ਤਿਸੁ ਵਿਚਿ ਵਰਤੈ ਹੁਕਮੁ ਕਰਾਰਾ ॥ ਹੁਕਮੇ ਸਾਜੇ ਹੁਕਮੇ ਢਾਹੇ ਹੁਕਮੇ ਮੇਲਿ ਮਿਲਾਇਦਾ ॥੫॥
ਹੁਕਮੈ ਬੂਝੈ ਸੁ ਹੁਕਮੁ ਸਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਜੇਹੀ ਮਤਿ ਦੇਹਿ ਸੋ ਹੋਵੈ ਤੂ ਆਪੇ ਸਬਦਿ ਬੁਝਾਇਦਾ ॥੬॥
ਅਨਦਿਨੁ ਆਰਜਾ ਛਿਜਦੀ ਜਾਏ ॥ ਰੈਣਿ ਦਿਨਸੁ ਦੁਇ ਸਾਖੀ ਆਏ ॥ ਮਨਮੁਖੁ ਅੰਧੁ ਨ ਚੇਤੈ ਮੂੜਾ ਸਿਰ ਊਪਰਿ ਕਾਲੁ ਰੂਆਇਦਾ ॥੭॥
ਮਨੁ ਤਨੁ ਸੀਤਲੁ ਗੁਰ ਚਰਣੀ ਲਾਗਾ ॥ ਅੰਤਰਿ ਭਰਮੁ ਗਇਆ ਭਉ ਭਾਗਾ ॥ ਸਦਾ ਅਨੰਦੁ ਸਚੇ ਗੁਣ ਗਾਵਹਿ ਸਚੁ ਬਾਣੀ ਬੋਲਾਇਦਾ ॥੮॥
ਜਿਨਿ ਤੂ ਜਾਤਾ ਕਰਮ ਬਿਧਾਤਾ ॥ ਪੂਰੈ ਭਾਗਿ ਗੁਰ ਸਬਦਿ ਪਛਾਤਾ ॥ ਜਤਿ ਪਤਿ ਸਚੁ ਸਚਾ ਸਚੁ ਸੋਈ ਹਉਮੈ ਮਾਰਿ ਮਿਲਾਇਦਾ ॥੯॥
ਮਨੁ ਕਠੋਰੁ ਦੂਜੈ ਭਾਇ ਲਾਗਾ ॥ ਭਰਮੇ ਭੂਲਾ ਫਿਰੈ ਅਭਾਗਾ ॥ ਕਰਮੁ ਹੋਵੈ ਤਾ ਸਤਿਗੁਰੁ ਸੇਵੇ ਸਹਜੇ ਹੀ ਸੁਖੁ ਪਾਇਦਾ ॥੧੦॥
ਲਖ ਚਉਰਾਸੀਹ ਆਪਿ ਉਪਾਏ ॥ ਮਾਨਸ ਜਨਮਿ ਗੁਰ ਭਗਤਿ ਦ੍ਰਿੜਾਏ ॥ ਬਿਨੁ ਭਗਤੀ ਬਿਸਟਾ ਵਿਚਿ ਵਾਸਾ ਬਿਸਟਾ ਵਿਚਿ ਫਿਰਿ ਪਾਇਦਾ ॥੧੧॥
ਕਰਮੁ ਹੋਵੈ ਗੁਰੁ ਭਗਤਿ ਦ੍ਰਿੜਾਏ ॥ ਵਿਣੁ ਕਰਮਾ ਕਿਉ ਪਾਇਆ ਜਾਏ ॥ ਆਪੇ ਕਰੇ ਕਰਾਏ ਕਰਤਾ ਜਿਉ ਭਾਵੈ ਤਿਵੈ ਚਲਾਇਦਾ ॥੧੨॥
ਸਿਮ੍ਰਿਤਿ ਸਾਸਤ ਅੰਤੁ ਨ ਜਾਣੈ ॥ ਮੂਰਖੁ ਅੰਧਾ ਤਤੁ ਨ ਪਛਾਣੈ ॥ ਆਪੇ ਕਰੇ ਕਰਾਏ ਕਰਤਾ ਆਪੇ ਭਰਮਿ ਭੁਲਾਇਦਾ ॥੧੩॥
ਸਭੁ ਕਿਛੁ ਆਪੇ ਆਪਿ ਕਰਾਏ ॥ ਆਪੇ ਸਿਰਿ ਸਿਰਿ ਧੰਧੈ ਲਾਏ ॥ ਆਪੇ ਥਾਪਿ ਉਥਾਪੇ ਵੇਖੈ ਗੁਰਮੁਖਿ ਆਪਿ ਬੁਝਾਇਦਾ ॥੧੪॥
ਸਚਾ ਸਾਹਿਬੁ ਗਹਿਰ ਗੰਭੀਰਾ ॥ ਸਦਾ ਸਲਾਹੀ ਤਾ ਮਨੁ ਧੀਰਾ ॥ ਅਗਮ ਅਗੋਚਰੁ ਕੀਮਤਿ ਨਹੀ ਪਾਈ ਗੁਰਮੁਖਿ ਮੰਨਿ ਵਸਾਇਦਾ ॥੧੫॥
ਆਪਿ ਨਿਰਾਲਮੁ ਹੋਰ ਧੰਧੈ ਲੋਈ ॥ ਗੁਰ ਪਰਸਾਦੀ ਬੂਝੈ ਕੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤੀ ਮੇਲਿ ਮਿਲਾਇਦਾ ॥੧੬॥੩॥੧੭॥
ਮਾਰੂ ਮਹਲਾ ੩ ॥
ਜੁਗ ਛਤੀਹ ਕੀਓ ਗੁਬਾਰਾ ॥ ਤੂ ਆਪੇ ਜਾਣਹਿ ਸਿਰਜਣਹਾਰਾ ॥ ਹੋਰ ਕਿਆ ਕੋ ਕਹੈ ਕਿ ਆਖਿ ਵਖਾਣੈ ਤੂ ਆਪੇ ਕੀਮਤਿ ਪਾਇਦਾ ॥੧॥
ਓਅੰਕਾਰਿ ਸਭ ਸ੍ਰਿਸਟਿ ਉਪਾਈ ॥ ਸਭੁ ਖੇਲੁ ਤਮਾਸਾ ਤੇਰੀ ਵਡਿਆਈ ॥ ਆਪੇ ਵੇਕ ਕਰੇ ਸਭਿ ਸਾਚਾ ਆਪੇ ਭੰਨਿ ਘੜਾਇਦਾ ॥੨॥
ਬਾਜੀਗਰਿ ਇਕ ਬਾਜੀ ਪਾਈ ॥ ਪੂਰੇ ਗੁਰ ਤੇ ਨਦਰੀ ਆਈ ॥ ਸਦਾ ਅਲਿਪਤੁ ਰਹੈ ਗੁਰ ਸਬਦੀ ਸਾਚੇ ਸਿਉ ਚਿਤੁ ਲਾਇਦਾ ॥੩॥
ਬਾਜਹਿ ਬਾਜੇ ਧੁਨਿ ਆਕਾਰਾ ॥ ਆਪਿ ਵਜਾਏ ਵਜਾਵਣਹਾਰਾ ॥ ਘਟਿ ਘਟਿ ਪਉਣੁ ਵਹੈ ਇਕ ਰੰਗੀ ਮਿਲਿ ਪਵਣੈ ਸਭ ਵਜਾਇਦਾ ॥੪॥
hukame saaje hukame ddaahe hukame mel milaidhaa ||5||
hukamai boojhai su hukam salaahe ||
agam agochar veparavaahe ||
jehee mat dheh so hovai too aape sabadh bujhaidhaa ||6||
anadhin aarajaa chhijadhee jaae ||
rain dhinas dhui saakhee aae ||
manmukh a(n)dh na chetai mooRaa sir uoopar kaal rooaaidhaa ||7||
man tan seetal gur charanee laagaa ||
a(n)tar bharam giaa bhau bhaagaa ||
sadhaa ana(n)dh sache gun gaaveh sach baanee bolaidhaa ||8||
jin too jaataa karam bidhaataa ||
poorai bhaag gur sabadh pachhaataa ||
jat pat sach sachaa sach soiee haumai maar milaidhaa ||9||
man kaThor dhoojai bhai laagaa ||
bharame bhoolaa firai abhaagaa ||
karam hovai taa satigur seve sahaje hee sukh paidhaa ||10||
lakh chauraaseeh aap upaae ||
maanas janam gur bhagat dhiraRaae ||
bin bhagatee bisaTaa vich vaasaa bisaTaa vich fir paidhaa ||11||
karam hovai gur bhagat dhiraRaae ||
vin karamaa kiau paiaa jaae ||
aape kare karaae karataa jiau bhaavai tivai chalaidhaa ||12||
simirat saasat a(n)t na jaanai ||
moorakh a(n)dhaa tat na pachhaanai ||
aape kare karaae karataa aape bharam bhulaidhaa ||13||
sabh kichh aape aap karaae ||
aape sir sir dha(n)dhai laae ||
aape thaap uthaape vekhai gurmukh aap bujhaidhaa ||14||
sachaa saahib gahir ga(n)bheeraa ||
sadhaa salaahee taa man dheeraa ||
agam agochar keemat nahee paiee gurmukh ma(n)n vasaidhaa ||15||
aap niraalam hor dha(n)dhai loiee ||
gur parasaadhee boojhai koiee ||
naanak naam vasai ghaT a(n)tar gurmatee mel milaidhaa ||16||3||17||
maaroo mahalaa teejaa ||
jug chhateeh keeo gubaaraa ||
too aape jaaneh sirajanahaaraa ||
hor kiaa ko kahai k aakh vakhaanai too aape keemat paidhaa ||1||
oa(n)kaar sabh sirasaT upaiee ||
sabh khel tamaasaa teree vaddiaaiee ||
aape vek kare sabh saachaa aape bha(n)n ghaRaidhaa ||2||
baajeegar ik baajee paiee ||
poore gur te nadharee aaiee ||
sadhaa alipat rahai gur sabadhee saache siau chit laidhaa ||3||
baajeh baaje dhun aakaaraa ||
aap vajaae vajaavanahaaraa ||
ghaT ghaT paun vahai ik ra(n)gee mil pavanai sabh vajaidhaa ||4||