ਸਦਾ ਕਾਰਜੁ ਸਚਿ ਨਾਮਿ ਸੁਹੇਲਾ ਬਿਨੁ ਸਬਦੈ ਕਾਰਜੁ ਕੇਹਾ ਹੇ ॥੭॥
ਖਿਨ ਮਹਿ ਹਸੈ ਖਿਨ ਮਹਿ ਰੋਵੈ ॥ ਦੂਜੀ ਦੁਰਮਤਿ ਕਾਰਜੁ ਨ ਹੋਵੈ ॥ ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ਕਿਰਤੁ ਨ ਚਲੈ ਚਲਾਹਾ ਹੇ ॥੮॥
ਜੀਵਨ ਮੁਕਤਿ ਗੁਰ ਸਬਦੁ ਕਮਾਏ ॥ ਹਰਿ ਸਿਉ ਸਦ ਹੀ ਰਹੈ ਸਮਾਏ ॥ ਗੁਰ ਕਿਰਪਾ ਤੇ ਮਿਲੈ ਵਡਿਆਈ ਹਉਮੈ ਰੋਗੁ ਨ ਤਾਹਾ ਹੇ ॥੯॥
ਰਸ ਕਸ ਖਾਏ ਪਿੰਡੁ ਵਧਾਏ ॥ ਭੇਖ ਕਰੈ ਗੁਰ ਸਬਦੁ ਨ ਕਮਾਏ ॥ ਅੰਤਰਿ ਰੋਗੁ ਮਹਾ ਦੁਖੁ ਭਾਰੀ ਬਿਸਟਾ ਮਾਹਿ ਸਮਾਹਾ ਹੇ ॥੧੦॥
ਬੇਦ ਪੜਹਿ ਪੜਿ ਬਾਦੁ ਵਖਾਣਹਿ ॥ ਘਟ ਮਹਿ ਬ੍ਰਹਮੁ ਤਿਸੁ ਸਬਦਿ ਨ ਪਛਾਣਹਿ ॥ ਗੁਰਮੁਖਿ ਹੋਵੈ ਸੁ ਤਤੁ ਬਿਲੋਵੈ ਰਸਨਾ ਹਰਿ ਰਸੁ ਤਾਹਾ ਹੇ ॥੧੧॥
ਘਰਿ ਵਥੁ ਛੋਡਹਿ ਬਾਹਰਿ ਧਾਵਹਿ ॥ ਮਨਮੁਖ ਅੰਧੇ ਸਾਦੁ ਨ ਪਾਵਹਿ ॥ ਅਨ ਰਸ ਰਾਤੀ ਰਸਨਾ ਫੀਕੀ ਬੋਲੇ ਹਰਿ ਰਸੁ ਮੂਲਿ ਨ ਤਾਹਾ ਹੇ ॥੧੨॥
ਮਨਮੁਖ ਦੇਹੀ ਭਰਮੁ ਭਤਾਰੋ ॥ ਦੁਰਮਤਿ ਮਰੈ ਨਿਤ ਹੋਇ ਖੁਆਰੋ ॥ ਕਾਮਿ ਕ੍ਰੋਧਿ ਮਨੁ ਦੂਜੈ ਲਾਇਆ ਸੁਪਨੈ ਸੁਖੁ ਨ ਤਾਹਾ ਹੇ ॥੧੩॥
ਕੰਚਨ ਦੇਹੀ ਸਬਦੁ ਭਤਾਰੋ ॥ ਅਨਦਿਨੁ ਭੋਗ ਭੋਗੇ ਹਰਿ ਸਿਉ ਪਿਆਰੋ ॥ ਮਹਲਾ ਅੰਦਰਿ ਗੈਰ ਮਹਲੁ ਪਾਏ ਭਾਣਾ ਬੁਝਿ ਸਮਾਹਾ ਹੇ ॥੧੪॥
ਆਪੇ ਦੇਵੈ ਦੇਵਣਹਾਰਾ ॥ ਤਿਸੁ ਆਗੈ ਨਹੀ ਕਿਸੈ ਕਾ ਚਾਰਾ ॥ ਆਪੇ ਬਖਸੇ ਸਬਦਿ ਮਿਲਾਏ ਤਿਸ ਦਾ ਸਬਦੁ ਅਥਾਹਾ ਹੇ ॥੧੫॥
ਜੀਉ ਪਿੰਡੁ ਸਭੁ ਹੈ ਤਿਸੁ ਕੇਰਾ ॥ ਸਚਾ ਸਾਹਿਬੁ ਠਾਕੁਰੁ ਮੇਰਾ ॥ ਨਾਨਕ ਗੁਰਬਾਣੀ ਹਰਿ ਪਾਇਆ ਹਰਿ ਜਪੁ ਜਾਪਿ ਸਮਾਹਾ ਹੇ ॥੧੬॥੫॥੧੪॥
ਮਾਰੂ ਮਹਲਾ ੩ ॥
ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਗਿਆਨੁ ਧਿਆਨੁ ਆਪਾਰੁ ॥ ਗੁਰਮੁਖਿ ਕਾਰ ਕਰੇ ਪ੍ਰਭ ਭਾਵੈ ਗੁਰਮੁਖਿ ਪੂਰਾ ਪਾਇਦਾ ॥੧॥
ਗੁਰਮੁਖਿ ਮਨੂਆ ਉਲਟਿ ਪਰਾਵੈ ॥ ਗੁਰਮੁਖਿ ਬਾਣੀ ਨਾਦੁ ਵਜਾਵੈ ॥ ਗੁਰਮੁਖਿ ਸਚਿ ਰਤੇ ਬੈਰਾਗੀ ਨਿਜ ਘਰਿ ਵਾਸਾ ਪਾਇਦਾ ॥੨॥
ਗੁਰ ਕੀ ਸਾਖੀ ਅੰਮ੍ਰਿਤ ਭਾਖੀ ॥ ਸਚੈ ਸਬਦੇ ਸਚੁ ਸੁਭਾਖੀ ॥ ਸਦਾ ਸਚਿ ਰੰਗਿ ਰਾਤਾ ਮਨੁ ਮੇਰਾ ਸਚੇ ਸਚਿ ਸਮਾਇਦਾ ॥੩॥
ਗੁਰਮੁਖਿ ਮਨੁ ਨਿਰਮਲੁ ਸਤ ਸਰਿ ਨਾਵੈ ॥ ਮੈਲੁ ਨ ਲਾਗੈ ਸਚਿ ਸਮਾਵੈ ॥ ਸਚੋ ਸਚੁ ਕਮਾਵੈ ਸਦ ਹੀ ਸਚੀ ਭਗਤਿ ਦ੍ਰਿੜਾਇਦਾ ॥੪॥
ਗੁਰਮੁਖਿ ਸਚੁ ਬੈਣੀ ਗੁਰਮੁਖਿ ਸਚੁ ਨੈਣੀ ॥ ਗੁਰਮੁਖਿ ਸਚੁ ਕਮਾਵੈ ਕਰਣੀ ॥ ਸਦ ਹੀ ਸਚੁ ਕਹੈ ਦਿਨੁ ਰਾਤੀ ਅਵਰਾ ਸਚੁ ਕਹਾਇਦਾ ॥੫॥
ਗੁਰਮੁਖਿ ਸਚੀ ਊਤਮ ਬਾਣੀ ॥ ਗੁਰਮੁਖਿ ਸਚੋ ਸਚੁ ਵਖਾਣੀ ॥ ਗੁਰਮੁਖਿ ਸਦ ਸੇਵਹਿ ਸਚੋ ਸਚਾ ਗੁਰਮੁਖਿ ਸਬਦੁ ਸੁਣਾਇਦਾ ॥੬॥
sadhaa kaaraj sach naam suhelaa bin sabadhai kaaraj kehaa he ||7||
khin meh hasai khin meh rovai ||
dhoojee dhuramat kaaraj na hovai ||
sa(n)jog vijog karatai likh paae kirat na chalai chalaahaa he ||8||
jeevan mukat gur sabadh kamaae ||
har siau sadh hee rahai samaae ||
gur kirapaa te milai vaddiaaiee haumai rog na taahaa he ||9||
ras kas khaae pi(n)dd vadhaae ||
bhekh karai gur sabadh na kamaae ||
a(n)tar rog mahaa dhukh bhaaree bisaTaa maeh samaahaa he ||10||
bedh paReh paR baadh vakhaaneh ||
ghaT meh braham tis sabadh na pachhaaneh ||
gurmukh hovai su tat bilovai rasanaa har ras taahaa he ||11||
ghar vath chhoddeh baahar dhaaveh ||
manmukh a(n)dhe saadh na paaveh ||
an ras raatee rasanaa feekee bole har ras mool na taahaa he ||12||
manmukh dhehee bharam bhataaro ||
dhuramat marai nit hoi khuaaro ||
kaam karodh man dhoojai laiaa supanai sukh na taahaa he ||13||
ka(n)chan dhehee sabadh bhataaro ||
anadhin bhog bhoge har siau piaaro ||
mahalaa a(n)dhar gair mahal paae bhaanaa bujh samaahaa he ||14||
aape dhevai dhevanahaaraa ||
tis aagai nahee kisai kaa chaaraa ||
aape bakhase sabadh milaae tis dhaa sabadh athaahaa he ||15||
jeeau pi(n)dd sabh hai tis keraa ||
sachaa saahib Thaakur meraa ||
naanak gurbaanee har paiaa har jap jaap samaahaa he ||16||5||14||
maaroo mahalaa teejaa ||
gurmukh naadh bedh beechaar ||
gurmukh giaan dhiaan aapaar ||
gurmukh kaar kare prabh bhaavai gurmukh pooraa paidhaa ||1||
gurmukh manooaa ulaT paraavai ||
gurmukh baanee naadh vajaavai ||
gurmukh sach rate bairaagee nij ghar vaasaa paidhaa ||2||
gur kee saakhee a(n)mirat bhaakhee ||
sachai sabadhe sach subhaakhee ||
sadhaa sach ra(n)g raataa man meraa sache sach samaidhaa ||3||
gurmukh man niramal sat sar naavai ||
mail na laagai sach samaavai ||
sacho sach kamaavai sadh hee sachee bhagat dhiraRaidhaa ||4||
gurmukh sach bainee gurmukh sach nainee ||
gurmukh sach kamaavai karanee ||
sadh hee sach kahai dhin raatee avaraa sach kahaidhaa ||5||
gurmukh sachee uootam baanee ||
gurmukh sacho sach vakhaanee ||
gurmukh sadh seveh sacho sachaa gurmukh sabadh sunaidhaa ||6||