ਮਾਇਆ ਮੋਹਿ ਸੁਧਿ ਨ ਕਾਈ ॥ ਮਨਮੁਖ ਅੰਧੇ ਕਿਛੂ ਨ ਸੂਝੈ ਗੁਰਮਤਿ ਨਾਮੁ ਪ੍ਰਗਾਸੀ ਹੇ ॥੧੪॥
ਮਨਮੁਖ ਹਉਮੈ ਮਾਇਆ ਸੂਤੇ ॥ ਅਪਣਾ ਘਰੁ ਨ ਸਮਾਲਹਿ ਅੰਤਿ ਵਿਗੂਤੇ ॥ ਪਰ ਨਿੰਦਾ ਕਰਹਿ ਬਹੁ ਚਿੰਤਾ ਜਾਲੈ ਦੁਖੇ ਦੁਖਿ ਨਿਵਾਸੀ ਹੇ ॥੧੫॥
ਆਪੇ ਕਰਤੈ ਕਾਰ ਕਰਾਈ ॥ ਆਪੇ ਗੁਰਮੁਖਿ ਦੇਇ ਬੁਝਾਈ ॥ ਨਾਨਕ ਨਾਮਿ ਰਤੇ ਮਨੁ ਨਿਰਮਲੁ ਨਾਮੇ ਨਾਮਿ ਨਿਵਾਸੀ ਹੇ ॥੧੬॥੫॥
ਮਾਰੂ ਮਹਲਾ ੩ ॥
ਏਕੋ ਸੇਵੀ ਸਦਾ ਥਿਰੁ ਸਾਚਾ ॥ ਦੂਜੈ ਲਾਗਾ ਸਭੁ ਜਗੁ ਕਾਚਾ ॥ ਗੁਰਮਤੀ ਸਦਾ ਸਚੁ ਸਾਲਾਹੀ ਸਾਚੇ ਹੀ ਸਾਚਿ ਪਤੀਜੈ ਹੇ ॥੧॥
ਤੇਰੇ ਗੁਣ ਬਹੁਤੇ ਮੈ ਏਕੁ ਨ ਜਾਤਾ ॥ ਆਪੇ ਲਾਇ ਲਏ ਜਗਜੀਵਨੁ ਦਾਤਾ ॥ ਆਪੇ ਬਖਸੇ ਦੇ ਵਡਿਆਈ ਗੁਰਮਤਿ ਇਹੁ ਮਨੁ ਭੀਜੈ ਹੇ ॥੨॥
ਮਾਇਆ ਲਹਰਿ ਸਬਦਿ ਨਿਵਾਰੀ ॥ ਇਹੁ ਮਨੁ ਨਿਰਮਲੁ ਹਉਮੈ ਮਾਰੀ ॥ ਸਹਜੇ ਗੁਣ ਗਾਵੈ ਰੰਗਿ ਰਾਤਾ ਰਸਨਾ ਰਾਮੁ ਰਵੀਜੈ ਹੇ ॥੩॥
ਮੇਰੀ ਮੇਰੀ ਕਰਤ ਵਿਹਾਣੀ ॥ ਮਨਮੁਖਿ ਨ ਬੂਝੈ ਫਿਰੈ ਇਆਣੀ ॥ ਜਮਕਾਲੁ ਘੜੀ ਮੁਹਤੁ ਨਿਹਾਲੇ ਅਨਦਿਨੁ ਆਰਜਾ ਛੀਜੈ ਹੇ ॥੪॥
ਅੰਤਰਿ ਲੋਭੁ ਕਰੈ ਨਹੀ ਬੂਝੈ ॥ ਸਿਰ ਊਪਰਿ ਜਮਕਾਲੁ ਨ ਸੂਝੈ ॥ ਐਥੈ ਕਮਾਣਾ ਸੁ ਅਗੈ ਆਇਆ ਅੰਤਕਾਲਿ ਕਿਆ ਕੀਜੈ ਹੇ ॥੫॥
ਜੋ ਸਚਿ ਲਾਗੇ ਤਿਨ ਸਾਚੀ ਸੋਇ ॥ ਦੂਜੈ ਲਾਗੇ ਮਨਮੁਖਿ ਰੋਇ ॥ ਦੁਹਾ ਸਿਰਿਆ ਕਾ ਖਸਮੁ ਹੈ ਆਪੇ ਆਪੇ ਗੁਣ ਮਹਿ ਭੀਜੈ ਹੇ ॥੬॥
ਗੁਰ ਕੈ ਸਬਦਿ ਸਦਾ ਜਨੁ ਸੋਹੈ ॥ ਨਾਮ ਰਸਾਇਣਿ ਇਹੁ ਮਨੁ ਮੋਹੈ ॥ ਮਾਇਆ ਮੋਹ ਮੈਲੁ ਪਤੰਗੁ ਨ ਲਾਗੈ ਗੁਰਮਤੀ ਹਰਿ ਨਾਮਿ ਭੀਜੈ ਹੇ ॥੭॥
ਸਭਨਾ ਵਿਚਿ ਵਰਤੈ ਇਕੁ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਨਾਇ ਸਾਚੈ ਅੰਮ੍ਰਿਤੁ ਪੀਜੈ ਹੇ ॥੮॥
ਕਿਲਬਿਖ ਦੂਖ ਨਿਵਾਰਣਹਾਰਾ ॥ ਗੁਰਮੁਖਿ ਸੇਵਿਆ ਸਬਦਿ ਵੀਚਾਰਾ ॥ ਸਭੁ ਕਿਛੁ ਆਪੇ ਆਪਿ ਵਰਤੈ ਗੁਰਮੁਖਿ ਤਨੁ ਮਨੁ ਭੀਜੈ ਹੇ ॥੯॥
ਮਾਇਆ ਅਗਨਿ ਜਲੈ ਸੰਸਾਰੇ ॥ ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥ ਅੰਤਰਿ ਸਾਂਤਿ ਸਦਾ ਸੁਖੁ ਪਾਇਆ ਗੁਰਮਤੀ ਨਾਮੁ ਲੀਜੈ ਹੇ ॥੧੦॥
ਇੰਦ੍ਰ ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ॥ ਜਮੁ ਨ ਛੋਡੈ ਬਹੁ ਕਰਮ ਕਮਾਵਹਿ ॥ ਸਤਿਗੁਰੁ ਭੇਟੈ ਤਾ ਮੁਕਤਿ ਪਾਈਐ ਹਰਿ ਹਰਿ ਰਸਨਾ ਪੀਜੈ ਹੇ ॥੧੧॥
ਮਨਮੁਖਿ ਅੰਤਰਿ ਭਗਤਿ ਨ ਹੋਈ ॥ ਗੁਰਮੁਖਿ ਭਗਤਿ ਸਾਂਤਿ ਸੁਖੁ ਹੋਈ ॥ ਪਵਿਤ੍ਰ ਪਾਵਨ ਸਦਾ ਹੈ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥੧੨॥
ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥ ਤ੍ਰੈ ਗੁਣ ਬਧਕ ਮੁਕਤਿ ਨਿਰਾਰੀ ॥
maiaa moh sudh na kaiee ||
manmukh a(n)dhe kichhoo na soojhai gurmat naam pragaasee he ||14||
manmukh haumai maiaa soote ||
apanaa ghar na samaaleh a(n)t vigoote ||
par ni(n)dhaa kareh bahu chi(n)taa jaalai dhukhe dhukh nivaasee he ||15||
aape karatai kaar karaiee ||
aape gurmukh dhei bujhaiee ||
naanak naam rate man niramal naame naam nivaasee he ||16||5||
maaroo mahalaa teejaa ||
eko sevee sadhaa thir saachaa ||
dhoojai laagaa sabh jag kaachaa ||
gurmatee sadhaa sach saalaahee saache hee saach pateejai he ||1||
tere gun bahute mai ek na jaataa ||
aape lai le jagajeevan dhaataa ||
aape bakhase dhe vaddiaaiee gurmat ih man bheejai he ||2||
maiaa lahar sabadh nivaaree ||
eih man niramal haumai maaree ||
sahaje gun gaavai ra(n)g raataa rasanaa raam raveejai he ||3||
meree meree karat vihaanee ||
manmukh na boojhai firai iaanee ||
jamakaal ghaRee muhat nihaale anadhin aarajaa chheejai he ||4||
a(n)tar lobh karai nahee boojhai ||
sir uoopar jamakaal na soojhai ||
aaithai kamaanaa su agai aaiaa a(n)takaal kiaa keejai he ||5||
jo sach laage tin saachee soi ||
dhoojai laage manmukh roi ||
dhuhaa siriaa kaa khasam hai aape aape gun meh bheejai he ||6||
gur kai sabadh sadhaa jan sohai ||
naam rasain ih man mohai ||
maiaa moh mail pata(n)g na laagai gurmatee har naam bheejai he ||7||
sabhanaa vich varatai ik soiee ||
gur parasaadhee paragaT hoiee ||
haumai maar sadhaa sukh paiaa nai saachai a(n)mrit peejai he ||8||
kilabikh dhookh nivaaranahaaraa ||
gurmukh seviaa sabadh veechaaraa ||
sabh kichh aape aap varatai gurmukh tan man bheejai he ||9||
maiaa agan jalai sa(n)saare ||
gurmukh nivaarai sabadh veechaare ||
a(n)tar saa(n)t sadhaa sukh paiaa gurmatee naam leejai he ||10||
ei(n)dhr i(n)dhraasan baiThe jam kaa bhau paaveh ||
jam na chhoddai bahu karam kamaaveh ||
satigur bheTai taa mukat paieeaai har har rasanaa peejai he ||11||
manmukh a(n)tar bhagat na hoiee ||
gurmukh bhagat saa(n)t sukh hoiee ||
pavitr paavan sadhaa hai baanee gurmat a(n)tar bheejai he ||12||
brahamaa bisan mahes veechaaree ||
trai gun badhak mukat niraaree ||