ਹਰਿ ਚੇਤਹਿ ਤਿਨ ਬਲਿਹਾਰੈ ਜਾਉ ॥ ਗੁਰ ਕੈ ਸਬਦਿ ਤਿਨ ਮੇਲਿ ਮਿਲਾਉ ॥ ਤਿਨ ਕੀ ਧੂਰਿ ਲਾਈ ਮੁਖਿ ਮਸਤਕਿ ਸਤਸੰਗਤਿ ਬਹਿ ਗੁਣ ਗਾਇਦਾ ॥੨॥
ਹਰਿ ਕੇ ਗੁਣ ਗਾਵਾ ਜੇ ਹਰਿ ਪ੍ਰਭ ਭਾਵਾ ॥ ਅੰਤਰਿ ਹਰਿ ਨਾਮੁ ਸਬਦਿ ਸੁਹਾਵਾ ॥ ਗੁਰਬਾਣੀ ਚਹੁ ਕੁੰਡੀ ਸੁਣੀਐ ਸਾਚੈ ਨਾਮਿ ਸਮਾਇਦਾ ॥੩॥
ਸੋ ਜਨੁ ਸਾਚਾ ਜਿ ਅੰਤਰੁ ਭਾਲੇ ॥ ਗੁਰ ਕੈ ਸਬਦਿ ਹਰਿ ਨਦਰਿ ਨਿਹਾਲੇ ॥ ਗਿਆਨ ਅੰਜਨੁ ਪਾਏ ਗੁਰ ਸਬਦੀ ਨਦਰੀ ਨਦਰਿ ਮਿਲਾਇਦਾ ॥੪॥
ਵਡੈ ਭਾਗਿ ਇਹੁ ਸਰੀਰੁ ਪਾਇਆ ॥ ਮਾਣਸ ਜਨਮਿ ਸਬਦਿ ਚਿਤੁ ਲਾਇਆ ॥ ਬਿਨੁ ਸਬਦੈ ਸਭੁ ਅੰਧ ਅੰਧੇਰਾ ਗੁਰਮੁਖਿ ਕਿਸਹਿ ਬੁਝਾਇਦਾ ॥੫॥
ਇਕਿ ਕਿਤੁ ਆਏ ਜਨਮੁ ਗਵਾਏ ॥ ਮਨਮੁਖ ਲਾਗੇ ਦੂਜੈ ਭਾਏ ॥ ਏਹ ਵੇਲਾ ਫਿਰਿ ਹਾਥਿ ਨ ਆਵੈ ਪਗਿ ਖਿਸਿਐ ਪਛੁਤਾਇਦਾ ॥੬॥
ਗੁਰ ਕੈ ਸਬਦਿ ਪਵਿਤ੍ਰੁ ਸਰੀਰਾ ॥ ਤਿਸੁ ਵਿਚਿ ਵਸੈ ਸਚੁ ਗੁਣੀ ਗਹੀਰਾ ॥ ਸਚੋ ਸਚੁ ਵੇਖੈ ਸਭ ਥਾਈ ਸਚੁ ਸੁਣਿ ਮੰਨਿ ਵਸਾਇਦਾ ॥੭॥
ਹਉਮੈ ਗਣਤ ਗੁਰ ਸਬਦਿ ਨਿਵਾਰੇ ॥ ਹਰਿ ਜੀਉ ਹਿਰਦੈ ਰਖਹੁ ਉਰ ਧਾਰੇ ॥ ਗੁਰ ਕੈ ਸਬਦਿ ਸਦਾ ਸਾਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੮॥
ਸੋ ਚੇਤੇ ਜਿਸੁ ਆਪਿ ਚੇਤਾਏ ॥ ਗੁਰ ਕੈ ਸਬਦਿ ਵਸੈ ਮਨਿ ਆਏ ॥ ਆਪੇ ਵੇਖੈ ਆਪੇ ਬੂਝੈ ਆਪੈ ਆਪੁ ਸਮਾਇਦਾ ॥੯॥
ਜਿਨਿ ਮਨ ਵਿਚਿ ਵਥੁ ਪਾਈ ਸੋਈ ਜਾਣੈ ॥ ਗੁਰ ਕੈ ਸਬਦੇ ਆਪੁ ਪਛਾਣੈ ॥ ਆਪੁ ਪਛਾਣੈ ਸੋਈ ਜਨੁ ਨਿਰਮਲੁ ਬਾਣੀ ਸਬਦੁ ਸੁਣਾਇਦਾ ॥੧੦॥
ਏਹ ਕਾਇਆ ਪਵਿਤੁ ਹੈ ਸਰੀਰੁ ॥ ਗੁਰ ਸਬਦੀ ਚੇਤੈ ਗੁਣੀ ਗਹੀਰੁ ॥ ਅਨਦਿਨੁ ਗੁਣ ਗਾਵੈ ਰੰਗਿ ਰਾਤਾ ਗੁਣ ਕਹਿ ਗੁਣੀ ਸਮਾਇਦਾ ॥੧੧॥
ਏਹੁ ਸਰੀਰੁ ਸਭ ਮੂਲੁ ਹੈ ਮਾਇਆ ॥ ਦੂਜੈ ਭਾਇ ਭਰਮਿ ਭੁਲਾਇਆ ॥ ਹਰਿ ਨ ਚੇਤੈ ਸਦਾ ਦੁਖੁ ਪਾਏ ਬਿਨੁ ਹਰਿ ਚੇਤੇ ਦੁਖੁ ਪਾਇਦਾ ॥੧੨॥
ਜਿ ਸਤਿਗੁਰੁ ਸੇਵੇ ਸੋ ਪਰਵਾਣੁ ॥ ਕਾਇਆ ਹੰਸੁ ਨਿਰਮਲੁ ਦਰਿ ਸਚੈ ਜਾਣੁ ॥ ਹਰਿ ਸੇਵੇ ਹਰਿ ਮੰਨਿ ਵਸਾਏ ਸੋਹੈ ਹਰਿ ਗੁਣ ਗਾਇਦਾ ॥੧੩॥
ਬਿਨੁ ਭਾਗਾ ਗੁਰੁ ਸੇਵਿਆ ਨ ਜਾਇ ॥ ਮਨਮੁਖ ਭੂਲੇ ਮੁਏ ਬਿਲਲਾਇ ॥ ਜਿਨ ਕਉ ਨਦਰਿ ਹੋਵੈ ਗੁਰ ਕੇਰੀ ਹਰਿ ਜੀਉ ਆਪਿ ਮਿਲਾਇਦਾ ॥੧੪॥
ਕਾਇਆ ਕੋਟੁ ਪਕੇ ਹਟਨਾਲੇ ॥ ਗੁਰਮੁਖਿ ਲੇਵੈ ਵਸਤੁ ਸਮਾਲੇ ॥ ਹਰਿ ਕਾ ਨਾਮੁ ਧਿਆਇ ਦਿਨੁ ਰਾਤੀ ਊਤਮ ਪਦਵੀ ਪਾਇਦਾ ॥੧੫॥
ਆਪੇ ਸਚਾ ਹੈ ਸੁਖਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਨਾਨਕ ਨਾਮੁ ਸਲਾਹੇ ਸਾਚਾ ਪੂਰੈ ਭਾਗਿ ਕੋ ਪਾਇਦਾ ॥੧੬॥੭॥੨੧॥
har cheteh tin balihaarai jaau ||
gur kai sabadh tin mel milaau ||
tin kee dhoor laiee mukh masatak satasa(n)gat beh gun gaidhaa ||2||
har ke gun gaavaa je har prabh bhaavaa ||
a(n)tar har naam sabadh suhaavaa ||
gurbaanee chahu ku(n)ddee suneeaai saachai naam samaidhaa ||3||
so jan saachaa j a(n)tar bhaale || gur kai sabadh har nadhar nihaale ||
giaan a(n)jan paae gur sabadhee nadharee nadhar milaidhaa ||4||
vaddai bhaag ih sareer paiaa ||
maanas janam sabadh chit laiaa ||
bin sabadhai sabh a(n)dh a(n)dheraa gurmukh kiseh bujhaidhaa ||5||
eik kit aae janam gavaae ||
manmukh laage dhoojai bhaae ||
eh velaa fir haath na aavai pag khisiaai pachhutaidhaa ||6||
gur kai sabadh pavitr sareeraa ||
tis vich vasai sach gunee gaheeraa ||
sacho sach vekhai sabh thaiee sach sun ma(n)n vasaidhaa ||7||
haumai ganat gur sabadh nivaare ||
har jeeau hiradhai rakhahu ur dhaare ||
gur kai sabadh sadhaa saalaahe mil saache sukh paidhaa ||8||
so chete jis aap chetaae ||
gur kai sabadh vasai man aae ||
aape vekhai aape boojhai aapai aap samaidhaa ||9||
jin man vich vath paiee soiee jaanai ||
gur kai sabadhe aap pachhaanai ||
aap pachhaanai soiee jan niramal baanee sabadh sunaidhaa ||10||
eh kaiaa pavit hai sareer ||
gur sabadhee chetai gunee gaheer ||
anadhin gun gaavai ra(n)g raataa gun keh gunee samaidhaa ||11||
eh sareer sabh mool hai maiaa ||
dhoojai bhai bharam bhulaiaa ||
har na chetai sadhaa dhukh paae bin har chete dhukh paidhaa ||12||
j satigur seve so paravaan ||
kaiaa ha(n)s niramal dhar sachai jaan ||
har seve har ma(n)n vasaae sohai har gun gaidhaa ||13||
bin bhaagaa gur seviaa na jai ||
manmukh bhoole mue bilalai ||
jin kau nadhar hovai gur keree har jeeau aap milaidhaa ||14||
kaiaa koT pake haTanaale ||
gurmukh levai vasat samaale ||
har kaa naam dhiaai dhin raatee uootam padhavee paidhaa ||15||
aape sachaa hai sukhadhaataa ||
poore gur kai sabadh pachhaataa ||
naanak naam salaahe saachaa poorai bhaag ko paidhaa ||16||7||21||