਨਾਮਿ ਨਿਵਾਸੀ ਹੇ ॥੧੨॥
ਅੰਤਰਿ ਹਰਿ ਧਨੁ ਸਮਝ ਨ ਹੋਈ ॥ ਗੁਰ ਪਰਸਾਦੀ ਬੂਝੈ ਕੋਈ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੩॥
ਅਨਲ ਵਾਉ ਭਰਮਿ ਭੁਲਾਈ ॥

Ang 1048

ghaT ghaT vas rahiaa jagajeevan dhaataa ||
eik thai gupat paragaT hai aape gurmukh bhram bhau jaiee he ||15||
gurmukh har jeeau eko jaataa ||
a(n)tar naam sabadh pachhaataa ||
jis too dheh soiee jan paae naanak naam vaddaiee he ||16||4||
maaroo mahalaa teejaa ||
sach saalaahee gahir ga(n)bheerai ||
sabh jag hai tis hee kai cheerai ||
sabh ghaT bhogavai sadhaa dhin raatee aape sookh nivaasee he ||1||
sachaa saahib sachee naiee ||
gur parasaadhee ma(n)n vasaiee ||
aape aai vasiaa ghaT a(n)tar tooTee jam kee faasee he ||2||
kis sevee tai kis saalaahee ||
satigur sevee sabadh saalaahee ||
sachai sabadh sadhaa mat uootam a(n)tar kamal pragaasee he ||3||
dhehee kaachee kaagadh mikadhaaraa ||
boo(n)dh pavai binasai ddahat na laagai baaraa ||
ka(n)chan kaiaa gurmukh boojhai jis a(n)tar naam nivaasee he ||4||
sachaa chaukaa surat kee kaaraa ||
har naam bhojan sach aadhaaraa ||
sadhaa tirapat pavitr hai paavan jit ghaT har naam nivaasee he ||5||
hau tin balihaaree jo saachai laage ||
har gun gaaveh anadhin jaage ||
saachaa sookh sadhaa tin a(n)tar rasanaa har ras raasee he ||6||
har naam chetaa avar na poojaa ||
eko sevee avar na dhoojaa ||
poorai gur sabh sach dhikhaiaa sachai naam nivaasee he ||7||
bhram bhram jonee fir fir aaiaa ||
aap bhoolaa jaa khasam bhulaiaa ||
har jeeau milai taa gurmukh boojhai cheenai sabadh abinaasee he ||8||
kaam karodh bhare ham aparaadhee ||
kiaa muh lai boleh naa ham gun na sevaa saadhee ||
ddubadhe paathar mel laih tum aape saach naam abinaasee he ||9||
naa koiee kare na karanai jogaa ||
aape kareh karaaveh su hoigaa ||
aape bakhas laih sukh paae sadh hee naam nivaasee he ||10||
eih tan dharatee sabadh beej apaaraa ||
har saache setee vanaj vaapaaraa ||
sach dhan ja(n)miaa toT na aavai a(n)tar naam nivaasee he ||11||
har jeeau avaganiaare no gun keejai ||
aape bakhas laih naam dheejai ||
gurmukh hovai so pat paae ikat naam nivaasee he ||12||
a(n)tar har dhan samajh na hoiee ||
gur parasaadhee boojhai koiee ||
gurmukh hovai so dhan paae sadh hee naam nivaasee he ||13||
anal vaau bharam bhulaiee ||