ਮਾਰੂ ਮਹਲਾ ੩ ॥
ਨਿਰੰਕਾਰਿ ਆਕਾਰੁ ਉਪਾਇਆ ॥ ਮਾਇਆ ਮੋਹੁ ਹੁਕਮਿ ਬਣਾਇਆ ॥ ਆਪੇ ਖੇਲ ਕਰੇ ਸਭਿ ਕਰਤਾ ਸੁਣਿ ਸਾਚਾ ਮੰਨਿ ਵਸਾਇਦਾ ॥੧॥
ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ ॥ ਚਾਰੇ ਬੇਦ ਬ੍ਰਹਮੇ ਨੋ ਫੁਰਮਾਇਆ ॥ ਵਰ੍ਹੇ ਮਾਹ ਵਾਰ ਥਿਤੀ ਕਰਿ ਇਸੁ ਜਗ ਮਹਿ ਸੋਝੀ ਪਾਇਦਾ ॥੨॥
ਗੁਰ ਸੇਵਾ ਤੇ ਕਰਣੀ ਸਾਰ ॥ ਰਾਮ ਨਾਮੁ ਰਾਖਹੁ ਉਰਿ ਧਾਰ ॥ ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ ਪਾਇਦਾ ॥੩॥
ਵੇਦੁ ਪੜੈ ਅਨਦਿਨੁ ਵਾਦ ਸਮਾਲੇ ॥ ਨਾਮੁ ਨ ਚੇਤੈ ਬਧਾ ਜਮਕਾਲੇ ॥ ਦੂਜੈ ਭਾਇ ਸਦਾ ਦੁਖੁ ਪਾਏ ਤ੍ਰੈ ਗੁਣ ਭਰਮਿ ਭੁਲਾਇਦਾ ॥੪॥
ਗੁਰਮੁਖਿ ਏਕਸੁ ਸਿਉ ਲਿਵ ਲਾਏ ॥ ਤ੍ਰਿਬਿਧਿ ਮਨਸਾ ਮਨਹਿ ਸਮਾਏ ॥ ਸਾਚੈ ਸਬਦਿ ਸਦਾ ਹੈ ਮੁਕਤਾ ਮਾਇਆ ਮੋਹੁ ਚੁਕਾਇਦਾ ॥੫॥
ਜੋ ਧੁਰਿ ਰਾਤੇ ਸੇ ਹੁਣਿ ਰਾਤੇ ॥ ਗੁਰ ਪਰਸਾਦੀ ਸਹਜੇ ਮਾਤੇ ॥ ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ ਆਪੈ ਆਪੁ ਮਿਲਾਇਦਾ ॥੬॥
ਮਾਇਆ ਮੋਹਿ ਭਰਮਿ ਨ ਪਾਏ ॥ ਦੂਜੈ ਭਾਇ ਲਗਾ ਦੁਖੁ ਪਾਏ ॥ ਸੂਹਾ ਰੰਗੁ ਦਿਨ ਥੋੜੇ ਹੋਵੈ ਇਸੁ ਜਾਦੇ ਬਿਲਮ ਨ ਲਾਇਦਾ ॥੭॥
ਏਹੁ ਮਨੁ ਭੈ ਭਾਇ ਰੰਗਾਏ ॥ ਇਤੁ ਰੰਗਿ ਸਾਚੇ ਮਾਹਿ ਸਮਾਏ ॥ ਪੂਰੈ ਭਾਗਿ ਕੋ ਇਹੁ ਰੰਗੁ ਪਾਏ ਗੁਰਮਤੀ ਰੰਗੁ ਚੜਾਇਦਾ ॥੮॥
ਮਨਮੁਖੁ ਬਹੁਤੁ ਕਰੇ ਅਭਿਮਾਨੁ ॥ ਦਰਗਹ ਕਬ ਹੀ ਨ ਪਾਵੈ ਮਾਨੁ ॥ ਦੂਜੈ ਲਾਗੇ ਜਨਮੁ ਗਵਾਇਆ ਬਿਨੁ ਬੂਝੇ ਦੁਖੁ ਪਾਇਦਾ ॥੯॥
ਮੇਰੈ ਪ੍ਰਭਿ ਅੰਦਰਿ ਆਪੁ ਲੁਕਾਇਆ ॥ ਗੁਰ ਪਰਸਾਦੀ ਹਰਿ ਮਿਲੈ ਮਿਲਾਇਆ ॥ ਸਚਾ ਪ੍ਰਭੁ ਸਚਾ ਵਾਪਾਰਾ ਨਾਮੁ ਅਮੋਲਕੁ ਪਾਇਦਾ ॥੧੦॥
ਇਸੁ ਕਾਇਆ ਕੀ ਕੀਮਤਿ ਕਿਨੈ ਨ ਪਾਈ ॥ ਮੇਰੈ ਠਾਕੁਰਿ ਇਹ ਬਣਤ ਬਣਾਈ ॥ ਗੁਰਮੁਖਿ ਹੋਵੈ ਸੁ ਕਾਇਆ ਸੋਧੈ ਆਪਹਿ ਆਪੁ ਮਿਲਾਇਦਾ ॥੧੧॥
ਕਾਇਆ ਵਿਚਿ ਤੋਟਾ ਕਾਇਆ ਵਿਚਿ ਲਾਹਾ ॥ ਗੁਰਮੁਖਿ ਖੋਜੇ ਵੇਪਰਵਾਹਾ ॥ ਗੁਰਮੁਖਿ ਵਣਜਿ ਸਦਾ ਸੁਖੁ ਪਾਏ ਸਹਜੇ ਸਹਜਿ ਮਿਲਾਇਦਾ ॥੧੨॥
ਸਚਾ ਮਹਲੁ ਸਚੇ ਭੰਡਾਰਾ ॥ ਆਪੇ ਦੇਵੈ ਦੇਵਣਹਾਰਾ ॥ ਗੁਰਮੁਖਿ ਸਾਲਾਹੇ ਸੁਖਦਾਤੇ ਮਨਿ ਮੇਲੇ ਕੀਮਤਿ ਪਾਇਦਾ ॥੧੩॥
ਕਾਇਆ ਵਿਚਿ ਵਸਤੁ ਕੀਮਤਿ ਨਹੀ ਪਾਈ ॥ ਗੁਰਮੁਖਿ ਆਪੇ ਦੇ ਵਡਿਆਈ ॥ ਜਿਸ ਦਾ ਹਟੁ ਸੋਈ ਵਥੁ ਜਾਣੈ ਗੁਰਮੁਖਿ ਦੇਇ ਨ ਪਛੋਤਾਇਦਾ ॥੧੪॥
ਹਰਿ ਜੀਉ ਸਭ ਮਹਿ ਰਹਿਆ ਸਮਾਈ ॥ ਗੁਰ ਪਰਸਾਦੀ ਪਾਇਆ ਜਾਈ ॥ ਆਪੇ ਮੇਲਿ ਮਿਲਾਏ ਆਪੇ ਸਬਦੇ ਸਹਜਿ ਸਮਾਇਦਾ ॥੧੫॥
maaroo mahalaa teejaa ||
nira(n)kaar aakaar upaiaa ||
maiaa moh hukam banaiaa ||
aape khel kare sabh karataa sun saachaa ma(n)n vasaidhaa ||1||
maiaa maiee trai gun parasoot jamaiaa ||
chaare bedh brahame no furamaiaa ||
varhe maeh vaar thitee kar is jag meh sojhee paidhaa ||2||
gur sevaa te karanee saar ||
raam naam raakhahu ur dhaar ||
gurbaanee varatee jag a(n)tar is baanee te har naam paidhaa ||3||
vedh paRai anadhin vaadh samaale ||
naam na chetai badhaa jamakaale ||
dhoojai bhai sadhaa dhukh paae trai gun bharam bhulaidhaa ||4||
gurmukh ekas siau liv laae ||
tirabidh manasaa maneh samaae ||
saachai sabadh sadhaa hai mukataa maiaa moh chukaidhaa ||5||
jo dhur raate se hun raate ||
gur parasaadhee sahaje maate ||
satigur sev sadhaa prabh paiaa aapai aap milaidhaa ||6||
maiaa moh bharam na paae ||
dhoojai bhai lagaa dhukh paae ||
soohaa ra(n)g dhin thoRe hovai is jaadhe bilam na laidhaa ||7||
eh man bhai bhai ra(n)gaae ||
eit ra(n)g saache maeh samaae ||
poorai bhaag ko ih ra(n)g paae gurmatee ra(n)g chaRaidhaa ||8||
manmukh bahut kare abhimaan ||
dharageh kab hee na paavai maan ||
dhoojai laage janam gavaiaa bin boojhe dhukh paidhaa ||9||
merai prabh a(n)dhar aap lukaiaa ||
gur parasaadhee har milai milaiaa ||
sachaa prabh sachaa vaapaaraa naam amolak paidhaa ||10||
eis kaiaa kee keemat kinai na paiee ||
merai Thaakur ieh banat banaiee ||
gurmukh hovai su kaiaa sodhai aapeh aap milaidhaa ||11||
kaiaa vich toTaa kaiaa vich laahaa ||
gurmukh khoje veparavaahaa ||
gurmukh vanaj sadhaa sukh paae sahaje sahaj milaidhaa ||12||
sachaa mahal sache bha(n)ddaaraa ||
aape dhevai dhevanahaaraa ||
gurmukh saalaahe sukhadhaate man mele keemat paidhaa ||13||
kaiaa vich vasat keemat nahee paiee ||
gurmukh aape dhe vaddiaaiee ||
jis dhaa haT soiee vath jaanai gurmukh dhei na pachhotaidhaa ||14||
har jeeau sabh meh rahiaa samaiee ||
gur parasaadhee paiaa jaiee ||
aape mel milaae aape sabadhe sahaj samaidhaa ||15||