Sri Guru Granth Sahib

ਅੰਗ ੧੦੬੪

ਜਿਸੁ ਭਾਣਾ ਭਾਵੈ ਸੋ ਤੁਝਹਿ ਸਮਾਏ ॥ ਭਾਣੇ ਵਿਚਿ ਵਡੀ ਵਡਿਆਈ ਭਾਣਾ ਕਿਸਹਿ ਕਰਾਇਦਾ ॥੩॥
ਜਾ ਤਿਸੁ ਭਾਵੈ ਤਾ ਗੁਰੂ ਮਿਲਾਏ ॥ ਗੁਰਮੁਖਿ ਨਾਮੁ ਪਦਾਰਥੁ ਪਾਏ ॥ ਤੁਧੁ ਆਪਣੈ ਭਾਣੈ ਸਭ ਸ੍ਰਿਸਟਿ ਉਪਾਈ ਜਿਸ ਨੋ ਭਾਣਾ ਦੇਹਿ ਤਿਸੁ ਭਾਇਦਾ ॥੪॥
ਮਨਮੁਖੁ ਅੰਧੁ ਕਰੇ ਚਤੁਰਾਈ ॥ ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥ ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਨ ਕਬਹੂ ਪਾਇਦਾ ॥੫॥
ਸਤਿਗੁਰੁ ਮੇਲੇ ਦੇ ਵਡਿਆਈ ॥ ਸਤਿਗੁਰ ਕੀ ਸੇਵਾ ਧੁਰਿ ਫੁਰਮਾਈ ॥ ਸਤਿਗੁਰ ਸੇਵੇ ਤਾ ਨਾਮੁ ਪਾਏ ਨਾਮੇ ਹੀ ਸੁਖੁ ਪਾਇਦਾ ॥੬॥
ਸਭ ਨਾਵਹੁ ਉਪਜੈ ਨਾਵਹੁ ਛੀਜੈ ॥ ਗੁਰ ਕਿਰਪਾ ਤੇ ਮਨੁ ਤਨੁ ਭੀਜੈ ॥ ਰਸਨਾ ਨਾਮੁ ਧਿਆਏ ਰਸਿ ਭੀਜੈ ਰਸ ਹੀ ਤੇ ਰਸੁ ਪਾਇਦਾ ॥੭॥
ਮਹਲੈ ਅੰਦਰਿ ਮਹਲੁ ਕੋ ਪਾਏ ॥ ਗੁਰ ਕੈ ਸਬਦਿ ਸਚਿ ਚਿਤੁ ਲਾਏ ॥ ਜਿਸ ਨੋ ਸਚੁ ਦੇਇ ਸੋਈ ਸਚੁ ਪਾਏ ਸਚੇ ਸਚਿ ਮਿਲਾਇਦਾ ॥੮॥
ਨਾਮੁ ਵਿਸਾਰਿ ਮਨਿ ਤਨਿ ਦੁਖੁ ਪਾਇਆ ॥ ਮਾਇਆ ਮੋਹੁ ਸਭੁ ਰੋਗੁ ਕਮਾਇਆ ॥ ਬਿਨੁ ਨਾਵੈ ਮਨੁ ਤਨੁ ਹੈ ਕੁਸਟੀ ਨਰਕੇ ਵਾਸਾ ਪਾਇਦਾ ॥੯॥
ਨਾਮਿ ਰਤੇ ਤਿਨ ਨਿਰਮਲ ਦੇਹਾ ॥ ਨਿਰਮਲ ਹੰਸਾ ਸਦਾ ਸੁਖੁ ਨੇਹਾ ॥ ਨਾਮੁ ਸਲਾਹਿ ਸਦਾ ਸੁਖੁ ਪਾਇਆ ਨਿਜ ਘਰਿ ਵਾਸਾ ਪਾਇਦਾ ॥੧੦॥
ਸਭੁ ਕੋ ਵਣਜੁ ਕਰੇ ਵਾਪਾਰਾ ॥ ਵਿਣੁ ਨਾਵੈ ਸਭੁ ਤੋਟਾ ਸੰਸਾਰਾ ॥ ਨਾਗੋ ਆਇਆ ਨਾਗੋ ਜਾਸੀ ਵਿਣੁ ਨਾਵੈ ਦੁਖੁ ਪਾਇਦਾ ॥੧੧॥
ਜਿਸ ਨੋ ਨਾਮੁ ਦੇਇ ਸੋ ਪਾਏ ॥ ਗੁਰ ਕੈ ਸਬਦਿ ਹਰਿ ਮੰਨਿ ਵਸਾਏ ॥ ਗੁਰ ਕਿਰਪਾ ਤੇ ਨਾਮੁ ਵਸਿਆ ਘਟ ਅੰਤਰਿ ਨਾਮੋ ਨਾਮੁ ਧਿਆਇਦਾ ॥੧੨॥
ਨਾਵੈ ਨੋ ਲੋਚੈ ਜੇਤੀ ਸਭ ਆਈ ॥ ਨਾਉ ਤਿਨਾ ਮਿਲੈ ਧੁਰਿ ਪੁਰਬਿ ਕਮਾਈ ॥ ਜਿਨੀ ਨਾਉ ਪਾਇਆ ਸੇ ਵਡਭਾਗੀ ਗੁਰ ਕੈ ਸਬਦਿ ਮਿਲਾਇਦਾ ॥੧੩॥
ਕਾਇਆ ਕੋਟੁ ਅਤਿ ਅਪਾਰਾ ॥ ਤਿਸੁ ਵਿਚਿ ਬਹਿ ਪ੍ਰਭੁ ਕਰੇ ਵੀਚਾਰਾ ॥ ਸਚਾ ਨਿਆਉ ਸਚੋ ਵਾਪਾਰਾ ਨਿਹਚਲੁ ਵਾਸਾ ਪਾਇਦਾ ॥੧੪॥
ਅੰਤਰ ਘਰ ਬੰਕੇ ਥਾਨੁ ਸੁਹਾਇਆ ॥ ਗੁਰਮੁਖਿ ਵਿਰਲੈ ਕਿਨੈ ਥਾਨੁ ਪਾਇਆ ॥ ਇਤੁ ਸਾਥਿ ਨਿਬਹੈ ਸਾਲਾਹੇ ਸਚੇ ਹਰਿ ਸਚਾ ਮੰਨਿ ਵਸਾਇਦਾ ॥੧੫॥
ਮੇਰੈ ਕਰਤੈ ਇਕ ਬਣਤ ਬਣਾਈ ॥ ਇਸੁ ਦੇਹੀ ਵਿਚਿ ਸਭ ਵਥੁ ਪਾਈ ॥ ਨਾਨਕ ਨਾਮੁ ਵਣਜਹਿ ਰੰਗਿ ਰਾਤੇ ਗੁਰਮੁਖਿ ਕੋ ਨਾਮੁ ਪਾਇਦਾ ॥੧੬॥੬॥੨੦॥
ਮਾਰੂ ਮਹਲਾ ੩ ॥
ਕਾਇਆ ਕੰਚਨੁ ਸਬਦੁ ਵੀਚਾਰਾ ॥ ਤਿਥੈ ਹਰਿ ਵਸੈ ਜਿਸ ਦਾ ਅੰਤੁ ਨ ਪਾਰਾਵਾਰਾ ॥ ਅਨਦਿਨੁ ਹਰਿ ਸੇਵਿਹੁ ਸਚੀ ਬਾਣੀ ਹਰਿ ਜੀਉ ਸਬਦਿ ਮਿਲਾਇਦਾ ॥੧॥

Ang 1064

jis bhaanaa bhaavai so tujheh samaae ||
bhaane vich vaddee vaddiaaiee bhaanaa kiseh karaidhaa ||3||
jaa tis bhaavai taa guroo milaae ||
gurmukh naam padhaarath paae ||
tudh aapanai bhaanai sabh sirasaT upaiee jis no bhaanaa dheh tis bhaidhaa ||4||
manmukh a(n)dh kare chaturaiee ||
bhaanaa na ma(n)ne bahut dhukh paiee ||
bharame bhoolaa aavai jaae ghar mahal na kabahoo paidhaa ||5||
satigur mele dhe vaddiaaiee ||
satigur kee sevaa dhur furamaiee ||
satigur seve taa naam paae naame hee sukh paidhaa ||6||
sabh naavahu upajai naavahu chheejai ||
gur kirapaa te man tan bheejai ||
rasanaa naam dhiaae ras bheejai ras hee te ras paidhaa ||7||
mahalai a(n)dhar mahal ko paae ||
gur kai sabadh sach chit laae ||
jis no sach dhei soiee sach paae sache sach milaidhaa ||8||
naam visaar man tan dhukh paiaa ||
maiaa moh sabh rog kamaiaa ||
bin naavai man tan hai kusaTee narake vaasaa paidhaa ||9||
naam rate tin niramal dhehaa ||
niramal ha(n)saa sadhaa sukh nehaa ||
naam salaeh sadhaa sukh paiaa nij ghar vaasaa paidhaa ||10||
sabh ko vanaj kare vaapaaraa ||
vin naavai sabh toTaa sa(n)saaraa ||
naago aaiaa naago jaasee vin naavai dhukh paidhaa ||11||
jis no naam dhei so paae ||
gur kai sabadh har ma(n)n vasaae ||
gur kirapaa te naam vasiaa ghaT a(n)tar naamo naam dhiaaidhaa ||12||
naavai no lochai jetee sabh aaiee ||
naau tinaa milai dhur purab kamaiee ||
jinee naau paiaa se vaddabhaagee gur kai sabadh milaidhaa ||13||
kaiaa koT at apaaraa ||
tis vich beh prabh kare veechaaraa ||
sachaa niaau sacho vaapaaraa nihachal vaasaa paidhaa ||14||
a(n)tar ghar ba(n)ke thaan suhaiaa ||
gurmukh viralai kinai thaan paiaa ||
eit saath nibahai saalaahe sache har sachaa ma(n)n vasaidhaa ||15||
merai karatai ik banat banaiee ||
eis dhehee vich sabh vath paiee ||
naanak naam vanajeh ra(n)g raate gurmukh ko naam paidhaa ||16||6||20||
maaroo mahalaa teejaa ||
kaiaa ka(n)chan sabadh veechaaraa ||
tithai har vasai jis dhaa a(n)t na paaraavaaraa ||
anadhin har sevih sachee baanee har jeeau sabadh milaidhaa ||1||