Sri Guru Granth Sahib

ਅੰਗ ੧੦੬੦

ਅਨਦਿਨੁ ਸਦਾ ਰਹੈ ਰੰਗਿ ਰਾਤਾ ਕਰਿ ਕਿਰਪਾ ਭਗਤਿ ਕਰਾਇਦਾ ॥੬॥
ਇਸੁ ਮਨ ਮੰਦਰ ਮਹਿ ਮਨੂਆ ਧਾਵੈ ॥ ਸੁਖੁ ਪਲਰਿ ਤਿਆਗਿ ਮਹਾ ਦੁਖੁ ਪਾਵੈ ॥ ਬਿਨੁ ਸਤਿਗੁਰ ਭੇਟੇ ਠਉਰ ਨ ਪਾਵੈ ਆਪੇ ਖੇਲੁ ਕਰਾਇਦਾ ॥੭॥
ਆਪਿ ਅਪਰੰਪਰੁ ਆਪਿ ਵੀਚਾਰੀ ॥ ਆਪੇ ਮੇਲੇ ਕਰਣੀ ਸਾਰੀ ॥ ਕਿਆ ਕੋ ਕਾਰ ਕਰੇ ਵੇਚਾਰਾ ਆਪੇ ਬਖਸਿ ਮਿਲਾਇਦਾ ॥੮॥
ਆਪੇ ਸਤਿਗੁਰੁ ਮੇਲੇ ਪੂਰਾ ॥ ਸਚੈ ਸਬਦਿ ਮਹਾਬਲ ਸੂਰਾ ॥ ਆਪੇ ਮੇਲੇ ਦੇ ਵਡਿਆਈ ਸਚੇ ਸਿਉ ਚਿਤੁ ਲਾਇਦਾ ॥੯॥
ਘਰ ਹੀ ਅੰਦਰਿ ਸਾਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਨਾਮੁ ਧਿਆਇਦਾ ॥੧੦॥
ਦਿਸੰਤਰੁ ਭਵੈ ਅੰਤਰੁ ਨਹੀ ਭਾਲੇ ॥ ਮਾਇਆ ਮੋਹਿ ਬਧਾ ਜਮਕਾਲੇ ॥ ਜਮ ਕੀ ਫਾਸੀ ਕਬਹੂ ਨ ਤੂਟੈ ਦੂਜੈ ਭਾਇ ਭਰਮਾਇਦਾ ॥੧੧॥
ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥ ਜਬ ਲਗੁ ਗੁਰ ਕਾ ਸਬਦੁ ਨ ਕਮਾਹੀ ॥ ਗੁਰ ਕੈ ਸਬਦਿ ਮਿਲਿਆ ਸਚੁ ਪਾਇਆ ਸਚੇ ਸਚਿ ਸਮਾਇਦਾ ॥੧੨॥
ਕਾਮ ਕਰੋਧੁ ਸਬਲ ਸੰਸਾਰਾ ॥ ਬਹੁ ਕਰਮ ਕਮਾਵਹਿ ਸਭੁ ਦੁਖ ਕਾ ਪਸਾਰਾ ॥ ਸਤਿਗੁਰ ਸੇਵਹਿ ਸੇ ਸੁਖੁ ਪਾਵਹਿ ਸਚੈ ਸਬਦਿ ਮਿਲਾਇਦਾ ॥੧੩॥
ਪਉਣੁ ਪਾਣੀ ਹੈ ਬੈਸੰਤਰੁ ॥ ਮਾਇਆ ਮੋਹੁ ਵਰਤੈ ਸਭ ਅੰਤਰਿ ॥ ਜਿਨਿ ਕੀਤੇ ਜਾ ਤਿਸੈ ਪਛਾਣਹਿ ਮਾਇਆ ਮੋਹੁ ਚੁਕਾਇਦਾ ॥੧੪॥
ਇਕਿ ਮਾਇਆ ਮੋਹਿ ਗਰਬਿ ਵਿਆਪੇ ॥ ਹਉਮੈ ਹੋਇ ਰਹੇ ਹੈ ਆਪੇ ॥ ਜਮਕਾਲੈ ਕੀ ਖਬਰਿ ਨ ਪਾਈ ਅੰਤਿ ਗਇਆ ਪਛੁਤਾਇਦਾ ॥੧੫॥
ਜਿਨਿ ਉਪਾਏ ਸੋ ਬਿਧਿ ਜਾਣੈ ॥ ਗੁਰਮੁਖਿ ਦੇਵੈ ਸਬਦੁ ਪਛਾਣੈ ॥ ਨਾਨਕ ਦਾਸੁ ਕਹੈ ਬੇਨੰਤੀ ਸਚਿ ਨਾਮਿ ਚਿਤੁ ਲਾਇਦਾ ॥੧੬॥੨॥੧੬॥
ਮਾਰੂ ਮਹਲਾ ੩ ॥
ਆਦਿ ਜੁਗਾਦਿ ਦਇਆਪਤਿ ਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਤੁਧੁਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ ॥੧॥
ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਜੀਅ ਜੰਤ ਤੇਰੀ ਸਰਣਾਈ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ਤੂ ਆਪੇ ਮਾਰਗਿ ਪਾਇਦਾ ॥੨॥
ਹੈ ਭੀ ਸਾਚਾ ਹੋਸੀ ਸੋਈ ॥ ਆਪੇ ਸਾਜੇ ਅਵਰੁ ਨ ਕੋਈ ॥ ਸਭਨਾ ਸਾਰ ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥੩॥
ਅਗਮ ਅਗੋਚਰੁ ਅਲਖ ਅਪਾਰਾ ॥ ਕੋਇ ਨ ਜਾਣੈ ਤੇਰਾ ਪਰਵਾਰਾ ॥ ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥੪॥
ਪਾਤਾਲ ਪੁਰੀਆ ਲੋਅ ਆਕਾਰਾ ॥

Ang 1060

anadhin sadhaa rahai ra(n)g raataa kar kirapaa bhagat karaidhaa ||6||
eis man ma(n)dhar meh manooaa dhaavai ||
sukh palar tiaag mahaa dhukh paavai ||
bin satigur bheTe Thaur na paavai aape khel karaidhaa ||7||
aap apara(n)par aap veechaaree ||
aape mele karanee saaree ||
kiaa ko kaar kare vechaaraa aape bakhas milaidhaa ||8||
aape satigur mele pooraa ||
sachai sabadh mahaabal sooraa ||
aape mele dhe vaddiaaiee sache siau chit laidhaa ||9||
ghar hee a(n)dhar saachaa soiee ||
gurmukh viralaa boojhai koiee ||
naam nidhaan vasiaa ghaT a(n)tar rasanaa naam dhiaaidhaa ||10||
dhisa(n)tar bhavai a(n)tar nahee bhaale ||
maiaa moh badhaa jamakaale ||
jam kee faasee kabahoo na tooTai dhoojai bhai bharamaidhaa ||11||
jap tap sa(n)jam hor koiee naahee ||
jab lag gur kaa sabadh na kamaahee ||
gur kai sabadh miliaa sach paiaa sache sach samaidhaa ||12||
kaam karodh sabal sa(n)saaraa ||
bahu karam kamaaveh sabh dhukh kaa pasaaraa ||
satigur seveh se sukh paaveh sachai sabadh milaidhaa ||13||
paun paanee hai baisa(n)tar ||
maiaa moh varatai sabh a(n)tar ||
jin keete jaa tisai pachhaaneh maiaa moh chukaidhaa ||14||
eik maiaa moh garab viaape ||
haumai hoi rahe hai aape ||
jamakaalai kee khabar na paiee a(n)t giaa pachhutaidhaa ||15||
jin upaae so bidh jaanai ||
gurmukh dhevai sabadh pachhaanai ||
naanak dhaas kahai bena(n)tee sach naam chit laidhaa ||16||2||16||
maaroo mahalaa teejaa ||
aadh jugaadh dhiaapat dhaataa ||
poore gur kai sabadh pachhaataa ||
tudhuno seveh se tujheh samaaveh too aape mel milaidhaa ||1||
agam agochar keemat nahee paiee ||
jeea ja(n)t teree saranaiee ||
jiau tudh bhaavai tivai chalaaveh too aape maarag paidhaa ||2||
hai bhee saachaa hosee soiee ||
aape saaje avar na koiee ||
sabhanaa saar kare sukhadhaataa aape rijak pahuchaidhaa ||3||
agam agochar alakh apaaraa ||
koi na jaanai teraa paravaaraa ||
aapanaa aap pachhaaneh aape gurmatee aap bujhaidhaa ||4||
paataal pureeaa loa aakaaraa || tis vich varatai hukam karaaraa ||