ਜੁਗ ਚਾਰੇ ਗੁਰ ਸਬਦਿ ਪਛਾਤਾ ॥ ਗੁਰਮੁਖਿ ਮਰੈ ਨ ਜਨਮੈ ਗੁਰਮੁਖਿ ਗੁਰਮੁਖਿ ਸਬਦਿ ਸਮਾਹਾ ਹੇ ॥੧੦॥
ਗੁਰਮੁਖਿ ਨਾਮਿ ਸਬਦਿ ਸਾਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਏਕ ਨਾਮਿ ਜੁਗ ਚਾਰਿ ਉਧਾਰੇ ਸਬਦੇ ਨਾਮ ਵਿਸਾਹਾ ਹੇ ॥੧੧॥
ਗੁਰਮੁਖਿ ਸਾਂਤਿ ਸਦਾ ਸੁਖੁ ਪਾਏ ॥ ਗੁਰਮੁਖਿ ਹਿਰਦੈ ਨਾਮੁ ਵਸਾਏ ॥ ਗੁਰਮੁਖਿ ਹੋਵੈ ਸੋ ਨਾਮੁ ਬੂਝੈ ਕਾਟੇ ਦੁਰਮਤਿ ਫਾਹਾ ਹੇ ॥੧੨॥
ਗੁਰਮੁਖਿ ਉਪਜੈ ਸਾਚਿ ਸਮਾਵੈ ॥ ਨਾ ਮਰਿ ਜੰਮੈ ਨ ਜੂਨੀ ਪਾਵੈ ॥ ਗੁਰਮੁਖਿ ਸਦਾ ਰਹਹਿ ਰੰਗਿ ਰਾਤੇ ਅਨਦਿਨੁ ਲੈਦੇ ਲਾਹਾ ਹੇ ॥੧੩॥
ਗੁਰਮੁਖਿ ਭਗਤ ਸੋਹਹਿ ਦਰਬਾਰੇ ॥ ਸਚੀ ਬਾਣੀ ਸਬਦਿ ਸਵਾਰੇ ॥ ਅਨਦਿਨੁ ਗੁਣ ਗਾਵੈ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥੧੪॥
ਸਤਿਗੁਰੁ ਪੂਰਾ ਸਬਦੁ ਸੁਣਾਏ ॥ ਅਨਦਿਨੁ ਭਗਤਿ ਕਰਹੁ ਲਿਵ ਲਾਏ ॥ ਹਰਿ ਗੁਣ ਗਾਵਹਿ ਸਦ ਹੀ ਨਿਰਮਲ ਨਿਰਮਲ ਗੁਣ ਪਾਤਿਸਾਹਾ ਹੇ ॥੧੫॥
ਗੁਣ ਕਾ ਦਾਤਾ ਸਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਜਨੁ ਨਾਮੁ ਸਲਾਹੇ ਬਿਗਸੈ ਸੋ ਨਾਮੁ ਬੇਪਰਵਾਹਾ ਹੇ ॥੧੬॥੨॥੧੧॥
ਮਾਰੂ ਮਹਲਾ ੩ ॥
ਹਰਿ ਜੀਉ ਸੇਵਿਹੁ ਅਗਮ ਅਪਾਰਾ ॥ ਤਿਸ ਦਾ ਅੰਤੁ ਨ ਪਾਈਐ ਪਾਰਾਵਾਰਾ ॥ ਗੁਰ ਪਰਸਾਦਿ ਰਵਿਆ ਘਟ ਅੰਤਰਿ ਤਿਤੁ ਘਟਿ ਮਤਿ ਅਗਾਹਾ ਹੇ ॥੧॥
ਸਭ ਮਹਿ ਵਰਤੈ ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਭਨਾ ਪ੍ਰਤਿਪਾਲ ਕਰੇ ਜਗਜੀਵਨੁ ਦੇਦਾ ਰਿਜਕੁ ਸੰਬਾਹਾ ਹੇ ॥੨॥
ਪੂਰੈ ਸਤਿਗੁਰਿ ਬੂਝਿ ਬੁਝਾਇਆ ॥ ਹੁਕਮੇ ਹੀ ਸਭੁ ਜਗਤੁ ਉਪਾਇਆ ॥ ਹੁਕਮੁ ਮੰਨੇ ਸੋਈ ਸੁਖੁ ਪਾਏ ਹੁਕਮੁ ਸਿਰਿ ਸਾਹਾ ਪਾਤਿਸਾਹਾ ਹੇ ॥੩॥
ਸਚਾ ਸਤਿਗੁਰੁ ਸਬਦੁ ਅਪਾਰਾ ॥ ਤਿਸ ਦੈ ਸਬਦਿ ਨਿਸਤਰੈ ਸੰਸਾਰਾ ॥ ਆਪੇ ਕਰਤਾ ਕਰਿ ਕਰਿ ਵੇਖੈ ਦੇਦਾ ਸਾਸ ਗਿਰਾਹਾ ਹੇ ॥੪॥
ਕੋਟਿ ਮਧੇ ਕਿਸਹਿ ਬੁਝਾਏ ॥ ਗੁਰ ਕੈ ਸਬਦਿ ਰਤੇ ਰੰਗੁ ਲਾਏ ॥ ਹਰਿ ਸਾਲਾਹਹਿ ਸਦਾ ਸੁਖਦਾਤਾ ਹਰਿ ਬਖਸੇ ਭਗਤਿ ਸਲਾਹਾ ਹੇ ॥੫॥
ਸਤਿਗੁਰੁ ਸੇਵਹਿ ਸੇ ਜਨ ਸਾਚੇ ॥ ਜੋ ਮਰਿ ਜੰਮਹਿ ਕਾਚਨਿ ਕਾਚੇ ॥ ਅਗਮ ਅਗੋਚਰੁ ਵੇਪਰਵਾਹਾ ਭਗਤਿ ਵਛਲੁ ਅਥਾਹਾ ਹੇ ॥੬॥
ਸਤਿਗੁਰੁ ਪੂਰਾ ਸਾਚੁ ਦ੍ਰਿੜਾਏ ॥ ਸਚੈ ਸਬਦਿ ਸਦਾ ਗੁਣ ਗਾਏ ॥ ਗੁਣਦਾਤਾ ਵਰਤੈ ਸਭ ਅੰਤਰਿ ਸਿਰਿ ਸਿਰਿ ਲਿਖਦਾ ਸਾਹਾ ਹੇ ॥੭॥
ਸਦਾ ਹਦੂਰਿ ਗੁਰਮੁਖਿ ਜਾਪੈ ॥ ਸਬਦੇ ਸੇਵੈ ਸੋ ਜਨੁ ਧ੍ਰਾਪੈ ॥ ਅਨਦਿਨੁ ਸੇਵਹਿ ਸਚੀ ਬਾਣੀ ਸਬਦਿ ਸਚੈ ਓਮਾਹਾ ਹੇ ॥੮॥
ਅਗਿਆਨੀ ਅੰਧਾ ਬਹੁ ਕਰਮ ਦ੍ਰਿੜਾਏ ॥ ਮਨਹਠਿ ਕਰਮ ਫਿਰਿ ਜੋਨੀ ਪਾਏ ॥
jug chaare gur sabadh pachhaataa ||
gurmukh marai na janamai gurmukh gurmukh sabadh samaahaa he ||10||
gurmukh naam sabadh saalaahe ||
agam agochar veparavaahe ||
ek naam jug chaar udhaare sabadhe naam visaahaa he ||11||
gurmukh saa(n)t sadhaa sukh paae ||
gurmukh hiradhai naam vasaae ||
gurmukh hovai so naam boojhai kaaTe dhuramat faahaa he ||12||
gurmukh upajai saach samaavai ||
naa mar ja(n)mai na joonee paavai ||
gurmukh sadhaa raheh ra(n)g raate anadhin laidhe laahaa he ||13||
gurmukh bhagat soheh dharabaare ||
sachee baanee sabadh savaare ||
anadhin gun gaavai dhin raatee sahaj setee ghar jaahaa he ||14||
satigur pooraa sabadh sunaae ||
anadhin bhagat karahu liv laae ||
har gun gaaveh sadh hee niramal niramal gun paatisaahaa he ||15||
gun kaa dhaataa sachaa soiee ||
gurmukh viralaa boojhai koiee ||
naanak jan naam salaahe bigasai so naam beparavaahaa he ||16||2||11||
maaroo mahalaa teejaa ||
har jeeau sevih agam apaaraa ||
tis dhaa a(n)t na paieeaai paaraavaaraa ||
gur parasaadh raviaa ghaT a(n)tar tit ghaT mat agaahaa he ||1||
sabh meh varatai eko soiee ||
gur parasaadhee paragaT hoiee ||
sabhanaa pratipaal kare jagajeevan dhedhaa rijak sa(n)baahaa he ||2||
poorai satigur boojh bujhaiaa ||
hukame hee sabh jagat upaiaa ||
hukam ma(n)ne soiee sukh paae hukam sir saahaa paatisaahaa he ||3||
sachaa satigur sabadh apaaraa ||
tis dhai sabadh nisatarai sa(n)saaraa ||
aape karataa kar kar vekhai dhedhaa saas giraahaa he ||4||
koT madhe kiseh bujhaae ||
gur kai sabadh rate ra(n)g laae ||
har saalaaheh sadhaa sukhadhaataa har bakhase bhagat salaahaa he ||5||
satigur seveh se jan saache ||
jo mar ja(n)meh kaachan kaache ||
agam agochar veparavaahaa bhagat vachhal athaahaa he ||6||
satigur pooraa saach dhiraRaae ||
sachai sabadh sadhaa gun gaae ||
gunadhaataa varatai sabh a(n)tar sir sir likhadhaa saahaa he ||7||
sadhaa hadhoor gurmukh jaapai ||
sabadhe sevai so jan dhraapai ||
anadhin seveh sachee baanee sabadh sachai omaahaa he ||8||
agiaanee a(n)dhaa bahu karam dhiraRaae ||
manahaTh karam fir jonee paae ||