Sri Guru Granth Sahib

ਅੰਗ ੧੦੫੦

ਗੁਰਮੁਖਿ ਗਿਆਨੁ ਏਕੋ ਹੈ ਜਾਤਾ ਅਨਦਿਨੁ ਨਾਮੁ ਰਵੀਜੈ ਹੇ ॥੧੩॥
ਬੇਦ ਪੜਹਿ ਹਰਿ ਨਾਮੁ ਨ ਬੂਝਹਿ ॥ ਮਾਇਆ ਕਾਰਣਿ ਪੜਿ ਪੜਿ ਲੂਝਹਿ ॥ ਅੰਤਰਿ ਮੈਲੁ ਅਗਿਆਨੀ ਅੰਧਾ ਕਿਉ ਕਰਿ ਦੁਤਰੁ ਤਰੀਜੈ ਹੇ ॥੧੪॥
ਬੇਦ ਬਾਦ ਸਭਿ ਆਖਿ ਵਖਾਣਹਿ ॥ ਨ ਅੰਤਰੁ ਭੀਜੈ ਨ ਸਬਦੁ ਪਛਾਣਹਿ ॥ ਪੁੰਨੁ ਪਾਪੁ ਸਭੁ ਬੇਦਿ ਦ੍ਰਿੜਾਇਆ ਗੁਰਮੁਖਿ ਅੰਮ੍ਰਿਤੁ ਪੀਜੈ ਹੇ ॥੧੫॥
ਆਪੇ ਸਾਚਾ ਏਕੋ ਸੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਨਾਨਕ ਨਾਮਿ ਰਤੇ ਮਨੁ ਸਾਚਾ ਸਚੋ ਸਚੁ ਰਵੀਜੈ ਹੇ ॥੧੬॥੬॥
ਮਾਰੂ ਮਹਲਾ ੩ ॥
ਸਚੈ ਸਚਾ ਤਖਤੁ ਰਚਾਇਆ ॥ ਨਿਜ ਘਰਿ ਵਸਿਆ ਤਿਥੈ ਮੋਹੁ ਨ ਮਾਇਆ ॥ ਸਦ ਹੀ ਸਾਚੁ ਵਸਿਆ ਘਟ ਅੰਤਰਿ ਗੁਰਮੁਖਿ ਕਰਣੀ ਸਾਰੀ ਹੇ ॥੧॥
ਸਚਾ ਸਉਦਾ ਸਚੁ ਵਾਪਾਰਾ ॥ ਨ ਤਿਥੈ ਭਰਮੁ ਨ ਦੂਜਾ ਪਸਾਰਾ ॥ ਸਚਾ ਧਨੁ ਖਟਿਆ ਕਦੇ ਤੋਟਿ ਨ ਆਵੈ ਬੂਝੈ ਕੋ ਵੀਚਾਰੀ ਹੇ ॥੨॥
ਸਚੈ ਲਾਏ ਸੇ ਜਨ ਲਾਗੇ ॥ ਅੰਤਰਿ ਸਬਦੁ ਮਸਤਕਿ ਵਡਭਾਗੇ ॥ ਸਚੈ ਸਬਦਿ ਸਦਾ ਗੁਣ ਗਾਵਹਿ ਸਬਦਿ ਰਤੇ ਵੀਚਾਰੀ ਹੇ ॥੩॥
ਸਚੋ ਸਚਾ ਸਚੁ ਸਾਲਾਹੀ ॥ ਏਕੋ ਵੇਖਾ ਦੂਜਾ ਨਾਹੀ ॥ ਗੁਰਮਤਿ ਊਚੋ ਊਚੀ ਪਉੜੀ ਗਿਆਨਿ ਰਤਨਿ ਹਉਮੈ ਮਾਰੀ ਹੇ ॥੪॥
ਮਾਇਆ ਮੋਹੁ ਸਬਦਿ ਜਲਾਇਆ ॥ ਸਚੁ ਮਨਿ ਵਸਿਆ ਜਾ ਤੁਧੁ ਭਾਇਆ ॥ ਸਚੇ ਕੀ ਸਭ ਸਚੀ ਕਰਣੀ ਹਉਮੈ ਤਿਖਾ ਨਿਵਾਰੀ ਹੇ ॥੫॥
ਮਾਇਆ ਮੋਹੁ ਸਭੁ ਆਪੇ ਕੀਨਾ ॥ ਗੁਰਮੁਖਿ ਵਿਰਲੈ ਕਿਨ ਹੀ ਚੀਨਾ ॥ ਗੁਰਮੁਖਿ ਹੋਵੈ ਸੁ ਸਚੁ ਕਮਾਵੈ ਸਾਚੀ ਕਰਣੀ ਸਾਰੀ ਹੇ ॥੬॥
ਕਾਰ ਕਮਾਈ ਜੋ ਮੇਰੇ ਪ੍ਰਭ ਭਾਈ ॥ ਹਉਮੈ ਤ੍ਰਿਸਨਾ ਸਬਦਿ ਬੁਝਾਈ ॥ ਗੁਰਮਤਿ ਸਦ ਹੀ ਅੰਤਰੁ ਸੀਤਲੁ ਹਉਮੈ ਮਾਰਿ ਨਿਵਾਰੀ ਹੇ ॥੭॥
ਸਚਿ ਲਗੇ ਤਿਨ ਸਭੁ ਕਿਛੁ ਭਾਵੈ ॥ ਸਚੈ ਸਬਦੇ ਸਚਿ ਸੁਹਾਵੈ ॥ ਐਥੈ ਸਾਚੇ ਸੇ ਦਰਿ ਸਾਚੇ ਨਦਰੀ ਨਦਰਿ ਸਵਾਰੀ ਹੇ ॥੮॥
ਬਿਨੁ ਸਾਚੇ ਜੋ ਦੂਜੈ ਲਾਇਆ ॥ ਮਾਇਆ ਮੋਹ ਦੁਖ ਸਬਾਇਆ ॥ ਬਿਨੁ ਗੁਰ ਦੁਖੁ ਸੁਖੁ ਜਾਪੈ ਨਾਹੀ ਮਾਇਆ ਮੋਹ ਦੁਖੁ ਭਾਰੀ ਹੇ ॥੯॥
ਸਾਚਾ ਸਬਦੁ ਜਿਨਾ ਮਨਿ ਭਾਇਆ ॥ ਪੂਰਬਿ ਲਿਖਿਆ ਤਿਨੀ ਕਮਾਇਆ ॥ ਸਚੋ ਸੇਵਹਿ ਸਚੁ ਧਿਆਵਹਿ ਸਚਿ ਰਤੇ ਵੀਚਾਰੀ ਹੇ ॥੧੦॥
ਗੁਰ ਕੀ ਸੇਵਾ ਮੀਠੀ ਲਾਗੀ ॥ ਅਨਦਿਨੁ ਸੂਖ ਸਹਜ ਸਮਾਧੀ ॥ ਹਰਿ ਹਰਿ ਕਰਤਿਆ ਮਨੁ ਨਿਰਮਲੁ ਹੋਆ ਗੁਰ ਕੀ ਸੇਵ ਪਿਆਰੀ ਹੇ ॥੧੧॥
ਸੇ ਜਨ ਸੁਖੀਏ ਸਤਿਗੁਰਿ ਸਚੇ ਲਾਏ ॥ ਆਪੇ ਭਾਣੇ ਆਪਿ ਮਿਲਾਏ ॥ ਸਤਿਗੁਰਿ ਰਾਖੇ ਸੇ ਜਨ ਉਬਰੇ ਹੋਰ ਮਾਇਆ ਮੋਹ ਖੁਆਰੀ ਹੇ ॥੧੨॥

Ang 1050

gurmukh giaan eko hai jaataa anadhin naam raveejai he ||13||
bedh paReh har naam na boojheh ||
maiaa kaaran paR paR loojheh ||
a(n)tar mail agiaanee a(n)dhaa kiau kar dhutar tareejai he ||14||
bedh baadh sabh aakh vakhaaneh ||
n a(n)tar bheejai na sabadh pachhaaneh ||
pu(n)n paap sabh bedh dhiraRaiaa gurmukh a(n)mrit peejai he ||15||
aape saachaa eko soiee ||
tis bin dhoojaa avar na koiee ||
naanak naam rate man saachaa sacho sach raveejai he ||16||6||
maaroo mahalaa teejaa ||
sachai sachaa takhat rachaiaa ||
nij ghar vasiaa tithai moh na maiaa ||
sadh hee saach vasiaa ghaT a(n)tar gurmukh karanee saaree he ||1||
sachaa saudhaa sach vaapaaraa ||
n tithai bharam na dhoojaa pasaaraa ||
sachaa dhan khaTiaa kadhe toT na aavai boojhai ko veechaaree he ||2||
sachai laae se jan laage ||
a(n)tar sabadh masatak vaddabhaage ||
sachai sabadh sadhaa gun gaaveh sabadh rate veechaaree he ||3||
sacho sachaa sach saalaahee ||
eko vekhaa dhoojaa naahee ||
gurmat uoocho uoochee pauRee giaan ratan haumai maaree he ||4||
maiaa moh sabadh jalaiaa ||
sach man vasiaa jaa tudh bhaiaa ||
sache kee sabh sachee karanee haumai tikhaa nivaaree he ||5||
maiaa moh sabh aape keenaa ||
gurmukh viralai kin hee cheenaa ||
gurmukh hovai su sach kamaavai saachee karanee saaree he ||6||
kaar kamaiee jo mere prabh bhaiee ||
haumai tirasanaa sabadh bujhaiee ||
gurmat sadh hee a(n)tar seetal haumai maar nivaaree he ||7||
sach lage tin sabh kichh bhaavai ||
sachai sabadhe sach suhaavai ||
aaithai saache se dhar saache nadharee nadhar savaaree he ||8||
bin saache jo dhoojai laiaa ||
maiaa moh dhukh sabaiaa ||
bin gur dhukh sukh jaapai naahee maiaa moh dhukh bhaaree he ||9||
saachaa sabadh jinaa man bhaiaa ||
poorab likhiaa tinee kamaiaa ||
sacho seveh sach dhiaaveh sach rate veechaaree he ||10||
gur kee sevaa meeThee laagee ||
anadhin sookh sahaj samaadhee ||
har har karatiaa man niramal hoaa gur kee sev piaaree he ||11||
se jan sukhe’ee satigur sache laae ||
aape bhaane aap milaae ||
satigur raakhe se jan ubare hor maiaa moh khuaaree he ||12||