Sri Guru Granth Sahib

ਅੰਗ ੧੦੫੧

ਗੁਰਮੁਖਿ ਸਾਚਾ ਸਬਦਿ ਪਛਾਤਾ ॥ ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ ॥ ਏਕੋ ਏਕੁ ਰਵਿਆ ਸਭ ਅੰਤਰਿ ਸਭਨਾ ਜੀਆ ਕਾ ਆਧਾਰੀ ਹੇ ॥੧੩॥
ਹਉਮੈ ਮੇਰਾ ਦੂਜਾ ਭਾਇਆ ॥ ਕਿਛੁ ਨ ਚਲੈ ਧੁਰਿ ਖਸਮਿ ਲਿਖਿ ਪਾਇਆ ॥ ਗੁਰ ਸਾਚੇ ਤੇ ਸਾਚੁ ਕਮਾਵਹਿ ਸਾਚੈ ਦੂਖ ਨਿਵਾਰੀ ਹੇ ॥੧੪॥
ਜਾ ਤੂ ਦੇਹਿ ਸਦਾ ਸੁਖੁ ਪਾਏ ॥ ਸਾਚੈ ਸਬਦੇ ਸਾਚੁ ਕਮਾਏ ॥ ਅੰਦਰੁ ਸਾਚਾ ਮਨੁ ਤਨੁ ਸਾਚਾ ਭਗਤਿ ਭਰੇ ਭੰਡਾਰੀ ਹੇ ॥੧੫॥
ਆਪੇ ਵੇਖੈ ਹੁਕਮਿ ਚਲਾਏ ॥ ਅਪਣਾ ਭਾਣਾ ਆਪਿ ਕਰਾਏ ॥ ਨਾਨਕ ਨਾਮਿ ਰਤੇ ਬੈਰਾਗੀ ਮਨੁ ਤਨੁ ਰਸਨਾ ਨਾਮਿ ਸਵਾਰੀ ਹੇ ॥੧੬॥੭॥
ਮਾਰੂ ਮਹਲਾ ੩ ॥
ਆਪੇ ਆਪੁ ਉਪਾਇ ਉਪੰਨਾ ॥ ਸਭ ਮਹਿ ਵਰਤੈ ਏਕੁ ਪਰਛੰਨਾ ॥ ਸਭਨਾ ਸਾਰ ਕਰੇ ਜਗਜੀਵਨੁ ਜਿਨਿ ਅਪਣਾ ਆਪੁ ਪਛਾਤਾ ਹੇ ॥੧॥
ਜਿਨਿ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸਿਰਿ ਸਿਰਿ ਧੰਧੈ ਆਪੇ ਲਾਏ ॥ ਜਿਸੁ ਭਾਵੈ ਤਿਸੁ ਆਪੇ ਮੇਲੇ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੨॥
ਆਵਾ ਗਉਣੁ ਹੈ ਸੰਸਾਰਾ ॥ ਮਾਇਆ ਮੋਹੁ ਬਹੁ ਚਿਤੈ ਬਿਕਾਰਾ ॥ ਥਿਰੁ ਸਾਚਾ ਸਾਲਾਹੀ ਸਦ ਹੀ ਜਿਨਿ ਗੁਰ ਕਾ ਸਬਦੁ ਪਛਾਤਾ ਹੇ ॥੩॥
ਇਕਿ ਮੂਲਿ ਲਗੇ ਓਨੀ ਸੁਖੁ ਪਾਇਆ ॥ ਡਾਲੀ ਲਾਗੇ ਤਿਨੀ ਜਨਮੁ ਗਵਾਇਆ ॥ ਅੰਮ੍ਰਿਤ ਫਲ ਤਿਨ ਜਨ ਕਉ ਲਾਗੇ ਜੋ ਬੋਲਹਿ ਅੰਮ੍ਰਿਤ ਬਾਤਾ ਹੇ ॥੪॥
ਹਮ ਗੁਣ ਨਾਹੀ ਕਿਆ ਬੋਲਹ ਬੋਲ ॥ ਤੂ ਸਭਨਾ ਦੇਖਹਿ ਤੋਲਹਿ ਤੋਲ ॥ ਜਿਉ ਭਾਵੈ ਤਿਉ ਰਾਖਹਿ ਰਹਣਾ ਗੁਰਮੁਖਿ ਏਕੋ ਜਾਤਾ ਹੇ ॥੫॥
ਜਾ ਤੁਧੁ ਭਾਣਾ ਤਾ ਸਚੀ ਕਾਰੈ ਲਾਏ ॥ ਅਵਗਣ ਛੋਡਿ ਗੁਣ ਮਾਹਿ ਸਮਾਏ ॥ ਗੁਣ ਮਹਿ ਏਕੋ ਨਿਰਮਲੁ ਸਾਚਾ ਗੁਰ ਕੈ ਸਬਦਿ ਪਛਾਤਾ ਹੇ ॥੬॥
ਜਹ ਦੇਖਾ ਤਹ ਏਕੋ ਸੋਈ ॥ ਦੂਜੀ ਦੁਰਮਤਿ ਸਬਦੇ ਖੋਈ ॥ ਏਕਸੁ ਮਹਿ ਪ੍ਰਭੁ ਏਕੁ ਸਮਾਣਾ ਅਪਣੈ ਰੰਗਿ ਸਦ ਰਾਤਾ ਹੇ ॥੭॥
ਕਾਇਆ ਕਮਲੁ ਹੈ ਕੁਮਲਾਣਾ ॥ ਮਨਮੁਖੁ ਸਬਦੁ ਨ ਬੁਝੈ ਇਆਣਾ ॥ ਗੁਰ ਪਰਸਾਦੀ ਕਾਇਆ ਖੋਜੇ ਪਾਏ ਜਗਜੀਵਨੁ ਦਾਤਾ ਹੇ ॥੮॥
ਕੋਟ ਗਹੀ ਕੇ ਪਾਪ ਨਿਵਾਰੇ ॥ ਸਦਾ ਹਰਿ ਜੀਉ ਰਾਖੈ ਉਰ ਧਾਰੇ ॥ ਜੋ ਇਛੇ ਸੋਈ ਫਲੁ ਪਾਏ ਜਿਉ ਰੰਗੁ ਮਜੀਠੈ ਰਾਤਾ ਹੇ ॥੯॥
ਮਨਮੁਖੁ ਗਿਆਨੁ ਕਥੇ ਨ ਹੋਈ ॥ ਫਿਰਿ ਫਿਰਿ ਆਵੈ ਠਉਰ ਨ ਕੋਈ ॥ ਗੁਰਮੁਖਿ ਗਿਆਨੁ ਸਦਾ ਸਾਲਾਹੇ ਜੁਗਿ ਜੁਗਿ ਏਕੋ ਜਾਤਾ ਹੇ ॥੧੦॥
ਮਨਮੁਖੁ ਕਾਰ ਕਰੇ ਸਭਿ ਦੁਖ ਸਬਾਏ ॥ ਅੰਤਰਿ ਸਬਦੁ ਨਾਹੀ ਕਿਉ ਦਰਿ ਜਾਏ ॥ ਗੁਰਮੁਖਿ ਸਬਦੁ ਵਸੈ ਮਨਿ ਸਾਚਾ ਸਦ ਸੇਵੇ ਸੁਖਦਾਤਾ ਹੇ ॥੧੧॥

Ang 1051

gurmukh saachaa sabadh pachhaataa ||
naa tis kuTa(n)b naa tis maataa ||
eko ek raviaa sabh a(n)tar sabhanaa jeeaa kaa aadhaaree he ||13||
haumai meraa dhoojaa bhaiaa ||
kichh na chalai dhur khasam likh paiaa ||
gur saache te saach kamaaveh saachai dhookh nivaaree he ||14||
jaa too dheh sadhaa sukh paae ||
saachai sabadhe saach kamaae ||
a(n)dhar saachaa man tan saachaa bhagat bhare bha(n)ddaaree he ||15||
aape vekhai hukam chalaae ||
apanaa bhaanaa aap karaae ||
naanak naam rate bairaagee man tan rasanaa naam savaaree he ||16||7||
maaroo mahalaa teejaa ||
aape aap upai upa(n)naa ||
sabh meh varatai ek parachha(n)naa ||
sabhanaa saar kare jagajeevan jin apanaa aap pachhaataa he ||1||
jin brahamaa bisan mahes upaae ||
sir sir dha(n)dhai aape laae ||
jis bhaavai tis aape mele jin gurmukh eko jaataa he ||2||
aavaa gaun hai sa(n)saaraa ||
maiaa moh bahu chitai bikaaraa ||
thir saachaa saalaahee sadh hee jin gur kaa sabadh pachhaataa he ||3||
eik mool lage onee sukh paiaa ||
ddaalee laage tinee janam gavaiaa ||
a(n)mirat fal tin jan kau laage jo boleh a(n)mirat baataa he ||4||
ham gun naahee kiaa boleh bol ||
too sabhanaa dhekheh toleh tol ||
jiau bhaavai tiau raakheh rahanaa gurmukh eko jaataa he ||5||
jaa tudh bhaanaa taa sachee kaarai laae ||
avagan chhodd gun maeh samaae ||
gun meh eko niramal saachaa gur kai sabadh pachhaataa he ||6||
jeh dhekhaa teh eko soiee ||
dhoojee dhuramat sabadhe khoiee ||
ekas meh prabh ek samaanaa apanai ra(n)g sadh raataa he ||7||
kaiaa kamal hai kumalaanaa ||
manmukh sabadh na bujhai iaanaa ||
gur parasaadhee kaiaa khoje paae jagajeevan dhaataa he ||8||
koT gahee ke paap nivaare ||
sadhaa har jeeau raakhai ur dhaare ||
jo ichhe soiee fal paae jiau ra(n)g majeeThai raataa he ||9||
manmukh giaan kathe na hoiee ||
fir fir aavai Thaur na koiee ||
gurmukh giaan sadhaa saalaahe jug jug eko jaataa he ||10||
manmukh kaar kare sabh dhukh sabaae ||
a(n)tar sabadh naahee kiau dhar jaae ||
gurmukh sabadh vasai man saachaa sadh seve sukhadhaataa he ||11||