Sri Guru Granth Sahib

ਅੰਗ ੧੦੫੯

ਗੁਰਮੁਖਿ ਹੋਵੈ ਸੁ ਸੋਝੀ ਪਾਏ ॥ ਹਉਮੈ ਮਾਇਆ ਭਰਮੁ ਗਵਾਏ ॥ ਗੁਰ ਕੀ ਪਉੜੀ ਊਤਮ ਊਚੀ ਦਰਿ ਸਚੈ ਹਰਿ ਗੁਣ ਗਾਇਦਾ ॥੭॥
ਗੁਰਮੁਖਿ ਸਚੁ ਸੰਜਮੁ ਕਰਣੀ ਸਾਰੁ ॥ ਗੁਰਮੁਖਿ ਪਾਏ ਮੋਖ ਦੁਆਰੁ ॥ ਭਾਇ ਭਗਤਿ ਸਦਾ ਰੰਗਿ ਰਾਤਾ ਆਪੁ ਗਵਾਇ ਸਮਾਇਦਾ ॥੮॥
ਗੁਰਮੁਖਿ ਹੋਵੈ ਮਨੁ ਖੋਜਿ ਸੁਣਾਏ ॥ ਸਚੈ ਨਾਮਿ ਸਦਾ ਲਿਵ ਲਾਏ ॥ ਜੋ ਤਿਸੁ ਭਾਵੈ ਸੋਈ ਕਰਸੀ ਜੋ ਸਚੇ ਮਨਿ ਭਾਇਦਾ ॥੯॥
ਜਾ ਤਿਸੁ ਭਾਵੈ ਸਤਿਗੁਰੂ ਮਿਲਾਏ ॥ ਜਾ ਤਿਸੁ ਭਾਵੈ ਤਾ ਮੰਨਿ ਵਸਾਏ ॥ ਆਪਣੈ ਭਾਣੈ ਸਦਾ ਰੰਗਿ ਰਾਤਾ ਭਾਣੈ ਮੰਨਿ ਵਸਾਇਦਾ ॥੧੦॥
ਮਨਹਠਿ ਕਰਮ ਕਰੇ ਸੋ ਛੀਜੈ ॥ ਬਹੁਤੇ ਭੇਖ ਕਰੇ ਨਹੀ ਭੀਜੈ ॥ ਬਿਖਿਆ ਰਾਤੇ ਦੁਖੁ ਕਮਾਵਹਿ ਦੁਖੇ ਦੁਖਿ ਸਮਾਇਦਾ ॥੧੧॥
ਗੁਰਮੁਖਿ ਹੋਵੈ ਸੁ ਸੁਖੁ ਕਮਾਏ ॥ ਮਰਣ ਜੀਵਣ ਕੀ ਸੋਝੀ ਪਾਏ ॥ ਮਰਣੁ ਜੀਵਣੁ ਜੋ ਸਮ ਕਰਿ ਜਾਣੈ ਸੋ ਮੇਰੇ ਪ੍ਰਭ ਭਾਇਦਾ ॥੧੨॥
ਗੁਰਮੁਖਿ ਮਰਹਿ ਸੁ ਹਹਿ ਪਰਵਾਣੁ ॥ ਆਵਣ ਜਾਣਾ ਸਬਦੁ ਪਛਾਣੁ ॥ ਮਰੈ ਨ ਜੰਮੈ ਨਾ ਦੁਖੁ ਪਾਏ ਮਨ ਹੀ ਮਨਹਿ ਸਮਾਇਦਾ ॥੧੩॥
ਸੇ ਵਡਭਾਗੀ ਜਿਨੀ ਸਤਿਗੁਰੁ ਪਾਇਆ ॥ ਹਉਮੈ ਵਿਚਹੁ ਮੋਹੁ ਚੁਕਾਇਆ ॥ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਦਰਿ ਸਚੈ ਸੋਭਾ ਪਾਇਦਾ ॥੧੪॥
ਆਪੇ ਕਰੇ ਕਰਾਏ ਆਪੇ ॥ ਆਪੇ ਵੇਖੈ ਥਾਪਿ ਉਥਾਪੇ ॥ ਗੁਰਮੁਖਿ ਸੇਵਾ ਮੇਰੇ ਪ੍ਰਭ ਭਾਵੈ ਸਚੁ ਸੁਣਿ ਲੇਖੈ ਪਾਇਦਾ ॥੧੫॥
ਗੁਰਮੁਖਿ ਸਚੋ ਸਚੁ ਕਮਾਵੈ ॥ ਗੁਰਮੁਖਿ ਨਿਰਮਲੁ ਮੈਲੁ ਨ ਲਾਵੈ ॥ ਨਾਨਕ ਨਾਮਿ ਰਤੇ ਵੀਚਾਰੀ ਨਾਮੇ ਨਾਮਿ ਸਮਾਇਦਾ ॥੧੬॥੧॥੧੫॥
ਮਾਰੂ ਮਹਲਾ ੩ ॥
ਆਪੇ ਸ੍ਰਿਸਟਿ ਹੁਕਮਿ ਸਭ ਸਾਜੀ ॥ ਆਪੇ ਥਾਪਿ ਉਥਾਪਿ ਨਿਵਾਜੀ ॥ ਆਪੇ ਨਿਆਉ ਕਰੇ ਸਭੁ ਸਾਚਾ ਸਾਚੇ ਸਾਚਿ ਮਿਲਾਇਦਾ ॥੧॥
ਕਾਇਆ ਕੋਟੁ ਹੈ ਆਕਾਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਬਿਨੁ ਸਬਦੈ ਭਸਮੈ ਕੀ ਢੇਰੀ ਖੇਹੂ ਖੇਹ ਰਲਾਇਦਾ ॥੨॥
ਕਾਇਆ ਕੰਚਨ ਕੋਟੁ ਅਪਾਰਾ ॥ ਜਿਸੁ ਵਿਚਿ ਰਵਿਆ ਸਬਦੁ ਅਪਾਰਾ ॥ ਗੁਰਮੁਖਿ ਗਾਵੈ ਸਦਾ ਗੁਣ ਸਾਚੇ ਮਿਲਿ ਪ੍ਰੀਤਮ ਸੁਖੁ ਪਾਇਦਾ ॥੩॥
ਕਾਇਆ ਹਰਿ ਮੰਦਰੁ ਹਰਿ ਆਪਿ ਸਵਾਰੇ ॥ ਤਿਸੁ ਵਿਚਿ ਹਰਿ ਜੀਉ ਵਸੈ ਮੁਰਾਰੇ ॥ ਗੁਰ ਕੈ ਸਬਦਿ ਵਣਜਨਿ ਵਾਪਾਰੀ ਨਦਰੀ ਆਪਿ ਮਿਲਾਇਦਾ ॥੪॥
ਸੋ ਸੂਚਾ ਜਿ ਕਰੋਧੁ ਨਿਵਾਰੇ ॥ ਸਬਦੇ ਬੂਝੈ ਆਪੁ ਸਵਾਰੇ ॥ ਆਪੇ ਕਰੇ ਕਰਾਏ ਕਰਤਾ ਆਪੇ ਮੰਨਿ ਵਸਾਇਦਾ ॥੫॥
ਨਿਰਮਲ ਭਗਤਿ ਹੈ ਨਿਰਾਲੀ ॥ ਮਨੁ ਤਨੁ ਧੋਵਹਿ ਸਬਦਿ ਵੀਚਾਰੀ ॥

Ang 1059

gurmukh hovai su sojhee paae ||
haumai maiaa bharam gavaae ||
gur kee pauRee uootam uoochee dhar sachai har gun gaidhaa ||7||
gurmukh sach sa(n)jam karanee saar ||
gurmukh paae mokh dhuaar ||
bhai bhagat sadhaa ra(n)g raataa aap gavai samaidhaa ||8||
gurmukh hovai man khoj sunaae ||
sachai naam sadhaa liv laae ||
jo tis bhaavai soiee karasee jo sache man bhaidhaa ||9||
jaa tis bhaavai satiguroo milaae ||
jaa tis bhaavai taa ma(n)n vasaae ||
aapanai bhaanai sadhaa ra(n)g raataa bhaanai ma(n)n vasaidhaa ||10||
manahaTh karam kare so chheejai ||
bahute bhekh kare nahee bheejai ||
bikhiaa raate dhukh kamaaveh dhukhe dhukh samaidhaa ||11||
gurmukh hovai su sukh kamaae ||
maran jeevan kee sojhee paae ||
maran jeevan jo sam kar jaanai so mere prabh bhaidhaa ||12||
gurmukh mareh su heh paravaan ||
aavan jaanaa sabadh pachhaan ||
marai na ja(n)mai naa dhukh paae man hee maneh samaidhaa ||13||
se vaddabhaagee jinee satigur paiaa ||
haumai vichahu moh chukaiaa ||
man niramal fir mail na laagai dhar sachai sobhaa paidhaa ||14||
aape kare karaae aape ||
aape vekhai thaap uthaape ||
gurmukh sevaa mere prabh bhaavai sach sun lekhai paidhaa ||15||
gurmukh sacho sach kamaavai ||
gurmukh niramal mail na laavai ||
naanak naam rate veechaaree naame naam samaidhaa ||16||1||15||
maaroo mahalaa teejaa ||
aape sirasaT hukam sabh saajee ||
aape thaap uthaap nivaajee ||
aape niaau kare sabh saachaa saache saach milaidhaa ||1||
kaiaa koT hai aakaaraa ||
maiaa moh pasariaa paasaaraa ||
bin sabadhai bhasamai kee dderee khehoo kheh ralaidhaa ||2||
kaiaa ka(n)chan koT apaaraa ||
jis vich raviaa sabadh apaaraa ||
gurmukh gaavai sadhaa gun saache mil preetam sukh paidhaa ||3||
kaiaa har ma(n)dhar har aap savaare ||
tis vich har jeeau vasai muraare ||
gur kai sabadh vanajan vaapaaree nadharee aap milaidhaa ||4||
so soochaa j karodh nivaare ||
sabadhe boojhai aap savaare ||
aape kare karaae karataa aape ma(n)n vasaidhaa ||5||
niramal bhagat hai niraalee ||
man tan dhoveh sabadh veechaaree ||