Sri Guru Granth Sahib

ਅੰਗ ੧੦੫੪

ਪੂਰੈ ਸਤਿਗੁਰਿ ਸੋਝੀ ਪਾਈ ॥ ਏਕੋ ਨਾਮੁ ਮੰਨਿ ਵਸਾਈ ॥ ਨਾਮੁ ਜਪੀ ਤੈ ਨਾਮੁ ਧਿਆਈ ਮਹਲੁ ਪਾਇ ਗੁਣ ਗਾਹਾ ਹੇ ॥੧੧॥
ਸੇਵਕ ਸੇਵਹਿ ਮੰਨਿ ਹੁਕਮੁ ਅਪਾਰਾ ॥ ਮਨਮੁਖ ਹੁਕਮੁ ਨ ਜਾਣਹਿ ਸਾਰਾ ॥ ਹੁਕਮੇ ਮੰਨੇ ਹੁਕਮੇ ਵਡਿਆਈ ਹੁਕਮੇ ਵੇਪਰਵਾਹਾ ਹੇ ॥੧੨॥
ਗੁਰ ਪਰਸਾਦੀ ਹੁਕਮੁ ਪਛਾਣੈ ॥ ਧਾਵਤੁ ਰਾਖੈ ਇਕਤੁ ਘਰਿ ਆਣੈ ॥ ਨਾਮੇ ਰਾਤਾ ਸਦਾ ਬੈਰਾਗੀ ਨਾਮੁ ਰਤਨੁ ਮਨਿ ਤਾਹਾ ਹੇ ॥੧੩॥
ਸਭ ਜਗ ਮਹਿ ਵਰਤੈ ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ ॥੧੪॥
ਸਦਾ ਭਗਤ ਤੇਰੀ ਸਰਣਾਈ ॥ ਅਗਮ ਅਗੋਚਰ ਕੀਮਤਿ ਨਹੀ ਪਾਈ ॥ ਜਿਉ ਤੁਧੁ ਭਾਵਹਿ ਤਿਉ ਤੂ ਰਾਖਹਿ ਗੁਰਮੁਖਿ ਨਾਮੁ ਧਿਆਹਾ ਹੇ ॥੧੫॥
ਸਦਾ ਸਦਾ ਤੇਰੇ ਗੁਣ ਗਾਵਾ ॥ ਸਚੇ ਸਾਹਿਬ ਤੇਰੈ ਮਨਿ ਭਾਵਾ ॥ ਨਾਨਕੁ ਸਾਚੁ ਕਹੈ ਬੇਨੰਤੀ ਸਚੁ ਦੇਵਹੁ ਸਚਿ ਸਮਾਹਾ ਹੇ ॥੧੬॥੧॥੧੦॥
ਮਾਰੂ ਮਹਲਾ ੩ ॥
ਸਤਿਗੁਰੁ ਸੇਵਨਿ ਸੇ ਵਡਭਾਗੀ ॥ ਅਨਦਿਨੁ ਸਾਚਿ ਨਾਮਿ ਲਿਵ ਲਾਗੀ ॥ ਸਦਾ ਸੁਖਦਾਤਾ ਰਵਿਆ ਘਟ ਅੰਤਰਿ ਸਬਦਿ ਸਚੈ ਓਮਾਹਾ ਹੇ ॥੧॥
ਨਦਰਿ ਕਰੇ ਤਾ ਗੁਰੂ ਮਿਲਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਹਰਿ ਮਨਿ ਵਸਿਆ ਸਦਾ ਸੁਖਦਾਤਾ ਸਬਦੇ ਮਨਿ ਓਮਾਹਾ ਹੇ ॥੨॥
ਕ੍ਰਿਪਾ ਕਰੇ ਤਾ ਮੇਲਿ ਮਿਲਾਏ ॥ ਹਉਮੈ ਮਮਤਾ ਸਬਦਿ ਜਲਾਏ ॥ ਸਦਾ ਮੁਕਤੁ ਰਹੈ ਇਕ ਰੰਗੀ ਨਾਹੀ ਕਿਸੈ ਨਾਲਿ ਕਾਹਾ ਹੇ ॥੩॥
ਬਿਨੁ ਸਤਿਗੁਰ ਸੇਵੇ ਘੋਰ ਅੰਧਾਰਾ ॥ ਬਿਨੁ ਸਬਦੈ ਕੋਇ ਨ ਪਾਵੈ ਪਾਰਾ ॥ ਜੋ ਸਬਦਿ ਰਾਤੇ ਮਹਾ ਬੈਰਾਗੀ ਸੋ ਸਚੁ ਸਬਦੇ ਲਾਹਾ ਹੇ ॥੪॥
ਦੁਖੁ ਸੁਖੁ ਕਰਤੈ ਧੁਰਿ ਲਿਖਿ ਪਾਇਆ ॥ ਦੂਜਾ ਭਾਉ ਆਪਿ ਵਰਤਾਇਆ ॥ ਗੁਰਮੁਖਿ ਹੋਵੈ ਸੁ ਅਲਿਪਤੋ ਵਰਤੈ ਮਨਮੁਖ ਕਾ ਕਿਆ ਵੇਸਾਹਾ ਹੇ ॥੫॥
ਸੇ ਮਨਮੁਖ ਜੋ ਸਬਦੁ ਨ ਪਛਾਣਹਿ ॥ ਗੁਰ ਕੇ ਭੈ ਕੀ ਸਾਰ ਨ ਜਾਣਹਿ ॥ ਭੈ ਬਿਨੁ ਕਿਉ ਨਿਰਭਉ ਸਚੁ ਪਾਈਐ ਜਮੁ ਕਾਢਿ ਲਏਗਾ ਸਾਹਾ ਹੇ ॥੬॥
ਅਫਰਿਓ ਜਮੁ ਮਾਰਿਆ ਨ ਜਾਈ ॥ ਗੁਰ ਕੈ ਸਬਦੇ ਨੇੜਿ ਨ ਆਈ ॥ ਸਬਦੁ ਸੁਣੇ ਤਾ ਦੂਰਹੁ ਭਾਗੈ ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥੭॥
ਹਰਿ ਜੀਉ ਕੀ ਹੈ ਸਭ ਸਿਰਕਾਰਾ ॥ ਏਹੁ ਜਮੁ ਕਿਆ ਕਰੇ ਵਿਚਾਰਾ ॥ ਹੁਕਮੀ ਬੰਦਾ ਹੁਕਮੁ ਕਮਾਵੈ ਹੁਕਮੇ ਕਢਦਾ ਸਾਹਾ ਹੇ ॥੮॥
ਗੁਰਮੁਖਿ ਸਾਚੈ ਕੀਆ ਅਕਾਰਾ ॥ ਗੁਰਮੁਖਿ ਪਸਰਿਆ ਸਭੁ ਪਾਸਾਰਾ ॥ ਗੁਰਮੁਖਿ ਹੋਵੈ ਸੋ ਸਚੁ ਬੂਝੈ ਸਬਦਿ ਸਚੈ ਸੁਖੁ ਤਾਹਾ ਹੇ ॥੯॥
ਗੁਰਮੁਖਿ ਜਾਤਾ ਕਰਮਿ ਬਿਧਾਤਾ ॥

Ang 1054

poorai satigur sojhee paiee ||
eko naam ma(n)n vasaiee ||
naam japee tai naam dhiaaiee mahal pai gun gaahaa he ||11||
sevak seveh ma(n)n hukam apaaraa ||
manmukh hukam na jaaneh saaraa ||
hukame ma(n)ne hukame vaddiaaiee hukame veparavaahaa he ||12||
gur parasaadhee hukam pachhaanai ||
dhaavat raakhai ikat ghar aanai ||
naame raataa sadhaa bairaagee naam ratan man taahaa he ||13||
sabh jag meh varatai eko soiee ||
gur parasaadhee paragaT hoiee ||
sabadh salaaheh se jan niramal nij ghar vaasaa taahaa he ||14||
sadhaa bhagat teree saranaiee ||
agam agochar keemat nahee paiee ||
jiau tudh bhaaveh tiau too raakheh gurmukh naam dhiaahaa he ||15||
sadhaa sadhaa tere gun gaavaa ||
sache saahib terai man bhaavaa ||
naanak saach kahai bena(n)tee sach dhevahu sach samaahaa he ||16||1||10||
maaroo mahalaa teejaa ||
satigur sevan se vaddabhaagee ||
anadhin saach naam liv laagee ||
sadhaa sukhadhaataa raviaa ghaT a(n)tar sabadh sachai omaahaa he ||1||
nadhar kare taa guroo milaae ||
har kaa naam ma(n)n vasaae ||
har man vasiaa sadhaa sukhadhaataa sabadhe man omaahaa he ||2||
kirapaa kare taa mel milaae ||
haumai mamataa sabadh jalaae ||
sadhaa mukat rahai ik ra(n)gee naahee kisai naal kaahaa he ||3||
bin satigur seve ghor a(n)dhaaraa ||
bin sabadhai koi na paavai paaraa ||
jo sabadh raate mahaa bairaagee so sach sabadhe laahaa he ||4||
dhukh sukh karatai dhur likh paiaa ||
dhoojaa bhaau aap varataiaa ||
gurmukh hovai su alipato varatai manmukh kaa kiaa vesaahaa he ||5||
se manmukh jo sabadh na pachhaaneh ||
gur ke bhai kee saar na jaaneh ||
bhai bin kiau nirabhau sach paieeaai jam kaadd legaa saahaa he ||6||
afario jam maariaa na jaiee ||
gur kai sabadhe neR na aaiee ||
sabadh sune taa dhoorahu bhaagai mat maare har jeeau veparavaahaa he ||7||
har jeeau kee hai sabh sirakaaraa ||
eh jam kiaa kare vichaaraa ||
hukamee ba(n)dhaa hukam kamaavai hukame kaddadhaa saahaa he ||8||
gurmukh saachai keeaa akaaraa ||
gurmukh pasariaa sabh paasaaraa ||
gurmukh hovai so sach boojhai sabadh sachai sukh taahaa he ||9||
gurmukh jaataa karam bidhaataa ||