ਆਪੇ ਬਖਸੇ ਸਚੁ ਦ੍ਰਿੜਾਏ ਮਨੁ ਤਨੁ ਸਾਚੈ ਰਾਤਾ ਹੇ ॥੧੧॥
ਮਨੁ ਤਨੁ ਮੈਲਾ ਵਿਚਿ ਜੋਤਿ ਅਪਾਰਾ ॥ ਗੁਰਮਤਿ ਬੂਝੈ ਕਰਿ ਵੀਚਾਰਾ ॥ ਹਉਮੈ ਮਾਰਿ ਸਦਾ ਮਨੁ ਨਿਰਮਲੁ ਰਸਨਾ ਸੇਵਿ ਸੁਖਦਾਤਾ ਹੇ ॥੧੨॥
ਗੜ ਕਾਇਆ ਅੰਦਰਿ ਬਹੁ ਹਟ ਬਾਜਾਰਾ ॥ ਤਿਸੁ ਵਿਚਿ ਨਾਮੁ ਹੈ ਅਤਿ ਅਪਾਰਾ ॥ ਗੁਰ ਕੈ ਸਬਦਿ ਸਦਾ ਦਰਿ ਸੋਹੈ ਹਉਮੈ ਮਾਰਿ ਪਛਾਤਾ ਹੇ ॥੧੩॥
ਰਤਨੁ ਅਮੋਲਕੁ ਅਗਮ ਅਪਾਰਾ ॥ ਕੀਮਤਿ ਕਵਣੁ ਕਰੇ ਵੇਚਾਰਾ ॥ ਗੁਰ ਕੈ ਸਬਦੇ ਤੋਲਿ ਤੋਲਾਏ ਅੰਤਰਿ ਸਬਦਿ ਪਛਾਤਾ ਹੇ ॥੧੪॥
ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਮੂਰਖ ਪੜਹਿ ਸਬਦੁ ਨ ਬੂਝਹਿ ਗੁਰਮੁਖਿ ਵਿਰਲੈ ਜਾਤਾ ਹੇ ॥੧੫॥
ਆਪੇ ਕਰਤਾ ਕਰੇ ਕਰਾਏ ॥ ਸਚੀ ਬਾਣੀ ਸਚੁ ਦ੍ਰਿੜਾਏ ॥ ਨਾਨਕ ਨਾਮੁ ਮਿਲੈ ਵਡਿਆਈ ਜੁਗਿ ਜੁਗਿ ਏਕੋ ਜਾਤਾ ਹੇ ॥੧੬॥੯॥
ਮਾਰੂ ਮਹਲਾ ੩ ॥
ਸੋ ਸਚੁ ਸੇਵਿਹੁ ਸਿਰਜਣਹਾਰਾ ॥ ਸਬਦੇ ਦੂਖ ਨਿਵਾਰਣਹਾਰਾ ॥ ਅਗਮੁ ਅਗੋਚਰੁ ਕੀਮਤਿ ਨਹੀ ਪਾਈ ਆਪੇ ਅਗਮ ਅਥਾਹਾ ਹੇ ॥੧॥
ਆਪੇ ਸਚਾ ਸਚੁ ਵਰਤਾਏ ॥ ਇਕਿ ਜਨ ਸਾਚੈ ਆਪੇ ਲਾਏ ॥ ਸਾਚੋ ਸੇਵਹਿ ਸਾਚੁ ਕਮਾਵਹਿ ਨਾਮੇ ਸਚਿ ਸਮਾਹਾ ਹੇ ॥੨॥
ਧੁਰਿ ਭਗਤਾ ਮੇਲੇ ਆਪਿ ਮਿਲਾਏ ॥ ਸਚੀ ਭਗਤੀ ਆਪੇ ਲਾਏ ॥ ਸਾਚੀ ਬਾਣੀ ਸਦਾ ਗੁਣ ਗਾਵੈ ਇਸੁ ਜਨਮੈ ਕਾ ਲਾਹਾ ਹੇ ॥੩॥
ਗੁਰਮੁਖਿ ਵਣਜੁ ਕਰਹਿ ਪਰੁ ਆਪੁ ਪਛਾਣਹਿ ॥ ਏਕਸ ਬਿਨੁ ਕੋ ਅਵਰੁ ਨ ਜਾਣਹਿ ॥ ਸਚਾ ਸਾਹੁ ਸਚੇ ਵਣਜਾਰੇ ਪੂੰਜੀ ਨਾਮੁ ਵਿਸਾਹਾ ਹੇ ॥੪॥
ਆਪੇ ਸਾਜੇ ਸ੍ਰਿਸਟਿ ਉਪਾਏ ॥ ਵਿਰਲੇ ਕਉ ਗੁਰ ਸਬਦੁ ਬੁਝਾਏ ॥ ਸਤਿਗੁਰੁ ਸੇਵਹਿ ਸੇ ਜਨ ਸਾਚੇ ਕਾਟੇ ਜਮ ਕਾ ਫਾਹਾ ਹੇ ॥੫॥
ਭੰਨੈ ਘੜੇ ਸਵਾਰੇ ਸਾਜੇ ॥ ਮਾਇਆ ਮੋਹਿ ਦੂਜੈ ਜੰਤ ਪਾਜੇ ॥ ਮਨਮੁਖ ਫਿਰਹਿ ਸਦਾ ਅੰਧੁ ਕਮਾਵਹਿ ਜਮ ਕਾ ਜੇਵੜਾ ਗਲਿ ਫਾਹਾ ਹੇ ॥੬॥
ਆਪੇ ਬਖਸੇ ਗੁਰ ਸੇਵਾ ਲਾਏ ॥ ਗੁਰਮਤੀ ਨਾਮੁ ਮੰਨਿ ਵਸਾਏ ॥ ਅਨਦਿਨੁ ਨਾਮੁ ਧਿਆਏ ਸਾਚਾ ਇਸੁ ਜਗ ਮਹਿ ਨਾਮੋ ਲਾਹਾ ਹੇ ॥੭॥
ਆਪੇ ਸਚਾ ਸਚੀ ਨਾਈ ॥ ਗੁਰਮੁਖਿ ਦੇਵੈ ਮੰਨਿ ਵਸਾਈ ॥ ਜਿਨ ਮਨਿ ਵਸਿਆ ਸੇ ਜਨ ਸੋਹਹਿ ਤਿਨ ਸਿਰਿ ਚੂਕਾ ਕਾਹਾ ਹੇ ॥੮॥
ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਸਦਾ ਸਬਦਿ ਸਾਲਾਹੀ ਗੁਣਦਾਤਾ ਲੇਖਾ ਕੋਇ ਨ ਮੰਗੈ ਤਾਹਾ ਹੇ ॥੯॥
ਬ੍ਰਹਮਾ ਬਿਸਨੁ ਰੁਦ੍ਰੁ ਤਿਸ ਕੀ ਸੇਵਾ ॥ ਅੰਤੁ ਨ ਪਾਵਹਿ ਅਲਖ ਅਭੇਵਾ ॥ ਜਿਨ ਕਉ ਨਦਰਿ ਕਰਹਿ ਤੂ ਅਪਣੀ ਗੁਰਮੁਖਿ ਅਲਖੁ ਲਖਾਹਾ ਹੇ ॥੧੦॥
aape bakhase sach dhiraRaae man tan saachai raataa he ||11||
man tan mailaa vich jot apaaraa ||
gurmat boojhai kar veechaaraa ||
haumai maar sadhaa man niramal rasanaa sev sukhadhaataa he ||12||
gaR kaiaa a(n)dhar bahu haT baajaaraa ||
tis vich naam hai at apaaraa ||
gur kai sabadh sadhaa dhar sohai haumai maar pachhaataa he ||13||
ratan amolak agam apaaraa ||
keemat kavan kare vechaaraa ||
gur kai sabadhe tol tolaae a(n)tar sabadh pachhaataa he ||14||
simirat saasatr bahut bisathaaraa || maiaa moh pasariaa paasaaraa ||
moorakh paReh sabadh na boojheh gurmukh viralai jaataa he ||15||
aape karataa kare karaae ||
sachee baanee sach dhiraRaae ||
naanak naam milai vaddiaaiee jug jug eko jaataa he ||16||9||
maaroo mahalaa teejaa ||
so sach sevih sirajanahaaraa ||
sabadhe dhookh nivaaranahaaraa ||
agam agochar keemat nahee paiee aape agam athaahaa he ||1||
aape sachaa sach varataae ||
eik jan saachai aape laae ||
saacho seveh saach kamaaveh naame sach samaahaa he ||2||
dhur bhagataa mele aap milaae ||
sachee bhagatee aape laae ||
saachee baanee sadhaa gun gaavai is janamai kaa laahaa he ||3||
gurmukh vanaj kareh par aap pachhaaneh ||
ekas bin ko avar na jaaneh ||
sachaa saahu sache vanajaare poo(n)jee naam visaahaa he ||4||
aape saaje sirasaT upaae ||
virale kau gur sabadh bujhaae ||
satigur seveh se jan saache kaaTe jam kaa faahaa he ||5||
bha(n)nai ghaRe savaare saaje ||
maiaa moh dhoojai ja(n)t paaje ||
manmukh fireh sadhaa a(n)dh kamaaveh jam kaa jevaRaa gal faahaa he ||6||
aape bakhase gur sevaa laae ||
gurmatee naam ma(n)n vasaae ||
anadhin naam dhiaae saachaa is jag meh naamo laahaa he ||7||
aape sachaa sachee naiee ||
gurmukh dhevai ma(n)n vasaiee ||
jin man vasiaa se jan soheh tin sir chookaa kaahaa he ||8||
agam agochar keemat nahee paiee ||
gur parasaadhee ma(n)n vasaiee ||
sadhaa sabadh saalaahee gunadhaataa lekhaa koi na ma(n)gai taahaa he ||9||
brahamaa bisan rudhr tis kee sevaa ||
a(n)t na paaveh alakh abhevaa ||
jin kau nadhar kareh too apanee gurmukh alakh lakhaahaa he ||10||