ਬਿਖਿਆ ਕਾਰਣਿ ਲਬੁ ਲੋਭੁ ਕਮਾਵਹਿ ਦੁਰਮਤਿ ਕਾ ਦੋਰਾਹਾ ਹੇ ॥੯॥
ਪੂਰਾ ਸਤਿਗੁਰੁ ਭਗਤਿ ਦ੍ਰਿੜਾਏ ॥ ਗੁਰ ਕੈ ਸਬਦਿ ਹਰਿ ਨਾਮਿ ਚਿਤੁ ਲਾਏ ॥ ਮਨਿ ਤਨਿ ਹਰਿ ਰਵਿਆ ਘਟ ਅੰਤਰਿ ਮਨਿ ਭੀਨੈ ਭਗਤਿ ਸਲਾਹਾ ਹੇ ॥੧੦॥
ਮੇਰਾ ਪ੍ਰਭੁ ਸਾਚਾ ਅਸੁਰ ਸੰਘਾਰਣੁ ॥ ਗੁਰ ਕੈ ਸਬਦਿ ਭਗਤਿ ਨਿਸਤਾਰਣੁ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਸਿਰਿ ਸਾਹਾ ਪਾਤਿਸਾਹਾ ਹੇ ॥੧੧॥
ਸੇ ਭਗਤ ਸਚੇ ਤੇਰੈ ਮਨਿ ਭਾਏ ॥ ਦਰਿ ਕੀਰਤਨੁ ਕਰਹਿ ਗੁਰ ਸਬਦਿ ਸੁਹਾਏ ॥ ਸਾਚੀ ਬਾਣੀ ਅਨਦਿਨੁ ਗਾਵਹਿ ਨਿਰਧਨ ਕਾ ਨਾਮੁ ਵੇਸਾਹਾ ਹੇ ॥੧੨॥
ਜਿਨ ਆਪੇ ਮੇਲਿ ਵਿਛੋੜਹਿ ਨਾਹੀ ॥ ਗੁਰ ਕੈ ਸਬਦਿ ਸਦਾ ਸਾਲਾਹੀ ॥ ਸਭਨਾ ਸਿਰਿ ਤੂ ਏਕੋ ਸਾਹਿਬੁ ਸਬਦੇ ਨਾਮੁ ਸਲਾਹਾ ਹੇ ॥੧੩॥
ਬਿਨੁ ਸਬਦੈ ਤੁਧੁਨੋ ਕੋਈ ਨ ਜਾਣੀ ॥ ਤੁਧੁ ਆਪੇ ਕਥੀ ਅਕਥ ਕਹਾਣੀ ॥ ਆਪੇ ਸਬਦੁ ਸਦਾ ਗੁਰੁ ਦਾਤਾ ਹਰਿ ਨਾਮੁ ਜਪਿ ਸੰਬਾਹਾ ਹੇ ॥੧੪॥
ਤੂ ਆਪੇ ਕਰਤਾ ਸਿਰਜਣਹਾਰਾ ॥ ਤੇਰਾ ਲਿਖਿਆ ਕੋਇ ਨ ਮੇਟਣਹਾਰਾ ॥ ਗੁਰਮੁਖਿ ਨਾਮੁ ਦੇਵਹਿ ਤੂ ਆਪੇ ਸਹਸਾ ਗਣਤ ਨ ਤਾਹਾ ਹੇ ॥੧੫॥
ਭਗਤ ਸਚੇ ਤੇਰੈ ਦਰਵਾਰੇ ॥ ਸਬਦੇ ਸੇਵਨਿ ਭਾਇ ਪਿਆਰੇ ॥ ਨਾਨਕ ਨਾਮਿ ਰਤੇ ਬੈਰਾਗੀ ਨਾਮੇ ਕਾਰਜੁ ਸੋਹਾ ਹੇ ॥੧੬॥੩॥੧੨॥
ਮਾਰੂ ਮਹਲਾ ੩ ॥
ਮੇਰੈ ਪ੍ਰਭਿ ਸਾਚੈ ਇਕੁ ਖੇਲੁ ਰਚਾਇਆ ॥ ਕੋਇ ਨ ਕਿਸ ਹੀ ਜੇਹਾ ਉਪਾਇਆ ॥ ਆਪੇ ਫਰਕੁ ਕਰੇ ਵੇਖਿ ਵਿਗਸੈ ਸਭਿ ਰਸ ਦੇਹੀ ਮਾਹਾ ਹੇ ॥੧॥
ਵਾਜੈ ਪਉਣੁ ਤੈ ਆਪਿ ਵਜਾਏ ॥ ਸਿਵ ਸਕਤੀ ਦੇਹੀ ਮਹਿ ਪਾਏ ॥ ਗੁਰ ਪਰਸਾਦੀ ਉਲਟੀ ਹੋਵੈ ਗਿਆਨ ਰਤਨੁ ਸਬਦੁ ਤਾਹਾ ਹੇ ॥੨॥
ਅੰਧੇਰਾ ਚਾਨਣੁ ਆਪੇ ਕੀਆ ॥ ਏਕੋ ਵਰਤੈ ਅਵਰੁ ਨ ਬੀਆ ॥ ਗੁਰ ਪਰਸਾਦੀ ਆਪੁ ਪਛਾਣੈ ਕਮਲੁ ਬਿਗਸੈ ਬੁਧਿ ਤਾਹਾ ਹੇ ॥੩॥
ਅਪਣੀ ਗਹਣ ਗਤਿ ਆਪੇ ਜਾਣੈ ॥ ਹੋਰੁ ਲੋਕੁ ਸੁਣਿ ਸੁਣਿ ਆਖਿ ਵਖਾਣੈ ॥ ਗਿਆਨੀ ਹੋਵੈ ਸੁ ਗੁਰਮੁਖਿ ਬੂਝੈ ਸਾਚੀ ਸਿਫਤਿ ਸਲਾਹਾ ਹੇ ॥੪॥
ਦੇਹੀ ਅੰਦਰਿ ਵਸਤੁ ਅਪਾਰਾ ॥ ਆਪੇ ਕਪਟ ਖੁਲਾਵਣਹਾਰਾ ॥ ਗੁਰਮੁਖਿ ਸਹਜੇ ਅੰਮ੍ਰਿਤੁ ਪੀਵੈ ਤ੍ਰਿਸਨਾ ਅਗਨਿ ਬੁਝਾਹਾ ਹੇ ॥੫॥
ਸਭਿ ਰਸ ਦੇਹੀ ਅੰਦਰਿ ਪਾਏ ॥ ਵਿਰਲੇ ਕਉ ਗੁਰੁ ਸਬਦੁ ਬੁਝਾਏ ॥ ਅੰਦਰੁ ਖੋਜੇ ਸਬਦੁ ਸਾਲਾਹੇ ਬਾਹਰਿ ਕਾਹੇ ਜਾਹਾ ਹੇ ॥੬॥
ਵਿਣੁ ਚਾਖੇ ਸਾਦੁ ਕਿਸੈ ਨ ਆਇਆ ॥ ਗੁਰ ਕੈ ਸਬਦਿ ਅੰਮ੍ਰਿਤੁ ਪੀਆਇਆ ॥ ਅੰਮ੍ਰਿਤੁ ਪੀ ਅਮਰਾ ਪਦੁ ਹੋਏ ਗੁਰ ਕੈ ਸਬਦਿ ਰਸੁ ਤਾਹਾ ਹੇ ॥੭॥
ਆਪੁ ਪਛਾਣੈ ਸੋ ਸਭਿ ਗੁਣ ਜਾਣੈ ॥
bikhiaa kaaran lab lobh kamaaveh dhuramat kaa dhoraahaa he ||9||
pooraa satigur bhagat dhiraRaae ||
gur kai sabadh har naam chit laae ||
man tan har raviaa ghaT a(n)tar man bheenai bhagat salaahaa he ||10||
meraa prabh saachaa asur sa(n)ghaaran ||
gur kai sabadh bhagat nisataaran ||
meraa prabh saachaa sadh hee saachaa sir saahaa paatisaahaa he ||11||
se bhagat sache terai man bhaae ||
dhar keeratan kareh gur sabadh suhaae ||
saachee baanee anadhin gaaveh niradhan kaa naam vesaahaa he ||12||
jin aape mel vichhoReh naahee ||
gur kai sabadh sadhaa saalaahee ||
sabhanaa sir too eko saahib sabadhe naam salaahaa he ||13||
bin sabadhai tudhuno koiee na jaanee ||
tudh aape kathee akath kahaanee ||
aape sabadh sadhaa gur dhaataa har naam jap sa(n)baahaa he ||14||
too aape karataa sirajanahaaraa ||
teraa likhiaa koi na meTanahaaraa ||
gurmukh naam dheveh too aape sahasaa ganat na taahaa he ||15||
bhagat sache terai dharavaare ||
sabadhe sevan bhai piaare ||
naanak naam rate bairaagee naame kaaraj sohaa he ||16||3||12||
maaroo mahalaa teejaa ||
merai prabh saachai ik khel rachaiaa ||
koi na kis hee jehaa upaiaa ||
aape farak kare vekh vigasai sabh ras dhehee maahaa he ||1||
vaajai paun tai aap vajaae ||
siv sakatee dhehee meh paae ||
gur parasaadhee ulaTee hovai giaan ratan sabadh taahaa he ||2||
a(n)dheraa chaanan aape keeaa ||
eko varatai avar na beeaa ||
gur parasaadhee aap pachhaanai kamal bigasai budh taahaa he ||3||
apanee gahan gat aape jaanai ||
hor lok sun sun aakh vakhaanai ||
giaanee hovai su gurmukh boojhai saachee sifat salaahaa he ||4||
dhehee a(n)dhar vasat apaaraa ||
aape kapaT khulaavanahaaraa ||
gurmukh sahaje a(n)mrit peevai tirasanaa agan bujhaahaa he ||5||
sabh ras dhehee a(n)dhar paae ||
virale kau gur sabadh bujhaae ||
a(n)dhar khoje sabadh saalaahe baahar kaahe jaahaa he ||6||
vin chaakhe saadh kisai na aaiaa ||
gur kai sabadh a(n)mrit peeaaiaa ||
a(n)mrit pee amaraa padh hoe gur kai sabadh ras taahaa he ||7||
aap pachhaanai so sabh gun jaanai ||